ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗਿਰਫ਼ਤਾਰ

Tuesday, Feb 09, 2021 - 10:04 AM (IST)

ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗਿਰਫ਼ਤਾਰ

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦਿੱਲੀ ਪੁਲਿਸ ਨੇ ਕਿਹਾ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਮੁਲਜ਼ਮ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੀਪ ਸਿੱਧੂ ਦੀ ਗ੍ਰਿਫ਼ਤਾਰੀ ਲਈ ਦਿੱਲੀ ਪੁਲਿਸ ਨੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।

https://twitter.com/AHindinews/status/1358984916084477954

Click here to see the BBC interactive

26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਹਾੜੇ ਮੌਕੇ ਸ਼ਾਂਤਮਈ ਟਰੈਕਟਰ ਪਰੇਡ ਦੇ ਦਾਅਵਿਆਂ ਤੋਂ ਉਲਟ ਲਾਲ ਕਿਲੇ ''ਤੇ ਮੁਜ਼ਾਹਰਾਕਾਰੀਆਂ ਨੇ ਜਿਸ ਘਟਨਾ ਨੂੰ ਅੰਜਾਮ ਦਿੱਤਾ ਉਹ ਤਸਵੀਰਾਂ ਸਾਰੀ ਦੁਨੀਆਂ ਨੇ ਦੇਖੀਆਂ।

ਇਹ ਵੀ ਪੜ੍ਹੋ:

ਇਸ ਘਟਨਾ ਦੇ ਤੁਰੰਤ ਬਾਅਦ ਦੀਪ ਸਿੱਧੂ ਇਲਜ਼ਾਮਾਂ ਦੇ ਘੇਰੇ ਵਿੱਚ ਆ ਗਏ ਸਨ।

ਮੁਜ਼ਾਹਰਾਕਾਰੀਆਂ ਨੇ ਕੇਸਰੀ ਅਤੇ ਕਿਸਾਨ ਯੂਨੀਅਨ ਦਾ ਝੰਡਾ ਲਾਲ ਕਿਲੇ ਦੀ ਫ਼ਸੀਲ ''ਤੇ ਚੜ੍ਹਾ ਦਿੱਤਾ ਸੀ। ਜਦੋਂ ਇਹ ਘਟਨਾਕ੍ਰਮ ਵਾਪਰ ਰਿਹਾ ਸੀ ਤਾਂ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਦੀਪ ਸਿੱਧੂ ਵੀ ਉੱਥੇ ਮੌਜੂਦ ਸਨ। ਦੀਪ ਸਿੱਧੂ ਨੇ ਇਸ ਘਟਨਾ ਬਾਰੇ ਸੋਸ਼ਲ ਮੀਡੀਆ ਰਾਹੀਂ ਆਪਣੀ ਸਫਾਈ ਵੀ ਦਿੱਤੀ ਸੀ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਕਿਸਾਨੀ ਅੰਦੋਲਨ ਵਿੱਚ ਦੀਪ ਸਿੱਧੂ ਦੀ ਭੂਮਿਕਾ

ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਦੀਪ ਸਿੱਧੂ ਇਹੀ ਕਹਿ ਰਹੇ ਸਨ ਕਿ ਉਹ ਇਹ ਅੰਦੋਲਨ ਕਿਸਾਨਾਂ ਲਈ ਅਤੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਅਤੇ ਯੂਨੀਅਨਾਂ ਦੇ ਝੰਡੇ ਥੱਲੇ ਲੜ ਰਹੇ ਹਨ।

ਕੁਝ ਸਮੇਂ ਬਾਅਦ ਦੀਪ ਸਿੱਧੂ ਨੇ ਕਿਸਾਨ ਆਗੂਆਂ ਦੇ ਫ਼ੈਸਲਿਆਂ ਉੱਪਰ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਅਤੇ ਪੰਜਾਬ-ਹਰਿਆਣਾ ਸਰਹੱਦ ''ਤੇ ਸ਼ੰਭੂ ਬਾਰਡਰ ਉੱਪਰ ਆਪਣਾ ਵੱਖਰਾ ਸਟੇਜ ਲਗਾ ਲਿਆ।

ਹਾਲਾਂਕਿ ਉਨ੍ਹਾਂ ਦੇ ਭਾਸ਼ਣ ਜ਼ਿਆਦਾਤਰ ਤਿੰਨ ਖੇਤੀ ਕਾਨੂੰਨਾਂ ਦੀ ਥਾਂ ਭਾਰਤ ਦੇ ਸੰਵਿਧਾਨ ਵਿੱਚ ਨਿਹਿੱਕ ਸੰਘੀ ਢਾਂਚੇ ਦੁਆਲੇ ਕੇਂਦਰਿਤ ਹੁੰਦੇ ਸਨ।

ਖੇਤੀ ਕਾਨੂੰਨਾਂ ਬਾਰੇ ਗੱਲ ਨਾ ਕਰਨ ਕਰਕੇ ਕਿਸਾਨ ਸੰਗਠਨਾਂ ਨੇ ਉਨ੍ਹਾਂ ਉੱਪਰ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੋਂ ਬੋਲਣ ''ਤੇ ਰੋਕ ਲਗਾ ਦਿੱਤੀ।

ਇਨ੍ਹਾਂ ਯੂਨੀਅਨਾਂ ਵਿੱਚ ਉਗਰਾਂਹਾਂ ਗਰੁੱਪ ਨੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਉਹ ਕਿਸਾਨ ਅੰਦੋਲਨ ਦੀ ਦਿਸ਼ਾ ਬਦਲ ਰਹੇ ਹਨ।

ਦੀਪ ਸਿੱਧੂ ਆਪਣੇ ਸੋਸ਼ਲ ਮੀਡੀਆ ਉੱਪਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਪੋਸਟਾਂ ਕਰਦੇ ਰਹਿੰਦੇ ਹਨ ਜਿਸ ਦੀ ਵਜ੍ਹਾ ਕਰ ਕੇ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਤੋਂ ਹੋਰ ਦੂਰੀ ਬਣਾ ਲਈ ਗਈ।

ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਬਾਰਡਰਾਂ ਵੱਲ ਵਧਣ ਦਾ ਸੱਦਾ ਦਿੱਤਾ ਗਿਆ ਤਾਂ ਦੀਪ ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਉਹ ਵਾਪਸ ਮੁੜ ਜਾਣ ਕਿਉਂਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੀ ਆਪਣੇ ਹਿੱਤਾਂ ਲਈ ਵਰਤੋਂ ਕਰ ਰਹੀਆਂ ਹਨ।

ਛੱਬੀ ਜਨਵਰੀ ਦੇ ਟਰੈਕਟਰ ਮਾਰਚ ਦੇ ਐਲਾਨ ਤੋਂ ਬਾਅਦ ਦੀਪ ਸਿੱਧੂ ਫਿਰ ਸਰਗਰਮ ਹੋਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਮਾਰਚ ਲਈ ਲਾਮਬੰਦ ਕਰਨਾ ਸ਼ੁਰੂ ਕੀਤਾ। ਹਾਲਾਂਕਿ ਉਹ ਇਹ ਲਾਮਬੰਦੀ ਆਊਟਰ ਰਿੰਗ ਰੋਡ ਉੱਪਰ ਮਾਰਚ ਲਈ ਕਰ ਰਹੇ ਸਨ।

ISWOTY
BBC

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

https://www.youtube.com/watch?v=Nnz6KNBzhyA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''e91b4188-94b5-4c6b-bba7-a2710e635171'',''assetType'': ''STY'',''pageCounter'': ''punjabi.india.story.55991530.page'',''title'': ''ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗਿਰਫ਼ਤਾਰ'',''published'': ''2021-02-09T04:24:35Z'',''updated'': ''2021-02-09T04:33:58Z''});s_bbcws(''track'',''pageView'');

Related News