ਮਿਊਂਸੀਪਲ ਚੋਣਾਂ ਤੋਂ ਪਹਿਲਾਂ ਹਿੰਸਾ, ਦੋ ਅਕਾਲੀ ਸਮਰਥਕਾਂ ਦੀ ਮੌਤ
Wednesday, Feb 10, 2021 - 11:49 AM (IST)

ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਲੋਕਲ ਬਾਡੀਜ਼ ਚੋਣਾਂ ਤੋਂ ਪਹਿਲਾਂ ਹੋਈ ਹਿੰਸਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
ਪੰਜਾਬ ਦੇ ਮੋਗਾ ਸ਼ਹਿਰ ''ਚ ਅੱਧੀ ਰਾਤ ਦੇ ਕਰੀਬ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਵੋਟਾਂ ਨੂੰ ਲੈ ਕੇ ਤਕਰਾਰ ਹੋ ਗਿਆ, ਜਿਸ ਮਗਰੋਂ ਦੋ ਜਣਿਆਂ ਨੂੰ ਗੱਡੀ ਹੇਠ ਦਰੜਿਆ ਗਿਆ।
Click here to see the BBC interactiveਇਹ ਵੀ ਪੜ੍ਹੋ:
- ਹਰਸਿਮਰਤ ਨੇ ਸੰਸਦ ''ਚ ਅਦੋਲਨ ''ਚ ਜਾਨ ਗੁਆ ਚੁੱਕੇ ਕਿਸਾਨਾਂ ਦਾ ਪੋਸਟਰ ਦਿਖਾ ਕੇ ਕੀ ਕਿਹਾ
- ਅਸ਼ਵਨੀ ਸ਼ਰਮਾ ਦੇ ਕਾਫ਼ਲੇ ਉੱਪਰ ਹਮਲਾ, ਕੈਪਟਨ ਨੇ ਕਿਹਾ ਪੰਜਾਬ ਬਣੇਗਾ ਭਾਜਪਾ ਦੇ ਪਤਨ ਦਾ ਕਾਰਨ
- ਜਗਤਾਰ ਸਿੰਘ ਜੌਹਲ: ‘ਮੇਰੇ ਕੱਪੜੇ ਉਤਾਰੇ ਗਏ, ਮੈਨੂੰ ਕੁੱਟਿਆ ਤੇ ਬਿਜਲੀ ਦੇ ਝਟਕੇ ਦਿੱਤੇ’
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼ਹਿਰ ਦੇ ਦੁਸਾਂਝ ਰੋਡ ''ਤੇ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ, ਜਦੋਂ ਇਹ ਘਟਨਾ ਵਾਪਰ ਗਈ।
''''ਇਸ ਘਟਨਾ ਨੇ ਅਕਾਲੀ ਦਲ ਦੇ ਦੋ ਟਕਸਾਲੀ ਵਰਕਰਾਂ ਨੂੰ ਸਾਥੋਂ ਖੋਹ ਲਿਆ ਹੈ। ਇਹ ਕਾਂਗਰਸ ਪਾਰਟੀ ਦੀ ਬੌਖਲਾਹਟ ਦੀ ਨਿਸ਼ਾਨੀ ਹੈ ਕਿਉਂਕਿ ਕਾਂਗਰਸ ਨੂੰ ਸਥਾਨਕ ਚੋਣਾਂ ਵਿੱਚ ਆਪਣੀ ਹਾਰ ਸਪਸ਼ਟ ਨਜ਼ਰ ਆ ਰਹੀ ਹੈ।''''
ਪੁਲਿਸ ਨੇ ਇਸ ਸਬੰਧ ਵਿੱਚ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਹੇਠ 10 ਜਣਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਧੜਿਆਂ ਦੇ ਤਕਰਾਰ ਸਮੇਂ ਇੱਕ ਵਿਅਕਤੀ ਨੇ ਇੱਕ ਫਾਰਚੂਨਰ ਗੱਡੀ ਨਾਲ ਦੋ ਵਿਅਕਤੀਆਂ ਨੂੰ ਦਰੜ ਦਿੱਤਾ।
ਪੁਲਿਸ ਮੁਤਾਬਿਕ ਇਸ ਹਾਦਸੇ ਵਿੱਚ ਹਰਮਿੰਦਰ ਸਿੰਘ ਦੀ ਮੋਗਾ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ ਜਦੋਂ ਕਿ ਜਗਦੀਪ ਸਿੰਘ ਭੋਲਾ ਨਾਂ ਦੇ ਵਿਅਕਤੀ ਨੇ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ''ਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ:
- ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
- ਜੱਗੀ ਜੌਹਲ : ''''ਅੰਤਾਂ ਦੇ ਤਸ਼ੱਦਦ ਨਾਲ ਮੇਰੇ ਤੋਂ ਕੋਰੇ ਕਾਗਜ਼ ਤੇ ਦਸਤਖ਼ਤ ਕਰਵਾਏ ਅਤੇ ਲਾਈਨਾਂ ਕੈਮਰੇ ''ਤੇ ਬੁਲਾਈਆਂ''''
- ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕੇਸਰੀ ਨਿਸ਼ਾਨ ਬਾਰੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਸਵਾਲਾਂ ਦੇ ਜਵਾਬ
https://www.youtube.com/watch?v=-Oftp_BNI2M
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''11da3fa5-0783-496e-a160-bac57764f5f1'',''assetType'': ''STY'',''pageCounter'': ''punjabi.india.story.56006465.page'',''title'': ''ਮਿਊਂਸੀਪਲ ਚੋਣਾਂ ਤੋਂ ਪਹਿਲਾਂ ਹਿੰਸਾ, ਦੋ ਅਕਾਲੀ ਸਮਰਥਕਾਂ ਦੀ ਮੌਤ'',''author'': ''ਸੁਰਿੰਦਰ ਮਾਨ'',''published'': ''2021-02-10T06:16:46Z'',''updated'': ''2021-02-10T06:16:46Z''});s_bbcws(''track'',''pageView'');