ਨੌਦੀਪ ਕੌਰ ਦੇ ਹੱਕ ਵਿੱਚ ਹੋਏ ਪ੍ਰਦਰਸ਼ਨ, ਪੰਜਾਬ ਮਹਿਲਾ ਕਮਿਸ਼ਨ ਵੀ ਹੋਇਆ ਸਰਗਰਮ
Friday, Feb 12, 2021 - 04:04 PM (IST)

ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਮੁਲਾਕਾਤ ਕਰਨਗੇ
ਉਹ ਇਹ ਮੁਲਾਕਾਤ 15 ਫ਼ਰਵਰੀ ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।
ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਅਤੇ ਹਵਾਲਾਤ ''ਚ ਸੁਰੱਖਿਆ ਨੂੰ ਯਕੀਨੀ ਬਣਾਉਣ।
Click here to see the BBC interactiveਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਹਰਿਆਣਾ ਦੇ ਸੋਨੀਪਤ ਵਿੱਚ ਪੈਂਦੇ ਇਲਾਕੇ ਕੁੰਡਲੀ ਉਦਯੋਗਿਕ ਖੇਤਰ (ਕੇਆਈਏ) ਆਧਾਰਿਤ ਉਦਯੋਗਾਂ ਵੱਲੋਂ ਪਰਵਾਸੀ ਮਜ਼ਦੂਰਾਂ ਦਾ ਬਕਾਇਆ ਮਿਹਨਤਾਨਾ ਨਾ ਦਿੱਤੇ ਜਾਣ ਵਿਰੁੱਧ ਆਵਾਜ਼ ਚੁੱਕਣ ਵਾਲੇ 24 ਸਾਲਾ ਨੌਦੀਪ ਕੌਰ ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ
- ਕੀ ਟਵਿੱਟਰ ਮੋਦੀ ਸਰਕਾਰ ਨਾਲ ਲੜਾਈ ਮੁੱਲ ਲੈ ਸਕਦਾ ਹੈ
- ਨਿਰਭਿਆ ਫੰਡ ਦੇ ਕਰੋੜਾਂ ਰੁਪਏ ਆਖ਼ਰ ਕਿੱਥੇ ਗਏ
- ਚੀਨ ਨੇ ਬੀਬੀਸੀ ਉੱਪਰ ਲਗਾਈ ਪਾਬੰਦੀ, ਇਹ ਕਾਰਨ ਦੱਸੇ
ਹਰਿਆਣਾ ਪੁਲਿਸ ਵੱਲੋਂ 12 ਜਨਵਰੀ ਨੂੰ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ਼ਆਈਆਰ ਦਰਜ ਕੀਤੀ ਗਈ ਸੀ।
ਨੌਦੀਪ ਕੌਰ ਉੱਤੇ ਇਲਜ਼ਾਮ ਹਨ ਕਿ ਉਹ ਕਥਿਤ ਤੌਰ ''ਤੇ ਜ਼ਬਰਨ ਪੈਸੇ ਉਗਰਾਹ ਰਹੇ ਸਨ ਅਤੇ ਜਦੋਂ ਪੁਲਿਸ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰਨ ਪਹੁੰਚੀ ਤਾਂ ਪੁਲਿਸ ਕਰਮੀਆਂ ''ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ।
ਦੂਜੇ ਪਾਸੇ ਨੌਦੀਪ ਦੇ ਪਰਿਵਾਰਕ ਮੈਂਬਰ ਇਨ੍ਹਾਂ ਇਲਜ਼ਾਮਾਂ ਨੂੰ ਖ਼ਾਰਜ ਕਰ ਰਹੇ ਹਨ।
ਨੌਦੀਪ ਦੀ ਰਿਹਾਈ ਲਈ ਹੋ ਰਹੇ ਪ੍ਰਦਰਸ਼ਨ
ਨੌਦੀਪ ਦੀ ਰਿਹਾਈ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ|
ਬੀਬੀਸੀ ਸਹਿਯੋਗੀ ਗੁਰਪ੍ਰੀਤ ਚਾਵਲਾ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਖੇ ਕੇਂਦਰ ਸਰਕਾਰ ਖਿਲਾਫ਼ ਇਹ ਪ੍ਰਦਰਸ਼ਨ ਕੀਤਾ ਗਿਆ |
ਇਹ ਵੀ ਪੜ੍ਹੋ:
- ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
- ਜੱਗੀ ਜੌਹਲ : ''''ਅੰਤਾਂ ਦੇ ਤਸ਼ੱਦਦ ਨਾਲ ਮੇਰੇ ਤੋਂ ਕੋਰੇ ਕਾਗਜ਼ ਤੇ ਦਸਤਖ਼ਤ ਕਰਵਾਏ ਅਤੇ ਲਾਈਨਾਂ ਕੈਮਰੇ ''ਤੇ ਬੁਲਾਈਆਂ''''
- ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕੇਸਰੀ ਨਿਸ਼ਾਨ ਬਾਰੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਸਵਾਲਾਂ ਦੇ ਜਵਾਬ

https://www.youtube.com/watch?v=HwjiwTWbjDo
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''04eb3508-31e6-4ee2-a421-f12b414d0f60'',''assetType'': ''STY'',''pageCounter'': ''punjabi.india.story.56040310.page'',''title'': ''ਨੌਦੀਪ ਕੌਰ ਦੇ ਹੱਕ ਵਿੱਚ ਹੋਏ ਪ੍ਰਦਰਸ਼ਨ, ਪੰਜਾਬ ਮਹਿਲਾ ਕਮਿਸ਼ਨ ਵੀ ਹੋਇਆ ਸਰਗਰਮ'',''published'': ''2021-02-12T10:25:51Z'',''updated'': ''2021-02-12T10:25:51Z''});s_bbcws(''track'',''pageView'');