ਸਿੱਖ ਜਥੇ ਦੇ ਨਨਕਾਣਾ ਸਾਹਿਬ ਜਾਣ ''''ਤੇ ਗ੍ਰਹਿ ਮੰਤਰਾਲੇ ਨੇ ਕਿਉਂ ਲਾਈ ਪਾਬੰਦੀ
Wednesday, Feb 17, 2021 - 09:19 PM (IST)

ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ''ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਰੋਕ ਲਾ ਦਿੱਤੀ ਹੈ।
ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ। ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਚਿੱਠੀ ਭੇਜੀ ਹੈ ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਹੈ।
ਤਕਰਬੀਨ 600 ਮੈਂਬਰਾਂ ਦੇ ਇਸ ਜਥੇ ਨੇ 18 ਤੋਂ 25 ਫਰਵਰੀ ਤੱਕ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣਾ ਸੀ।
ਇਹ ਵੀ ਪੜ੍ਹੋ:
- ਮੁਸਲਮਾਨ ਕੁੜੀ ਤੇ ਹਿੰਦੂ ਮੁੰਡੇ ਦੇ ਪਿਆਰ ਦੀ ਦਾਸਤਾਨ ਜਿਸ ਨੂੰ ਏਡਜ਼ ਵੀ ਨਹੀਂ ਰੋਕ ਸਕੀ
- ਕਿਸਾਨ ਅੰਦੋਲਨ ਦਾ MC ਚੋਣਾਂ ''ਚ ਹੋਈ ਕਾਂਗਰਸ ਦੀ ਜਿੱਤ ''ਤੇ ਕਿੰਨਾ ਅਸਰ ਰਿਹਾ
- ਐਮ ਜੇ ਅਕਬਰ ਮਾਣਹਾਨੀ ਮਾਮਲੇ ''ਚ ਬਰੀ ਹੋਈ ਪੱਤਰਕਾਰ ਪ੍ਰਿਆ ਰਮਾਨੀ ਕੀ ਬੋਲੀ
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ, "ਪਾਕਿਸਤਾਨ ਭੇਜੇ ਜਾ ਰਹੇ ਜਥੇ ''ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋਣ ''ਤੇ ਆਖ਼ਰੀ ਮੌਕੇ ਜਥੇ ''ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।"
Click here to see the BBC interactiveਜਗੀਰ ਕੌਰ ਨੇ ਚੁੱਕੇ ਸਵਾਲ
ਜਗੀਰ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਚੱਲਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਬੰਦ ਚੱਲ ਰਹੀ ਹੈ।
ਜਗੀਰ ਕੌਰ ਨੇ ਕਿਹਾ, "ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਕਿਉਂਕਿ ਲੰਘੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ।"

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਹਨ ਤਾਂ ਜਥੇ ''ਤੇ ਰੋਕ ਲਗਾਉਣੀ ਹੈਰਾਨੀਜਨਕ ਹੈ।
ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ''ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ।
ਜਥੇਦਾਰ ਨੇ ਵੀ ਨਰਾਜ਼ਗੀ ਜਤਾਈ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਬਹੁਤ ਅਹਿਮ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿ ਮੱਕਾ ਤੇ ਮਦੀਨਾ, ਹਿੰਦੁਆਂ ਲਈ ਅਯੁੱਧਿਆ, ਬਨਾਰਸ ਤੇ ਜਗਨਨਾਥ ਪੁਰੀ ਸਥਾਨ ਹਨ।
ਉਨ੍ਹਾਂ ਕਿਹਾ, " ਤਕਰੀਬਨ 700 ਲੋਕਾਂ ਨੇ ਜਥੇ ''ਤੇ ਸ਼ਹੀਦਾਂ ਦੀ ਯਾਦ ਵਿੱਚ 100 ਸਾਲਾ ਸ਼ਤਾਬਦੀ ਮਨਉਣ ਲਈ ਜਾਣਾ ਸੀ। ਤਕਰੀਬਨ ਸਭ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਐਨ ਮੌਕੇ ''ਤੇ ਜਥੇ ਨੂੰ ਮਨ੍ਹਾ ਕਰਨਾ ਇਹ ਕੇਂਦਰ ਸਰਕਾਰ ਦਾ ਸਿੱਖਾਂ ਦੀ ਆਸਥਾ ''ਤੇ ਇੱਕ ਕਿਸਮ ਦਾ ਹਮਲਾ ਹੈ। ਮੈਨੂੰ ਹੈਰਾਨੀ ਨਹੀਂ ਹੋ ਰਹੀ ਕਿਉਂਕਿ ਧਾਰਮਿਕ ਯਾਤਰਾਵਾਂ ''ਤੇ ਪਾਬੰਦੀ ਮੁਗਲ ਕਾਲ ਵਿੱਚ ਵੀ ਲੱਗਦੀ ਰਹੀ ਹੈ।
ਉਸ ਦੌਰ ਵਿੱਚ ਹਿੰਦੂਆਂ ਨੂੰ ਯਾਤਰਾ ਕਰਨ ''ਤੇ ਰੋਕਿਆ ਜਾਂਦਾ ਸੀ ਅਤੇ ਅੱਜ ਆਜ਼ਾਦ ਭਾਰਤ ਵਿੱਚ ਸਿੱਖਾਂ ਨੂੰ ਆਪਣੇ ਬਹੁਤ ਹੀ ਪਾਵਨ ਅਸਥਾਨ ''ਤੇ ਜਾਣ ਤੋਂ ਰੋਕਿਆ ਗਿਆ ਹੈ। ਬਹਾਨਾ ਵੀ ਬੇਤੁਕਾ ਬਣਾਇਆ ਗਿਆ ਹੈ। ਨਵੰਬਰ ਵਿੱਚ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਜਥਾ ਪਾਕਿਸਤਾਨ ਦੀ ਧਰਨੀ ''ਤੇ ਮਨਾ ਕੇ ਆਇਆ ਹੈ। ਭਾਰਤ ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ।"

ਇਹ ਵੀ ਪੜ੍ਹੋ:
- ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
- ਜੱਗੀ ਜੌਹਲ : ''''ਅੰਤਾਂ ਦੇ ਤਸ਼ੱਦਦ ਨਾਲ ਮੇਰੇ ਤੋਂ ਕੋਰੇ ਕਾਗਜ਼ ਤੇ ਦਸਤਖ਼ਤ ਕਰਵਾਏ ਅਤੇ ਲਾਈਨਾਂ ਕੈਮਰੇ ''ਤੇ ਬੁਲਾਈਆਂ''''
- ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕੇਸਰੀ ਨਿਸ਼ਾਨ ਬਾਰੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਸਵਾਲਾਂ ਦੇ ਜਵਾਬ
https://www.youtube.com/watch?v=N_ED2Zld6ic
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''6eb829c2-92c0-4e5c-8e73-9248e2620362'',''assetType'': ''STY'',''pageCounter'': ''punjabi.india.story.56101330.page'',''title'': ''ਸਿੱਖ ਜਥੇ ਦੇ ਨਨਕਾਣਾ ਸਾਹਿਬ ਜਾਣ \''ਤੇ ਗ੍ਰਹਿ ਮੰਤਰਾਲੇ ਨੇ ਕਿਉਂ ਲਾਈ ਪਾਬੰਦੀ'',''published'': ''2021-02-17T15:46:13Z'',''updated'': ''2021-02-17T15:46:13Z''});s_bbcws(''track'',''pageView'');