ਨੌਦੀਪ ਕੌਰ ਨੂੰ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ ''''ਆਪ'''' ਆਗੂਆਂ ਨੇ ਕੀ ਕਿਹਾ - ਪ੍ਰੈਸ ਰੀਵੀਊ

02/24/2021 8:34:44 AM

Click here to see the BBC interactive

ਹਰਿਆਣਾ ਪੁਲਿਸ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ''ਚ ਬੰਦ ਸਮਾਜਿਕ ਕਾਰਕੁਨ ਨੌਦੀਪ ਕੌਰ ਨੂੰ ਨਹੀਂ ਮਿਲਣ ਦਿੱਤਾ।

ਦਿ ਇੰਡੀਅਨ ਐਕਸਪ੍ਰੈਸ ਅਖ਼ਬਾਰ ਦੀ ਖ਼ਬਰ ਮੁਤਾਬਕ, ਨੌਦੀਪ ਕੌਰ ਨੂੰ ਮਿਲਣ ਲਈ ਪੰਜਾਬ ਵਿਧਾਨਸਭਾ ਦੇ ਵਿਰੋਧੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਗਏ ਸਨ।

ਚੰਡੀਗੜ ਪਹੁੰਚ ਕੇ ਹਰਿਆਣਾ ਪੁਲਿਸ ਦੀ ਇਸ ਕਾਰਵਾਈ ''ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਖੱਟਰ ਸਰਕਾਰ ਨੇ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ।

ਇਹ ਵੀ ਪੜ੍ਹੋ

  • ''ਅਸੀਂ ਤਾਂ ਖੇਤੀ ਕਾਨੂੰਨਾਂ ਖਿਲਾਫ਼ ਆਏ ਹਾਂ, ਰੈਲੀ ਜਿਸ ਦੀ ਮਰਜ਼ੀ ਹੋਵੇ''
  • ਲੱਖਾ ਸਿਧਾਣਾ ਨੇ ਬਠਿੰਡਾ ਰੈਲੀ ਦੌਰਾਨ ਕਿਸਾਨ ਆਗੂਆਂ ਨੂੰ ਕੀ ਕਿਹਾ ਤੇ ਕੀ ਕੀਤਾ ਐਲਾਨ
  • ਦਿੱਲੀ ਦੰਗੇ: ਇੱਕ ਸਾਲ ਬਾਅਦ ਕੌਣ ਹਨ ਗ੍ਰਿਫ਼ਤਾਰ ਤੇ ਚਾਰਜਸ਼ੀਟ ਵਿੱਚ ਕੀ ਹੈ

ਉਨ੍ਹਾਂ ਕਿਹਾ, "ਨੌਦੀਪ ਕੌਰ ਨੂੰ ਮਿਲਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਬੜੇ ਘਟਿਆ ਤਰਕ ਦਿੱਤੇ ਹਨ। ਬਿਨੈ ਪੱਤਰ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਨੇ ਮਜ਼ਦੂਰ ਕਾਰਕੁਨ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।"

ਅਨਮੋਲ ਗਗਨ ਮਾਨ ਨੇ ਭਾਜਪਾ ''ਤੇ ਵਿਰੋਧੀ ਪਾਰਟੀਆ ਅਤੇ ਸਮਾਜਿਕ ਵਰਕਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਾਇਆ।

ਉਨ੍ਹਾਂ ਕਿਹਾ, "ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਧੀ ਬਾਰੇ ਕੋਈ ਚਿੰਤਾ ਹੀ ਨਹੀਂ ਹੈ। ਉਨ੍ਹਾਂ ਨੂੰ ਵੇਖ ਕੇ ਲੱਗਦਾ ਜਿਵੇਂ ਉਹ ਬੀਜੇਪੀ ਦੇ ਮੁੱਖ ਮੰਤਰੀ ਹੋਣ।"

ਖੇਤੀ ਕਾਨੂੰਨਾਂ ਦੇ ਵਿਰੋਧ ''ਚ ਭਗਤ ਸਿੰਘ ਦਾ ਪਰਿਵਾਰ ਬੈਠੇਗਾ ਭੁੱਖ ਹੜਤਾਲ ''ਤੇ

ਮੰਗਲਵਾਰ ਨੂੰ ਸਿੰਘੂ ਅਤੇ ਟਿਕਰੀ ਬਾਰਡਰ ''ਤੇ ਕਿਸਾਨਾਂ ਵੱਲੋਂ ''ਪਗੜੀ ਸੰਭਾਲ ਦਿਵਸ'' ਮਨਾਇਆ ਗਿਆ। ਇਹ ਦਿਹਾੜਾ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਹਾੜੇ ''ਤੇ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ''ਪਗੜੀ ਸੰਭਾਲ ਜੱਟਾ'' ਅੰਦੋਲਨ ਦੀ ਅਗਵਾਈ ਕੀਤੀ ਸੀ।

ਅੰਗਰੇਜ਼ੀ ਅਖ਼ਬਾਰ ''ਦਿ ਟ੍ਰਿਬਿਊਨ'' ਦੀ ਖ਼ਬਰ ਮੁਤਾਬਕ, ਸਿੰਘੂ ਬਾਰਡਰ ''ਤੇ ਭਗਤ ਸਿੰਘ ਦਾ ਪਰਿਵਾਰ - ਅਭੈ ਸਿੰਘ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਇਸ ਦਿਹਾੜੇ ਨੂੰ ਮਨਾਉਣ ਲਈ ਪੁੱਜੇ ਸਨ।

ਅਭੈ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਉਹ 23 ਮਾਰਚ ਨੂੰ ਭੁੱਖ ਹੜਤਾਲ ''ਤੇ ਬੈਠਣਗੇ।

23 ਮਾਰਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੇ ਰੂਪ ''ਚ ਮਨਾਇਆ ਜਾਂਦਾ ਹੈ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਕੋਟਕਪੁਰਾ ਤੇ ਬਹਿਬਲ ਗੋਲੀ ਕਾਂਡ ਮਾਮਲਾ - ਉਮਰਾਨੰਗਲ ''ਤੇ ਗਵਾਹਾਂ ਨੂੰ ਦਬਾਉਣ ਦੇ ਇਲਜ਼ਾਮ

ਕੋਟਕਪੁਰਾ ਤੇ ਬਹਿਬਲਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਅਦਾਲਤ ''ਚ ਲਿਖਤੀ ਅਰਜ਼ੀ ਦੇ ਕੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ''ਤੇ ਗਵਾਹਾਂ ਅਤੇ ਜਾਂਚ ਏਜੰਸੀਆਂ ''ਤੇ ਦਬਾ ਪਾਉਣ ਦਾ ਇਲਜ਼ਾਮ ਲਾਇਆ ਹੈ।

ਪੰਜਾਬੀ ਟ੍ਰਿਬਿਊਨ ਅਖ਼ਬਾਰ ਮੁਤਾਬਕ, ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ 19 ਫਰਵਰੀ ਨੂੰ ਉਮਰਾਨੰਗਲ ਸੈਸ਼ਨ ਕੋਰਟ ਵਿੱਚ ਪੇਸ਼ ਹੋਇਆ ਸੀ ਅਤੇ ਇਸ ਸਮੇਂ ਉਸ ਨਾਲ ਵੱਡੀ ਗਿਣਤੀ ਵਿੱਚ ਅਣਪਛਾਤੇ ਵਿਅਕਤੀ ਸੀ।

ਜਾਂਚ ਟੀਮ ਨੇ ਆਪਣੀ ਦਰਖ਼ਾਸਤ ''ਚ ਕਿਹਾ ਹੈ ਕਿ ਇਸ ਤੱਥ ਦੀ ਪੁਸ਼ਟੀ ਲਈ ਸੈਸ਼ਨ ਕੋਰਟ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਾਭਨੀ ਲਾਜ਼ਮੀ ਹਨ।

ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ 19 ਫਰਵਰੀ ਨੂੰ ਅਦਾਲਤ ''ਚ ਪੇਸ਼ ਹੋਏ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 24 ਫਰਵਰੀ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

ਇਹ ਵੀ ਪੜ੍ਹੋ

  • ਕਿਸਾਨ ਅੰਦੋਲਨ ਯੂਕੇ ਰਹਿੰਦੇ ਭਾਰਤੀਆਂ ਨੂੰ ਕਿਵੇਂ ਪ੍ਰਭਾਵਿਤ ਕਰ ਰਿਹਾ
  • ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਅਜੀਤ ਸਿੰਘ ਜਿਨ੍ਹਾਂ ਦੀ ਅਗਵਾਈ ਵਿੱਚ ਪੰਜਾਬੀਆਂ ਨੇ ਅੰਗਰੇਜ਼ਾਂ ਤੋਂ ਖੇਤੀ ਕਾਨੂੰਨ ਰੱਦ ਕਰਵਾਏ
  • ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ’ਤੇ ਹੰਗਾਮੇ ਮਗਰੋਂ ਕਿਸਾਨ ਆਗੂਆਂ ਲਈ 4 ਚੁਣੌਤੀਆਂ
Getty Images
ਮਹਾਂਰਾਸ਼ਟਰ ਸਰਕਾਰ ਨੇ ਕਿਹਾ ਕਿ ਢੁੱਕਵੀਂ ਪ੍ਰਵਾਨਗੀ ਤੋਂ ਬਿਨਾਂ ਪੰਤਜਲੀ ਦੀ ਕੋਰੋਨਿਲ ਨੂੰ ਵੇਚਣ ਨਹੀਂ ਦਿੱਤਾ ਜਾਵੇਗਾ

ਮਹਾਰਾਸ਼ਟਰ ਵਿੱਚ ਬਿਨਾਂ ਮਨਜ਼ੂਰੀ ਕੋਰੋਨਿਲ ਦੀ ਵਿਕਰੀ ਨਹੀਂ ਹੋਵੇਗੀ - ਅਨਿਲ ਦੇਸ਼ਮੁਖ

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਮਹਾਂਰਾਸ਼ਟਰ ਵਿੱਚ ਢੁੱਕਵੀਂ ਪ੍ਰਵਾਨਗੀ ਤੋਂ ਬਿਨਾਂ ਪੰਤਜਲੀ ਦੀ ਕੋਰੋਨਿਲ ਨੂੰ ਵੇਚਣ ਨਹੀਂ ਦਿੱਤਾ ਜਾਵੇਗਾ।

ਬੀਬੀਸੀ ਨਿਊਜ਼ ਹਿੰਦੀ ਦੀ ਖ਼ਬਰ ਮੁਤਾਬਕ, ਦੇਸ਼ਮੁੱਖ ਨੇ ਆਪਣੇ ਟਵਿੱਟਰ ''ਤੇ ਲਿਖਿਆ, ''ਆਈਐਮਏ ਨੇ ਕੋਰੋਨਿਲ ਦੇ ਅਖੌਤੀ ਟੈਸਟ ''ਤੇ ਸਵਾਲ ਖੜੇ ਕੀਤੇ ਹਨ ਅਤੇ ਡਬਲਯੂਐਚਓ ਨੇ ਕੋਵਿਡ ਦੇ ਇਲਾਜ ਲਈ ਪਤੰਜਲੀ ਆਯੁਰਵੈਦ ਨੂੰ ਕਿਸੇ ਵੀ ਪ੍ਰਕਾਰ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਲਦੀ ਵਿੱਚ ਕੋਈ ਵੀ ਦਵਾਈ ਪ੍ਰਦਾਨ ਕਰਨਾ ਅਤੇ ਇਸ ਦੀ ਪ੍ਰਸ਼ੰਸਾ ਦੋ ਸੀਨੀਅਰ ਕੇਂਦਰੀ ਮੰਤਰੀਆਂ ਵੱਲੋਂ ਕਰਨਾ ਉਚਿਤ ਨਹੀਂ ਹੈ। "

https://twitter.com/AnilDeshmukhNCP/status/1364154326642425856?s=20

ਉਨ੍ਹਾਂ ਕਿਹਾ, "ਮਹਾਂਰਾਸ਼ਟਰ ਵਿੱਚ ਡਬਲਯੂਐਚਓ ਅਤੇ ਆਈਐਮਏ ਅਤੇ ਹੋਰ ਸਬੰਧਤ ਸਮਰੱਥ ਯੋਗ ਸੰਸਥਾਵਾਂ ਤੋਂ ਸਹੀ ਪ੍ਰਮਾਣੀਕਰਣ ਦਿੱਤੇ ਗਏ ਬਿਨਾਂ ਪਤੰਜਲੀ ਦੀ ਕੋਰੋਨਿਲ ਦਵਾਈ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।"

BBC

ਇਹ ਵੀ ਪੜ੍ਹੋ:

  • ਕਿਵੇਂ 6 ਭਰਾਵਾਂ ਨੇ ਆਪਣੇ ਸ਼ੇਰਾਂ ਨਾਲ ਦਹਿਸ਼ਤ ਮਚਾਈ ਤੇ ਕਤਲੇਆਮ ਕੀਤਾ
  • ਜੱਗੀ ਜੌਹਲ : ''''ਅੰਤਾਂ ਦੇ ਤਸ਼ੱਦਦ ਨਾਲ ਮੇਰੇ ਤੋਂ ਕੋਰੇ ਕਾਗਜ਼ ਤੇ ਦਸਤਖ਼ਤ ਕਰਵਾਏ ਅਤੇ ਲਾਈਨਾਂ ਕੈਮਰੇ ''ਤੇ ਬੁਲਾਈਆਂ''''
  • ਲਾਲ ਕਿਲੇ ਦੀ ਘਟਨਾ ਤੋਂ ਬਾਅਦ ਕੇਸਰੀ ਨਿਸ਼ਾਨ ਬਾਰੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਸਵਾਲਾਂ ਦੇ ਜਵਾਬ

https://www.youtube.com/watch?v=QXVL9IBvd0A

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''9f69049f-2d2b-4a55-9ff5-3fea6ae7fc05'',''assetType'': ''STY'',''pageCounter'': ''punjabi.india.story.56178327.page'',''title'': ''ਨੌਦੀਪ ਕੌਰ ਨੂੰ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ \''ਆਪ\'' ਆਗੂਆਂ ਨੇ ਕੀ ਕਿਹਾ - ਪ੍ਰੈਸ ਰੀਵੀਊ'',''published'': ''2021-02-24T03:02:07Z'',''updated'': ''2021-02-24T03:02:07Z''});s_bbcws(''track'',''pageView'');