ਪੰਜਾਬ ਵਿਧਾਨ ਸਭਾ ਵੱਲ ਵਧ ਕਰ ਰਹੇ ਅਕਾਲੀ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ

Monday, Mar 01, 2021 - 02:49 PM (IST)

ਪੰਜਾਬ ਵਿਧਾਨ ਸਭਾ ਵੱਲ ਵਧ ਕਰ ਰਹੇ ਅਕਾਲੀ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ
ਅਕਾਲੀ ਦਲ ਉੱਤੇ ਪਾਣੀ ਦੀਆਂ ਬੁਛਾੜਾਂ
BBC

ਪੰਜਾਬ ਵਿਧਾਨ ਸਭਾ ਵੱਲ ਕੂਚ ਕਰ ਰਹੇ ਅਕਾਲੀ ਦਲ ਦੇ ਵਰਕਰਾਂ ''ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਹਨ। ਅਕਾਲੀ ਦਲ ਦੀ ਅਗਵਾਈ ਸੁਖਬੀਰ ਬਾਦਲ ਕਰ ਰਹੇ ਸੀ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਪੰਜਾਬ ਸਰਕਾਰ ਉੱਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਾਇਆ ਅਤੇ ਨਾਅਰੇਬਾਜ਼ੀ ਕੀਤੀ।

ਅਕਾਲੀ ਦਲ ਨੇ ਜਿੱਥੇ ਪੰਜਾਬ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ, ਉੱਥੇ ਅਕਾਲੀ ਵਰਕਰ ਸੜਕਾਂ ਉੱਤੇ ਵੀ ਉਤਰੇ।

ਇਹ ਵੀ ਪੜ੍ਹੋ:

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹਿਲਾਂ ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਗਰਾਂਉਡ ਵਿਚ ਰੈਲੀ।

ਇਸ ਰੈਲੀ ਤੋਂ ਬਾਅਦ ਅਕਾਲੀ ਵਰਕਰਾਂ ਨੇ ਜਿਵੇਂ ਹੀ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹੀ ਰੋਕ ਲਿਆ।

ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ ਅਤੇ ਬੈਰੀਕੇਡਿੰਗ ਨਾਲ ਅਕਾਲੀ ਵਰਕਰਾਂ ਨੂੰ ਰੋਕ ਲਿਆ। ਕੁਝ ਅਕਾਲੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ

ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੇ ਨਾਅਰੇ ਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਹੋਣ ਦਾ ਇਲਜ਼ਾਮ ਲਗਾਇਆ। ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਇਤਰਾਜ਼ ਜਤਾਇਆ ਹੈ।

ਉਨ੍ਹਾਂ ਕਿਹਾ, “ਰਾਜਪਾਲ ਨੇ ਆਪਣੇ ਭਾਸ਼ਣ ਦਾ ਉਹ ਹਿੱਸਾ ਛੱਡਿਆ ਹੈ ਜਿਸ ਵਿੱਚ ਖੇਤੀ ਕਾਨੂੰਨਾਂ ਬਾਰੇ ਜ਼ਿਕਰ ਸੀ। ਇੱਥੋਂ ਪਤਾ ਲਗਦਾ ਹੈ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਭਾਜਪਾ ਲਈ ਕੰਮ ਕੀਤਾ ਹੈ।

ISWOTY
BBC

ਇਹ ਵੀ ਪੜ੍ਹੋ:

https://www.youtube.com/watch?v=feWQWx-KQPA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''de5aa282-c5ab-4daa-ada6-2ad7c587dc27'',''assetType'': ''STY'',''pageCounter'': ''punjabi.india.story.56237698.page'',''title'': ''ਪੰਜਾਬ ਵਿਧਾਨ ਸਭਾ ਵੱਲ ਵਧ ਕਰ ਰਹੇ ਅਕਾਲੀ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ'',''published'': ''2021-03-01T09:04:21Z'',''updated'': ''2021-03-01T09:15:34Z''});s_bbcws(''track'',''pageView'');

Related News