ਕਿਸਾਨ ਅੰਦੋਲਨ : ਝੂਠੇ ਕੇਸ ਬਣਾਉਣ ਵਾਲਿਆਂ ਖ਼ਿਲਾਫ਼ ਦਰਜ ਕਰਵਾਏ ਜਾਣਗੇ ਮੁਕੱਦਮੇ -ਸਿਰਸਾ

03/02/2021 12:49:51 PM

ਇਸ ਪੰਨੇ ਰਾਹੀ ਅਸੀਂ ਤੁਹਾਨੂੰ ਕਿਸਾਨ ਅੰਦੋਲਨ ਨਾਲ ਜੁੜੇ ਅਹਿਮ ਘਟਨਾਕ੍ਰਮ ਸਾਂਝੇ ਕਰ ਰਹੇ ਹਾਂ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ 26 ਜਨਵਰੀ ਤੋਂ ਬਾਅਦ ਕਿਸਾਨਾਂ ਉੱਤੇ ਝੂਠੇ ਮਾਮਲੇ ਦਰਜ ਕੀਤੇ ਸਨ, ਹੁਣ ਉਨ੍ਹਾਂ ਉੱਤੇ ਮੁਕੱਦਮੇ ਦਰਜ ਕਰਵਾਏ ਜਾਣਗੇ।

ਸਿਰਸਾ ਨੇ ਦਾਅਵਾ ਕੀਤਾ ਕਿ ਅਦਾਲਤਾਂ ਵਿੱਚ ਇਹ ਲਗਾਤਾਰ ਸਾਫ਼ ਹੋ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਉੱਤੇ ਫਰਜੀ ਕੇਸ ਦਰਜ ਕੀਤੇ ਗਏ ਸਨ। ਉਹ ਸੋਮਵਾਰ ਦੇਰ ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਬਾਹਰ 7 ਕਿਸਾਨਾਂ ਦੇ ਜੇਲ੍ਹ ਤੋਂ ਬਾਹਰ ਆਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਆਗੂ ਹਰਪਾਲ ਸਿੰਘ ਨੇ ਕਿਹਾ ਕਿ ਉਹ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦੇ ਹਨ ਕਿ ਉਹ ਕਿਸਾਨਾਂ ਉੱਤੇ ਜ਼ਬਰ ਬੰਦ ਕਰੇ, ਇਸ ਨਾਲ ਕਿਸਾਨ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ:

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

ਸੜ੍ਹਕ ਉੱਤੇ ਜਾਂਦੇ ਨੂੰ ਚੁੱਕਿਆ

18 ਸਾਲਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸਨੂੰ ਨਾਗਲੋਈ ਤੋਂ ਫੜਿਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਵਾਲੇ ਦਿਨ ਉਹ ਰਸਤਾ ਭਟਕ ਗਿਆ ਸੀ ਅਤੇ ਆਟੋ ਰਾਹੀ ਵਾਪਸ ਆ ਰਿਹਾ ਸੀ।

ਜਿਵੇਂ ਹੀ ਉਹ ਆਟੋ ਤੋਂ ਉਤਰਿਆ ਤਾਂ ਉੱਥੇ ਖੜ੍ਹੇ ਨਾਂਗਲੋਈ ਥਾਣੇ ਦੀ ਪੁਲਿਸ ਉਸ ਨੂੰ ਇਹ ਕਹਿ ਕੇ ਨਾਲ ਲੈ ਗਈ ਕਿ ਅੱਧੇ ਘੰਟੇ ਬਾਅਦ ਛੱਡ ਦਿੱਤਾ ਜਾਵੇਗਾ। ਪਰ ਬਾਅਦ ਵਿਚ ਉਸ ਅਤੇ ਕਈ ਹੋਰ ਕਿਸਾਨਾਂ ਉੱਤੇ ਕੇਸ ਬਣਾ ਕੇ ਜੇਲ੍ਹ ਭਿਜਵਾ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚਾ
BBC

ਕਿਸਾਨ ਮੋਰਚੇ ਨੂੰ ਤੇਜ਼ ਕਰਨ ਲਈ ਯੋਜਨਾ

ਸੰਯੁਕਤ ਕਿਸਾਨ ਮੋਰਚਾ ਕਈ ਕੇਂਦਰੀ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਾਰਚ ਨੂੰ ਇੱਕ ਸਾਂਝੀ ਮੀਟਿੰਗ ਕੀਤੀ ਗਈ।

ਰਾਸ਼ਟਰੀ ਸੇਵਾ ਦਲ ਸੰਗਠਨ ਨੇ ਵੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਮਹਾਰਾਸ਼ਟਰ ਵਿੱਚ ਚਲਾਈ ਦਸਤਖ਼ਤ ਮੁਹਿੰਮ ਵਿੱਚ 6 ਲੱਖ 75 ਹਜ਼ਾਰ ਲੋਕਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਦਸਤਖ਼ਤ ਕੀਤੇ। ਇਹ ਪੱਤਰ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਯਾਰੀ ਨੂੰ ਸੌਂਪਿਆ ਗਿਆ ਸੀ।

ਉਤਰਾਖੰਡ ਦੇ ਰੁਦਰਪੁਰ ''ਚ ਵੀ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਵੱਧ ਤੋਂ ਵੱਧ ਗਿਣਤੀ ਵਿੱਚ ਗਾਜੀਪੁਰ ਦੇ ਮੋਰਚੇ ''ਤੇ ਪਹੁੰਚਣ ਦੀ ਅਪੀਲ ਕੀਤੀ।

ਸੰਯੁਕਤ ਕਿਸਾਨ ਮੋਰਚਾ
BBC

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਦੇਸ਼ ਦੀ ਖੇਤੀ ਨੂੰ ਕੁਝ ਸਨਅਤਕਾਰਾਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਆਪਣੀ ਫਸਲ ਨਾ ਸਾੜੇ। ਸਮੂਹ ਕਿਸਾਨ ਮੋਰਚਾ ਨੇ ਸਮੂਹ ਕਿਸਾਨਾਂ ਨੂੰ ਅੰਦੋਲਨ ਅਤੇ ਫ਼ਸਲਾਂ ਦੋਵਾਂ ਨੂੰ ਸੰਭਾਲਣ ਦੀ ਅਪੀਲ ਕੀਤੀ।

15 ਮਾਰਚ ਨੂੰ ਹਸਨ ਖ਼ਾਨ ਮੇਵਾਤੀ ਦੇ ਸ਼ਹੀਦੀ ਦਿਹਾੜੇ ''ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਝਿਰਕਾ ਵਿਖੇ ਇੱਕ ਵਿਸ਼ਾਲ ਕਿਸਾਨ ਪੰਚਾਇਤ ਹੋਵੇਗੀ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸ਼ਾਮਲ ਹੋਣਗੇ ਅਤੇ ਮੇਵਾਤ ਦੇ ਆਗੂ ਵੀ ਸ਼ਮੂਲੀਅਤ ਕਰਨਗੇ।

ISWOTY
BBC

ਇਹ ਵੀ ਪੜ੍ਹੋ:

https://www.youtube.com/watch?v=0mHNWhKTGcU

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''21ee55a4-bbb2-4a3a-8c7c-0f54487e2741'',''assetType'': ''STY'',''pageCounter'': ''punjabi.india.story.56249258.page'',''title'': ''ਕਿਸਾਨ ਅੰਦੋਲਨ : ਝੂਠੇ ਕੇਸ ਬਣਾਉਣ ਵਾਲਿਆਂ ਖ਼ਿਲਾਫ਼ ਦਰਜ ਕਰਵਾਏ ਜਾਣਗੇ ਮੁਕੱਦਮੇ -ਸਿਰਸਾ'',''published'': ''2021-03-02T07:14:13Z'',''updated'': ''2021-03-02T07:14:13Z''});s_bbcws(''track'',''pageView'');

Related News