ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਦੇ ਮੁੱਦੇ ''''ਤੇ ਬਣਾਈ ਕਮੇਟੀ ਨੇ ਰਿਪੋਰਟ ਕੀਤੀ ਦਾਖ਼ਲ

Wednesday, Mar 31, 2021 - 03:35 PM (IST)

ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਦੇ ਮੁੱਦੇ ''''ਤੇ ਬਣਾਈ ਕਮੇਟੀ ਨੇ ਰਿਪੋਰਟ ਕੀਤੀ ਦਾਖ਼ਲ
ਸੁਪਰੀਮ ਕੋਰਟ
Getty Images
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਨੇ ਇੱਕ 4 ਮੈਂਬਰੀ ਕਮੇਟੀ ਗਠਿਤ ਕੀਤੀ ਸੀ

ਨਵੇਂ ਖੇਤੀ ਕਾਨੂੰਨਾਂ ''ਤੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਸੀਲ ਬੰਦ ਲਿਫ਼ਾਫ਼ੇ ਵਿੱਚ ਆਪਣੀ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ।

ਇਸ ਦੇ ਨਾਲ ਹੀ ਕਮੇਟੀ ਨੇ ਕਿਹਾ ਕਿ ਕੇਸ ਲਈ 85 ਕਿਸਾਨ ਜਥੇਬੰਦੀਆਂ ਨਾਲ ਗੱਲ ਕੀਤੀ ਗਈ ਹੈ।

ਆਸ ਕੀਤੀ ਜਾ ਰਹੀ ਹੈ ਕਿ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ 5 ਅਪ੍ਰੈਲ ਤੱਕ ਕੇਸ ''ਤੇ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ-

ਦਰਅਸਲ, ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ''ਤੇ ਸੁਪਰੀਮ ਕੋਰਟ ਨੇ 12 ਜਨਵਰੀ ਨੂੰ ਰੋਕ ਲਗਾਉਂਦਿਆਂ ਮਾਮਲੇ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।

ਇਸ ਦੇ ਨਾਲ ਹੀ ਅਦਾਲਤ ਨੇ ਕਮੇਟੀ ਨੂੰ ਰਿਪੋਰਟ ਪੇਸ਼ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਸੀ।

ਹਾਲਾਂਕਿ, ਖੇਤੀ ਕਾਨੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

ਸੰਯੁਕਤ ਮੋਰਚੇ ਦੀ ਅਗਵਾਈ ਵਿਚ ਦਿੱਲੀ ਦੀਆਂ ਸਰਹੱਦਾਂ ਉੱਤੇ ਹਜ਼ਾਰਾਂ ਕਿਸਾਨ ਸ਼ਾਹ ਮਾਰਗ ਰੋਕੀ ਬੈਠੇ ਹਨ। ਇਹ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜਦਕਿ ਸਰਕਾਰ ਸੋਧਾਂ ਲਈ ਤਿਆਰ ਹੈ।

ਇਹ ਵੀ ਪੜ੍ਹੋ:

https://www.youtube.com/watch?v=F7LRjykO9hw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''dbde9df1-cf9a-4163-b762-982b061829c6'',''assetType'': ''STY'',''pageCounter'': ''punjabi.india.story.56589469.page'',''title'': ''ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਦੇ ਮੁੱਦੇ \''ਤੇ ਬਣਾਈ ਕਮੇਟੀ ਨੇ ਰਿਪੋਰਟ ਕੀਤੀ ਦਾਖ਼ਲ'',''published'': ''2021-03-31T10:00:28Z'',''updated'': ''2021-03-31T10:00:28Z''});s_bbcws(''track'',''pageView'');

Related News