ਕੋਰੋਨਾਵਾਇਰਸ: ਪੁਣੇ ''''ਚ ਕੱਲ੍ਹ ਤੋਂ 12 ਘੰਟੇ ਦਾ ਨਾਈਟ ਕਰਫਿਊ- ਅਹਿਮ ਖ਼ਬਰਾਂ
Friday, Apr 02, 2021 - 05:20 PM (IST)


ਮਹਾਰਾਸ਼ਟਰ ਵਿੱਚ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਪੁਣੇ ਵਿੱਚ 12 ਘੰਟੇ ਦੇ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ।
ਕਰਫਿਊ ਸ਼ਨੀਵਾਰ 3 ਅਪ੍ਰੈਲ ਤੋਂ ਲਗਾਇਆ ਜਾਵੇਗਾ। ਸਮਾਚਾਰ ਏਜੰਸੀ ਏਐੱਨਆਈ ਨੇ ਪੁਣੇ ਦੇ ਡਿਵੀਜ਼ਨਲ ਕਮਿਸ਼ਨਰ ਸੌਰਭ ਰਾਓ ਦੇ ਹਵਾਲੇ ਨਾਲ ਦੱਸਿਆ ਹੈ ਕਿ ਕਰਫਿਊ ਨੂੰ ਲੈ ਕੇ ਸਮੀਖਿਆ ਅਗਲੇ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ ਵੈਕਸੀਨ ਬਾਰੇ ਤੁਹਾਡੇ ਦੇਸ ਦੀ ਕਾਰਗੁਜ਼ਾਰੀ ਕੀ ਹੈ ਤੇ ਕਿਹੜਾ ਦੇਸ ਅੱਗੇ ਹੈ
- ਮਿਆਂਮਾਰ ਹਿੰਸਾ: ਭਾਰਤ ਦੀ ਚੁੱਪੀ ਪਿੱਛੇ ਕੀ ਮਜਬੂਰੀ ਹੈ
- ਸਰਕਾਰੀ ਬਚਤ ਸਕੀਮਾਂ ''ਤੇ ਘੱਟ ਵਿਆਜ ਦਾ ਤੁਹਾਡੇ ''ਤੇ ਕੀ ਅਸਰ
ਅੰਤਿਮ ਸੰਸਕਾਰ ਵਿੱਚ ਵੱਧ ਤੋਂ ਵੱਧ 20 ਅਤੇ ਵਿਆਹ ਸਮਾਗਮ ਵਿੱਚ ਵੱਧ ਤੋਂ ਵੱਧ 50 ਲੋਕਾਂ ਨੂੰ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ।
ਉਨ੍ਹਾਂ ਨੇ ਦੱਸਿਆ ਕਿ ਅਗਲੇ 7 ਦਿਨਾਂ ਤੱਕ ਧਾਰਮਿਕ ਸਥਾਨ ਵੀ ਬੰਦ ਰਹਿਣਗੇ।
ਉੱਥੇ ਹੀ ਮੁੰਬਈ ਦੀ ਮੇਅਰ ਕਿਸ਼ੌਰੀ ਪੈਡਨੇਕਰ ਨੇ ਸੰਕੇਤ ਦਿੱਤਾ ਹੈ ਕਿ ਲਾਗ ''ਤੇ ਕਾਬੂ ਪਾਉਣ ਲਈ ਸ਼ਹਿਰ ਵਿੱਚ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਰਾਤ 8 ਵਜੇ ਸੂਬੇ ਦੇ ਲੋਕਾਂ ਨੂੰ ਸੰਬੋਧਿਤ ਕਰਨਗੇ।
ਮੇਅਰ ਨੇ ਇਹ ਵੀ ਕਿਹਾ ਕਿ ਲੌਕਡਾਊਨ ਕੋਈ ਵੀ ਨਹੀਂ ਚਾਹੁੰਦਾ ਹੈ ਪਰ ਜਿਸ ਤਰ੍ਹਾਂ ਨਾਲ ਮਾਮਲੇ ਵੱਧ ਰਹੇ ਹਨ, ਉਸ ਨਾਲ ਸਿਹਤ ਢਾਂਚੇ ''ਤੇ ਦਬਾਅ ਵਧ ਰਿਹਾ ਹੈ। ਅਜਿਹੇ ਵਿੱਚ ਕੁਝ ਸਖ਼ਤ ਕਦਮ ਚੁੱਕਣੇ ਪੈਣਗੇ।
ਦੇਸ਼ ਵਿੱਚ ਲਾਗ ਦੇ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਵਿੱਚ ਹਨ। ਬੀਤੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿੱਚ 43 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਹਨ।
https://twitter.com/ANI/status/1377900155081347078
ਇਹ ਵੀ ਪੜ੍ਹੋ:
- ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
- ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
https://www.youtube.com/watch?v=F7LRjykO9hw
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''8596f02b-30b5-462d-b4ac-ed15e1f4aba5'',''assetType'': ''STY'',''pageCounter'': ''punjabi.india.story.56614889.page'',''title'': ''ਕੋਰੋਨਾਵਾਇਰਸ: ਪੁਣੇ \''ਚ ਕੱਲ੍ਹ ਤੋਂ 12 ਘੰਟੇ ਦਾ ਨਾਈਟ ਕਰਫਿਊ- ਅਹਿਮ ਖ਼ਬਰਾਂ'',''published'': ''2021-04-02T11:37:06Z'',''updated'': ''2021-04-02T11:37:06Z''});s_bbcws(''track'',''pageView'');