ਛੱਤੀਸਗੜ੍ਹ ਵਿੱਚ ਹੋਏ ਨਕਸਲੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 22 ਹੋਈ
Sunday, Apr 04, 2021 - 02:35 PM (IST)

ਸ਼ਨੀਵਾਰ ਨੂੰ ਬੀਜਾਪੁਰ ਵਿੱਚ ਨਕਸਲੀਆਂ ਨਾਲ ਮੁਕਾਬਲੇ ਵਿੱਚ ਮਾਰੇ ਗਏ ਜਵਾਨਾਂ ਦੀ ਗਿਣਤੀ ਵਧ ਕੇ 22 ਹੋ ਗਈ ਹੈ।
ਨਕਸਲ ਆਪਰੇਸ਼ਨ ਦੇ ਡੀਜੀ ਅਸ਼ੋਕ ਜੁਨੇਜਾ ਨੇ ਬੀਬੀਸੀ ਨੂੰ ਇਸ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਨੇ ਕਿਹਾ, " ਮੌਕੇ ''ਤੇ ਪਹੁੰਚੀ ਸੁਰੱਖਿਆ ਬਲਾਂ ਦੀ ਟੀਮ ਨੇ ਅੱਜ 20 ਲਾਸ਼ਾਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਇਹ ਖ਼ਬਰ ਮਿਲੀ ਹੈ ਕਿ ਨਕਸਲੀ ਆਪਣੇ ਜ਼ਖਮੀ ਸਾਥੀਆਂ ਨੂੰ ਤਿੰਨ ਟਰੈਕਟਰਾਂ ਵਿੱਚ ਭਰ ਕੇ ਲੈ ਗਏ ਹਨ।"
ਬੀਬੀਸੀ ਨੇ ਇਸ ਸਬੰਧੀ ਵੱਖ-ਵੱਖ ਸਰੋਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਕਈ ਥਾਵਾਂ ''ਤੇ ਜਵਾਨਾਂ ਦੀਆਂ ਲਾਸ਼ਾਂ ਪਈਆਂ ਸਨ, ਜਿਨ੍ਹਾਂ ਨੂੰ ਮੌਕੇ ''ਤੇ ਪਹੁੰਚੀ ਐੱਸਟੀਐਫ਼ ਦੀ ਟੀਮ ਨੇ ਬਰਾਮਦ ਕੀਤਾ।
ਪਿਛਲੇ ਕੁਝ ਸਾਲਾਂ ਵਿੱਚ ਇਹ ਛੱਤੀਸਗੜ੍ਹ ਵਿੱਚ ਨਕਸਲੀਆਂ ਦਾ ਇਹ ਸਭ ਤੋਂ ਵੱਡਾ ਹਮਲਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ :
- ਔਰੰਗਜ਼ੇਬ ਦੀ ਕੈਦ ਵਿਚੋਂ ਸ਼ਿਵਾਜੀ ਦੇ ਬਚ ਨਿਕਲਣ ਦੀ ਪੂਰੀ ਕਹਾਣੀ
- ਗੁਜਰਾਤ ਦੌਰੇ ਤੋਂ ਪਹਿਲਾਂ ਰਾਜਸਥਾਨ ਵਿਚ ਕੀ ਬੋਲੇ ਰਾਕੇਸ਼ ਟਿਕੈਤ
- ਪੰਜਾਬ ਵਿੱਚ ਕੋਰਨਾਵਾਇਰਸ ਦੇ ਵਿਗੜ ਰਹੇ ਹਾਲਾਤ ਅਤੇ ਵੈਕਸੀਨ ਤੋਂ ਕੀ ਹਨ ਉਮੀਦਾਂ
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਨਕਲਸੀਆਂ ਨਾਲ ਮੁਕਾਬਲੇ ਵਿਚ ਫੌਜੀਆਂ ਦੀ ਮੌਤ ''ਤੇ ਦੁੱਖ ਜ਼ਾਹਰ ਕੀਤਾ ਹੈ।
https://twitter.com/narendramodi/status/1378369121969086475
ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ਤੋਂ ਬਾਅਦ ਇੱਕ ਟਵੀਟ ਵਿੱਚ ਲਿਖਿਆ, "ਛੱਤੀਸਗੜ ਵਿੱਚ ਨਕਸਲੀਆਂ ਨਾਲ ਲੜਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਬਹਾਦਰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ।"
https://twitter.com/AmitShah/status/1378540240827150339
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਪੂਰੀ ਘਟਨਾ ਬਾਰੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਦੱਸਿਆ
ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਹੈ ਕਿ ਸਾਡੇ ਜਵਾਨਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਵੇਗੀ।
ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਕਸਲੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਤਕਰਬੀਨ ਚਾਰ ਘੰਟੇ ਮੁਕਾਬਲਾ ਚੱਲਿਆ।
"ਇਸ ਘਟਨਾ ਵਿੱਚ ਨਕਸਲੀਆਂ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ। ਰਾਏਪੁਰ ਸ਼ਿਫਟ ਕੀਤੇ ਗਏ ਸੱਤ ਜਵਾਨ ਹੁਣ ਖ਼ਤਰੇ ਤੋਂ ਬਾਹਰ ਹਨ। ਇੱਕ ਜਵਾਨ ਅਜੇ ਵੀ ਲਾਪਤਾ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।"
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਸੁਕਮਾ ਅਤੇ ਬੀਜਾਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਸੀਆਰਪੀਐੱਫ਼, ਜ਼ਿਲ੍ਹਾ ਰਿਜ਼ਰਵ ਗਾਰਡ, ਵਿਸ਼ੇਸ਼ ਟਾਸਕ ਫੋਰਸ ਅਤੇ ਕੋਬਰਾ ਬਟਾਲੀਅਨ ਦੇ 2059 ਜਵਾਨ ਨਕਸਲ ਆਪਰੇਸ਼ਨਾਂ ਲਈ ਰਵਾਨਾ ਹੋਏ ਸਨ।
https://www.youtube.com/watch?v=2WhE5SdUHR4
ਇਨ੍ਹਾਂ ਵਿੱਚ ਨਰਸਾਪੁਰ ਕੈਂਪ ਤੋਂ 420 ਜਵਾਨ, ਮਿਨਾਪਾ ਕੈਂਪ ਤੋਂ 483 ਜਵਾਨ, ਉਸੂਰ ਕੈਂਪ ਤੋਂ 200, ਪਾਮਹੇਡ ਕੈਂਪ ਤੋਂ 195 ਜਵਾਨ ਅਤੇ ਤਰੈਮ ਕੈਂਪ ਤੋਂ 760 ਜਵਾਨ ਸ਼ਾਮਲ ਸਨ।
ਸ਼ਨੀਵਾਰ ਨੂੰ ਨਕਸਲੀਆਂ ਨੇ ਆਪ੍ਰੇਸ਼ਨ ਤੋਂ ਬਾਅਦ ਵਾਪਸੀ ਦੌਰਾਨ ਤਰੇਮ ਥਾਣੇ ਦੇ ਸਿਗਲੇਰ ਨਾਲ ਲੱਗਦੇ ਜੋਨਾਗੁੰਡਾ ਦੇ ਜੰਗਲ ਵਿੱਚ ਸੁਰੱਖਿਆ ਬਲਾਂ ''ਤੇ ਹਮਲਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ:
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
- ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ ''ਤੇ ਗੁਪਤ ਅੰਗ ਵੱਢਿਆ
- ''ਹਾਏ ਰੱਬਾ ਕੀ ਕਰਾਂ, ਮੈਂ ਧੀਆਂ ਨੂੰ ਡੋਲੀ ''ਚ ਤੋਰਨਾ ਸੀ ਪਰ ਅੱਜ ਉਨ੍ਹਾਂ ਦੇ ਸਿਵੇ ਲਟਾ-ਲਟ ਮੱਚ ਗਏ''
https://www.youtube.com/watch?v=hJMBKaJgdHQ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''c418c3c8-f881-45c9-aa12-53138a34f8c5'',''assetType'': ''STY'',''pageCounter'': ''punjabi.india.story.56629518.page'',''title'': ''ਛੱਤੀਸਗੜ੍ਹ ਵਿੱਚ ਹੋਏ ਨਕਸਲੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 22 ਹੋਈ'',''published'': ''2021-04-04T08:56:51Z'',''updated'': ''2021-04-04T08:56:51Z''});s_bbcws(''track'',''pageView'');