ਕੋਰੋਨਾਵਾਇਰਸ ਵੈਕਸੀਨ: ਸੂਬਿਆਂ ਵਿੱਚ ਵੈਕਸੀਨ ਦੀ ਕਮੀ ਬਾਰੇ ਕੇਂਦਰੀ ਸਿਹਤ ਮੰਤਰੀ ਨੇ ਕੀ ਕਿਹਾ - ਪ੍ਰੈੱਸ ਰਿਵੀਊ
Thursday, Apr 08, 2021 - 09:05 AM (IST)


ਭਾਰਤ ਵਿੱਚ ਕੋਰੋਨਾ ਦੇ ਵਿਗੜਦੇ ਹਾਲਾਤ ਅਤੇ ਇਸ ਦੇ ਟਾਕਰੇ ਲਈ ਸਰਕਾਰੀ ਯੋਜਨਾਵਾਂ ਅਤੇ ਨੀਤੀਆਂ ਉੱਪਰ ਬੁੱਧਵਾਰ ਨੂੰ ਸਵਾਲੀਆ ਨਿਸ਼ਾਨ ਲੱਗ ਗਿਆ ਅਤੇ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਇੱਕ ਤਰ੍ਹਾਂ ਨਾਲ ਆਹਮੋ-ਸਾਹਮਣੇ ਨਜ਼ਰ ਆਏ।
ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਕਈ ਸੂਬਿਆਂ ਨੇ ਕੇਂਦਰੀ ਸਿਹਤ ਮੰਤਰੀ ਤੋਂ ਮੰਗ ਕੀਤੀ ਸੀ ਕਿ ਸੂਬਿਆਂ ਨੂੰ ਕੋਰੋਨਾ ਵੈਕਸੀਨ ਦੀ ਸਪਲਾਈ ਵਧਾਈ ਜਾਵੇ ਅਤੇ ਟੀਕਾਕਰਨ 18 ਸਾਲ ਤੋਂ ਵੱਡੀ ਉਮਰ ਦੇ ਸਾਰੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ: ਬ੍ਰਿਟੇਨ ਵਿੱਚ ਐਸਟਰਾਜ਼ੈਨੇਕਾ ਵੈਕਸੀਨ 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ
- ਕੋਰੋਨਾਵਾਇਰਸ: ਪੰਜਾਬ ਸਣੇ ਕੁਝ ਹੋਰ ਸੂਬਿਆਂ ''ਚ ਨਾਈਟ ਕਰਫ਼ਿਊ ਲਗਾਉਣ ਪਿੱਛੇ ਕੀ ਹੈ ਲੌਜਿਕ
- ਕੋਰੋਨਾ ਨਾਲ ਜੰਗ ਲੜਦੇ ਡਾਕਟਰ: ''ਲੋਕ ਜਸ਼ਨ ਮਨਾਉਣ ਤੋਂ ਪਹਿਲਾਂ ICU ''ਚ ਕੰਮ ਕਰਨ ਵਾਲਿਆਂ ਬਾਰੇ ਸੋਚਣ''
ਜਦੋਂ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੂੰ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਸੂਬੇ ਜਨਤਕ ਸਿਹਤ ਦੇ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ ਅਤੇ ਝੂਠ ਫੈਲਾਅ ਰਹੇ ਹਨ ਜਦ ਕਿ ਟੈਸਟਿੰਗ, ਕੰਟੈਕਟ ਟਰੇਸਿੰਗ ਅਤੇ ਸਿਹਤ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਰਗਰ ਕਦਮ ਨਹੀਂ ਚੁੱਕ ਰਹੇ।
ਖ਼ਬਰ ਵੈਬਸਾਈਟ ਦਿ ਸਕਰੋਲ ਦੀ ਖ਼ਬਰ ਮੁਤਾਬਕ ਘੱਟੋ-ਘੱਟ ਛੇ ਸੂਬਿਆਂ ਨੇ ਕੋਰੇਨਾਵੈਕਸੀਨ ਦੀ ਕਮੀ ਦੀ ਮੁੱਦਾ ਚੁੱਕਿਆ ਹੈ। ਇਹ ਸੂਬੇ ਹਨ- ਆਂਧਰਾਪ੍ਰਦੇਸ਼, ਛੱਤੀਸਗੜ੍ਹ, ਹਰਿਆਣਾ, ਮਹਾਰਾਸ਼ਟਰ, ਓਡੀਸ਼ਾ ਅਤੇ ਤੇਲੰਗਾਨਾ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਜਿਨ੍ਹਾਂ ਮਰੀਜ਼ਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਹਦਾਇਤ ਕੀਤੀ ਗਈ ਸੀ ਉਨ੍ਹਾਂ ਨੂੰ ਆਪਣੀ ਨਿਗਰਾਨੀ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸਤੰਬਰ 2020 ਤੋਂ ਫ਼ਤਿਹ ਕਿੱਟ ਭੇਜੀ ਜਾ ਰਹੀ ਸੀ। ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇ ਨਜ਼ਰ ਹੁਣ ਇਸ ਕਿੱਟ ਦੀ ਕਮੀ ਦੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs
ਮਮਤਾ ਨੇ CRPF ਦੇ ਘੇਰਾਉ ਦਾ ਸੱਦਾ ਕਿਉਂ ਦਿੱਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਇੱਕ ਰੈਲੀ ਵਿੱਚ ਕੇਂਦਰੀ ਸੁਰੱਖਿਆ ਦਸਤਿਆਂ ਉੱਪਰ ਇਲਜ਼ਾਮ ਲਾਏ ਕਿ ਉਹ ਲੋਕਾਂ ਨੂੰ ਭਾਜਪਾ ਨੂੰ ਵੋਟ ਦੇਣ ਲਈ ਕਹਿ ਰਹੇ ਹਨ।
ਦਿ ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਭਾਜਪਾ ਦੀ ਸੀਆਰਪੀਐੱਫ਼ ਦਾ ਘੇਰਾਉ ਕਰਨ।
ਉਨ੍ਹਾਂ ਨੇ ਕਿਹਾ ਕਿ ਅੱਧੇ ਲੋਕ ਘੇਰਾ ਪਾਉਣ ਅਤੇ ਅੱਧੇ ਜਾ ਕੇ ਵੋਟ ਪਾਉਣ। ਉਨ੍ਹਾਂ ਨੇ ਕਿਹਾ ਕਿ ਜੇ ਸਾਰੇ ਲੋਕ ਘੇਰਾ ਪਾ ਕੇ ਖੜ੍ਹ ਜਾਣਗੇ ਤਾਂ ਉਨ੍ਹਾਂ ਦੀ ਵੋਟ ਖ਼ਰਾਬ ਚਲੀ ਜਾਵੇਗੀ ਅਤੇ ਇਹੀ ਭਾਜਪਾ ਚਾਹੁੰਦੀ ਹੈ।
ਚੀਨ ਵੱਡੇ ਸਾਈਬਰ ਹਮਲੇ ਦੇ ਸਮਰੱਥ
ਭਾਰਤ ਅਤੇ ਚੀਨ ਵਿੱਚ ਜਾਰੀ ਤਣਾਅ ਦੇ ਦੌਰਾਨ ਚੀਫ਼ ਆਫ਼ ਡਿਫ਼ੈਸ ਸਟਾਫ਼ ਜਨਰਲ ਬਿਪਨ ਰਾਵਤ ਨੇ ਕਿਹਾ ਹੈ ਕਿ ਚੀਨ ਵੱਡੇ ਸਾਈਬਰ ਹਮਲੇ ਕਰਨ ਦੇ ਸਮਰੱਥ ਹੈ।
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਭਾਰਤ ਵੀ ਭਾਰਤੀ ਫ਼ੌਜ ਦੀਆਂ ਸਾਈਬਰ ਏਜੰਸੀਆਂ ਸਾਈਬਰ ਸੁਰੱਖਿਆ ਦੇ ਫਰੰਟ ਉੱਪਰ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ:
- ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
- ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
https://www.youtube.com/watch?v=hvTsm0sPhzk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''3d5de8b6-adca-4fb1-9a3f-84d312219f81'',''assetType'': ''STY'',''pageCounter'': ''punjabi.india.story.56671670.page'',''title'': ''ਕੋਰੋਨਾਵਾਇਰਸ ਵੈਕਸੀਨ: ਸੂਬਿਆਂ ਵਿੱਚ ਵੈਕਸੀਨ ਦੀ ਕਮੀ ਬਾਰੇ ਕੇਂਦਰੀ ਸਿਹਤ ਮੰਤਰੀ ਨੇ ਕੀ ਕਿਹਾ - ਪ੍ਰੈੱਸ ਰਿਵੀਊ'',''published'': ''2021-04-08T03:24:39Z'',''updated'': ''2021-04-08T03:24:39Z''});s_bbcws(''track'',''pageView'');