ਕੋਰੋਨਾਵਾਇਰਸ: ਨਿਊਜ਼ੀਲੈਂਡ ਵੱਲੋਂ ਭਾਰਤ ਤੋਂ ਜਾਣ ਵਾਲਿਆਂ ਦੇ ਦੇਸ਼ ਦਾਖ਼ਲੇ ’ਤੇ ਪਾਬੰਦੀ - ਅਹਿਮ ਖ਼ਬਰਾਂ
Thursday, Apr 08, 2021 - 10:05 AM (IST)


ਇਸ ਪੰਨੇ ਰਾਹੀਂ ਅਸੀਂ ਤੁਹਾਡੇ ਤੱਕ ਕੋਰੋਨਾਵਾਇਰਸ ਨਾਲ ਜੁੜਿਆ ਤਾਜ਼ਾ ਅਪਡੇਟ ਪਹੁੰਚਾ ਰਹੇ ਹਾਂ। ਸਭ ਤੋਂ ਪਹਿਾਲਾਂ ਕੋਵਿਡ-19 ਦੇ ਮੱਦੇਨਜ਼ਰ ਨਿਊਜ਼ੀਲੈਂਡ ਵੱਲੋਂ ਭਾਰਤ ਤੋਂ ਜਾਣ ਵਾਲਿਆਂ ਦੇ ਦੇਸ਼ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਇੱਕ ਐਲਾਨ ਰਾਹੀਂ ਵੀਰਵਾਰ ਨੂੰ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖ਼ਲੇ ਉੱਪਰ ਨਿਊਜ਼ੀਲੈਂਡ ਦਾਖ਼ਲ ਹੋਣ ''ਤੇ ਪਾਬੰਦੀ ਲਗਾ ਦਿੱਤੀ ਹੈ।
ਖ਼ਬਰ ਚੈਨਲ ਐੱਨਡੀਟੀਵੀ ਦੀ ਵੈਬਸਾਈਟ ਮੁਤਾਬਕ ਇਸ ਪਾਬੰਦੀ ਵਿੱਚ ਨਿਊਜ਼ੀ ਲੈਂਡ ਦੇ ਆਪਣੇ ਨਾਗਰਿਕ ਵੀ ਸ਼ਾਮਲ ਹਨ ਅਤੇ ਇਹ ਹਦਾਇਤਾਂ ਦੋ ਹਫ਼ਤੇ ਤੱਕ ਜਾਰੀ ਰਹਿਣਗੀਆਂ। ਇਹ ਕਦਮ ਦੇਸ਼ ਦੇ ਦੱਖਣ-ਏਸ਼ੀਆਈ ਭਾਈਚਾਰੇ ਵਿੱਚ ਵਧ ਰਹੀ ਲਾਗ਼ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ: ਬ੍ਰਿਟੇਨ ਵਿੱਚ ਐਸਟਰਾਜ਼ੈਨੇਕਾ ਵੈਕਸੀਨ 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ
- ਕੋਰੋਨਾਵਾਇਰਸ: ਪੰਜਾਬ ਸਣੇ ਕੁਝ ਹੋਰ ਸੂਬਿਆਂ ''ਚ ਨਾਈਟ ਕਰਫ਼ਿਊ ਲਗਾਉਣ ਪਿੱਛੇ ਕੀ ਹੈ ਲੌਜਿਕ
- ਕੋਰੋਨਾ ਨਾਲ ਜੰਗ ਲੜਦੇ ਡਾਕਟਰ: ''ਲੋਕ ਜਸ਼ਨ ਮਨਾਉਣ ਤੋਂ ਪਹਿਲਾਂ ICU ''ਚ ਕੰਮ ਕਰਨ ਵਾਲਿਆਂ ਬਾਰੇ ਸੋਚਣ''
ਵੀਰਵਾਰ ਨੂੰ ਨਿਊਜ਼ੀਲੈਂਡ ਵਿੱਚ ਕੋਰੋਨਾਵਾਇਰਸ ਦੇ 23 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ਵਿੱਚ 17 ਜਣੇ ਭਾਰਤ ਤੋਂ ਗਏ ਸਨ।
ਸਥਾਨਕ ਸਮੇਂ ਮੁਤਾਬਕ ਇਹ ਮਨਾਹੀ 11 ਅਪ੍ਰੈਲ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ ਚਾਰ ਵਜੇ ਤੋਂ ਲਾਗੂ ਹੋਵੇਗੀ ਅਤੇ 28 ਅਪ੍ਰੈਲ ਤੱਕ ਜਾਰੀ ਰਹੇਗੀ।
ਇਸ ਅਰਸੇ ਦੌਰਾਨ ਸਰਕਾਰ ਸਫ਼ਰ ਮੁੜ ਬਹਾਲ ਕਰਨ ਤੋਂ ਪਹਿਲਾਂ ਸਥਿਤੀ ਦਾ ਜਾਇਜ਼ਾ ਲਵੇਗੀ।
ਨਿਊਜ਼ੀਲੈਂਡ ਨੇ ਆਪਣੀ ਹਦੂਦ ਅੰਦਰ ਕੋਰੋਨਾਵਾਇਰਸ ਇੱਕ ਤਰ੍ਹਾਂ ਨਾਲ ਖ਼ਤਮ ਕਰ ਦਿੱਤਾ ਸੀ ਅਤੇ ਪਿਛਲੇ 40 ਦਿਨਾਂ ਤੋਂ ਉੱਥੇ ਕੋਰੋਨਾਵਾਇਰਸ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਸੀ।
ਨਿਊਜ਼ੀਲੈਂਡ ਨੂੰ ਵਿਦੇਸ਼ੀਆਂ ਦੇ ਦੇਸ਼ ਵਿੱਚ ਦਾਖ਼ਲੇ ਉੱਪਰ ਨੀਤੀ ਦੀ ਨਜ਼ਰਸਾਨੀ ਇਸ ਲਈ ਵੀ ਕਰਨੀ ਪਈ ਹੈ ਕਿਉਂਕਿ ਜ਼ਿਆਦਾਤਰ ਮਾਮਲੇ ਭਾਰਤ ਤੋਂ ਜਾਣ ਵਾਲਿਆਂ ਵਿੱਚ ਸਾਹਮਣੇ ਆ ਰਹੇ ਸਨ।
ਇਹ ਵੀ ਪੜ੍ਹੋ:
- ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
- ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
https://www.youtube.com/watch?v=hvTsm0sPhzk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f7d44d6c-c489-467c-957d-3c1e89da2f63'',''assetType'': ''STY'',''pageCounter'': ''punjabi.india.story.56672077.page'',''title'': ''ਕੋਰੋਨਾਵਾਇਰਸ: ਨਿਊਜ਼ੀਲੈਂਡ ਵੱਲੋਂ ਭਾਰਤ ਤੋਂ ਜਾਣ ਵਾਲਿਆਂ ਦੇ ਦੇਸ਼ ਦਾਖ਼ਲੇ ’ਤੇ ਪਾਬੰਦੀ - ਅਹਿਮ ਖ਼ਬਰਾਂ'',''published'': ''2021-04-08T04:30:25Z'',''updated'': ''2021-04-08T04:30:25Z''});s_bbcws(''track'',''pageView'');