ਪਾਕਿਸਤਾਨੀ ਸ਼ਰਧਾਲੂਆਂ ਨੂੰ ਵਿਸਾਖੀ ਮੌਕੇ ਪੰਜਾ ਸਾਹਿਬ ਨਾ ਜਾਣ ਦੀ ਅਪੀਲ ’ਤੇ SGPC ਨੇ ਕੀ ਕਿਹਾ

04/08/2021 9:20:27 PM

ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਲ ਆਉਣ ਤੋਂ ਗੁਰੇਜ਼ ਕਰਨ।

ਇਸ ਬਾਰੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰਨਾਂ ਸਿੱਖ ਸੰਸਥਾਵਾਂ ਦਾ ਮਿਲਿਆ-ਜੁਲਿਆ ਪ੍ਰਤੀਕਰਮ ਸਾਹਮਣੇ ਆਇਆ ਹੈ।

ਕਿਉਂ ਲਿਆ ਫੈਸਲਾ

ਪੀਐੱਸਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪਾਕਿਸਤਾਨੀ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਸਾਖੀ ਘਰ ਵਿੱਚ ਰਹਿ ਕੇ ਹੀ ਮਨਾਉਣ ਅਤੇ ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਲ ਨਾ ਆਉਣ ਤਾਂ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੋਈ ਔਕੜ ਨਾ ਆਵੇ।

ਵਿਸਾਖੀ ਮੌਕੇ ਖਾਸ ਤੌਰ ''ਤੇ ਭਾਰਤੀ ਸ਼ਰਧਾਲੂ 12 ਤੋਂ 22 ਅਪ੍ਰੈਲ ਤੱਕ ਪਾਕਿਸਤਾਨ ਦੇ ਦੌਰੇ ''ਤੇ ਹਨ।

ਇਹ ਵੀ ਪੜ੍ਹੋ:

ਇਸ ਯਾਤਰਾ ਦੌਰਾਨ ਉਨ੍ਹਾਂ ਨੂੰ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਹੈ।

ਸਤਵੰਤ ਸਿੰਘ ਨੇ ਦੱਸਿਆ ਕਿ ਪੀਐੱਸਜੀਪੀਸੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਸਿਫਾਰਸ਼ ਕੀਤੀ ਹੈ ਕਿ ਪੰਜਾ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਦੇ ਠਹਿਰਨ ਦੌਰਾਨ ਸਥਾਨਕ ਸਿੱਖ ਸੰਗਤ ਨੂੰ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਐੱਸਜੀਪੀਸੀ ਨੇ ਕੀ ਕਿਹਾ

ਪੀਐੱਸਜੀਪੀਸੀ ਵੱਲੋਂ ਲਏ ਗਏ ਫੈਸਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ, ਹਰਜਿੰਦਰ ਸਿੰਘ ਨੇ ਕਿਹਾ ਕਿ ਸੰਗਤਾਂ ਨੂੰ ਗੁਰੂਦੁਆਰੇ ਜਾਣ ਤੋਂ ਰੋਕਣਾ ਗਲਤ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਡੀਐੱਸਜੀਐੱਮਸੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਫੈਸਲਾ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ ਕਿਉਂਕਿ ਕਿਸੇ ਨੂੰ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਤੋਂ ਰੋਕਿਆ ਨਹੀਂ ਜਾ ਸਕਦਾ।

ਹਾਲਾਂਕਿ ਸੁਰਜੀਤ ਸਿੰਘ ਨਾਮ ਦੇ ਇੱਕ ਸ਼ਰਧਾਲੂ ਨੂੰ ਪੀਐੱਸਜੀਪੀਸੀ ਦੇ ਫੈਸਲੇ ਵਿੱਚ ਕੁਝ ਵੀ ਗਲਤ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਇਹ ਸ਼ਰਧਾਲੂਆਂ ਦੇ ਲਾਭ ਲਈ ਇੱਕ ਚੰਗਾ ਫੈਸਲਾ ਸੀ।

ਪਾਕਿਸਤਾਨ ਈਵਕਿਯੂ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਡਾ. ਅਮੇਰ ਅਹਿਮਦ ਨੇ ਫੋਨ ''ਤੇ ਦੱਸਿਆ, “ਕੋਵਿਡ ਦੋਵਾਂ ਦੇਸਾਂ ਵਿੱਚ ਬਹੁਤ ਫੈਲ ਰਿਹਾ ਹੈ ਪਰ ਵਿਸਾਖੀ ਦੇ ਤਿਉਹਾਰ ਦੌਰਾਨ ਆਮ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਏਗੀ।"

"ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਦੇ ਕੋਵਿਡ-19 ਟੈਸਟ ਪਾਕਿਸਤਾਨ ਪਹੁੰਚਣ ਤੋਂ 48 ਘੰਟੇ ਪਹਿਲਾਂ ਕੀਤੇ ਜਾਣੇ ਜ਼ਰੂਰੀ ਹਨ। ਇਹ ਯਕੀਨੀ ਬਣਾਇਆ ਜਾਏਗਾ ਕਿ ਸਾਰੇ ਕੋਵਿਡ-19 ਨਿਯਮਾਂ ਦੀ ਪਾਲਣਾ ਕੀਤੀ ਜਾਵੇ।"

ਇਹ ਵੀ ਪੜ੍ਹੋ:

https://www.youtube.com/watch?v=lFIuF7stnYY

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''9457d6b8-d344-4401-a545-b9be1834e9fe'',''assetType'': ''STY'',''pageCounter'': ''punjabi.india.story.56681310.page'',''title'': ''ਪਾਕਿਸਤਾਨੀ ਸ਼ਰਧਾਲੂਆਂ ਨੂੰ ਵਿਸਾਖੀ ਮੌਕੇ ਪੰਜਾ ਸਾਹਿਬ ਨਾ ਜਾਣ ਦੀ ਅਪੀਲ ’ਤੇ SGPC ਨੇ ਕੀ ਕਿਹਾ'',''author'': ''ਰਵਿੰਦਰ ਸਿੰਘ ਰੌਬਿਨ'',''published'': ''2021-04-08T15:45:42Z'',''updated'': ''2021-04-08T15:45:42Z''});s_bbcws(''track'',''pageView'');

Related News