ਸੀਬੀਐੱਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ - ਅਹਿਮ ਖ਼ਬਰਾਂ
Wednesday, Apr 14, 2021 - 03:35 PM (IST)


ਇਸ ਪੰਨੇ ਰਾਹੀਂ ਅਸੀਂ ਤੁਹਾਡੇ ਤੱਕ ਅੱਜ ਦੀਆਂ ਵੱਡੀਆਂ ਤੇ ਅਹਿਮ ਖ਼ਬਰਾਂ ਪਹੁੰਚਾ ਰਹੇ ਹਾਂ।
ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨੇ ਸੀਬੀਐੱਸਈ ਦੀਆਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸੋਸ਼ਲ ਮੀਡੀਆ ''ਤੇ ਇਸ ਬਾਰੇ ਜਾਣਕਾਰੀ ਦਿੱਤੀ।
https://twitter.com/DrRPNishank/status/1382248958261669889
ਉਨ੍ਹਾਂ ਕਿਹਾ ਕਿ 10ਵੀਂ ਦੇ ਨਤੀਜੇ ਅੰਦਰੂਨੀ ਮੁਲਾਂਕਣ ਦੇ ਅਧਾਰ ''ਤੇ ਤੈਅ ਕੀਤੇ ਜਾਣਗੇ ਯਾਨਿ ਕਿ ਬੋਰਡ ਵੱਲੋਂ ਬਣਾਏ ਗਏ ਓਬਜੈਕਟਿਵ ਕ੍ਰਾਈਟੇਰੀਅਨ ਦੇ ਆਧਾਰ ''ਤੇ।
ਉੱਥੇ ਹੀ 12ਵੀਂ ਦੀ ਪ੍ਰੀਖਿਆ ਕਰਵਾਉਣ ਸਬੰਧੀ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਇਹ ਵੀ ਪੜ੍ਹੋ:
- ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
- ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
- ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ
ਮੰਤਰਾਲੇ ਦਾ ਕਹਿਣਾ ਹੈ ਕਿ ਇਸ ਲਈ ਇੱਕ ਜੂਨ ਨੂੰ ਇੱਕ ਵਾਰ ਫਿਰ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।
ਸੀਬੀਐੱਸਈ ਦੀਆਂ ਪ੍ਰੀਖਿਆਵਾਂ 4 ਮਈ ਤੋਂ 14 ਜੂਨ ਤੱਕ ਹੋਣੀਆਂ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs
ਡਾ. ਅੰਬੇਡਕਰ ਦੇ ਜਨਮ ਦਿਵਸ ਮੌਕੇ ਸੁਖਬੀਰ ਬਾਦਲ ਵੱਲੋਂ ਦੋ ਐਲਾਨ
ਡਾ. ਭੀਮ ਰਾਓ ਅੰਬੇਡਕਰ ਦੇ 130 ਵੇਂ ਜਨਮ ਦਿਵਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਬਾ ਸਾਹਿਬ ਦੇ ਆਦਰਸ਼ਾਂ ''ਤੇ ਚੱਲਣ ਕਰਕੇ ਮਾਣ ਮਹਿਸੂਸ ਕਰਦਾ ਹੈ।
ਉਨ੍ਹਾਂ ਨੇ ਕਿਹਾ, "ਕਮਜ਼ੋਰ ਵਰਗਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ''ਚ ਆਵੇਗੀ ਤਾਂ ਅਸੀਂ ਉੱਪ ਮੁੱਖ ਮੰਤਰੀ ਦਲਿਤ ਪਰਿਵਾਰ ਤੋਂ ਲਵਾਂਗੇ ਅਤੇ ਦੁਆਬੇ ਵਿੱਚ ਬਾਬਾ ਸਾਹਿਬ ਦੇ ਨਾਂ ''ਤੇ ਯੂਨੀਵਰਸਿਟੀ ਬਣਾਈ ਜਾਵੇਗੀ।"
https://www.youtube.com/watch?v=f4y7ggp1ihI&t=24s
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''e78d4cd2-bfdf-4b6d-8b1d-4912e545b149'',''assetType'': ''STY'',''pageCounter'': ''punjabi.india.story.56742499.page'',''title'': ''ਸੀਬੀਐੱਸਈ ਬੋਰਡ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ - ਅਹਿਮ ਖ਼ਬਰਾਂ'',''published'': ''2021-04-14T09:52:49Z'',''updated'': ''2021-04-14T09:52:49Z''});s_bbcws(''track'',''pageView'');