ਪ੍ਰਿਸ ਫਿਲਿਪ : ਕੋਵਿਚ ਮਹਾਮਾਰੀ ਦੌਰਾਨ ਸ਼ਾਹੀ ਪਰਿਵਾਰ ਨੇ ਕਿਵੇਂ ਕੀਤੀਆਂ ਅੰਤਿਮ ਰਸਮਾਂ

04/18/2021 8:05:37 AM

Getty Images
99 ਸਾਲਾਂ ਦੀ ਉਮਰ ਵਿੱਚ ਪ੍ਰਿੰਸ ਫਿਲਿਪ ਦੀ ਮੌਤ ਹੋਈ

ਪ੍ਰਿੰਸ ਫਿਲਿਪ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਬ੍ਰਿਟੇਨ ਦੇ ਵਿੰਡਸਰ ਕੈਸਲ ਦੇ ਸੇਂਟ ਜੌਰਜ ਚੈਪਲ ਵਿੱਚ ਕੀਤਾ ਗਿਆ।

ਉਨ੍ਹਾਂ ਨੂੰ ਵਿੰਡਸਰ ਕਾਸਲ ਦੇ ਅੰਦਰ ਵਾਲੇ ਹੌਲ ਵਿੱਚ ਦਫ਼ਨ ਕੀਤਾ ਗਿਆ।

ਅੰਤਿਮ ਯਾਤਰਾ ਦੌਰਾਨ ਡਿਊਕ ਆਫ ਐਡਿਨਬਰਾ ਪ੍ਰਿੰਸ ਫਿਲਿਪ ਦੇ ਬੱਚੇ ਉਨ੍ਹਾਂ ਦੇ ਤਾਬੂਤ ਵਾਲੀ ਗੱਡੀ ਦੇ ਪਿੱਛੇ-ਪਿੱਛੇ ਚੱਲੇ।

ਇਹ ਵੀ ਪੜ੍ਹੋ

  • ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਹੋਈਆਂ ਪੂਰੀਆਂ
  • ਪੰਜਾਬ ''ਚੋਂ ਮਜ਼ਦੂਰਾਂ ਦੇ ਜਾਣ ਦਾ ਕਾਰਨ ਕੀ ਲੌਕਡਾਊਨ ਦਾ ਡਰ ਹੈ
  • ਦੀਪ ਸਿੱਧੂ ਨੂੰ 26 ਜਨਵਰੀ ਮੌਕੇ ਹੋਈ ਹਿੰਸਾ ਦੇ ਮਾਮਲੇ ''ਚ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਗਿਆ ਗ੍ਰਿਫਤਾਰ

ਸ਼ੁਰੂਆਤ ਵਿੱਚ 800 ਲੋਕਾਂ ਦੇ ਸ਼ਾਮਲ ਹੋਣ ਦੀ ਤਿਆਰੀ ਕੀਤੀ ਗਈ ਸੀ, ਪਰ ਹੁਣ ਸਿਰਫ਼ ਤੀਹ ਵਿਅਕਤੀ ਹੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਰਹੇ ਹਨ।

ਬਕਿੰਘਮ ਪੈਲੇਸ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਮਹਾਰਾਣੀ ਐਲਿਜ਼ਾਬੈਥ ਨੂੰ ਸੋਗ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਅੰਤਿਮ ਸੂਚੀ ਤਿਆਰ ਕਰਨ ਵਿੱਚ ਮੁਸ਼ਕਿਲ ਫੈਸਲਾ ਲੈਣਾ ਪਿਆ ਹੈ।

ਕੋਰੋਨਾਵਾਇਰਸ ਪਾਬੰਦੀਆਂ ਦੀ ਵਜ੍ਹਾ ਨਾਲ ਅੰਤਿਮ ਸੰਸਕਾਰ ਵਿੱਚ ਸਿਰਫ਼ 30 ਲੋਕ ਹੀ ਸ਼ਾਮਲ ਹੋ ਸਕੇ।

ਅਤਿੰਮ ਸੰਸਕਾਰ ਦੀਆਂ ਰਸਮਾਂ ਵੇਖਣ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਪੰਜਾਬ ''ਚੋਂ ਮਜ਼ਦੂਰਾਂ ਦੇ ਜਾਣ ਦਾ ਕਾਰਨ ਕੀ ਲੌਕਡਾਊਨ ਦਾ ਡਰ ਹੈ

BBC
ਪੰਜਾਬ ਤੋਂ ਯੂਪੀ-ਬਿਹਾਰ ਜਾਣ ਵਾਲੀਆਂ ਬੱਸਾਂ ਭਰੀਆਂ ਹੋਈਆਂ ਹਨ

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਬੇਹੱਦ ਮਾੜੇ ਹਾਲਾਤ ਵਿੱਚੋਂ ਲੰਘ ਰਿਹਾ ਹੈ। ਮਹਾਰਾਸ਼ਟਰ ਅਤੇ ਦਿੱਲੀ ਵਿੱਚ ਲੌਕਡਾਊਨ ਦੇ ਡਰ ਤੋਂ ਮਜ਼ਦੂਰਾਂ ਦੇ ਪਲਾਇਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਪਿਛਲੇ ਸਾਲ ਕੋਰੋਨਾ ਦੌਰਾਨ ਲੱਗੇ ਲੌਕਡਾਊਨ ਕਰਕੇ ਮਜ਼ਦੂਰਾਂ ਨੂੰ ਕਈ ਕਿਲੋਮੀਟਰ ਪੈਦਲ ਹੀ ਚੱਲਣਾ ਪਿਆ ਸੀ।

ਪੰਜਾਬ ਵਿੱਚ ਹਾਲਾਤ ਕਿਹੋ ਜਿਹੇ ਹਨ, ਇਹ ਜਾਣਨ ਦੀ ਅਸੀਂ ਕੋਸ਼ਿਸ਼ ਕੀਤੀ।

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਮਿਸਤਰੀ ਰਾਮ ਲੁਭਾਇਆ ਨੂੰ ਉਸ ਬੱਸ ਲਈ ਟਿਕਟ ਮਿਲੀ ਹੈ ਜੋ ਉੱਤਰ ਪ੍ਰਦੇਸ਼ ਵਿੱਚ ਉਸ ਦੇ ਜੱਦੀ ਪਿੰਡ ਲਈ ਰਵਾਨਾ ਹੋਣ ਵਾਲੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਇਹ ਵੀ ਪੜ੍ਹੋ

  • ਕੋਰੋਨਾਵਾਇਰਸ ਦੇ ਲੱਛਣ ਕੀ ਹਨ ਤੇ ਮੈਂ ਕਿਵੇਂ ਬਚ ਸਕਦਾ ਹਾਂ
  • ਕੋਰੋਨਾ ਵੈਕਸੀਨ ਲਗਵਾਉਣ ਲਈ ਸਰਕਾਰ ਫ਼ੌਰੀ ਤੌਰ ''ਤੇ ਉਮਰ ਸੀਮਾ ਕਿਉਂ ਨਹੀਂ ਹਟਾ ਦਿੰਦੀ
  • ਪੰਜਾਬ ਵਿੱਚ ਕੋਰਨਾਵਾਇਰਸ ਦੇ ਵਿਗੜ ਰਹੇ ਹਾਲਾਤ ਅਤੇ ਵੈਕਸੀਨ ਤੋਂ ਕੀ ਹਨ ਉਮੀਦਾਂ

ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਗਿਆ ਗ੍ਰਿਫਤਾਰ

26 ਜਨਵਰੀ ਮੌਕੇ ਲਾਲ ਕਿਲੇ ''ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਗਈ। ਪਰ ਇੱਕ ਹੋਰ ਮਾਮਲੇ ਵਿੱਚ ਉਸ ਨੂੰ ਦਿੱਲੀ ਪੁਲਿਸ ਵੱਲੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ''ਤੇ ਕੇਸਰੀ ਝੰਡਾ ਲਹਿਰਾਉਣ ਤੇ ਤਿਰੰਗੇ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ।

9 ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਗ੍ਰਿਫ਼ਤਾਰੀ ਵੇਲੇ ਕਿਹਾ ਸੀ ਕਿ 26 ਜਨਵਰੀ ਨੂੰ ਲਾਲ ਕਿਲੇ ''ਤੇ ਜੋ ਘਟਨਾ ਵਾਪਰੀ ਸੀ, ਦੀਪ ਸਿੱਧੂ ਉਸਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਕੋਰੋਨਾਵਾਇਰਸ: ਕੇਜਰੀਵਾਲ ਨੇ ਕਿਹਾ, ''ਆਕਸੀਜਨ ਦੀ ਹੋ ਰਹੀ ਘਾਟ''

EPA
ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 24 ਹਜ਼ਾਰ ਮਾਮਲੇ ਸਾਹਮਣੇ ਆਏ ਹਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 24 ਹਜ਼ਾਰ ਮਾਮਲੇ ਸਾਹਮਣੇ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਕਾਰਨ ਆਕਸੀਜਨ ਦੀ ਅਤੇ ਰੈਮਡੈਸੀਵੀਅਰ ਦਵਾਈ ਦੀ ਵੀ ਕਮੀ ਸਾਹਣੇ ਆਈ ਹੈ। ਪੌਜ਼ੀਟਿਵਿਟੀ ਰੇਟ 24 ਫੀਸਦ ਹੋ ਗਿਆ ਹੈ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਹੈ।

ਹੋਰ ਅਹਿਮ ਖ਼ਬਰਾਂ ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਕੋਰੋਨਾ ਦੇ ਮਰੀਜ਼ਾਂ ਨੂੰ ਬਲੈਕ ਵਿੱਚ ਦਵਾਈਆਂ ਕਿਵੇਂ ਤੇ ਕਿੰਨੇ ਦੀਆਂ ਮਿਲ ਰਹੀਆਂ ਹਨ

Reuters
ਭਾਰਤ ਵਿੱਚ ਕੋਰੋਨਾਵਾਇਰਸ ਕਾਰਨ ਹਸਪਤਾਲਾਂ ਵਿੱਚ ਭੀੜ ਦੇਖਣ ਨੂੰ ਮਿਲ ਰਹੀ ਹੈ

ਅਖਿਲੇਸ਼ ਮਿਸ਼ਰਾ ਨੂੰ ਪਿਛਲੇ ਵੀਰਵਾਰ ਨੂੰ ਬੁਖਾਰ ਅਤੇ ਖੰਘ ਦੀ ਸ਼ਿਕਾਇਤ ਹੋਈ ਸੀ ਪਰ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਇਹ ਸਿਰਫ ਫ਼ਲੂ ਦੇ ਹੀ ਲੱਛਣ ਹਨ।

ਪਰ ਜਦੋਂ ਅਗਲੇ ਹੀ ਦਿਨ ਉਨ੍ਹਾਂ ਦੇ ਪਿਤਾ ਯੋਗੇਂਦਰ ਨੂੰ ਵੀ ਇਸ ਤਰ੍ਹਾਂ ਦੇ ਹੀ ਲੱਛਣਾਂ ਨੇ ਘੇਰਿਆ ਤਾਂ ਅਖਿਲੇਸ਼ ਦੀ ਚਿੰਤਾ ਵਧੀ।

ਦੋਵਾਂ ਪਿਓ-ਪੁੱਤ ਨੇ ਕੋਵਿਡ ਆਰਟੀ-ਪੀਸੀਆਰ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਅਤੇ ਆਨਲਾਈਨ ਹੀ ਸਲੋਟ ਬੁੱਕ ਕਰਨ ਦੀ ਕੋਸ਼ਿਸ਼ ਕੀਤੀ।

ਪਰ ਟੈਸਟ ਲਈ ਅਗਲਾ ਉਪਲਬਧ ਸਮਾਂ ਤਿੰਨ ਦਿਨ ਬਾਅਦ ਦਾ ਸੀ। ਆਖਰਕਾਰ ਉਨ੍ਹਾਂ ਨੂੰ ਐਤਵਾਰ ਨੂੰ ਟੈਸਟ ਕਰਵਾਉਣ ਦਾ ਸਮਾਂ ਮਿਲ ਹੀ ਗਿਆ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ''ਤੇ ਕਲਿੱਕ ਕਰੋ।

ਇਹ ਵੀ ਪੜ੍ਹੋ:

  • ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
  • ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
  • ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ

https://www.youtube.com/watch?v=BEJqFDJzxSo

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''4322d38d-9ea4-48e5-9815-711e4e4a4166'',''assetType'': ''STY'',''pageCounter'': ''punjabi.india.story.56790383.page'',''title'': ''ਪ੍ਰਿਸ ਫਿਲਿਪ : ਕੋਵਿਚ ਮਹਾਮਾਰੀ ਦੌਰਾਨ ਸ਼ਾਹੀ ਪਰਿਵਾਰ ਨੇ ਕਿਵੇਂ ਕੀਤੀਆਂ ਅੰਤਿਮ ਰਸਮਾਂ'',''published'': ''2021-04-18T02:34:39Z'',''updated'': ''2021-04-18T02:34:39Z''});s_bbcws(''track'',''pageView'');