ਕੋਰੋਨਵਾਇਰਸ : ਭਾਰਤ ਵਿਚ ਕੋਵਿਡ-19 ਦੇ ਧਮਾਕੇ ਦੇ ਕੀ ਹਨ ਮੁੱਖ ਕਾਰਨ - ਅਹਿਮ ਖ਼ਬਰਾਂ

04/18/2021 11:50:37 AM

ਭਾਰਤ ਵਿੱਚ ਕੋਰੋਨਾਵਾਇਰਸ ਦੀ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੀ ਲਾਗ ਦੇ 2,61,500 ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ ਇੱਕ ਦਿਨ ਵਿੱਚ, 1501 ਹੋਰ ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋ ਗਈ ਹੈ।

https://twitter.com/AHindinews/status/1383628063859089419?s=20

ਇਹ ਵੀ ਪੜ੍ਹੋ

  • ਅਫ਼ਗਾਨਿਸਤਾਨ: ਅਮਰੀਕਾ-ਬ੍ਰਿਟੇਨ ਦੀਆਂ ਫੌਜਾਂ ਨੇ 20 ਸਾਲ ਵਿਚ ਕੀ ਖੱਟਿਆ, ਕੀ ਗੁਆਇਆ
  • ਜਦੋਂ ਨਗਨ ਤਸਵੀਰਾਂ ਦੀ ਚੋਰੀ ਹੋਈ: ਔਨਲਾਇਨ ਚੱਲਦੇ ''ਨਗਨ ਵਪਾਰ'' ਦੀ ਇੰਨਸਾਇਡ ਸਟੋਰੀ
  • ਕੋਰੋਨਾਵਾਇਰਸ ਦੇ ਮਰੀਜ਼ਾਂ ਨੂੰ ਬਲੈਕ ਵਿੱਚ ਦਵਾਈਆਂ ਕਿਵੇਂ ਤੇ ਕਿੰਨੇ ਦੀਆਂ ਮਿਲ ਰਹੀਆਂ ਹਨ

ਕੁੰਭ ਤੋਂ ਪਰਤੇ ਲੋਕਾਂ ਲਈ ਦਿੱਲੀ ਸਰਕਾਰ ਨੇ 14 ਦਿਨਾਂ ਦਾ ਕੁਆਰੰਟੀਨ ਕੀਤਾ ਲਾਜ਼ਮੀ

ਕੋਰੋਨਾ ਦੀ ਲਾਗ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰਿਦੁਆਰ ਕੁੰਭ ਤੋਂ ਵਾਪਸ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ 14 ਦਿਨਾਂ ਲਈ ਕੁਆਰੰਟੀਨ ਲਾਜ਼ਮੀ ਹੋਵੇਗਾ।

ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਤੋੜਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਆਦੇਸ਼ਾਂ ਦੇ ਅਨੁਸਾਰ, ਜਿਹੜੇ ਲੋਕ 4 ਤੋਂ 17 ਅਪ੍ਰੈਲ ਦੇ ਦਰਮਿਆਨ ਕੁੰਭ ਮੇਲੇ ''ਤੇ ਗਏ ਹਨ, ਉਨ੍ਹਾਂ ਨੂੰ ਆਪਣੀ ਜਾਣਕਾਰੀ ਜਿਵੇਂ ਨਾਮ, ਪਤਾ, ਫੋਨ ਨੰਬਰ, ਆਉਣ ਦੀ ਤਰੀਕ, 24 ਘੰਟੇ ਦੇ ਅੰਦਰ-ਅੰਦਰ ਦਿੱਲੀ ਸਰਕਾਰ ਦੀ ਵੈਬਸਾਈਟ ''ਤੇ ਅਪਲੋਡ ਕਰਨੀ ਪਵੇਗੀ।

https://twitter.com/KumarMehraulia/status/1383486765437100045?s=20

ਇਸ ਤੋਂ ਇਲਾਵਾ ਜਿਹੜੇ ਲੋਕ 18 ਅਪ੍ਰੈਲ ਤੋਂ 30 ਅਪ੍ਰੈਲ ਦੇ ਦਰਮਿਆਨ ਉਥੇ ਜਾਣ ਵਾਲੇ ਹਨ, ਉਨ੍ਹਾਂ ਨੂੰ ਜਾਣ ਤੋਂ ਪਹਿਲਾਂ ਵੈੱਬਸਾਈਟ ''ਤੇ ਜਾਣਕਾਰੀ ਦੇਣੀ ਪਏਗੀ।

ਇਹ ਸਰਕਾਰ ਨੂੰ ਉਨ੍ਹਾਂ ਦਾ ਪਤਾ ਲਗਾਉਣ ਵਿਚ ਸਹਾਇਤਾ ਕਰੇਗੀ।

ਜੋ ਜਾਣਕਾਰੀ ਅਪਲੋਡ ਨਹੀਂ ਕਰਦੇ, ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਸਰਕਾਰੀ ਕੁਆਰੰਟੀਨ ਸੈਂਟਰ ਭੇਜਿਆ ਜਾਵੇਗਾ।

Reuters

ਪਿਛਲੇ ਪੰਜ ਦਿਨਾਂ ਵਿੱਚ, ਹਰਿਦੁਆਰ ਵਿੱਚ ਚੱਲ ਰਹੇ ਕੁੰਭ ਮੇਲੇ ਵਿੱਚ 1700 ਤੋਂ ਵੱਧ ਲੋਕ ਕੋਰੋਨਾਵਾਇਰਸ ਪੌਜ਼ੀਟਿਵ ਪਾਏ ਗਏ ਹਨ।

ਲੱਖਾਂ ਦੀ ਉਸ ਭੀੜ ਵਿੱਚ ਨਾ ਤਾਂ ਕਿਸੇ ਨੇ ਮਾਸਕ ਪਾਇਆ ਸੀ ਅਤੇ ਨਾ ਹੀ ਸਮਾਜਿਕ ਦੂਰੀ ਦਾ ਕੋਈ ਧਿਆਨ ਰੱਖਿਆ ਗਿਆ।

ਸ਼ਨੀਵਾਰ ਨੂੰ ਦਿੱਲੀ ਵਿੱਚ 24 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ।

ਇਹ ਵੀ ਪੜ੍ਹੋ

  • ਕੋਰੋਨਾਵਾਇਰਸ ਦੇ ਲੱਛਣ ਕੀ ਹਨ ਤੇ ਮੈਂ ਕਿਵੇਂ ਬਚ ਸਕਦਾ ਹਾਂ
  • ਕੋਰੋਨਾ ਵੈਕਸੀਨ ਲਗਵਾਉਣ ਲਈ ਸਰਕਾਰ ਫ਼ੌਰੀ ਤੌਰ ''ਤੇ ਉਮਰ ਸੀਮਾ ਕਿਉਂ ਨਹੀਂ ਹਟਾ ਦਿੰਦੀ
  • ਪੰਜਾਬ ਵਿੱਚ ਕੋਰਨਾਵਾਇਰਸ ਦੇ ਵਿਗੜ ਰਹੇ ਹਾਲਾਤ ਅਤੇ ਵੈਕਸੀਨ ਤੋਂ ਕੀ ਹਨ ਉਮੀਦਾਂ

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਕੋਰੋਨਾ ਨੂੰ ਲੈ ਕੇ ਪੀਐਮ ਮੋਦੀ ਕਰਨਗੇ ਅਧਿਕਾਰੀਆਂ ਨਾਲ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਵਿਚ ਸੜਕਾਂ ''ਤੇ ਸੁੰਨਸਾਨ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 11 ਵਜੇ ਅਧਿਕਾਰੀਆਂ ਨਾਲ ਵਾਰਾਨਸੀ ਵਿਚ ਵੱਧ ਰਹੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕਰਨਗੇ।

https://twitter.com/PMOIndia/status/1383631355578261508?s=20

ਇਹ ਵੀ ਪੜ੍ਹੋ:

  • ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
  • ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
  • ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ

https://www.youtube.com/watch?v=KoKuRuPiQcY

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''fd7c1803-b752-4763-9075-7ce5b3e1cc83'',''assetType'': ''STY'',''pageCounter'': ''punjabi.india.story.56791134.page'',''title'': ''ਕੋਰੋਨਵਾਇਰਸ : ਭਾਰਤ ਵਿਚ ਕੋਵਿਡ-19 ਦੇ ਧਮਾਕੇ ਦੇ ਕੀ ਹਨ ਮੁੱਖ ਕਾਰਨ - ਅਹਿਮ ਖ਼ਬਰਾਂ'',''published'': ''2021-04-18T06:08:46Z'',''updated'': ''2021-04-18T06:08:46Z''});s_bbcws(''track'',''pageView'');