ਮਨੋਹਰ ਲਾਲ ਖਟੱਰ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੱਲੀਆਂ ਡਾਂਗਾਂ, ਕਿਸਾਨਾਂ ਨੇ ਲਾਏ ਜਾਮ

05/16/2021 6:51:07 PM

ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਦੋਂ ਇੱਕ ਕੋਵਿਡ ਸੈਂਟਰ ਦਾ ਉਦਘਾਟਨ ਕਰਨ ਹਿਸਾਰ ਪਹੁੰਚੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਦਾ ਵਿਰੋਧ ਕੀਤਾ ਅਤੇ ਘੇਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਭੀੜ ਖਿੰਡਾਉਣ ਲਈ ਮੁਜ਼ਾਹਰਾਕਾਰੀ ਕਿਸਾਨਾਂ ਉੱਪਰ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਵੀ ਕੀਤਾ।

ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਲਾਈਆਂ ਰੋਕਾਂ ਉਲੰਘਣਾ ਕੇ ਮੁੱਖ ਮੰਤਰੀ ਤੱਕ ਜਾਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਅੱਗੇ ਵਧਣ ਤੋਂ ਪਹਿਲਾਂ ਹੀ ਮਨੋਹਰ ਲਾਲ ਆਪਣਾ ਕਾਰਜ ਕਰ ਕੇ ਉੱਥੋਂ ਚਲੇ ਜਾਣ ਵਿੱਚ ਸਫ਼ਲ ਰਹੇ।

ਇਹ ਵੀ ਪੜ੍ਹੋ:

  • ਗੰਗਾ ਕੰਢੇ ਮੀਂਹ ਨੇ ਯੋਗੀ ਸਰਕਾਰ ਦੀ ਖੋਲ੍ਹੀ ਪੋਲ, ਸੈਂਕੜੇ ਕਬਰਾਂ ਮਿਲੀਆਂ
  • ਕੋਰੋਨਾਵਾਇਰਸ: ਕੋਵੀਸ਼ੀਲਡ ਦੀ ਦੂਜੀ ਡੋਜ਼ ਦਾ ਸਮਾਂ 6-8 ਤੋਂ 12-16 ਹਫ਼ਤੇ ਕਰਨ ਨਾਲ ਕੀ ਫਰਕ ਪਵੇਗਾ
  • ਭਾਰਤ ਇਜ਼ਰਾਈਲ ਜਾਂ ਫਲਸਤੀਨ ''ਚੋਂ ਕਿਸੇ ਇੱਕ ਦੇ ਵੀ ਹੱਕ ''ਚ ਕਿਉਂ ਨਹੀਂ ਬੋਲ ਰਿਹਾ

ਕਿਸਾਨ ਨੇ ਪਿਛਲੇ ਸਾਲ ਦੇ ਨਵੰਬਰ ਮਹੀਨੇ ਤੋਂ ਇਹ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਜਨਤਕ ਪ੍ਰੋਗਰਾਮਾਂ ਦਾ ਵਿਰੋਧ ਕਰਨਗੇ, ਜਦੋਂ ਤੱਕ ਕਿ ਕੇਂਦਰ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ।

ਕੇਂਦਰ ਸਰਕਾਰ ਅਤੇ ਕਿਸਾਨ 32 ਕਿਸਾਨ ਸੰਗਠਨਾਂ ਦੀਆਂ ਇਸ ਸਬੰਧ ਵਿੱਚ ਗਿਆਰਾਂ ਬੈਠਕਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਇਸ ਪਾਸੇ ਨਹੀਂ ਨਿਕਲ ਸਕਿਆ ਹੈ।

ਹਿਸਾਰ ਨੈਸ਼ਨਲ ਹਾਈਵੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਵਿੱਚੋਂ ਇੱਕ ਨੇ ਦੱਸਿਆ ਕਿ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਿਸੇ ਨੂੰ ਆਉਣ-ਜਾਣ ਤੋਂ ਨਹੀਂ ਰੋਕਿਆ। ਫਿਰ ਵੀ ਉਨ੍ਹਾਂ ਉੱਪਰ ਪੁਲਿਸ ਨੇ ਸ਼ਕਤੀ ਦੀ ਵਰਤੋਂ ਕੀਤੀ। ਇਸ ਦਾ ਮਤਲਬ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਅੰਦੋਲਨ ਹਿੰਸਕ ਰੂਪ ਧਾਰਣ ਕਰੇ।

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਇਸ ਸਬੰਧ ਵਿੱਚ ਕਿਹਾ ਕਿ ਫਿਲਹਾਲ ਸਿਰਫ਼ ਦੋ ਘੰਟਿਆਂ ਲਈ ਹੀ ਪੂਰੇ ਹਰਿਆਣਾ ਦੇ ਹਾਈਵੇ ਰੋਕੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਹਿਸਾਰ ਦੇ ਆਈਜੀ ਦੀ ਰਿਹਾਇਸ਼ ਨੂੰ ਘੇਰਨ ਦੀ ਵੀ ਉਨ੍ਹਾਂ ਨੇ ਗੱਲ ਕੀਤੀ।

ਉਨ੍ਹਾਂ ਦਾ ਕਹਿਣਾ ਸੀ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਹਰਿਆਣਾ ਦੇ ਥਾਣਿਆਂ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ:

  • ''ਅਰਸ਼ਦੀਪ ਨੂੰ ਕੈਨੇਡਾ ਭੇਜਣਾ ਸਾਡਾ ਸੁਪਨਾ ਸੀ, ਪਰ ਹੁਣ ਇਹ ਸੁਪਨਾ ਭਾਰਤ ਹੈ''
  • ਇਨ੍ਹਾਂ ਆਲੀਸ਼ਾਨ ਹਵੇਲੀਆਂ ਤੇ ਮਹਿਲਾਂ ਨੂੰ ਖਰੀਦਣ ਤੋਂ ਲੋਕ ਇਸ ਲਈ ਡਰਦੇ ਹਨ
  • ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ ''ਤੇ ਗੁਪਤ ਅੰਗ ਵੱਢਿਆ

https://www.youtube.com/watch?v=GhoqWviaKy4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''57b57390-a12f-4579-8113-c606801aef2b'',''assetType'': ''STY'',''pageCounter'': ''punjabi.india.story.57135602.page'',''title'': ''ਮਨੋਹਰ ਲਾਲ ਖਟੱਰ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੱਲੀਆਂ ਡਾਂਗਾਂ, ਕਿਸਾਨਾਂ ਨੇ ਲਾਏ ਜਾਮ'',''author'': ''ਸਤ ਸਿੰਘ ਤੇ ਪ੍ਰਭੂ ਦਿਆਲ'',''published'': ''2021-05-16T13:12:38Z'',''updated'': ''2021-05-16T13:12:38Z''});s_bbcws(''track'',''pageView'');