ਬੇਅਦਬੀ ਮਾਮਲਾ: ਕੈਪਟਨ ਸਰਕਾਰ ''''ਤੇ ਪੈਂਦੇ ਦਬਾਅ ਵਿਚਾਲੇ 6 ਡੇਰਾ ਪ੍ਰੇਮੀ ਪੁਲਿਸ ਰਿਮਾਂਡ ''''ਤੇ ਭੇਜੇ ਗਏ

Monday, May 17, 2021 - 07:21 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ''ਚ ਡੇਰਾ ਸੱਚਾ ਸੌਦਾ ਸਿਰਸਾ ਨਾਲ ਸਬੰਧਤ 6 ਡੇਰਾ ਪ੍ਰੇਮੀਆਂ ਨੂੰ ਸੋਮਵਾਰ (17 ਮਈ) ਨੂੰ ਫਰੀਦਕੋਟ ਵਿਖੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ 6 ਜਣਿਆਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ''ਤੇ ਭੇਜ ਦਿੱਤਾ ਹੈ।

ਹੁਣ ਇਨਾਂ ਡੇਰਾ ਪ੍ਰੇਮੀਆਂ ਨੂੰ ਮੁੜ 21 ਮਈ ਨੂੰ ਅਦਾਲਤ ''ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:

ਇਹ ਗ੍ਰਿਫ਼ਤਾਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਪਵਿੱਤਰ ਪੰਨਿਆਂ ਦੀ ਬੇਅਦਬੀ ਦੇ ਮਾਮਲੇ ਵਿੱਚ ਕੀਤੀਆਂ ਗਈਆਂ ਹਨ।

ਜਿਨ੍ਹਾਂ ਨੂੰ ਜ਼ਿਲਾ ਫਰੀਦਕੋਟ ਅਧੀਨ ਪੈਂਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਇੱਕ ਗੁਰਦਆਰੇ ਵਿੱਚੋਂ ਚੋਰੀ ਕੀਤਾ ਗਿਆ ਸੀ।

ਸਰਹੱਦੀ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ਵਾਲੀ SIT ਨੇ ਡੇਰਾ ਪ੍ਰੇਮੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਐਤਵਾਰ (16 ਮਈ) ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਸੀ।

ਡੇਰਾ ਪ੍ਰੇਮੀਆਂ ਨੂੰ 12 ਅਕਤੂਰ 2015 ਵਾਲੇ ਦਿਨ ਜ਼ਿਲ੍ਹਾ ਫਰੀਦਕੋਟ ਅਧੀਨ ਪੈਂਦੇ ਥਾਣਾ ਬਾਜਾਖਾਨਾ ਵਿੱਚ ਦਰਜ ਐਫਆਈਆਰ ਨੰਬਰ 128 ਅਧੀਨ ਅਦਾਲਤ ''ਚ ਪੇਸ਼ ਕੀਤਾ ਗਿਆ।

SIT ਦੇ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਗਲੀਆਂ ਵਿੱਚ ਖਿਲਾਰੇ ਗਏ ਪਵਿੱਤਰ ਬੀੜ ਦੇ 115 ''ਅੰਗ'' ਪੁਲਿਸ ਨੇ ਬਰਾਮਦ ਕਰ ਲਏ ਸਨ ਪਰ ਹਾਲੇ 100 ਹੋਰ ''ਅੰਗ'' ਅਤੇ ਗੁਰੂ ਗ੍ਰੰਥ ਸਾਹਿਬ ਦੀ ਜਿਲਦ ਬਰਾਮਦ ਕਰਨੀ ਬਾਕੀ ਹੈ।

ਇਸ ਆਧਾਰ ''ਤੇ ਹੀ SIT ਨੇ ਅਦਾਲਤ ਤੋਂ ਡੇਰਾ ਪ੍ਰੇਮੀਆਂ ਦੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਆਦਲਤ ਨੇ 4 ਦਿਨ ਦਾ ਰਿਮਾਂਡ ਹੀ ਦਿੱਤਾ।

ਨਵੀਂ SIT ਟੀਮ

ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਇਸੇ ਸਾਲ ਜਨਵਰੀ ਵਿੱਚ ਇਸ ਬੇਅਦਬੀ ਮਾਮਲੇ ਦੀ ਜਾਂਚ ਲਈ ਲਈ ਨਵੀਂ SIT ਕਾਇਮ ਕੀਤੀ ਸੀ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ SIT ਇਸੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀ,ਪਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਸ SIT ਦੀ ਅਗਵਾਈ ਡੀਆਈਜੀ ਐਸਪੀਐਸ ਪਰਮਾਰ ਨੂੰ ਸੌਂਪ ਦਿੱਤੀ ਗਈ ਸੀ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

https://www.youtube.com/watch?v=xWw19z7Edrs

SIT ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰਨ ''ਚ ਰੁੱਝੀ ਹੋਈ ਹੈ ਕਿ ਆਖ਼ਰਕਾਰ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਕਿਵੇਂ ਅਤੇ ਕਿਸ ਨੇ ਚੋਰੀ ਕੀਤੀ ਸੀ।

ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਪੰਥਕ ਧਿਰਾਂ ਨੇ ਬਰਗਾੜੀ ਦੀ ਦਾਣਾ ਮੰਡੀ ਵਿੱਚ ਲਗਾਤਾਰ ਧਰਨਾ ਦੇ ਕੇ ਦੋਸ਼ੀਆਂ ਨੂੰ ਫੜਨ ਦੀ ਮੰਗ ਕੀਤੀ ਸੀ ਪਰ ਪੰਜਾਬ ਸਰਕਾਰ ਵੱਲੋਂ ਨਿਆਂ ਦੇ ਦਿੱਤੇ ਗਏ ਭਰੋਸੇ ਮਗਰੋਂ ਇਹ ਧਰਨਾ ਖ਼ਤਮ ਕਰ ਦਿੱਤਾ ਗਿਆ ਸੀ।

ਹੁਣ ਜਦੋਂ, ਇਸੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕੋਟਕਪੂਰਾ ਵਿਖੇ ਸਿੱਖ ਪ੍ਰਦਰਸ਼ਨਕਾਰੀਆਂ ''ਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਦੀ ਕੀਤੀ ਗਈ ਜਾਂਚ ਰਿਪੋਰਟ ਅਦਾਲਤ ਨੇ ਰੱਦ ਕਰ ਦਿੱਤੀ ਤਾਂ ਪੰਜਾਬ ਸਰਕਾਰ ਇਸ ਮੁੱਦੇ ''ਤੇ ''ਘਿਰ'' ਗਈ ਸੀ।

ਇਹ ਜਾਂਚ ਪੰਜਾਬ ਪੁਲਿਸ ਦੇ ਸਾਬਕਾ ਆਲ੍ਹਾ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਸੀ। ਇਸ ਮੁੱਦੇ ''ਤੇ ਪੰਜਾਬ ਦੀਆਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ''ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ:

ਇੱਥੇ ਹੀ ਬੱਸ ਨਹੀਂ, ਸਗੋਂ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਵਿਧਾਇਕ ਪਰਗਟ ਸਿੰਘ ਸਮੇਤ ਕੁਝ ਹੋਰ ਕਾਂਗਰਸੀ ਆਗੂਆਂ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ''ਘੇਰਿਆ'' ਹੈ।

ਇਸ ਮਗਰੋਂ ਅਚਾਨਕ ਹੀ ਹਰਕਤ ਵਿੱਚ ਆਉਂਦਿਆਂ ਡੀਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ SIT ਨੇ ਬਰਗਾੜੀ ਕਾਂਡ ਦੇ ਮਮਲੇ ਵਿੱਚ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਦਾ ਕੰਮ ਤੇਜ਼ ਕਰ ਦਿੱਤਾ।

ਉੱਧਰ, ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰ ਸੂਬਾਈ ਕਮੇਟੀ ਦੇ ਅਹਿਮ ਮੈਂਬਰ ਹਰਚਰਨ ਸਿੰਘ ਨੇ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਦਾ ਮਿਸ਼ਨਹਰ ਧਰਮ ਦਾ ਬਰਾਬਰ ਸਤਿਕਾਰ ਕਰਨ ਦਾ ਹੈ।

ਉਨ੍ਹਾਂ ਕਿਹਾ, ''''ਡੇਰੇ ਦੀ ਸਮੁੱਚੀ ਸਾਧ-ਸੰਗਤ ਮਾਨਵਤਾ ਦੀ ਭਲਾਈ ਦੇ ਕਾਰਜਾਂ ਨਾਲ ਜੁੜੀ ਹੋਈ ਹੈ। ਦੂਜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ ਸਗੋਂ ਕੋਈ ਵੀ ਡੇਰਾ ਪ੍ਰੇਮੀ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ।''''

''''ਸਾਨੂੰ ਅਦਾਲਤ ''ਤੇ ਪੂਰਾ ਭਰੋਸਾ ਹੈ ਤੇ ਸੱਚ ਇੱਕ ਦਿਨ ਜ਼ਰੂਰ ਸਾਹਮਣੇ ਆ ਜਾਵੇਗਾ।''''

ਦੂਜੇ ਪਾਸੇ, ਬਚਾਅ ਪੱਖ ਦੇ ਵਕੀਲ ਵਿਨੋਦ ਕੁਮਾਰ ਮੋਂਗਾ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਵੱਲੋਂ ਡੁੰਘਾਈ ਨਾਲ ਕੀਤੀ ਗਈ ਸੀ ਅਤੇ ਉਸ ਜਾਂਚ ਵਿੱਚ ਵੀ ਇਨ੍ਹਾਂ ਵਿਅਕਤੀਆਂ ਦੀ ਕਿਸੇ ਤਰ੍ਹਾਂ ਦੀ ਭੂਮਿਕਾ ਸਾਹਮਣੇ ਨਹੀਂ ਆਈ ਸੀ।

ਮੋਂਗਾ ਨੇ ਕਿਹਾ, ''''ਪੰਜਾਬ ਪੁਲਿਸ ਕੋਲ ਕੋਈ ਪੁਖਤਾ ਸਬੂਤ ਨਹੀਂ ਹੈ। ਪੁਲਿਸ ਕੋਲ ਕੋਈ ਜ਼ੁਬਾਨੀ ਗਵਾਹ ਵੀ ਨਹੀਂ ਹੈ। ਪੰਜਾਬ ਪੁਲਿਸ 21 ਜਨਵਰੀ ਤੋਂ ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ ਪਰ ਫੜੇ ਗਏ ਵਿਅਕਤੀਆਂ ਸਬੰਧੀ ਪੁਲਿਸ ਕੋਲ ਇੱਕ ਵੀ ਠੋਸ ਸਬੂਤ ਨਹੀਂ ਹੈ।''''

ਇਹ ਵੀ ਪੜ੍ਹੋ:

https://www.youtube.com/watch?v=da_68xLp_1I

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''9a7c41c5-a79f-4195-9c50-6d3bfee03980'',''assetType'': ''STY'',''pageCounter'': ''punjabi.india.story.57146091.page'',''title'': ''ਬੇਅਦਬੀ ਮਾਮਲਾ: ਕੈਪਟਨ ਸਰਕਾਰ \''ਤੇ ਪੈਂਦੇ ਦਬਾਅ ਵਿਚਾਲੇ 6 ਡੇਰਾ ਪ੍ਰੇਮੀ ਪੁਲਿਸ ਰਿਮਾਂਡ \''ਤੇ ਭੇਜੇ ਗਏ'',''author'': ''ਸੁਰਿੰਦਰ ਮਾਨ'',''published'': ''2021-05-17T13:40:07Z'',''updated'': ''2021-05-17T13:40:07Z''});s_bbcws(''track'',''pageView'');

Related News