ਕੋਰੋਨਾ ਨਾਲ ਮਰਨ ਵਾਲਿਆਂ ਨੂੰ ਯਾਦ ਕਰਦੇ ਭਾਵੁਕ ਹੋਏ ਮੋਦੀ ਨੇ ਜਦੋਂ ਮਸਾਂ ਰੋਕੇ ਆਪਣੇ ਹੰਝੂ

Saturday, May 22, 2021 - 07:51 AM (IST)

ਕੋਰੋਨਾ ਨਾਲ ਮਰਨ ਵਾਲਿਆਂ ਨੂੰ ਯਾਦ ਕਰਦੇ ਭਾਵੁਕ ਹੋਏ ਮੋਦੀ ਨੇ ਜਦੋਂ ਮਸਾਂ ਰੋਕੇ ਆਪਣੇ ਹੰਝੂ

ਸ਼ੁੱਕਰਵਾਰ ਨੂੰ ਬਨਾਰਸ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਕੰਮ ਕਰਨ ਵਾਲੇ ਫਰੰਟਲਾਈਨ ਵਰਕਰਾਂ ਨਾਲ ਪੀਐੱਮ ਮੋਦੀ ਨੇ ਸਮੀਖਿਆ ਬੈਠਕ ਕੀਤੀ।

ਇਸ ਦੌਰਾਨ ਮਹਾਮਾਰੀ ਕਾਰਨ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਸਮੇਂ ਉਹ ਭਾਵੁਕ ਹੋ ਗਏ ਅਤੇ ਉਨ੍ਹਾਂ ਦਾ ਗੱਚ ਭਰ ਆਇਆ ਅਤੇ ਉਨ੍ਹਾਂ ਨੇ ਮੁਸ਼ਕਲ ਨਾਲ ਹੀ ਆਪਣੇ ਹੰਝੂ ਰੋਕੇ।

ਉਹ ਆਪਣੇ ਲੋਕ ਸਭਾ ਹਲਕੇ ਵਾਰਾਣਸੀ ਦੇ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਫਰੰਟਲਾਈਨ ਵਰਕਰਾਂ ਨਾਲ ਸੰਵਾਦ ਕਰ ਰਹੇ ਸਨ।

ਉਨ੍ਹਾਂ ਨੇ ਆਪਣ-ਆਪ ਨੂੰ ਹਲਕੇ ਦਾ ਸੇਵਾਦਾਰ ਦੱਸਿਆ ਤੇ ਵਾਰਾਣਸੀ ਦੀ ਕੋਵਿਡ-19 ਮਹਾਮਾਰੀ ਨਾਲ ਡੱਟ ਕੇ ਲੜਾਈ ਲੜਨ ਲਈ ਸ਼ਲਾਘਾ ਕੀਤੀ।

ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਕਿਸਾਨਾਂ ਨੇ ਮੋਦੀ ਨੂੰ ਕਿਹੜੀ ਗੱਲ ਦਾ ਜ਼ਿੰਮੇਵਾਰ ਠਹਿਰਾਇਆ

ਕਿਸਾਨ
Reuters

ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਚਿੱਠੀ ਲਿਖੀ ਹੈ।

ਚਿੱਠੀ ਵਿੱਚ ਲਿਖਿਆ ਹੈ ਕਿ ਕਿਸਾਨ ਕੋਰੋਨਾ ਮਹਾਮਾਰੀ ਕਾਰਨ ਕੋਈ ਸਿਹਤ ਦਾ ਖ਼ਤਰਾ ਪੈਦਾ ਨਹੀਂ ਕਰਨਾ ਚਾਹੁੰਦੇ ਹਨ ਪਰ ਉਹ ਇਸ ਲਈ ਆਪਣੇ ਸੰਘਰਸ਼ ਨੂੰ ਵੀ ਛੱਡਣ ਲਈ ਤਿਆਰ ਨਹੀਂ ਹਨ।

ਚਿੱਠੀ ਵਿੱਚ ਲਿਖਿਆ ਹੈ, "ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੁਖੀ ਹੋਣ ਦੇ ਨਾਤੇ ਤੁਹਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਮੁੜ ਤੋਂ ਕਿਸਾਨਾਂ ਦੇ ਨਾਲ ਸੰਜੀਦਗੀ ਨਾਲ ਗੱਲਬਾਤ ਸ਼ੁਰੂ ਕਰੋ।"

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜਿਸ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਲਿਵ ਇਨ ਰਿਲੇਸ਼ਨਸ਼ਿਪ ''ਤੇ ਇੱਕੋ ਹਾਈ ਕੋਰਟ ਦੇ ਜੱਜਾਂ ਦੇ ਵੱਖ-ਵੱਖ ਫ਼ੈਸਲਿਆਂ ਕਾਰਨ ਸ਼ਸ਼ੋਪੰਜ

ਜੋੜਾ
BBC

ਪਿਛਲੇ ਦਸ ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਿਵ ਇਨ ਵਿੱਚ ਰਹਿਣ ਵਾਲੇ ਜੋੜਿਆਂ ਨੂੰ ਪੁਲਿਸ ਦੀ ਸੁਰੱਖਿਆ ਨਾ ਦੇਣ ਦਾ ਫ਼ੈਸਲਾ ਕੀਤਾ ਸੀ।

ਪਰ ਇੱਕ ਤਾਜ਼ਾ ਫ਼ੈਸਲੇ ਵਿੱਚ ਹਾਈ ਕੋਰਟ ਦੇ ਇੱਕ ਬੈਂਚ ਨੇ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਨਾਲ ਹੀ ਜਸਟਿਸ ਸੁਧੀਰ ਮਿੱਤਲ ਨੇ ਇਹ ਵੀ ਕਿਹਾ ਹੈ ਕਿ ਇਹ ਕਿਸੇ ਵੀ ਵਿਅਕਤੀ ਦੀ ਮਰਜ਼ੀ ਹੈ ਕਿ ਉਹ ਵਿਆਹ ਕਰਵਾਏ ਜਾਂ ਬਿਨਾਂ ਵਿਆਹ ਆਪਣੇ ਪਾਰਟਨਰ ਨਾਲ ਲਿਵ ਇਨ ਰਿਲੇਸ਼ਨ ਰੱਖੇ।

ਪਰ ਸਵਾਲ ਇਹ ਵੀ ਉੱਠਦਾ ਹੈ ਕਿ ਇੱਕ ਹੀ ਹਾਈ ਕੋਰਟ ਦੇ ਅਲੱਗ-ਅਲੱਗ ਫ਼ੈਸਲਿਆਂ ਨੂੰ ਆਮ ਨਾਗਰਿਕ ਕੀ ਸਮਝੇ, ਕੀ ਲਿਵ ਇਨ ਜਾਇਜ਼ ਹੈ।

ਅਜਿਹੇ ਹੀ ਸਵਾਲਾਂ ਦੇ ਜਵਾਬ ਦੇ ਰਹੀ ਹੀ ਇਹ ਰਿਪੋਰਟ, ਪੜ੍ਹਨ ਲਈ ਇੱਥੇ ਕਲਿੱਕ ਕਰੋ।

ਤਰੁਣ ਤੇਜਪਾਲ: ਰੇਪ ਮਾਮਲੇ ਵਿੱਚ ਬਰੀ ਹੋਏ ਪੱਤਰਕਾਰ ਦਾ ਪਿਛੋਕੜ ਕੀ

ਗੋਆ ਦੀ ਇੱਕ ਅਦਾਲਤ ਨੇ ਪੱਤਰਕਾਰ ਅਤੇ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਰੇਪ ਦੇ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਹੈ।

ਪੀੜਤਾ ਨੇ ਉਨ੍ਹਾਂ ਉੱਪਰ ਇਹ ਇਲਜ਼ਾਮ ਲਾਇਆ ਸੀ ਕਿ ਨਵੰਬਰ 2013 ਵਿੱਚ ਤਹਿਲਕਾ ਮੈਗਜ਼ੀਨ ਵੱਲੋਂ ਰੱਖੇ ਇੱਕ ਈਵੈਂਟ ਵਿੱਚ ਉਨ੍ਹਾਂ ਦੇ ਨਾਲ ਬਦ ਸਲੂਕੀ ਕੀਤੀ ਗਈ ਸੀ।

ਤਹਿਲਕਾ ਮੈਗਜ਼ੀਨ ਦੇ ਇੱਕ ਸਟਿੰਗ ਨੇ ਤਤਕਾਲੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਮੁਸ਼ਕਿਲਾਂ ''ਚ ਪਾ ਦਿੱਤਾ ਸੀ।

ਉਸ ਵੇਲੇ ਦੀ ਰੱਖਿਆ ਮੰਤਰੀ ਜਾਰਜ ਫਰਨਾਂਡਿਸ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇਣਾ ਪਿਆ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs

ਚੰਡੀਗੜ੍ਹ ''ਚ ਕਾਲੀ ਫੰਗਸ ਬਾਰੇ ਰਿਪੋਰਟ ਨਾ ਕਰਨ ਦੀ ਹਦਾਇਤ ਵਾਲੇ ਨੋਟੀਫਿਕੇਸ਼ਨ ਦਾ ਕੀ ਹੈ ਪੂਰਾ ਮਾਮਲਾ

ਕੋਰੋਨਾਵਾਇਰਸ
Getty Images

ਕੋਰੋਨਾਵਾਇਰਸ ਦੀ ਦੂਜੀ ਲਹਿਰ ਹਾਲੇ ਚੱਲ ਹੀ ਰਹੀ ਹੈ ਕਿ ਹੈਲਥ ਸਿਸਟਮ ਦੇ ਦਰਪੇਸ਼ ਇੱਕ ਨਵੀਂ ਚੁਣੌਤੀ ਫੰਗਸ ਇਨਫੈਕਸ਼ਨ ਦੇ ਰੂਪ ਵਿੱਚ ਆਣ ਖੜ੍ਹੀ ਹੋ ਗਈ ਹੈ।

ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕਾਲੀ ਫੰਗਸ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਐਪੀਡੈਮਿਕ ਐਕਟ ਤਹਿਤ ਸ਼ਹਿਰ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਡੀਗੜ੍ਹ ਦੇ ਸਿਹਤ ਸਕੱਤਰ ਅਰੁਣ ਕੁਮਾਰ ਗੁਪਤਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸਿਹਤ ਮੰਤਰਾਲਾ ਇਸ ਬਾਰੇ ਸ਼ੰਕਿਆਂ ਨੂੰ ਦੂਰ ਕਰਨਾ ਚਾਹੁੰਦਾ ਸੀ। ਇਹ ਮੁੱਖ ਤੌਰ ''ਤੇ ਅਫ਼ਵਾਹਾਂ ਨੂੰ ਰੋਕਣ ਲਈ ਸੀ।

ਬੀਬੀਸੀ ਪੰਜਾਬੀ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨਾਲ ਗੱਲਬਾਤ ਕੀਤੀ।

ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

https://www.youtube.com/channel/UCN5piaaZEZBfvFJLd_kBHnA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''507101c6-cf14-4447-ba56-5ac07de77d47'',''assetType'': ''STY'',''pageCounter'': ''punjabi.india.story.57209809.page'',''title'': ''ਕੋਰੋਨਾ ਨਾਲ ਮਰਨ ਵਾਲਿਆਂ ਨੂੰ ਯਾਦ ਕਰਦੇ ਭਾਵੁਕ ਹੋਏ ਮੋਦੀ ਨੇ ਜਦੋਂ ਮਸਾਂ ਰੋਕੇ ਆਪਣੇ ਹੰਝੂ'',''published'': ''2021-05-22T02:10:43Z'',''updated'': ''2021-05-22T02:10:43Z''});s_bbcws(''track'',''pageView'');

Related News