ਕੋਰੋਨਾ ਤੋਂ ਬਚਣ ਲਈ ਪਟਿਆਲਾ ਦੇ ਪਿੰਡ ਦੀ ਨਿਵਕੇਲੀ ਮੁਹਿੰਮ, ਦਿੱਲੀ ਧਰਨੇ ਤੋਂ ਆਉਣ ਵਾਲਿਆਂ ਲਈ ਨਿਯਮ
Friday, May 28, 2021 - 09:06 PM (IST)

ਪਟਿਆਲਾ ਜ਼ਿਲ੍ਹੇ ਦੇ ਪਿੰਡ ਅਗੇਤਾ ਨੇ ਕੋਰੋਨਾ ਕਾਲ ਦੇ ਸਮੇਂ ਇਕ ਵੱਖਰੀ ਪਛਾਣ ਬਣਾਈ ਹੈ।
ਇਸ ਪਿੰਡ ਦੇ ਲੋਕ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਵੀ ਹਿੱਸਾ ਪਾ ਰਹੇ ਹਨ ਨਾਲ ਦੀ ਨਾਲ ਕੋਰੋਨਾ ਤੋਂ ਬਚਣ ਲਈ ਵਾਪਸੀ ਸਮੇਂ ਆਪਣੇ ਆਪ ਨੂੰ ਇਕਾਂਤਵਾਸ ਵੀ ਕਰਦੇ ਹਨ।
ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਵੱਲੋਂ ਉਨ੍ਹਾਂ ਦੇ ਪਤੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕ ਦਿੱਲੀ ਜਾਂ ਹੋਰਨਾਂ ਥਾਵਾਂ ਤੋਂ ਵਾਪਸ ਆਉਂਦੇ ਹਨ ਤਾਂ ਉਨ੍ਹਾਂ ਦੇ ਲਈ 10 ਦਿਨ ਆਪਣੇ ਆਪ ਨੂੰ ਇਕਾਂਤਵਾਸ ਕਰਨਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਸਾਰੇ ਪਿੰਡ ਨੇ ਆਪਸੀ ਸਹਿਮਤੀ ਨਾਲ ਲਿਆ ਹੈ।
ਇਹ ਵੀ ਪੜ੍ਹੋ-
- ਕੈਪਟਨ ਦੀਆਂ ਹਦਾਇਤਾਂ ਦੇ ਬਾਵਜੂਦ ਕਿਸਾਨ ਜਥੇਬੰਦੀ ਦਾ ਧਰਨਾ, ਸੋਸ਼ਲ ਡਿਸਟੈਸਿੰਗ ਦੀ ਪਾਲਣਾ
- ਕੀ ਪਾਕਿਸਤਾਨ ਦੇ ਜ਼ਿਯਾ-ਉਲ-ਹਕ 1970 ''ਚ ''ਫਲਸਤੀਨੀਆਂ ਦੇ ਕਤਲ-ਏ-ਆਮ'' ''ਚ ਸ਼ਾਮਲ ਸਨ
- ਕੋਵਿਡ-19 ਪੌਜ਼ੀਟਿਵ ਕੁਝ ਗਰਭਵਤੀ ਔਰਤਾਂ ਨੂੰ ਗਰਭਪਾਤ ਦੀ ਚੋਣ ਕਰਨ ਦਾ ਸੁਝਾਅ ਕਿਉਂ ਦਿੱਤਾ ਜਾਂਦਾ ਹੈ
ਬਲਜਿੰਦਰ ਸਿੰਘ ਮੁਤਾਬਕ ਜਦੋਂ ਦਾ ਦਿੱਲੀ ਵਿਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਉਦੋਂ ਤੋ ਹੀ ਉਨ੍ਹਾਂ ਦੇ ਪਿੰਡ ਦੇ ਲੋਕ ਟਿਕਰੀ ਬਾਰਡਰ ਉੱਤੇ ਜਥੇ ਦੇ ਰੂਪ ਵਿਚ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਜਦੋਂ ਕੋਰੋਨਾਵਾਇਰਸ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਉਦੋਂ ਤੋਂ ਪਿੰਡ ਦੇ ਉਹ ਲੋਕ ਜੋ ਦਿੱਲੀ ਤੋਂ ਪਰਤਦੇ ਹਨ ਉਹ ਆਪੋ-ਆਪਣੇ ਘਰਾਂ ਵਿਚ ਕੁਆਰੰਟੀਨ ਹੁੰਦੇ ਹਨ, ਅਤੇ ਜੇਕਰ ਉਨ੍ਹਾਂ ਨੂੰ ਕਿਸੇ ਚੀਜ਼ ਦੀ ਲੋੜ ਹੁੰਦੀ ਹੈ ਤਾਂ ਉਹ ਫ਼ੋਨ ਉੱਤੇ ਹੀ ਮੁਹੱਈਆ ਕਰਵਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨਾਲ ਵੀ ਇਕਾਂਤਵਾਸ ਹੋਇਆ ਵਿਅਕਤੀ ਫ਼ੋਨ ਉੱਤੇ ਹੀ ਗੱਲਬਾਤ ਕਰਦਾ ਹੈ।
ਬਲਜਿੰਦਰ ਸਿੰਘ ਮੁਤਾਬਕ ਕਰੀਬ ਹਰ ਦੋ ਹਫ਼ਤਿਆਂ ਬਾਅਦ ਰੋਟੇਸ਼ਨ ਉੱਤੇ ਉਨ੍ਹਾਂ ਦੇ ਪਿੰਡ ਦੇ ਲੋਕ ਦਿੱਲੀ ਧਰਨੇ ਵਿਚ ਜਾਂਦੇ ਹਨ।
ਬਲਜਿੰਦਰ ਮੁਤਾਬਕ ਕੋਰੋਨਾ ਦੀ ਦੂਜੀ ਲਹਿਰ ਕਾਰਨ ਹਰ ਰੋਜ਼ ਪਿੰਡਾਂ ਤੋਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ ਜੋ ਕਿ ਕਾਫ਼ੀ ਚਿੰਤਾ ਜਨਕ ਵੀ ਹਨ ਪਰ ਉਨ੍ਹਾਂ ਦੇ ਪਿੰਡ ਫਿਲਹਾਲ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।
ਬਲਜਿੰਦਰ ਸਿੰਘ ਕਹਿੰਦੇ ਹਨ, ''''ਦਿੱਲੀ ਅੰਦੋਲਨ ਵੀ ਜ਼ਰੂਰੀ ਹੈ ਕਿਉਂਕਿ ਇਹ ਉਨ੍ਹਾਂ ਦੀ ਹੋਂਦ ਦੀ ਲੜਾਈ ਹੈ ਪਰ ਨਾਲ ਦੀ ਨਾਲ ਕੋਰੋਨਾਵਾਇਰਸ ਤੋਂ ਵੀ ਪਿੰਡ ਦਾ ਬਚਾਅ ਕਰਨਾ ਵੀ ਜਰੂਰੀ ਹੈ ਇਸ ਕਰਕੇ ਅਸੀਂ ਦੋਹਾਂ ਗੱਲਾਂ ਉਤੇ ਪਹਿਰਾ ਦੇ ਰਹੇ ਹਾਂ।''''
ਵੈਕਸੀਨ ਨੂੰ ਲੈ ਕੇ ਪਿੰਡ ਵਾਸੀ ਜਾਗਰੂਕ
ਕਰੀਬ 800 ਦੀ ਆਬਾਦੀ ਵਾਲੇ ਇਸ ਪਿੰਡ ਦੇ ਬਹੁਤ ਸਾਰੇ ਲੋਕਾਂ ਨੇ ਵੈਕਸੀਨ ਵੀ ਲਗਵਾ ਲਈ ਹੈ। ਸਰਪੰਚ ਹਰਪ੍ਰੀਤ ਕੌਰ ਮੁਤਾਬਕ ਟੀਕਾਕਰਨ ਦੇ ਲਈ ਪਿੰਡ ਵਿਚ ਕੈਂਪ ਲੱਗਿਆ ਸੀ ਜਿਸ ਵਿਚ ਕਾਫ਼ੀ ਲੋਕਾਂ ਨੇ ਆਪਣੇ ਆਪ ਨੂੰ ਟੀਕਾ ਲਗਵਾਇਆ।
ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਸਬੰਧੀ ਜੋ ਹਿਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਉਸ ਨੂੰ ਪਿੰਡ ਵਿਚ ਲਾਗੂ ਕੀਤਾ ਹੋਇਆ ਹੈ।
ਪਿੰਡ ਦੇ ਕਿਸੇ ਵੀ ਤਰਾਂ ਦੇ ਜਨਤਕ ਇਕੱਠ ਕਰਨ ਦੀ ਮਨਾਹੀ ਹੈ ਅਤੇ ਜ਼ਿਆਦਾਤਰ ਲੋਕ ਘਰਾਂ ਵਿਚ ਰਹਿਣ ਨੂੰ ਹੀ ਤਰਜੀਹ ਦੇ ਰਹੇ ਹਨ।
ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਜ਼ਿਆਦਾਤਰ ਲੋਕ ਖੇਤੀਬਾੜੀ ਕਰਦੇ ਹਨ ਅਤੇ ਕੋਵਿਡ ਦੀ ਪਹਿਲੀ ਲਹਿਰ ਸਮੇਂ ਵੀ ਉਨ੍ਹਾਂ ਦੇ ਪਿੰਡ ਨੇ ਬਕਾਇਦਾ ਪਹਿਰੇ ਲਗਾ ਕੇ ਪਿੰਡ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ ਸੀ।
ਪਟਿਆਲਾ ਦੇ ਸਿਵਲ ਸਰਜਨ ਡਾਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਪੰਚਾਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾਵੇ ਤਾਂ ਜੋ ਕੋਰੋਨਾਵਾਇਰਸ ਨੂੰ ਪਿੰਡਾਂ ਵਿਚ ਫੈਲਣ ਤੋਂ ਰੋਕਿਆ ਜਾਵੇ।
ਉਨ੍ਹਾਂ ਦੱਸਿਆ ਕਿ ਅਗੇਤਾ ਪਿੰਡ ਭਾਦਸੋਂ ਬਲਾਕ ਦੇ ਅਧੀਨ ਆਉਂਦਾ ਹੈ ਇੱਥੋਂ ਦੇ ਲੋਕ ਵੈਕਸੀਨ ਲਈ ਕਾਫ਼ੀ ਸਹਿਯੋਗ ਦੇ ਰਹੇ ਹਨ।
ਪੰਜਾਬ ਸਰਕਾਰ ਦੀ ਪਿੰਡਾਂ ਲਈ ਖ਼ਾਸ ਮੁਹਿੰਮ
ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ''ਤੇ ਸੈਂਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮਿਸ਼ਨ ਫ਼ਤਿਹ-2, ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਸਰਕਾਰ ਮੁਤਾਬਕ ਪੇਂਡੂ ਖੇਤਰਾਂ ਵਿੱਚ ਪੌਜ਼ੀਟਿਵਿਟੀ ਰੇਟ ਪਿਛਲੇ ਦੋ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ।
ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਿਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਦਾ ਰੈਪਿਡ ਐਂਟੀਜਨ ਟੈਸਟ ਯਕੀਨੀ ਬਣਾਏ ਜਾਣ ਬਾਰੇ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਪਿੰਡਾਂ ਵਿਚ 100 ਪ੍ਰਤੀਸ਼ਤ ਕੋਰੋਨਾ ਟੀਕਾਕਰਨ ਦੇ ਟੀਚੇ ਨੂੰ ਹਾਸਿਲ ਕਰਨ ਲਈ ਪਿੰਡ ਨੂੰ 10 ਲੱਖ ਰੁਪਏ ਦੇ ਵਿਸ਼ੇਸ਼ ਵਿਕਾਸ ਫੰਡ (special development grant) ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:
- ''ਅਰਸ਼ਦੀਪ ਨੂੰ ਕੈਨੇਡਾ ਭੇਜਣਾ ਸਾਡਾ ਸੁਪਨਾ ਸੀ, ਪਰ ਹੁਣ ਇਹ ਸੁਪਨਾ ਭਾਰਤ ਹੈ''
- ਇਨ੍ਹਾਂ ਆਲੀਸ਼ਾਨ ਹਵੇਲੀਆਂ ਤੇ ਮਹਿਲਾਂ ਨੂੰ ਖਰੀਦਣ ਤੋਂ ਲੋਕ ਇਸ ਲਈ ਡਰਦੇ ਹਨ
- ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ ''ਤੇ ਗੁਪਤ ਅੰਗ ਵੱਢਿਆ
https://www.youtube.com/watch?v=tpCsZ9DoSOs
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''3197d100-812d-4540-8b5c-c39674195c04'',''assetType'': ''STY'',''pageCounter'': ''punjabi.india.story.57285659.page'',''title'': ''ਕੋਰੋਨਾ ਤੋਂ ਬਚਣ ਲਈ ਪਟਿਆਲਾ ਦੇ ਪਿੰਡ ਦੀ ਨਿਵਕੇਲੀ ਮੁਹਿੰਮ, ਦਿੱਲੀ ਧਰਨੇ ਤੋਂ ਆਉਣ ਵਾਲਿਆਂ ਲਈ ਨਿਯਮ'',''author'': ''ਸਰਬਜੀਤ ਸਿੰਘ ਧਾਲੀਵਾਲ'',''published'': ''2021-05-28T15:24:10Z'',''updated'': ''2021-05-28T15:24:10Z''});s_bbcws(''track'',''pageView'');