ਸੁਖਪਾਲ ਖਹਿਰਾ ਨੇ ਮੁੜ ਫੜਿਆ ਕਾਂਗਰਸ ਦਾ ਹੱਥ, AAP ਦੇ ਵੀ ਦੋ ਵਿਧਾਇਕ ਸ਼ਾਮਲ
Thursday, Jun 03, 2021 - 01:06 PM (IST)

ਕਈ ਦਿਨਾਂ ਦੀਆਂ ਕਿਆਸਰਾਈਆਂ ਤੋਂ ਬਾਅਦ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ''ਚ ਸ਼ਾਮਿਲ ਹੋ ਗਏ।
ਕਾਂਗਰਸ ਨੇ ਆਪਣੇ ਪੰਜਾਬ ਦੇ ਸੋਸ਼ਲ ਮੀਡੀਆ ਪੇਜ ਰਾਹੀਂ ਇਸ ਜਾਣਕਾਰੀ ਨੂੰ ਸਾਂਝਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਤਿੰਨਾਂ ਵਿਧਾਇਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ-
- ਜੰਮੂ-ਕਸ਼ਮੀਰ: ਭਾਜਪਾ ਨੇਤਾ ਰਾਕੇਸ਼ ਪੰਡਿਤਾ ਦਾ ਕਤਲ, ਪੁਲਵਾਲਾ ''ਚ ਕੱਟੜਪੰਥੀਆਂ ਨੇ ਮਾਰੀ ਗੋਲੀ
- ਜ਼ਿੰਦਗੀ ਦੀ ਜੰਗ ਲੜ ਰਹੇ ਲੁਧਿਆਣਾ ਜੇਲ੍ਹ ਦੇ DSP ਦੀ ਮੁੱਖ ਮੰਤਰੀ ਕੈਪਟਨ ਨੂੰ ਕੀ ਗੁਹਾਰ
- ਕੋਰੋਨਾਵਾਇਰਸ : ਕੋਵਿਡ -19 ਤੋਂ ਠੀਕ ਹੋਣ ਤੋਂ ਬਾਅਦ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
ਆਪਣੇ ਫੇਸਬੁੱਕ ਪੇਜ ''ਤੇ ਕਾਂਗਰਸ ਨੇ ਜਾਣਕਾਰੀ ਦਿੱਤੀ ਹੈ ਕਿ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਸ਼ਮੂਲੀਅਤ ਨੂੰ ਮਨਜ਼ੂਰੀ ਦਿੱਤੀ ਹੈ।
ਪਾਰਟੀ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਦਿੱਲੀ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਵਿਧਾਇਕਾਂ ਨੂੰ ਮਿਲਣਗੇ।
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ ਅਤੇ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਖਹਿਰਾ ਆਮ ਆਦਮੀ ਪਾਰਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਏਕਤਾ ਪਾਰਟੀ ਬਣਾ ਲਈ ਸੀ।
ਖਹਿਰਾ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ 2019 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ।
ਇਹ ਵੀ ਪੜ੍ਹੋ:
- ਬਠਿੰਡਾ ਵਿਚ ਨਗਨ ਫੜੇ ਗਏ ASI ਨੇ ਹਵਾਲਾਤ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
- ''ਕਾਲੀ ਫੰਗਲ'' ਇਨਫੈਕਸ਼ਨ ਜੋ ਭਾਰਤ ’ਚ ਕੋਰੋਨਾ ਮਰੀਜ਼ਾਂ ਲਈ ਬਣ ਰਹੀ ਜਾਨਲੇਵਾ
- ਕੋਰੋਨਾ ਕਾਲ ਦੌਰਾਨ ਰਹਿਣ ਲਈ ''ਸਭ ਤੋਂ ਵਧੀਆ ਦੇਸ''
https://www.youtube.com/watch?v=QisAz512NX0&t=5s
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''775ff40a-9d60-4f17-971d-f0f98e9d96b5'',''assetType'': ''STY'',''pageCounter'': ''punjabi.india.story.57341496.page'',''title'': ''ਸੁਖਪਾਲ ਖਹਿਰਾ ਨੇ ਮੁੜ ਫੜਿਆ ਕਾਂਗਰਸ ਦਾ ਹੱਥ, AAP ਦੇ ਵੀ ਦੋ ਵਿਧਾਇਕ ਸ਼ਾਮਲ'',''published'': ''2021-06-03T07:36:10Z'',''updated'': ''2021-06-03T07:36:10Z''});s_bbcws(''track'',''pageView'');