ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ’ਚ ਅਕਾਲੀ ਦਲ ਦਾ ਬਲਬੀਰ ਸਿੱਧੂ ਖ਼ਿਲਾਫ਼ ਪ੍ਰਦਰਸ਼ਨ - ਅਹਿਮ ਖ਼ਬਰਾਂ
Monday, Jun 07, 2021 - 12:51 PM (IST)

ਇਸ ਪੇਜ ਰਾਹੀਂ ਅਸੀਂ ਤੁਹਾਡੇ ਤੱਕ ਕੋਰੋਨਾਵਾਇਰਸ ਅਤੇ ਦੇਸ਼-ਦੁਨੀਆਂ ਨਾਲ ਜੁੜੀਆਂ ਅਹਿਮ ਖ਼ਬਰਾਂ ਪਹੁੰਚਾ ਰਹੇ ਹਾਂ।
ਅਕਾਲੀ ਦਲ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਰਕਾਰੀ ਰਿਹਾਇਸ਼ ਮੂਹਰੇ ਅੱਜ ਰੋਸ-ਮੁਜ਼ਾਹਰਾ ਕੀਤਾ ਗਿਆ।
ਇਹ ਰੋਸ ਮੁਜ਼ਾਹਰਾ ਪੰਜਾਬ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਨੂੰ ਲੈ ਕੇ ਕੀਤਾ ਗਿਆ।
ਇਹ ਵੀ ਪੜ੍ਹੋ-
- ਮਲੇਰਕੋਟਲਾ ਸ਼ਹਿਰ ਦਾ ਨਾਂ ਕਿਵੇਂ ਪਿਆ ਤੇ ਸ਼ੇਰ ਮੁਹੰਮਦ ਖ਼ਾਨ ਨੇ ਔਰੰਗਜ਼ੇਬ ਨੂੰ ਕੀ ਚਿੱਠੀ ਲਿਖੀ ਸੀ
- ਭਾਰਤ ਦੀਆਂ ਗਰਭਵਤੀ ਤੇ ਮਾਂ ਬਣਨ ਵਾਲੀਆਂ ਔਰਤਾਂ ਫ਼ਿਕਰਮੰਦ ਕਿਉਂ
- ਕੋਰੋਨਾਵਾਇਰਸ ਕਾਰਨ ਪੰਜਾਬ ''ਚ ਅਨਾਥ ਹੋਏ ਬੱਚਿਆਂ ਦੀ ਸਹੀ ਮਦਦ ਕਿਵੇਂ ਹੋ ਸਕਦੀ ਹੈ
ਹਾਲਾਂਕਿ, ਪੰਜਾਬ ਸਰਕਾਰ ਨੇ ਤੁਰੰਤ ਨਿੱਜੀ ਹਸਪਤਾਲਾਂ ਨੂੰ ਦਿੱਤੀ ਵੈਕਸੀਨ ਵਾਪਸ ਲੈਣ ਦਾ ਹੁਕਮ ਦੇ ਦਿੱਤਾ ਹੈ ਅਤੇ ਨਾਲ ਹੀ ਇਸ ਨੂੰ ਇੱਕ ''ਭੁੱਲ'' ਦੱਸਿਆ ਹੈ ਪਰ ਇਸ ਦੇ ਬਾਵਜੂਦ ਵੀ ਵਿਰੋਧੀ ਧਿਰ ਇਸ ਮੁੱਦੇ ਉੱਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੇ ਨਾਲ-ਨਾਲ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਿਹਾ ਹੈ।
ਬੀਤੇ ਦਿਨੀਂ ਆਮ ਆਦਮੀ ਨੇ ਵੀ ਸਰਕਾਰ ਦੇ ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਨੂੰ ਲੈ ਕੇ ਵਿਰੋਧ-ਪ੍ਰਦਰਸ਼ਨ ਕੀਤਾ ਸੀ।
ਟੋਹਾਣਾ: ਗ੍ਰਿ਼ਫ਼ਤਾਰ ਕੀਤੇ ਗਏ ਦੋ ਕਿਸਾਨਾਂ ਨੂੰ ਕੀਤਾ ਰਿਹਾਅ
ਇੱਕ ਜੂਨ ਨੂੰ ਹਰਿਆਣਾ ਦੇ ਟੋਹਾਨਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਇਸ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਅਸੀਂ ਫ਼ੈਸਲਾ ਲਿਆ ਹੈ ਕਿ ਹੁਣ ਟੋਹਾਣਾ ਪੁਲਿਸ ਸਟੇਸ਼ਨ ਦਾ ਘਿਰਾਓ ਇੱਥੇ ਬੰਦ ਕਰਦੇ ਹਾਂ। ਇੱਕ ਹੋਰ ਵਿਅਕਤੀ ਜੇਲ੍ਹ ਵਿੱਚ ਅਤੇ ਉਸ ਨੂੰ ਛੁਡਾਉਣ ਲਈ ਪ੍ਰਸ਼ਾਸਨ ਨਾਲ ਗੱਲ ਚੱਲ ਰਹੀ ਹੈ।
https://twitter.com/ANI/status/1401754085720694786
IMA ਨੇ ਪ੍ਰਧਾਨ ਮੰਤਰੀ ਨੂੰ ਲਿਖਿਆ, ਕਿਹਾ ਗ਼ਲਤ ਫਹਿਮੀ ਫੈਲਾਉਣ ਵਾਲੇ ਨੂੰ ਮਿਲੇ ਸਖ਼ਤ ਸਜ਼ਾ
ਖ਼ਬਰ ਏਜੰਸੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਯਾਨਿ ਆਈਐੱਮਏ ਨੇ ਡਾਕਟਰਾਂ ਲਈ ਡਰ ਦਾ ਮਾਹੌਲ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ ਹੈ।
ਆਈਐੱਮਏ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀਆਂ ਚਲਦੀਆਂ ਆ ਰਹੀਆਂ ਪਟੀਸ਼ਨਾਂ ਦੇ ਹੱਲ ਕਰਨ ਦੇ ਨਾਲ ਹੀ ਮੈਡੀਕਲ ਪੇਸ਼ੇਵਰਾਂ ਲਈ ਮਿੱਤਰਤਾ ਭਰਿਆ ਮਾਹੌਲ ਸੁਨਿਸ਼ਚਿਤ ਕਰਨ ਤਾਂ ਜੋ ਬਿਨਾਂ ਕਿਸੇ ਡਰ ਦੇ ਕੰਮ ਕਰ ਸਕੀਏ।
https://twitter.com/ANI/status/1401770557431971842
ਇਹ ਵੀ ਪੜ੍ਹੋ:
- ਬਠਿੰਡਾ ਵਿਚ ਨਗਨ ਫੜੇ ਗਏ ASI ਨੇ ਹਵਾਲਾਤ ਵਿਚ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
- ''ਕਾਲੀ ਫੰਗਲ'' ਇਨਫੈਕਸ਼ਨ ਜੋ ਭਾਰਤ ’ਚ ਕੋਰੋਨਾ ਮਰੀਜ਼ਾਂ ਲਈ ਬਣ ਰਹੀ ਜਾਨਲੇਵਾ
- ਕੋਰੋਨਾ ਕਾਲ ਦੌਰਾਨ ਰਹਿਣ ਲਈ ''ਸਭ ਤੋਂ ਵਧੀਆ ਦੇਸ''
https://www.youtube.com/watch?v=KKpyVSczFXY
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''f16554dc-03bd-43bc-9abb-e495d15ce260'',''assetType'': ''STY'',''pageCounter'': ''punjabi.india.story.57381953.page'',''title'': ''ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ’ਚ ਅਕਾਲੀ ਦਲ ਦਾ ਬਲਬੀਰ ਸਿੱਧੂ ਖ਼ਿਲਾਫ਼ ਪ੍ਰਦਰਸ਼ਨ - ਅਹਿਮ ਖ਼ਬਰਾਂ'',''published'': ''2021-06-07T07:15:35Z'',''updated'': ''2021-06-07T07:15:35Z''});s_bbcws(''track'',''pageView'');