ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ’ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਬਾਰੇ ਨਰਿੰਦਰ ਤੋਮਰ ਨੇ ਕੀ ਕਿਹਾ- ਅਹਿਮ ਖ਼ਬਰਾਂ

06/18/2021 3:51:40 PM

ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦਿਨ ਭਰ ਵਿੱਚ ਵਾਪਰ ਰਹੀਆਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਿੰਦੇ ਰਹਾਂਗੇ।

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਖੇਤੀ ਕਾਨੂੰਨਾਂ ਨਾਲ ਸਬੰਧਿਤ ਪ੍ਰਾਵਧਾਨਾਂ ''ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅੱਧੀ ਰਾਤ ਨੂੰ ਵੀ ਗੱਲ ਕਰਨ ਲਈ ਤਿਆਰ ਹੈ।

ਉਨ੍ਹਾਂ ਨੇ ਕਿਹਾ, "ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਮੁੱਦੇ ਗੱਲਬਾਤ ਕਦੇ ਵੀ ਕਰਨ ਲਈ ਤਿਆਰ ਹਾਂ। ਮੈਂ ਉਨ੍ਹਾਂ ਦਾ ਸੁਆਗਤ ਕਰਦਾ ਹਾਂ।"

https://twitter.com/nstomar/status/1405806455454801920

ਇਹ ਵੀ ਪੜ੍ਹੋ-

ਸੁਪਰੀਮ ਕੋਰਟ ਦਾ ਨਤਾਸ਼ਾ, ਦੇਵਾਂਗਨਾ ਅਤੇ ਆਸਿਫ਼ ਦੀ ਜ਼ਮਾਨਤ ''ਤੇ ਰੋਕ ਤੋਂ ਇਨਕਾਰ

ਸੁਪਰੀਮ ਕੋਰਟ ਨੇ ਸਟੂਡੈਂਟ ਐਕਟੀਵਿਸਟ ਦੇਵਾਂਗਨਾ ਕਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ ''ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਕਿਸੇ ਵੀ ਅਦਾਲਤ ਵਿੱਚ ਮਿਸਾਲ ਵਜੋਂ ਨਹੀਂ ਰੱਖਿਆ ਜਾਵੇਗਾ।

ਕੋਰਟ ਨੇ ਕਿਹਾ ਕਿ ਮੁਲਜ਼ਮਾਂ ਦੀ ਰਿਹਾਈ ਵਿੱਚ ਇਸ ਵੇਲੇ ਕੋਈ ਦਖ਼ਲ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਹੈ ਕਿ ਅਜੇ ਅੰਤਿਮ ਆਦੇਸ਼ ਲਈ ਇੰਤਜ਼ਾਰ ਕਰਨਾ ਹੋਵੇਗਾ।

ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ
Getty Images

ਸੁਪਰੀਮ ਕੋਰਟ ਵਿੱਚ ਹੇਮੰਤ ਗੁਪਤਾ ਅਤੇ ਵੀ ਰਾਮਸੁਬ੍ਰਮਣੀਅਮ ਦੀ ਬੈਂਚ ਨੇ ਵਿਦਿਆਰਥੀ ਕਾਰਕੁਨ ਦੇਵਾਂਗਨਾ ਕਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੁਲਿਸ ਦੀ ਪਟੀਸ਼ਨ ''ਤੇ ਸੁਣਵਾਈ ਕੀਤੀ ਹੈ।

ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਦਿੱਲੀ ਹਾਈ ਕੋਰਟ ਨੇ 15 ਜੂਨ ਨੂੰ ਜ਼ਮਾਨਤ ਦਿੱਤੀ ਸੀ।

ਇਨ੍ਹਾਂ ਨੂੰ 17 ਜੂਨ ਨੂੰ ਦਿੱਲੀ ਦੇ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਪੁਲਿਸ ਵੱਲੋਂ ਸੁਰੀਮ ਕੋਰਟ ਵਿੱਚ ਦਿੱਲੀ ਹਾਈ ਕੋਰਟ ਦੇ ਫ਼ੈਸਲੇ ''ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਜਸਟਿਸ ਹੇਮੰਤ ਗੁਪਤਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ, “ਇਹ ਮੁੱਦਾ ਮਹੱਤਵਪੂਰਨ ਹੈ ਅਤੇ ਇਸ ਦਾ ਪੂਰੇ ਭਾਰਤ ''ਤੇ ਅਸਰ ਪੈ ਸਕਦਾ ਹੈ। ਅਸੀਂ ਇਸ ਨੂੰ ਲੈ ਕੇ ਨੋਟਿਸ ਜਾਰੀ ਕਰਨਗੇ ਅਤੇ ਸਾਰੇ ਪੱਖਾਂ ਨੂੰ ਸੁਣਨਗੇ।”

ਤੁਸ਼ਾਰ ਮਹਿਤਾ ਨੇ ਕਿਹਾ ਹੈ ਕਿ ਇਹ ਸਭ ਉਦੋਂ ਹੋਇਆ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਭਾਰਤ ਦੌਰੇ ''ਤੇ ਆਏ ਸਨ ਅਤੇ ਇਹ ਲੋਕ ਉਸੇ ਦੌਰਾਨ ਗੜਬੜ ਪੈਦਾ ਕਰਨਾ ਚਾਹੁੰਦੇ ਸਨ।

ਇਹ ਵੀ ਪੜ੍ਹੋ:

https://www.youtube.com/watch?v=CfHi0rKkDfw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''378c4941-fc3f-462e-a57d-03c40cf1fac4'',''assetType'': ''STY'',''pageCounter'': ''punjabi.india.story.57526888.page'',''title'': ''ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ’ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਬਾਰੇ ਨਰਿੰਦਰ ਤੋਮਰ ਨੇ ਕੀ ਕਿਹਾ- ਅਹਿਮ ਖ਼ਬਰਾਂ'',''published'': ''2021-06-18T10:17:15Z'',''updated'': ''2021-06-18T10:17:15Z''});s_bbcws(''track'',''pageView'');

Related News