ਅਰਵਿੰਦ ਕੇਜਰੀਵਾਲ ਪੰਜਾਬ ਦੌਰਾ : ਅੰਮ੍ਰਿਤਸਰ ਪਹੁੰਚੇ ''''ਆਪ'''' ਮੁਖੀ ਦਾ ਗਰਮਜੋਸ਼ੀ ਨਾਲ ਸਵਾਗਤ

06/21/2021 12:51:44 PM

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚ ਗਏ ਹਨ।

ਅੰਮ੍ਰਿਤਸਰ ਦੇ ਹਵਾਈ ਅੱਡੇ ਉੱਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ-

  • ਕੋਰੋਨਾਵਾਇਰਸ : ''ਸਾਡੇ ਆਪਣੇ ਰਹੇ ਨਹੀਂ ਤੇ ਸਰਕਾਰ ਨੇ ਸਾਨੂੰ ਕੀੜੇ ਮਕੌੜਿਆਂ ਵਾਂਗ ਛੱਡ ਦਿੱਤਾ''
  • ਕੁੰਵਰ ਵਿਜੇ ਪ੍ਰਤਾਪ ਕੌਣ ਹੈ ਤੇ ਉਹ ਕਿਹੜੇ ਕਾਰਨਾਂ ਕਰਕੇ ਕਾਫ਼ੀ ਚਰਚਾ ਵਿਚ ਰਹੇ ਹਨ
  • ਕੈਪਟਨ ਦੀ ਸੋਨੀਆ ਅੱਗੇ ਪੇਸ਼ੀ ਤੋਂ ਪਹਿਲਾਂ ਕੀ ਬੋਲੇ ਨਵਜੋਤ ਸਿੱਧੂ

ਉਹ ਕਰੀਬ ਇੱਕ ਵਜੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਅਤੇ ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਕਈ ਆਗੂਆਂ ਦੇ ਆਪ ਵਿਚ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਤੋਂ ਬਾਅਦ ਉਹ ਕਰੀਬ ਸਾਢੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਅਤੇ ਉਪਰੰਤ ਦੁਰਗਿਆਣਾ ਮੰਦਰ ਦੇ ਦਰਸ਼ਨ ਵੀ ਕਰਨਗੇ।

ਇਸ ਪਹਿਲਾਂ ਪਾਰਟੀ ਆਗੂ ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ। ਇਸੇ ਲਈ ਉਨ੍ਹਾਂ ਖ਼ਿਲਾਫ਼ ਪੋਸਟਰਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਦੀ ਅਗਵਾਈ ਵਿਚ ਪੰਜਾਬ ਦੀ ਭਲਾਈ ਲਈ ਬਹੁਤ ਸਾਰੇ ਲੋਕ ਇਕਜੁਟ ਹੋ ਰਹੇ ਹਨ।

ਇਹ ਵੀ ਪੜ੍ਹੋ:

  • ਆਇਸ਼ਾ ਖੁਦਕੁਸ਼ੀ ਦਾ ਵੀਡੀਓ: ''''ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ''''
  • ਸਰਦੂਲ ਸਿਕੰਦਰ ਨੂੰ ਮਿਲ ਕੇ ਹੰਸ ਰਾਜ ਹੰਸ ਦੀ ਕਿਹੜੀ ਗ਼ਲਤਫ਼ਹਿਮੀ ਦੂਰ ਹੋਈ ਸੀ
  • ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ

https://www.youtube.com/watch?v=-fHTjEZ6n-w

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''813d88a6-efb4-4312-a71d-410c2cc011dd'',''assetType'': ''STY'',''pageCounter'': ''punjabi.international.story.57549980.page'',''title'': ''ਅਰਵਿੰਦ ਕੇਜਰੀਵਾਲ ਪੰਜਾਬ ਦੌਰਾ : ਅੰਮ੍ਰਿਤਸਰ ਪਹੁੰਚੇ \''ਆਪ\'' ਮੁਖੀ ਦਾ ਗਰਮਜੋਸ਼ੀ ਨਾਲ ਸਵਾਗਤ'',''published'': ''2021-06-21T07:16:18Z'',''updated'': ''2021-06-21T07:16:18Z''});s_bbcws(''track'',''pageView'');