ਜੰਤਰ ਮੰਤਰ ਵਿਖੇ ਪਹੁੰਚਣਾ ਸ਼ੁਰੂ ਹੋਏ ਕਿਸਾਨ: ''''ਅਸੀਂ ਆਪਣਾ ਸੰਸਦ ਸੈਸ਼ਨ ਚਲਾਵਾਂਗੇ''''

07/22/2021 12:37:16 PM

ਬੁੱਧਵਾਰ ਨੂੰ ਦਿੱਲੀ ਪੁਲਿਸ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਕਿਸਾਨ ਦਿੱਲੀ ਦੇ ਜੰਤਰ ਮੰਤਰ ਵੱਲ ਕੂਚ ਕਰ ਕੇ ਧਰਨਾ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੂੰ ਸੰਸਦ ਵੱਲ ਜਾਣ ਦੀ ਆਗਿਆ ਦਿੱਲੀ ਪੁਲਿਸ ਵੱਲੋਂ ਨਹੀਂ ਮਿਲੀ ਹੈ।

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 11 ਵਜੇ ਤੋਂ ਸ਼ਾਮ 5 ਵਜੇ ਤੱਕ ਜੰਤਰ ਮੰਤਰ ਉਪਰ ਪ੍ਰਦਰਸ਼ਨ ਕਰ ਸਕਦੇ ਹਨ।

ਇਹ ਵੀ ਪੜ੍ਹੋ:

  • ਕਿਸਾਨ ਅੰਦੋਲਨ: ਜੰਤਰ ਮੰਤਰ ''ਚ ''ਕਿਸਾਨ ਸੰਸਦ'' ਕਰਨ ਦੀ ਆਗਿਆ, ਸੰਸਦ ਜਾਣ ਤੋਂ ਰੋਕਿਆ ਤਾਂ ਗ੍ਰਿਫ਼ਤਾਰੀ ਦਿਆਂਗੇ- ਦਰਸ਼ਨਪਾਲ
  • ਕਾਂਗਰਸ ਵਿਧਾਇਕਾਂ ਤੋਂ ਸੁਣੋ ਕਿ ਸਿੱਧੂ, ਕੈਪਟਨ ਤੋਂ ਮਾਫ਼ੀ ਮੰਗਣਗੇ ਕਿ ਨਹੀਂ
  • ਮਨਮੋਹਨ ਸਿੰਘ ਤੇ ਨਰਸਿਮ੍ਹਾ ਰਾਓ ਨੇ ਕਿਵੇਂ ਲੱਭਿਆ ਸੀ ਮੁਸ਼ਕਲ ਸਮੇਂ ''ਚ ਮੌਕਾ

ਦਿੱਲੀ ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਦੇ 200 ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਛੇ ਨੁਮਾਇੰਦਿਆਂ ਨੂੰ ਇਹ ਆਗਿਆ ਦਿੱਤੀ ਹੈ।

ਖ਼ਬਰ ਏਜੰਸੀ ਏਐਨਆਈ ਅਨੁਸਾਰ ਸਿੰਘੂ ਬਾਰਡਰ ਤੋਂ ਕਿਸਾਨ ਇਕੱਠੇ ਹੋ ਕੇ ਜੰਤਰ ਮੰਤਰ ਲਈ ਨਿਕਲੇ ਹਨ।

https://twitter.com/ANI/status/1418056087949905921

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖ਼ਬਰ ਏਜੰਸੀ ਏਐਨਆਈ ਦੁਆਰਾ 26 ਜਨਵਰੀ ਵਰਗੀਆਂ ਘਟਨਾਵਾਂ ਬਾਰੇ ਸਵਾਲ ਪੁੱਛੇ ਜਾਣ ਤੇ ਕਿਹਾ ਕਿ ਜੰਤਰ ਮੰਤਰ ਤੋਂ ਸੰਸਦ ਕੇਵਲ 150 ਮੀਟਰ ਦੀ ਦੂਰੀ ਉੱਪਰ ਹੈ। "ਅਸੀਂ ਆਪਣਾ ਸੰਸਦ ਸੈਸ਼ਨ ਚਲਾਵਾਂਗੇ"।

ਟਿਕੈਤ ਨੇ ਕਿਹਾ ਕਿ ਅਸੀਂ ਕੋਈ ਗੁੰਡੇ ਨਹੀਂ ਜੋ ਗੁੰਡਾਗਰਦੀ ਕਰਾਂਗੇ।

ਉੱਧਰ ਸੰਸਦ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦਾਂ ਨੇ ਅਲੱਗ ਅਲੱਗ ਪ੍ਰਦਰਸ਼ਨ ਕੀਤੇ।

https://twitter.com/ANI/status/1418093332048216067

ਸੰਸਦ ਵਿੱਚ ਵਿਰੋਧ

ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਕਿਸਾਨਾਂ ਦੇ ਹੱਕ ਵਿੱਚ ਲਿਖੇ ਨਾਅਰਿਆਂ ਦੀਆਂ ਤਖ਼ਤੀਆਂ ਦਿਖਾਈਆਂ ਅਤੇ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵੱਲੋਂ ਵੀ ਕਿਸਾਨਾਂ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

https://twitter.com/ANI/status/1418083336744955907

ਕਾਨੂੰਨ ਕਿਸਾਨਾਂ ਦੇ ਹੱਕ ਵਿੱਚ: ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀ ਆਖਿਆ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਅਸੀਂ ਉਨ੍ਹਾਂ ਨਾਲ ਇਸ ਬਾਰੇ ਚਰਚਾ ਵੀ ਕੀਤੀ ਹੈ।

ਉਨ੍ਹਾਂ ਨੇ ਕਿਹਾ, "ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਜੋ ਵੀ ਮੁੱਦੇ ਹਨ, ਉਨ੍ਹਾਂ ਉੱਪਰ ਅਸੀਂ ਚਰਚਾ ਕਰ ਸਕਦੇ ਹਾਂ।"

https://twitter.com/ANI/status/1418091257973198850

ਇਹ ਵੀ ਪੜ੍ਹੋ:

  • ਕਿਊਬਾ ਸੰਕਟ : ਫੀਦਲ ਕਾਸਤਰੋ ਤੇ ਚੇਅ ਗਵੇਰਾ ਦਾ ਮੁਲਕ ਜਦੋਂ ਸੁਰਜੀਤ ''ਸਾਬਣ'' ਤੇ ''ਬਰੈੱਡ'' ''ਤੇ ਜ਼ਿੰਦਾ ਰਿਹਾ
  • ਐਨਾਫਲੈਟਿਕ ਸ਼ੌਕ ਸਣੇ ਕੀ ਹੋ ਸਕਦੇ ਹਨ ਕੋਵਿਡ ਵੈਕਸੀਨ ਦੇ ਸਾਈਡ ਇਫੈਕਟ
  • ਤੁਹਾਡਾ ਫੋਨ ਹੈਕ ਹੋ ਗਿਆ ਹੈ, ਕਿਵੇਂ ਪਤਾ ਲੱਗੇਗਾ ਤੇ ਇਸ ਤੋਂ ਕਿਵੇਂ ਬਚ ਸਕਦੇ ਹੋ

ਇਹ ਵੀ ਵੇਖੋ:

https://www.youtube.com/watch?v=zrRLNoJIyOg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''c2ad5a2c-bbc4-40d0-94ec-5d3f7c69883b'',''assetType'': ''STY'',''pageCounter'': ''punjabi.india.story.57925631.page'',''title'': ''ਜੰਤਰ ਮੰਤਰ ਵਿਖੇ ਪਹੁੰਚਣਾ ਸ਼ੁਰੂ ਹੋਏ ਕਿਸਾਨ: \''ਅਸੀਂ ਆਪਣਾ ਸੰਸਦ ਸੈਸ਼ਨ ਚਲਾਵਾਂਗੇ\'''',''published'': ''2021-07-22T06:58:35Z'',''updated'': ''2021-07-22T06:58:35Z''});s_bbcws(''track'',''pageView'');