ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਜਾਣ ਲਈ ਰਾਜੀ ਹੋਏ ਕੈਪਟਨ ਅਮਰਿੰਦਰ

07/22/2021 5:37:15 PM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਸਿਆਸੀ ਖਹਿਬਾਜ਼ੀ ਹੁਣ ਥੰਮਦੀ ਨਜ਼ਰ ਆ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਰਸਮੀ ਸਹਿਮਤੀ ਦੇ ਦਿੱਤੀ ਹੈ।

ਜਦੋਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨਿਆ ਗਿਆ ਸੀ ਉਸ ਸਮੇ ਤੋਂ ਹੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਕੈਪਟਨ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।

https://twitter.com/rt_mediaadvpbcm/status/1418166915827068934?s=24

ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਭਵਨ ਵਿੱਚ ਸ਼ੁੱਕਰਵਾਰ ਨੂੰ ਹੋਣ ਜਾ ਰਹੇ ਇਸ ਸਮਾਗਮ ਲਈ ਇੱਕ ਰਸਮੀ ਸੱਦਾ-ਪੱਤਰ ਭੇਜਿਆ ਸੀ। ਇਸ ਪੱਤਰ ਉੱਪਰ ਪੰਜਾਬ ਕਾਂਗਰਸ ਦੇ ਹੋਰ ਆਗੂਆਂ, ਵਿਧਾਇਕਾਂ ਅਤੇ ਸਾਂਸਦਾਂ ਨੇ ਦਸਖ਼ਤ ਕੀਤੇ ਸਨ।

ਇਹ ਵੀ ਪੜ੍ਹੋ:

  • ਪੰਜਾਬ ਦੇ 5 ਲੱਖ ਤੋਂ ਵੱਧ ''ਕਿਸਾਨਾਂ'' ਨੂੰ ਨਹੀਂ ਮਿਲੇਗੀ ਕਿਸਾਨ ਨਿਧੀ ਦੀ ਅਗਲੀ ਕਿਸ਼ਤ, ਉਗਰਾਹਾਂ ਨੇ ਦਿੱਤਾ ਇਹ ਜਵਾਬ
  • ''ਦਿਲੀ ਅੰਦੋਲਨ ਤੋਂ ਪਰਤੇ ਜਿੰਨਾ ਕਿਸਾਨਾਂ ਦੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦਾ ਕੋਈ ਰਿਕਾਰਡ ਨਹੀਂ''
  • ਕਿਸਾਨ ਅੰਦੋਲਨ: ''''ਕਿਸਾਨ ਸੰਸਦ'''' ਲਈ ਸਰਕਾਰੀ ਮੰਨਜੂਰੀ ਬਾਰੇ ਰਾਜੇਵਾਲ ਦਾ ਜਵਾਬ, ਤੇ ਤੋਮਰ ਹੁਣ ਕੀ ਬੋਲੇ

ਜਿੱਥੇ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸੇ ਦੇ ਪ੍ਰਧਾਨ ਵਜੋਂ ਸਹੁੰ ਚੁੱਕਣੇਗੇ ਉੱਥੇ ਹੀ ਉਨ੍ਹਾਂ ਦੇ ਨਾਲ ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਜ਼ੀਰਾ ਵੀ ਵਰਕਿੰਗ ਪਧਾਨਾਂ ਵਜੋਂ ਸਹੁੰ ਚੁੱਕਣਗੇ।

ਚਿੱਠੀ ਵਿੱਚ ਕੈਪਟਨ ਨੂੰ ਪੰਜਾਬ ਕਾਂਗਰਸ ਦਾ ਸਭ ਤੋਂ ਸੀਨੀਅਰ ਮੈਂਬਰ ਹੋਣ ਦੇ ਨਾਤੇ ਨਵੀਂ ਟੀਮ ਨੂੰ ਅਸ਼ੀਰਵਾਦ ਦੇਣ ਲਈ ਪਹੁੰਚਣ ਦੀ ਅਪੀਲ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਨੂੰ ਸ਼ੁੱਕਰਵਾਰ ਸਵੇਰੇ ਆਪਣੇ ਘਰ ਚਾਹ ਤੇ ਬੁਲਾਇਆ ਹੈ ਜਿੱਥੋਂ ਉਹ ਸਾਰੇ ਕਾਂਗਰਸ ਭਵਨ ਸਮਾਗਮ ਵਿੱਚ ਸ਼ਾਮਲ ਹੋਣ ਜਾਣਗੇ।

ਸਿੱਧੂ ਨੇ ਆਪਣੇ ਵੱਲੋ ਕੈਪਟਨ ਨੂੰ ਲਿਖਿਆ," ਪੰਜਾਬ ਦੇ ਮੁੱਦਿਆਂ ਅਤੇ ਹਰੇਕ ਪੰਜਾਬੀ ਦੀ ਭਲਾਈ ਲਈ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਬਾਰੇ ਮੇਰੀ ਵਚਨਬਧਤਾ ਤੋਂ ਤੁਸੀਂ ਅਤੇ ਸਾਰੇ ਜਣੇ ਭਲੀ-ਭਾਂਤ ਜਾਣੂ ਹੋ।"

"ਮੈਂ ਕਾਂਗਰਸ ਵਰਕਰਾਂ ਦੀਆਂ ਦੁਆਵਾਂ ਨਾਲ ਇਸ ਤੇ ਅਡਿੱਗ ਹਾਂ ਅਤੇ ਰਹਾਂਗਾ। ਮੇਰਾ ਕੋਈ ਨਿੱਜੀ ਏਜੰਡਾ ਨਹੀਂ ਹੈ ਅਤੇ ਸਿਰਫ਼ ਲੋਕ ਪੱਖੀ ਏਜੰਡਾ ਹੈ।"

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਸਲਾਹ ਦਿੰਦਿਆਂ ਕਿਹਾ ਸੀ ਕਿ ਜੇ ਉਹ ਪ੍ਰਤਾਪ ਸਿੰਘ ਬਾਜਵਾ ਨਾਲ ਗਿਲੇਸ਼ਿਕਵੇ ਭੁਲਾ ਕੇ ਮੁਲਾਕਾਤ ਕਰ ਸਕਦੇ ਹਨ ਤਾਂ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੇ ਟਵੀਟ ਵੀ ਭੁਲਾ ਦੇਣੇ ਚਾਹੀਦੇ ਹਨ।

ਕੈਪਟਨ ਇਸ ਤੋਂ ਪਹਿਲਾਂ ਕਹਿ ਰਹੇ ਸਨ ਕਿ ਸਿੱਧੂ ਉਨ੍ਹਾਂ ਬਾਰੇ ਕੀਤੀਆਂ ਟਿੱਪਣੀਆਂ ਲਈ ਮਾਫ਼ੀ ਮੰਗਣ।

ਹਾਲਾਂਕਿ ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਿਹਾ ਸੀ ਕਿ ਸਿੱਧੂ ਕਿਸ ਗੱਲ ਲਈ ਮਾਫ਼ੀ ਮੰਗਣ। ਸਗੋਂ ਕੈਪਟਨ ਨੇ ਵੀ ਲੋਕਾਂ ਦੇ ਕਈ ਮਸਲਿਆਂ ਦਾ ਹੱਲ ਨਹੀਂ ਕੀਤੀ ਹੈ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ :

  • ਐਨਾਫਲੈਟਿਕ ਸ਼ੌਕ ਸਣੇ ਕੀ ਹੋ ਸਕਦੇ ਹਨ ਕੋਵਿਡ ਵੈਕਸੀਨ ਦੇ ਸਾਈਡ ਇਫੈਕਟ
  • ਟੈਸਟ ਟਿਊਬ ਬੇਬੀ : ਬੱਚੇ ਦੇ ਦਾਦੇ ਨੇ ਪਿਓ ਨੂੰ ਪੁੱਛਿਆ ਇਹ ''ਹਰਾਮ'' ਦਾ ਕੰਮ ਤੂੰ ਕੀਤਾ ਹੈ
  • ਆਮਿਰ ਖ਼ਾਨ ਅਤੇ ਕਿਰਨ ਰਾਓ ਨੇ ਤਲਾਕ ਲੈਣ ਦਾ ਕੀ ਕਾਰਨ ਦੱਸਿਆ, 20 ਸਾਲ ਪਹਿਲਾਂ ਕਿਵੇਂ ਹੋਈ ਸੀ ਮੁਲਾਕਾਤ

https://www.youtube.com/watch?v=C6ZNJKPTlfw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''396309a9-d9e9-4d77-baf0-350ccf05bdcb'',''assetType'': ''STY'',''pageCounter'': ''punjabi.india.story.57930660.page'',''title'': ''ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਜਾਣ ਲਈ ਰਾਜੀ ਹੋਏ ਕੈਪਟਨ ਅਮਰਿੰਦਰ'',''published'': ''2021-07-22T11:54:27Z'',''updated'': ''2021-07-22T11:54:27Z''});s_bbcws(''track'',''pageView'');