ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਕੈਪਟਨ ਅਮਰਿੰਦਰ ਸਾਹਮਣੇ ਇਨ੍ਹਾਂ 5 ਮੁੱਦੇ ’ਤੇ ਫੌਰਨ ਐਕਸ਼ਨ ਦੀ ਮੰਗ ਰੱਖੀ
Tuesday, Jul 27, 2021 - 06:22 PM (IST)

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਮੁਲਾਕਾਤ ਹੋਈ ਹੈ।
ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਵਿੱਚ ਨਵਜੋਤ ਸਿੱਧੂ ਨਾਲ ਥਾਪੇ ਗਏ ਚਾਰ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ।
ਕੈਪਟਨ ਅਮਰਿੰਦਰ ਨਾਲ ਮੁਲਾਕਾਤ ਦੇ ਏਜੰਡੇ ਬਾਰੇ ਨੇ ਨਵਜੋਤ ਸਿੰਘ ਸਿੱਧੂ ਨੇ ਚਿੱਠੀ ਜਾਰੀ ਕੀਤੀ ਹੈ, ਇਸ ਚਿੱਠੀ ਵਿੱਚ ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ''ਤੇ ਪਹਿਲ ਦੇ ਆਧਾਰ ''ਤੇ ਕਾਰਵਾਈ ਕਰਨ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਬਾਰੇ ਕਿਹਾ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ਨੂੰ ਦੱਸ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦੇ ਪਹਿਲਾਂ ਹੀ ਪੂਰੇ ਹੋਣ ਦੇ ਕਰੀਬ ਹਨ।
ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ, ਜਿਸ ਨੂੰ ਖ਼ਤਮ ਕਰਨ ਲਈ ਕਾਂਗਰਸ ਹਾਈ ਕਮਾਨ ਨੇ ਇੱਕ ਕਮੇਟੀ ਬਣਾਈ ਸੀ।
ਇਸ ਕਮੇਟੀ ਦੀ ਰਿਪੋਰਟ ਮਗਰੋਂ, ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੰਮ ਕਰਨ ਲਈ 18 ਨੁਕਤਿਆਂ ਦਾ ਪ੍ਰੋਗਰਾਮ ਦਿੱਤਾ ਸੀ।
ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨੂੰ ਮਿਲ ਰਹੇ ਸਨ ਅਤੇ ਉਸ ਮਗਰੋਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਇਹ ਪੰਜ ਨੁਕਤੇ ਰੱਖੇ ਹਨ।
ਇਹ ਵੀ ਪੜ੍ਹੋ-
- ਕੈਨੇਡਾ ਵਿੱਚ ਆਦਿਵਾਸੀ ਬੱਚਿਆਂ ਨੂੰ ਤਸੀਹੇ ਦੇਣ ਪਿੱਛੇ ਇਹ ਸੋਚ ਤੇ ਮਕਸਦ ਸੀ
- ''ਸਾਡੇ ਬੱਚੇ ਪੁੱਛਣਗੇ ਕਿ ਅਸੀਂ ਕਿਸਾਨ ਅੰਦੋਲਨ ਵਿੱਚ ਕੀ ਕੀਤਾ''
- ਪ੍ਰਸ਼ਾਂਤ ਕਿਸ਼ੋਰ: ਚੋਣਾਂ ਕਿਵੇਂ ਜਿੱਤੀਆਂ ਜਾਣ ਅਤੇ ਕਿਵੇਂ ਕੀਤਾ ਜਾਵੇ ਲੋਕਾਂ ਨੂੰ ਪ੍ਰਭਾਵਿਤ
ਨਵਜੋਤ ਸਿੰਘ ਸਿੱਧੂ ਮੁਤਾਬਕ, ਉਨ੍ਹਾਂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਵੱਲੋਂ ਜਿਹੜੇ ਪੰਜਾ ਨੁਕਤੇ ਚੁਣੇ ਗਏ ਹਨ, ਉਹ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਤੇ ਪੰਜਾਬ ਦੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਚੁਣੇ ਗਏ ਹਨ।
ਨਵਜੋਤ ਸਿੱਧੂ ਦੀ ਚਿੱਠੀ ਵਿੱਚ 5 ਨੁਕਤਿਆਂ ਬਾਰੇ ਇਹ ਕਿਹਾ ਗਿਆ
1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਦੇ ਜ਼ਿੰਮੇਵਾਰ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।
2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਦੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।
3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨ ਕਰੇ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ। ਸਰਕਾਰ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ।
4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।
5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਣਨ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ''ਚ ਰੱਖਦਿਆਂ ਤੁਰੰਤ ਕੁਝ ਕਰੇ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs&t=1s
ਨਵਜੋਤ ਸਿੰਘ ਸਿੱਧੂ ਨੇ ਆਪਣੀ ਚਿੱਠੀ ਵਿੱਚ ਇਹ ਲਿਖਿਆ ਹੈ, "ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿੱਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ।"
ਨਵਜੋਤ ਸਿੰਘ ਸਿੱਧੂ ਨੇ ਆਪਣੀ ਚਿੱਠੀ ਖ਼ਤਮ ਕਰਦਿਆਂ ਇਹ ਵੀ ਕਿਹਾ, “ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।”
ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਬਾਰੇ ਕੀ ਕਿਹਾ
ਕੈਪਟਨ ਅਮਰਿੰਦਰ ਨੇ ਕਿਹਾ, "ਸਰਕਾਰ ਨੇ ਲੋਕਾਂ ਨੇ ਕੀਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ।" ਉਨ੍ਹਾਂ ਨੇ ਕਿਹਾ ਕਿ ਸਰਕਾਰ ਬਾਕੀ ਬਚੇ ਮੁੱਦਿਆਂ ਨੂੰ ਵੀ ਛੇਤੀ ਪੂਰਾ ਕਰ ਲਵੇਗੀ।
ਕੈਪਟਨ ਅਮਰਿੰਦਰ ਨੇ ਅੱਗੇ ਕਿਹਾ, "ਪਾਰਟੀ ਦੇ ਵਰਕਰਾਂ ਤੇ ਲੀਡਰਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਬੀਤੇ ਚਾਰ ਸਾਲ ਵਿੱਚ ਕੀਤੇ ਸ਼ਾਨਦਾਰ ਕੰਮਾਂ ਬਾਰੇ ਜਾਣੂ ਹੋ ਸਕਣ।"
ਇਹ ਵੀ ਪੜ੍ਹੋ:
- ਐਨਾਫਲੈਟਿਕ ਸ਼ੌਕ ਸਣੇ ਕੀ ਹੋ ਸਕਦੇ ਹਨ ਕੋਵਿਡ ਵੈਕਸੀਨ ਦੇ ਸਾਈਡ ਇਫੈਕਟ
- ਟੈਸਟ ਟਿਊਬ ਬੇਬੀ : ਬੱਚੇ ਦੇ ਦਾਦੇ ਨੇ ਪਿਓ ਨੂੰ ਪੁੱਛਿਆ ਇਹ ''ਹਰਾਮ'' ਦਾ ਕੰਮ ਤੂੰ ਕੀਤਾ ਹੈ
- ਕੀ ਸੱਚਮੁੱਚ 146 ਅੰਗਰੇਜ਼ਾਂ ਨੂੰ ਕਲਕੱਤਾ ਦੀ ਕਾਲ ਕੋਠੜੀ ਵਿੱਚ ਡੱਕਿਆ ਗਿਆ ਸੀ
https://www.youtube.com/watch?v=N8BSdrK4o4k
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''3115904c-137d-4d6b-b318-ea1cdca3c1bf'',''assetType'': ''STY'',''pageCounter'': ''punjabi.india.story.57984990.page'',''title'': ''ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਕੈਪਟਨ ਅਮਰਿੰਦਰ ਸਾਹਮਣੇ ਇਨ੍ਹਾਂ 5 ਮੁੱਦੇ ’ਤੇ ਫੌਰਨ ਐਕਸ਼ਨ ਦੀ ਮੰਗ ਰੱਖੀ'',''published'': ''2021-07-27T12:40:54Z'',''updated'': ''2021-07-27T12:40:54Z''});s_bbcws(''track'',''pageView'');