ਕੈਨੇਡਾ ਚੋਣਾਂ : ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣ ਸਕਦੀ ਹੈ ''''ਕਿੰਗ ਮੇਕਰ'''' - ਪ੍ਰੈਸ ਰਿਵਿਊ
Monday, Sep 13, 2021 - 08:38 AM (IST)

ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ ਨਿਊ ਡੈਮੋਕਰੇਟਿਕ ਪਾਰਟੀ(ਐਨਡੀਪੀ) 2019 ਵਾਂਗ ਫਿਰ ਅਹਿਮ ਭੂਮਿਕਾ ਨਿਭਾ ਸਕਦੀ ਹੈ। (ਐਨਡੀਪੀ) ਦੀ ਅਗਵਾਈ ਪੰਜਾਬੀ ਮੂਲ ਦੇ ਨੌਜਵਾਨ ਸਿੱਖ ਆਗੂ ਜਗਮੀਤ ਸਿੰਘ ਕਰ ਰਹੇ ਹਨ।
ਅੰਗਰੇਜ਼ੀ ਅਖ਼ਬਾਰ ''ਦਿ ਟ੍ਰਿਬਿਊਨ'' ਦੀ ਖ਼ਬਰ ਮੁਤਾਬਕ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਦੇ ਨੇਤਾਵਾਂ ਵਿੱਚ ਸਖ਼ਤ ਮੁਕਾਬਲਾ ਹੈ। ਜੇਕਰ ਕੋਈ ਪਾਰਟੀ ਬਹੁਮਤ ਹਾਸਿਲ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ 2019 ਵਾਂਗ ਐੱਨਡੀਪੀ ਦਾ ਸਮਰਥਨ ਅਹਿਮ ਰਹੇਗਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਕੋਲ ਇਸ ਵੇਲੇ ਪੂਰਨ ਬਹੁਮਤ ਨਹੀਂ ਹੈ ਅਤੇ ਉਨ੍ਹਾਂ ਨੇ ਅੱਧਵਰਤੀ ਚੋਣਾਂ ਦਾ ਐਲਾਨ ਕੀਤਾ ਸੀ।
ਮਹਾਂਮਾਰੀ ਦੌਰਾਨ ਆਪਣੀ ਸਰਕਾਰ ਦੇ ਵਧੀਆ ਪ੍ਰਦਰਸ਼ਨ ਹਵਾਲਾ ਦਿੰਦਿਆਂ ਉਨ੍ਹਾਂ ਨੇ ਭਰੋਸਾ ਜਤਾਇਆ ਹੈ ਕਿ ਉਨ੍ਹਾਂ ਦੀ ਪਾਰਟੀ ਬਹੁਮਤ ਹਾਸਿਲ ਕਰ ਸਕੇਗੀ।
ਇਹ ਵੀ ਪੜ੍ਹੋ:
- ਭਾਜਪਾ ਦੇ ਮੁੱਖ ਮੰਤਰੀ ਚੁੱਪਚਾਪ ਕਿਉਂ ਹਟ ਜਾਂਦੇ ਹਨ ਤੇ ਕਾਂਗਰਸ ''ਚ ਅਜਿਹਾ ਕਿਉਂ ਨਹੀਂ ਹੁੰਦਾ
- ਸਾਰਾਗੜ੍ਹੀ ਦੀ ਲੜਾਈ ਦਾ ਯਾਦਗਾਰੀ ਬੁੱਤ ਯੂਕੇ ਵਿੱਚ ਲਗਿਆ, ਬੁੱਤ ਲਗਾਉਣ ਵਿੱਚ ਇੰਝ ਲੱਗੇ 40 ਸਾਲ
- ਤਾਲਿਬਾਨ ਵੱਲੋਂ ਸਿੱਖਿਆ ਨੀਤੀ ਦਾ ਐਲਾਨ, ਅਫ਼ਗਾਨ ਔਰਤਾਂ ਇਨ੍ਹਾਂ ਸ਼ਰਤਾਂ ਨਾਲ ਯੂਨੀਵਰਸਿਟੀਆਂ ’ਚ ਪੜ੍ਹ ਸਕਣਗੀਆਂ
ਉਨ੍ਹਾਂ ਦੀ ਵਿਰੋਧੀ ਕੰਜ਼ਰਵੇਟਿਵ ਪਾਰਟੀ ਕੈਨੇਡਾ ਵਿੱਚ ਘਰਾਂ ਦੀਆਂ ਵਧਦੀਆਂ ਕੀਮਤਾਂ ਨੂੰ ਮੁੱਦਾ ਬਣਾ ਕੇ ਲੋਕਾਂ ਦਾ ਸਮਰਥਨ ਹਾਸਿਲ ਕਰਦੀ ਨਜ਼ਰ ਆ ਰਹੀ ਹੈ।
ਪਾਰਟੀ ਦੇ ਆਗੂ ਐਰਿਨ ਓਟੂਲੇ ਨੌਜਵਾਨਾਂ ਵਿੱਚ ਲੋਕਪ੍ਰਿਅ ਹੋ ਰਹੇ ਹਨ ਜਦੋਂ ਕਿ ਜਗਮੀਤ ਸਿੰਘ ਦੀ ਐੱਨਡੀਪੀ ਬ੍ਰਿਟਿਸ਼ ਕੋਲੰਬੀਆ ਅਤੇ ਉਂਟਾਰੀਓ ਵਿੱਚ ਚੰਗੀਆਂ ਵੋਟਾਂ ਹਾਸਿਲ ਕਰ ਸਕਦੀ ਹੈ।
ਇਨ੍ਹਾਂ ਇਲਾਕਿਆਂ ਵਿੱਚ ਭਾਰਤੀ ਅਤੇ ਏਸ਼ੀਆਈ ਮੂਲ ਦੇ ਵੱਡੀ ਗਿਣਤੀ ਵਿੱਚ ਲੋਕ ਰਹਿੰਦੇ ਹਨ।
2019 ਚੋਣਾਂ ਵਿੱਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ 157 ਸੀਟਾਂ ਹਾਸਲ ਹੋਈਆਂ ਸਨ ਜਦੋਂ ਕਿ ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ ਸਨ।
ਕੁੱਲ 338 ਸੀਟਾਂ ਵਿੱਚੋਂ ਲਿਬਰਲ ਪਾਰਟੀ ਨੂੰ ਸਰਕਾਰ ਬਣਾਉਣ ਲਈ ਹੋਰ 13 ਸੀਟਾਂ ਦੀ ਜ਼ਰੂਰਤ ਸੀ। ਜਗਮੀਤ ਸਿੰਘ ਦੀ ਐਨਡੀਪੀ ਨੇ ਇਹ ਸਮਰਥਨ ਦਿੱਤਾ ਸੀ। ਉਨ੍ਹਾਂ ਦੀ ਪਾਰਟੀ ਨੇ ਕੁੱਲ 24 ਸੀਟਾਂ ਜਿੱਤੀਆਂ ਸਨ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs&t=1s
ਜੇਕਰ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਦਾ ਤਾਂ ਐੱਨਡੀਪੀ ਪਿਛਲੀ ਵਾਰ ਵਾਂਗ ਆਪਣਾ ਸਮਰਥਨ ਦੇ ਕੇ ਸਰਕਾਰ ਬਣਾ ਸਕਦੀ ਹੈ।
ਕੈਨੇਡਾ ਵਿੱਚ ਭਾਰਤੀ ਖਾਸ ਕਰਕੇ ਸਿੱਖ ਮੂਲ ਦੇ ਲੋਕ ਕਾਫ਼ੀ ਪ੍ਰਭਾਵਸ਼ਾਲੀ ਸਾਬਿਤ ਹੋਏ ਹਨ ਅਤੇ ਇਸ ਵਾਰ ਵੀ 47 ਪੰਜਾਬੀ ਚੋਣਾਂ ਲੜ ਰਹੇ ਹਨ।
20 ਸਤੰਬਰ ਨੂੰ ਹੋਣ ਵਾਲੀ ਚੋਣਾਂ ਤੋਂ ਪਹਿਲਾਂ ਪੰਜਾਬੀ ਮੀਡੀਆ ਨੇ ਭਾਰਤ ਤੋਂ ਕੈਨੇਡਾ ਦੀਆਂ ਉਡਾਣਾਂ ਉਪਰ ਰੋਕ,ਨਸਲਵਾਦ ਅਤੇ ਮਹਿੰਗੇ ਘਰਾਂ ਦਾ ਮੁੱਦਾ ਚੁੱਕਿਆ ਹੈ।
ਖ਼ਬਰ ਅਨੁਸਾਰ ਬਹੁਤ ਸਾਰੇ ਭਾਰਤੀ ਮੂਲ ਦੇ ਕੈਨੇਡੀਅਨ ਮਹਾਂਮਾਰੀ ਤੋਂ ਬਾਅਦ ਉਡਾਣਾਂ ਉਪਰ ਰੋਕ ਕਾਰਨ ਭਾਰਤ ਵਿੱਚ ਫਸੇ ਹੋਏ ਹਨ ਅਤੇ ਹੋ ਸਕਦਾ ਹੈ ਕਿ ਉਹ ਆਪਣੀ ਵੋਟ ਨਾ ਦੇ ਸਕਣ।
ਸਿੰਘੂ,ਟਿਕਰੀ ਬਾਰਡਰ ''ਤੇ ਇਕੱਠ ਵਿੱਚ ਕਮੀ
ਝੋਨੇ ਦੀ ਫ਼ਸਲ ਦੀ ਕਟਾਈ ਦਾ ਮੌਸਮ ਨੇੜੇ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਹਰਿਆਣਾ ਦੇ ਬਾਰਡਰਾਂ ਉੱਪਰ ਇਕੱਠ ਘਟ ਰਿਹਾ ਹੈ।
ਅੰਗਰੇਜ਼ੀ ਅਖ਼ਬਾਰ ''ਦਿ ਟ੍ਰਿਬਿਊਨ'' ਵਿੱਚ ਛਪੀ ਖ਼ਬਰ ਮੁਤਾਬਕ ਪਿਛਲੇ ਕਈ ਦਿਨਾਂ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚ ਕਾਫ਼ੀ ਕਮੀ ਦੇਖੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਮੁਤਾਬਕ ਇਹ ਕਮੀ ਅਸਥਾਈ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਿੰਦਰ ਸਿੰਘ ਲੱਖੋਵਾਲ ਮੁਤਾਬਕ ਝੋਨੇ ਦੀ ਫ਼ਸਲ ਦੀ ਕਟਾਈ ਨਜ਼ਦੀਕ ਹੈ ਅਤੇ ਇਸ ਲਈ ਕਿਸਾਨ ਘਰਾਂ ਨੂੰ ਪਰਤੇ ਹਨ। ਇਕ ਹਫ਼ਤੇ ਬਾਅਦ ਉਨ੍ਹਾਂ ਦੀ ਵਾਪਸੀ ਸ਼ੁਰੂ ਹੋ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਦੇ ਯੋਗਿੰਦਰ ਯਾਦਵ ਮੁਤਾਬਕ ਵੀ ਇਹ ਖੇਤੀਬਾੜੀ ਕਾਰਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣਾ ਹੈ।
ਅਖ਼ਬਾਰ ਵਿੱਚ ਛਪੀ ਖ਼ਬਰ ਮੁਤਾਬਕ ਸੀਨੀਅਰ ਆਗੂਆਂ ਦਾ ਪਹਿਲਾ ਮੁਜ਼ੱਫਰਨਗਰ ਮਹਾਂ ਪੰਚਾਇਤ ਅਤੇ ਫਿਰ ਕਰਨਾਲ ਵਿਖੇ ਧਰਨਾ ਪ੍ਰਦਰਸ਼ਨ ਵਿੱਚ ਮੌਜੂਦ ਹੋਣ ਕਾਰਨ ਵੀ ਇਕੱਠ ਵਿੱਚ ਕਮੀ ਹੋ ਸਕਦੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ ਪੰਜਾਬ,ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਿਸਾਨਾਂ ਦੀ ਰਣਨੀਤੀ ਵੀ ਤਿਆਰ ਕਰਨ ਵਿੱਚ ਲੱਗੇ ਹਨ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਹਫ਼ਤੇ ਪੰਜਾਬ ਦੇ ਵੱਖ ਵੱਖ ਰਾਜਨੀਤਕ ਦਲਾਂ ਨੂੰ ਆਪਣੀ ਰਾਜਨੀਤਕ ਪ੍ਰੋਗਰਾਮ ਚੋਣਾਂ ਦੇ ਐਲਾਨ ਤੱਕ ਅੱਗੇ ਪਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਕਿਸਾਨ ਇਨ੍ਹਾਂ ਧਰਨਾ ਸਥਲਾਂ ਉਪਰ ਮੌਜੂਦ ਰਹਿਣ।
''ਆਪ'' ਦੀ ਬੈਠਕ ਵਿੱਚ ਭਗਵੰਤ ਗ਼ੈਰਹਾਜ਼ਰ
ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਬੈਠਕ ਵਿੱਚੋਂ ਸੰਸਦ ਮੈਂਬਰ ਭਗਵੰਤ ਮਾਨ ਗ਼ੈਰਹਾਜ਼ਰ ਰਹੇ।
''ਪੰਜਾਬੀ ਟ੍ਰਿਬਿਊਨ'' ਦੀ ਖ਼ਬਰ ਮੁਤਾਬਕ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਸੁਨੇਹੇ ਵਿਚ ਅਸਿੱਧੇ ਢੰਗ ਨਾਲ ਭਗਵੰਤ ਮਾਨ ਨੂੰ ਨਸੀਹਤਾਂ ਦਿੱਤੀਆਂ ਸਨ।
ਜਿਸ ਤੋਂ ਬਾਅਦ ਉਨ੍ਹਾਂ ਨੇ ਬੈਠਕ ਵਿੱਚ ਗ਼ੈਰਹਾਜ਼ਰ ਹੋ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਸੁਨੇਹੇ ਵਿੱਚ ਇਸ਼ਾਰਾ ਕੀਤਾ ਸੀ ਜੇਕਰ ਕੋਈ ਆਗੂ ਅਹੁਦੇ ਮੰਗਦਾ ਹੈ ਤਾਂ ਉਹ ਉਸ ਦੇ ਕਾਬਿਲ ਨਹੀਂ ਹੁੰਦਾ ਅਤੇ ਕੰਮ ਕਰਨ ਵਾਲਿਆਂ ਨੂੰ ਪਾਰਟੀ ਆਪ ਅਹੁਦਾ ਦੇਵੇਗੀ।
ਇਸ ਸੁਨੇਹੇ ਤੋਂ ਅਗਲੇ ਦਿਨ ਹੀ ਅਰਵਿੰਦ ਕੇਜਰੀਵਾਲ ਖੁਦ ਮੁੜ ਪਾਰਟੀ ਦੇ ਕੌਮੀ ਕਨਵੀਨਰ ਦੇ ਅਹੁਦੇ ਤੇ ਬਿਰਾਜਮਾਨ ਹੋ ਗਏ।
ਖ਼ਬਰ ਮੁਤਾਬਕ ਪੰਜਾਬ ਵਿੱਚ ''ਆਪ'' ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਕਾਰਨ ਭਗਵੰਤ ਮਾਨ ਨਾਰਾਜ਼ ਦੱਸੇ ਜਾ ਰਹੇ ਹਨ। ਪਾਰਟੀ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਹੈ।
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਵਿਧਾਨ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਛੇ ਮਹੀਨੇ ਪਹਿਲਾਂ ਪਾਰਟੀ ਸੰਵਿਧਾਨ ਵਿੱਚ ਤਬਦੀਲੀ ਕਰਕੇ ਕੌਮੀ ਕਨਵੀਨਰ ਦਾ ਕਾਰਜਕਾਲ ਦੋ ਸਾਲ ਤੋਂ ਵਧਾ ਕੇ ਪੰਜ ਸਾਲ ਕਰ ਦਿੱਤਾ ਗਿਆ ਹੈ।
ਖ਼ਬਰ ਮੁਤਾਬਿਕ ਸੋਸ਼ਲ ਮੀਡੀਆ ਤੇ ਭਗਵੰਤ ਮਾਨ ਉੱਪਰ ਸਵਾਲ ਚੁੱਕੇ ਜਾ ਰਹੇ ਹਨ ਅਤੇ ਉੱਥੇ ਹੀ ਚਰਚਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਕੇਜਰੀਵਾਲ ਦਾ ਨਾਮ ਹੀ ਮੁੱਖ ਰਹਿੰਦਾ ਹੈ।
ਪੰਜਾਬ ਵਿਚ ਬਿਜਲੀ ਯੂਨਿਟ ਦੀ ਮੁਆਫ਼ੀ ਸਮੇਂ ਵੀ ''ਕੇਜਰੀਵਾਲ ਦੀ ਪਹਿਲੀ ਗਾਰੰਟੀ'' ਦਾ ਨਾਅਰਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:
- ਮੀਨੋਪੌਜ਼ ਕੀ ਹੈ ਜਿਸ ਕਾਰਨ ਔਰਤਾਂ ਦਾ ਵਿਹਾਰ ਬਦਲ ਸਕਦਾ ਹੈ
- ਕੈਨੇਡਾ ਨੇ ਭਾਰਤ ਤੋਂ ਹਵਾਈ ਉਡਾਨਾਂ ਉੱਤੇ ਪਾਬੰਦੀ ਵਧਾਈ, ਹੋਰ ਕਿਹੜੇ ਦੇਸ ਜਾ ਸਕਦੇ ਹੋ
- ਟੋਕੀਓ 2020 ਓਲੰਪਿਕ: ਜਦੋਂ ਮਾਸੂਮ ਜਿਹੇ ਮਨਪ੍ਰੀਤ ਸਿੰਘ ਨੇ ਪਰਗਟ ਸਿੰਘ ਨੂੰ ਪੁੱਛਿਆ ਸੀ, ‘ਤੁਸੀਂ ਕੌਣ ਹੋ?’
https://www.youtube.com/watch?v=BeRTcazQeWU
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''37665e2e-d606-44e4-a6c9-465f4d606aa3'',''assetType'': ''STY'',''pageCounter'': ''punjabi.india.story.58541085.page'',''title'': ''ਕੈਨੇਡਾ ਚੋਣਾਂ : ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣ ਸਕਦੀ ਹੈ \''ਕਿੰਗ ਮੇਕਰ\'' - ਪ੍ਰੈਸ ਰਿਵਿਊ'',''published'': ''2021-09-13T03:00:05Z'',''updated'': ''2021-09-13T03:00:05Z''});s_bbcws(''track'',''pageView'');