ਜਲਾਲਾਬਾਦ ਮੋਟਰਸਾਇਕਲ ਧਮਾਕਾ ਕੇਸ ਸੁਲਝਾਉਣ ਦਾ ਪੰਜਾਬ ਪੁਲਿਸ ਵੱਲੋਂ ਦਾਅਵਾ

Saturday, Sep 18, 2021 - 10:53 PM (IST)

ਜਲਾਲਾਬਾਦ ਮੋਟਰਸਾਇਕਲ ਧਮਾਕਾ ਕੇਸ ਸੁਲਝਾਉਣ ਦਾ ਪੰਜਾਬ ਪੁਲਿਸ ਵੱਲੋਂ ਦਾਅਵਾ

15 ਸਤੰਬਰ ਨੂੰ ਜਲਾਲਾਬਾਦ ਵਿਖੇ ਹੋਏ ਮੋਟਰਸਾਇਕਲ ਧਮਾਕਾ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਸ਼ਨੀਵਾਰ 18 ਸਤੰਬਰ ਨੂੰ ਫ਼ਾਜ਼ਿਲਕਾ ਪੁਲਿਸ ਨੇ ਇਸ ਕੇਸ ਨੂੰ ਸੁਲਝਾਉਣ ਦੇ ਦਾਅਵੇ ਦੇ ਨਾਲ ਹੀ ਪਰਵੀਨ ਕੁਮਾਰ ਨਾਮ ਦੇ ਸ਼ਖ਼ਸ ਦੀ ਗ੍ਰਿਫ਼ਤਾਰੀ ਬਾਰੇ ਵੀ ਦੱਸਿਆ ਹੈ।

ਪੁਲਿਸ ਮੁਤਾਬਕ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਜਿਸ ਮੋਟਰਸਾਇਰਲ ਵਿੱਚ ਵਿਸਫੋਟਕ ਸਮੱਗਰੀ ਲਗਾਈ ਗਈ ਸੀ ਉਸ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ-ਭਾੜ ਵਾਲੇ ਖੇਤਰ ਵਿੱਚ ਰੱਖੇ ਜਾਣ ਦੀ ਯੋਜਨਾ ਸੀ।

ਪੁਲਿਸ ਨੇ ਇਹ ਵੀ ਦੱਸਿਆ ਕਿ ਪਰਵੀਨ ਬਾਰੇ ਇੱਕ ਕਿਸਾਨ ਜੋੜੇ ਵੱਲ਼ੋਂ ਦਿੱਤੀ ਗਈ ਸੂਚਨਾ ਦੇ ਆਧਾਰ ਉੱਤੇ ਉਸਦੇ ਜੱਦੀ ਪਿੰਡ ਧਰਮਪੁਰਾ ਤੋਂ ਟਿਫਨ ਬੰਬ ਵੀ ਬਰਾਮਦ ਕੀਤਾ ਗਿਆ ਹੈ, ਇਹ ਪਿੰਡ ਭਾਰਤ-ਪਾਕਿਸਤਾਨ ਬਾਰਡਰ ਤੋਂ ਮਹਿਜ਼ ਤਿੰਨ ਕਿਲੋਮੀਟਰ ਦੂਰ ਹੈ।

ਪੁਲਿਸ ਮੁਤਾਬਕ ਇਹ ਇਸ ਤਰ੍ਹਾਂ ਦਾ ਚੌਥਾ ਆਈਈਡੀ ਟਿਫਨ ਬੰਬ ਹੈ ਜੋ ''ਪਾਕਿਸਤਾਨ ਵਿੱਚ ਬਣਿਆ'' ਬੱਚਿਆਂ ਦਾ ਟਿਫਨ ਬਾਕਸ ਹੈ। ਇਸ ਉੱਤੇ ਕਾਰਟੂਨ ਕਿਰਦਾਰ ਹਨ ਅਤੇ ਪੰਜਾਬ ਭਰ ਵਿੱਚ ਬਾਰਡਰਾਂ ਦੇ ਨੇੜੇ ਵਾਲੇ ਇਲਾਕੇ ਤੋਂ ਲੰਘੇ 40 ਦਿਨਾਂ ਵਿੱਚ ਬਰਾਮਦ ਕੀਤੇ ਗਏ ਹਨ।

ਫ਼ਿਰੋਜ਼ਪੁਰ ਰੇਂਜ ਦੇ ਆਈਜੀ ਪੁਲਿਸ ਜਤਿੰਦਰ ਸਿੰਘ ਔਲਖ ਨੇ ਕਿਹਾ ਕਿ ਪਰਵੀਨ ਦੀ ਸ਼ਮੂਲੀਅਤ ਮੋਟਰਸਾਇਕਲ ਧਮਾਕੇ ਵਿੱਚ ਹੋਣ ਬਾਰੇ ਪਤਾ ਲੱਗਣ ਉੱਤੇ ਫਾਜ਼ਿਲਕਾ ਪੁਲਿਸ ਨੇ ਪੜਤਾਲ ਸ਼ੁਰੂ ਕੀਤੀ ਅਤੇ ਪਰਵੀਨ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ:

ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪਰਵੀਨ ਨੇ ਇਹ ਖੁਲਾਸਾ ਕੀਤਾ ਹੈ ਕਿ ਇਹ ਸਾਜਿਸ਼ 14 ਸਤੰਬਰ 2021 ਨੂੰ ਫਿਰੋਜ਼ਪੁਰ ਦੇ ਪਿੰਡ ਚਾਂਦੀ ਵਾਲਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਘਰ ਘੜੀ ਗਈ ਸੀ।

ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪਰਵੀਨ ਨੇ ਕਿਹਾ ਹੈ ਕਿ ਇਸ ਸਾਜਿਸ਼ ਵਿੱਚ ਮਮਦੋਟ ਦੇ ਪਿੰਡ ਲਖਮੀਰ ਕੇ ਹੀਥਰ ਦਾ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ।

ਜਲਾਲਾਬਾਦ ਦੇ ਪਿੰਡ ਨਾਨਕ ਨਗਰ ''ਚ ਮਿਲੀ ਇੱਕ ਹੋਰ ਸ਼ੱਕੀ ਚੀਜ਼

ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਕਸਬਾ ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੀ ਪੁਲਿਸ ਹਾਲੇ ਜਾਂਚ ਕਰ ਹੀ ਰਹੀ ਸੀ ਕਿ 18 ਸਤੰਬਰ ਨੂੰ ਦੁਪਹਿਰ ਬਾਅਦ ਜ਼ਿਲ੍ਹੇ ਦੇ ਹੀ ਪਿੰਡ ਨਾਨਕ ਨਗਰ ਦੇ ਖੇਤਾਂ ਵਿੱਚੋਂ ਪੁਲਿਸ ਨੂੰ ਇੱਕ ਬੰਬਨੁਮਾ ਸ਼ੱਕੀ ਚੀਜ਼ ਮਿਲੀ ਹੈ।

ਜਲਾਲਾਬਾਦ ਤੋਂ 10 ਕਿਲੋਮੀਟਰ ਦੀ ਦੂਰੀ ''ਤੇ ਵਸੇ ਇਸ ਪਿੰਡ ਵਿੱਚ ਕਿਸਾਨ ਜਦੋਂ ਆਪਣੇ ਖੇਤ ਪਹੁੰਚੇ ਤਾਂ ਇੱਕ ਵਾਹਨ ਵਿੱਚ ਇਹ ਸ਼ੱਕੀ ਵਸਤੂ ਦਿਖਾਈ ਦਿੱਤੀ।

ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਇਹ ਸ਼ੱਕੀ ਚੀਜ਼ ਲੋਕਾਂ ਨੇ ਦੇਖੀ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਮਗਰੋਂ ਪੁਲਿਸ ਦੇ ਇੱਕ ਵਿਸ਼ੇਸ਼ ਦਸਤੇ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਜਤਿੰਦਰ ਸਿੰਘ ਔਲਖ ਪੁਲਿਸ ਪਾਰਟੀ ਨਾਲ ਪਿੰਡ ਨਾਨਕ ਨਗਰ ਪੁੱਜੇ ਅਤੇ ਲੋਕਾਂ ਦੇ ਬਿਆਨ ਕਲਮਬੰਦ ਕੀਤੇ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਸ਼ੱਕੀ ਵਸਤੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਆਖ਼ਿਰਕਾਰ ਖੇਤਾਂ ਵਿੱਚੋਂ ਮਿਲੀ ਇਹ ਚੀਜ਼ ਕੀ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ ''ਤੇ ਇੰਝ ਲੈ ਕੇ ਆਓ:

https://www.youtube.com/watch?v=xWw19z7Edrs&t=1s

15 ਸਤੰਬਰ ਨੂੰ ਹੋਇਆ ਸੀ ਮੋਟਰਸਾਇਕਲ ਧਮਾਕਾ

ਇਸ ਤੋਂ ਪਹਿਲਾਂ ਜਲਾਲਾਬਾਦ ਵਿੱਚ ਹੀ 15 ਸਤੰਬਰ ਨੂੰ ਇੱਕ ਮੋਟਰਸਾਇਕਲ ਧਮਾਕਾ ਹੋਇਆ ਸੀ।

ਪੰਜਾਬ ਪੁਲਿਸ ਵੱਲੋਂ ਇਸ ਟਿਫ਼ਨ ਬੰਬ ਮਾਮਲੇ ਵਿੱਚ 4 ਜਣਿਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਰ ''ਹਾਈ ਅਲਰਟ'' ਦੇ ਆਦੇਸ਼ ਦਿੱਤੇ ਸਨ।

ਪੁਲਿਸ ਮੁਤਾਬਕ 15 ਸਤੰਬਰ ਨੂੰ ਦੇਰ ਸ਼ਾਮ 8 ਵਜੇ ਦੇ ਕਰੀਬ ਕਸਬਾ ਜਲਾਲਾਬਾਦ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਇੱਕ ਮੋਟਰਸਾਇਕਲ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ ਸੀ।

ਮ੍ਰਿਤਕ ਬਲਵਿੰਦਰ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਨਹਿੰਗਾ ਵਾਲਾ ਝੁੱਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੰਜਾਬ ਦੇ ਇਸ ਸਰਹੱਦੀ ਖਿੱਤੇ ਵਿੱਚ ਹੋਏ ਇਸ ਮੋਟਰਸਾਇਕਲ ਧਮਾਕੇ ਸਬੰਧੀ ਭਾਵੇਂ ਹਾਲੇ ਤੱਕ ਕਿਸੇ ਧਮਾਕਾਖੇਜ਼ ਸਮੱਗਰੀ ਮਿਲਣ ਦੀ ਗੱਲ ਸਾਹਮਣੇ ਨਹੀਂ ਆਈ ਹੈ, ਪਰ ਸੂਬੇ ਅਤੇ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਵਿੱਚ ਜੁਟ ਗਈਆਂ ਹਨ।

ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ ''ਚ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਟਿਫਨ ਬੰਬ ਦੀ ਕੜੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿੱਚ ਭੀੜ-ਭਾੜ ਵਾਲੀਆਂ ਜਨਤਕ ਥਾਵਾਂ, ਸਕੂਲਾਂ ਆਦਿ ਨੇੜੇ ਚੌਕਸੀ ਵਧਾਈ ਜਾ ਰਹੀ ਹੈ।

ਇਹ ਵੀ ਪੜ੍ਹੋ:

https://www.youtube.com/watch?v=5kivbzVa0xw

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''09102407-70f7-4ba2-a95f-06ffce232b54'',''assetType'': ''STY'',''pageCounter'': ''punjabi.india.story.58611731.page'',''title'': ''ਜਲਾਲਾਬਾਦ ਮੋਟਰਸਾਇਕਲ ਧਮਾਕਾ ਕੇਸ ਸੁਲਝਾਉਣ ਦਾ ਪੰਜਾਬ ਪੁਲਿਸ ਵੱਲੋਂ ਦਾਅਵਾ'',''published'': ''2021-09-18T17:11:44Z'',''updated'': ''2021-09-18T17:11:44Z''});s_bbcws(''track'',''pageView'');

Related News