ਸਿੰਘੂ ਬਾਰਡਰ ਕਤਲ ਮਾਮਲਾ: ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਿਆ ਹਿੰਸਕ ਘਟਨਾਵਾਂ ਹੋਣਗੀਆਂ ਤੇ ਭਾਈਚਾਰਕ ਸਾਂਝ ਵਿਚ ਤਰੇੜਾਂ ਆਉਣਗੀ: ਜਗੀਰ ਕੌਰ

Sunday, Oct 17, 2021 - 11:08 AM (IST)

ਸਿੰਘੂ ਬਾਰਡਰ ਕਤਲ ਮਾਮਲਾ: ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਿਆ ਹਿੰਸਕ ਘਟਨਾਵਾਂ ਹੋਣਗੀਆਂ ਤੇ ਭਾਈਚਾਰਕ ਸਾਂਝ ਵਿਚ ਤਰੇੜਾਂ ਆਉਣਗੀ: ਜਗੀਰ ਕੌਰ
ਬੀਬੀ ਜਗੀਰ ਕੌਰ
Getty Images

ਦਿੱਲੀ ਦੇ ਸਿੰਘੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜੇ 15 ਅਕਤੂਬਰ ਦੀ ਸਵੇਰ ਹੋਏ ਇੱਕ ਕਤਲ ਤੋਂ ਬਾਅਦ ਇਸ ਮਾਮਲੇ ਬਾਰੇ ਲਗਾਤਾਰ ਵੱਖੋ-ਵੱਖ ਪ੍ਰਤੀਕਰਮ ਆ ਰਹੇ ਹਨ।

ਤਾਜ਼ਾ ਪ੍ਰਤੀਕਰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਦਾ ਆਇਆ ਹੈ।

ਅੰਮ੍ਰਿਤਸਰ ਤੋਂ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ ਜਗੀਰ ਕੌਰ ਇਸ ਵੇਲੇ ਇੰਦੌਰ ਵਿੱਚ ਹਨ, ਜਿੱਥੇ ਉਨ੍ਹਾਂ ਸਿੰਘੂ ਬਾਰਡਰ ਉੱਤੇ ਹੋਈ ਘਟਨਾ ਉੱਤੇ ਆਪਣਾ ਪ੍ਰਤੀਕਰਮ ਦਿੱਤਾ ਹੈ।

ਜਗੀਰ ਕੌਰ ਨੇ ਸਿੰਘੂ ਬਾਰਡਰ ਉੱਤੇ ਹੋਈ ਘਟਨਾ ਨੂੰ ਬਹੁਤ ਹੀ ਦਰਦਨਾਕ ਅਤੇ ਮਾੜਾ ਦੱਸਿਆ।

ਇਹ ਵੀ ਪੜ੍ਹੋ:

ਉਨ੍ਹਾਂ ਕਿਹਾ, ''''ਦੁੱਖ ਦੀ ਗੱਲ ਤਾਂ ਇਹ ਹੈ ਕਿ ਸਰਕਾਰ ਲਗਾਤਾਰ 10 ਮਹੀਨੇ ਤੋਂ ਚੱਲ ਰਹੇ ਇਸ ਸੰਘਰਸ਼ (ਕਿਸਾਨ ਅੰਦੋਲਨ) ਨੂੰ ਲੈ ਕੇ ਅੱਖਾਂ ਬੰਦ ਕਰ ਕੇ ਬੈਠੀ ਹੈ ਅਤੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ।''''

''''ਜੇ ਅੱਜ ਵੀ ਹੱਲ ਨਾ ਨਿਕਲਿਆ ਤਾਂ ਇਸ ਤਰ੍ਹਾਂ ਦੀਆਂ ਹਿੰਸਾਵਾਂ ਪੈਦਾ ਹੋਣਗੀਆਂ ਤੇ ਭਾਈਚਾਰਕ ਸਾਂਝ ਵਿੱਚ ਤਰੇੜਾਂ ਆਉਣਗੀਆਂ। ਦੇਸ਼ ਦੇ ਮੁਖੀ ਨੂੰ ਸੋਚਣਾ ਪਵੇਗਾ ਕਿ ਇਨ੍ਹਾਂ ਹਾਲਾਤਾਂ ਨੂੰ ਰੋਕਣ ਲਈ ਇਸ ਦਾ ਜਲਦੀ ਤੋਂ ਜਲਦੀ ਹੱਲ ਕੱਢੀਏ।''''

ਜਗੀਰ ਕੌਰ ਨੇ ਸਿੰਘੂ ਬਾਰਡਰ ''ਤੇ ਹੋਏ ਕਤਲ ਨੂੰ ਲੈ ਕੇ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਢਾਹ ਨਾ ਲੱਗੇ।

ਇਸ ਤੋਂ ਪਹਿਲਾਂ ਦਿੱਲੀ ਤੋਂ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਿੰਘੂ ਵਿਖੇ ਹੋਈ ਤਾਜ਼ਾ ਘਟਨਾ ਬਾਬਤ ਆਪਣੀ ਗੱਲ ਟਵਿੱਟਰ ਰਾਹੀਂ ਕਹੀ ਸੀ।

https://twitter.com/mssirsa/status/1448953203286888452

ਉਨ੍ਹਾਂ ਲਿਖਿਆ, ''''ਜੋ ਇਨਸਾਨੀਅਤ ਵਿੱਚ ਵਿਸ਼ਵਾਸ ਰੱਖਦੇ ਹਨ ਉਹ ਸਿੰਘੂ ਬਾਰਡਰ ਉੱਤੇ ਜੋ ਹੋਇਆ ਹੈ ਉਸ ਨੂੰ ਕਦੇ ਸਹੀ ਨਹੀਂ ਠਹਿਰਾ ਸਕਦੇ।''''

''''ਹਿੰਸਾ ਨਿੰਦਣਯੋਗ ਹੈ ਅਤੇ ਮੈਨੂੰ ਨਿੱਜੀ ਤੌਰ ਉੱਤੇ ਇਸ ਨਾਲ ਪੀੜ ਹੋਈ ਹੈ।''''

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

https://www.youtube.com/watch?v=xWw19z7Edrs

ਤਾਜ਼ਾ ਗ੍ਰਿਫ਼ਤਾਰੀ

ਸਿੰਘੂ ਬਾਰਡਰ ''ਤੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਨੇੜਿਓਂ ਨਿਹੰਗ ਨਰਾਇਣ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਬੀਬੀਸੀ ਪੰਜਾਬੀ ਦੇ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਅਨੁਸਾਰ ਨਿਹੰਗ ਨਰਾਇਣ ਸਿੰਘ ਦਾ ਦਾਅਵਾ ਹੈ ਕਿ ਉਹ ਵੀ ਸਿੰਘੂ ਬਾਰਡਰ ''ਤੇ ਹੋਏ ਲਖਬੀਰ ਸਿੰਘ ਦੇ ਕਤਲ ਲਈ ਜ਼ਿੰਮੇਵਾਰ ਹੈ।

ਖ਼ਬਰ ਏਜੰਸੀ ਏਐੱਨਈ ਮੁਤਾਬਕ ਸ਼ਨੀਵਾਰ ਰਾਤ ਨੂੰ ਪੁਲਿਸ ਨੇ ਇਸੇ ਮਾਮਲੇ ਵਿੱਚ ਸਿੰਘੂ ਬਾਰਡਰ ਤੋਂ ਦੋ ਹੋਰ ਨਿਹੰਗ ਸਿੰਘਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਲਖਬੀਰ ਦੀ ਮੌਤ ਮਗਰੋਂ ਪਰਿਵਾਰ ਕੀ ਕਹਿੰਦਾ

ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਮ੍ਰਿਤਕ ਲਖਬੀਰ ਸਿੰਘ ਦੀ ਭੈਣ ਰਾਜ ਕੌਰ ਨੇ ਕਿਹਾ ਕਿ ਉਹ 50 ਰੁਪਏ ਲੈ ਕੇ ਗਿਆ ਸੀ ਅਤੇ ਕਹਿੰਦਾ ਸੀ ਕਿ ਉਹ ਕੰਮ ਲਈ ਝਬਾਲ ਜਾ ਰਿਹਾ ਹੈ ਅਤੇ ਸੱਤ ਦਿਨਾਂ ਵਿੱਚ ਪਰਤੇਗਾ।

ਰਾਜ ਕੌਰ ਨੇ ਅੱਗੇ ਕਿਹਾ, ''''ਮੈਨੂੰ ਲੱਗਿਆ ਉਹ ਉੱਥੇ ਕੰਮ ਕਰਨ ਗਿਆ ਹੈ। ਉਹ ਇਸ ਤਰ੍ਹਾਂ ਦਾ ਸ਼ਖ਼ਸ ਨਹੀਂ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰੇ। ਅਪਰਾਧੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।''''

ਉੱਧਰ ਲਖਬੀਰ ਸਿੰਘ ਦੇ ਸਹੁਰੇ ਨੇ ਕਿਹਾ ਕਿ ਉਹ ਨਸ਼ੇ ਦਾ ਆਦੀ ਸੀ ਤੇ ਉਸ ਨੂੰ ਕੋਈ ਭਰਮਾ ਕੇ ਸਿੰਘੂ ਬਾਰਡਰ ਲੈ ਗਿਆ ਸੀ।

ਉਨ੍ਹਾਂ ਕਿਹਾ, ''''ਉਸ ਨੂੰ ਭਰਮਾ ਕੇ ਉੱਥੇ ਲਿਜਾਇਆ ਗਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।''''

ਇਸ ਤੋਂ ਪਹਿਲਾਂ 15 ਅਕਤੂਬਰ ਨੂੰ ਲਖਬੀਰ ਦੇ ਪਿੰਡ ਚੀਮਾ ਕਲਾਂ ਵਿਖੇ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਗੱਲ ਕੀਤੀ ਗਈ।

ਲਖਬੀਰ ਦੇ ਫੁੱਫੜ ਬਲਕਾਰ ਸਿੰਘ ਦੱਸਦੇ ਹਨ ਉਹ ਖ਼ੁਦ ਉੱਥੇ ਨਹੀਂ ਜਾ ਸਕਦਾ, ਬਲਕਿ ਉਸ ਨੂੰ ਲਿਜਾਇਆ ਗਿਆ ਹੈ।

ਉਨ੍ਹਾਂ ਕਿਹਾ, ''''ਉਸ ਨੂੰ ਨਸ਼ਾ ਜਾਂ ਪੈਸਾ ਦੇ ਕੇ ਭਰਮਾਇਆ ਗਿਆ ਹੋਵੇਗਾ ਅਤੇ ਇਹ ਕੰਮ ਕਿਸੇ ਦੇ ਸਿਖਾਇਆ ਹੋਇਆ ਹੈ, ਉਹ ਇਕੱਲਾ ਇਹ ਕੰਮ ਨਹੀਂ ਕਰ ਸਕਦਾ। ਲਖਬੀਰ ਨਸ਼ੇ ਕਰਦਾ ਸੀ ਪਰ ਕਿਸੇ ਨੂੰ ਤੰਗ ਨਹੀਂ ਕਰਦਾ ਸੀ।''''

ਲਖਬੀਰ ਦੀ ਰਿਸ਼ਤੇਦਾਰ ਸਵਿੰਦਰ ਕੌਰ ਕਹਿੰਦੇ ਹਨ ਕਿ ਜਿਸ ਤਰ੍ਹਾਂ ਦਾ ਹੋਇਆ ਹੈ, ਉਹ ਉਸ ਤਰ੍ਹਾਂ ਦਾ ਬੰਦਾ ਨਹੀਂ ਸੀ।

ਇੱਕ ਹੋਰ ਰਿਸ਼ਤੇਦਾਰ ਸਿਮਰਨਜੀਤ ਕੌਰ ਵੀ ਕਹਿੰਦੇ ਹਨ ਕਿ ਉਹ ਇਸ ਤਰ੍ਹਾਂ ਦਾ ਕੰਮ ਨਹੀਂ ਕਰ ਸਕਦਾ।

ਹੁਣ ਤੱਕ ਕੀ-ਕੀ ਹੋਇਆ

  • 15 ਅਕਤੂਬਰ ਨੂੰ ਦਿੱਲੀ ਦੀ ਸਰਹੱਦ ਨਾਲ ਲਗਦੇ ਸਿੰਘੂ ਬਾਰਡਰ ''ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਲਾਈ ਬੈਠੇ ਕਿਸਾਨ ਮੋਰਚੇ ਦੀ ਸਟੇਜ ਨੇੜੇ ਇੱਕ ਕੱਟੀ ਵੱਢੀ ਹੋਈ ਲਾਸ਼ ਮਿਲੀ ਸੀ।
  • ਸੋਸ਼ਲ ਮੀਡੀਆ ਉੱਤੇ ਇਸ ਵਾਰਦਾਤ ਦੀਆਂ ਕੁਝ ਕਥਿਤ ਵੀਡੀਓਜ਼ ਵਾਇਰਲ ਹੋਣ ਲੱਗੀਆਂ।
  • ਮ੍ਰਿਤਕ ਦੀ ਪਛਾਣ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨ ਤਾਰਨ ਦੇ ਲਖਬੀਰ ਸਿੰਘ ਵਜੋਂ ਹੋਈ।
  • ਸੋਨੀਪਤ ਦੇ ਡੀਐੱਸਪੀ ਹੰਸਰਾਜ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
  • ਬਾਅਦ ਵਿੱਚ ਏਡੀਜੀਪੀ ਰੋਹਤਕ ਰੇਂਜ ਸੰਦੀਪ ਖਿਰਵਰ ਨੇ ਦੱਸਿਆ ਸੀ ਕਿ ਉਨ੍ਹਾਂ ਕੋਲ ਕੁਝ ਸ਼ੱਕੀ ਮੁਲ਼ਜ਼ਮਾਂ ਦੇ ਨਾਮ ਹਨ ਅਤੇ ਉਹ ਉਨ੍ਹਾਂ ਦੇ ਰਡਾਰ ''ਤੇ ਹਨ।
  • ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਵਿੱਚ ਕਥਿਤ ਮੁਲਜ਼ਮ ਸਰਬਜੀਤ ਸਿੰਘ ਨੇ ਖੁਦ ਨੂੰ ਇਸ ਕਤਲ ਦੀ ਵਾਰਦਾਤ ਲਈ ਜ਼ਿੰਮੇਵਾਰ ਦੱਸਿਆ।
  • ਪੁਲਿਸ ਨੇ ਲਖਬੀਰ ਦੇ ਕਤਲ ਕੇਸ ਵਿੱਚ ਸਰੰਡਰ ਕਰਨ ਵਾਲੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
  • ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੋਰਚੇ ''ਤੇ ਬੈਠੇ ਨਿਹੰਗ ਸਿੱਖਾਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਇਸ ਮਾਮਲੇ ਵਿੱਚ ਜਾਂਚ ਅਤੇ ਕਾਰਵਾਈ ਦੀ ਮੰਗ ਕਰਦੇ ਹਨ।
  • 16 ਅਕਤੂਬਰ ਨੂੰ ਅੰਮ੍ਰਿਤਸਰ ਦੇ ਨੇੜਿਓਂ ਨਿਹੰਗ ਨਰਾਇਣ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
  • 16 ਅਕਤੂਬਰ ਨੂੰ ਇਸ ਮਾਮਲੇ ਵਿੱਚ ਏਐਨਆਈ ਦੇ ਹਵਾਲੇ ਨਾਲ ਖ਼ਬਰ ਹੈ ਕਿ ਦੋ ਹੋਰ ਸਿੰਘਾਂ ਨੂੰ ਸਿੰਘੂ ਬਾਰਡਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ:

https://www.youtube.com/watch?v=zqrcl33G7sg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''66d2a1d4-2d27-4d40-a5ad-e635f1088a77'',''assetType'': ''STY'',''pageCounter'': ''punjabi.india.story.58943792.page'',''title'': ''ਸਿੰਘੂ ਬਾਰਡਰ ਕਤਲ ਮਾਮਲਾ: ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਿਆ ਹਿੰਸਕ ਘਟਨਾਵਾਂ ਹੋਣਗੀਆਂ ਤੇ ਭਾਈਚਾਰਕ ਸਾਂਝ ਵਿਚ ਤਰੇੜਾਂ ਆਉਣਗੀ: ਜਗੀਰ ਕੌਰ'',''published'': ''2021-10-17T05:28:00Z'',''updated'': ''2021-10-17T05:28:00Z''});s_bbcws(''track'',''pageView'');

Related News