ਰੇਲ ਰੋਕੋ ਅੰਦੋਲਨ˸ ਲਖਨਊ ਪੁਲਿਸ ਨੇ ਕਿਸਾਨਾਂ ਖ਼ਿਲਾਫ਼ ਜਾਰੀ ਕੀਤਾ NSA ਲਾਉਣ ਦਾ ਫ਼ਰਮਾਨ
Monday, Oct 18, 2021 - 10:08 AM (IST)

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ, 18 ਅਕਤੂਬਰ ਨੂੰ ਪੂਰੇ ਭਾਰਤ ''ਚ ''ਰੇਲ ਰੋਕੋ'' ਅੰਦੋਲਨ ਦਾ ਐਲਾਨ ਕੀਤਾ ਗਿਆ ਹੈ।
ਇਹ ਰੇਲ ਰੋਕੋ ਅੰਦੋਲਨ ਲਖੀਮਪੁਰ ਖੀਰੀ ਦੀ ਘਟਨਾ ਦੇ ਸਿਲਸਿਲੇ ਵਿੱਚ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੀ ਬਰਖ਼ਾਸਤੀ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਰੱਖਿਆ ਗਿਆ ਹੈ।
ਉਧਰ ਦੂਜੇ ਪਾਸੇ ਸਮਾਚਾਰ ਏਜੰਸੀ ਏਐੱਨਆਈ ਨੇ ਲਖਨਊ ਪੁਲਿਸ ਨੇ ਹਵਾਲੇ ਦਾ ਕਿਹਾ ਹੈ ਕਿ ਕਿਸਾਨ ਸੰਗਠਨ ਵੱਲੋਂ ਸੱਦੇ ਗਏ ''ਰੇਲ ਰੋਕੋ ਅੰਦੋਲਨ'' ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰੇਗੀ।
ਲਖਨਊ ਪੁਲਿਸ ਨੇ ਕਿਹਾ ਹੈ, "ਜ਼ਿਲ੍ਹੇ ਵਿੱਚ 144 ਸੀਆਰਪੀਸੀ ਵੀ ਲਗਾਈ ਗਈ ਹੈ ਅਤੇ ਜੇਕਰ ਕੋਈ ਆਮ ਹਾਲਾਤ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਐੱਨਐੱਸਏ ਲਗਾਇਆ ਜਾਵੇਗਾ।"
https://twitter.com/ANINewsUP/status/1449933435896692747
ਅੰਦੋਲਨ ਦੌਰਾਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਦੇਵੀ ਦਾਸਪੁਰਾ ਵਿੱਚ ਰੇਲਵੇ ਦੀਆਂ ਪੱਟੜੀਆਂ ''ਤੇ ਬੈਠੇ ਕਿਸਾਨ।
https://twitter.com/ANI/status/1449949173202124801
ਏਐੱਨਆਈ ਮੁਤਾਬਕ, ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਜੇ ਸਰਕਾਰ ਕਾਨੂਨਾਂ ਤਹਿਤ ਐੱਮਐੱਸਪੀ ਦੀ ਗਾਰੰਟੀ ਦੇ ਦਿੰਦੀ ਹੈ ਤਾਂ ਕਿਸਾਨ ਅੰਦੋਲਨ ਨੂੰ ਹੱਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਕਿਹਾ, "ਇੱਕੋ ਹੀ ਤਾਂ ਗੱਲ ਹੈ, ਉਸ ਨੂੰ ਪੂਰਾ ਕਿਉਂ ਨਹੀਂ ਕੀਤਾ ਜਾ ਸਕਦਾ? ਉਹ (ਕਿਸਾਨ) ਐੱਮਐੱਸਪੀ ਤੋਂ ਘੱਟ ਸਮਝੌਤਾ ਨਹੀਂ ਕਰਨਗੇ।"
https://twitter.com/ANI/status/1449893119441342465
ਕੀ ਹੈ ਮਾਮਲੇ
3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੂਨੀਆ ਪਿੰਡ ਲਾਗੇ ਹੋਈ ਹਿੰਸਕ ਵਾਰਦਾਤ ਵਿਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਸਣੇ 8 ਮੌਤਾਂ ਹੋਈਆਂ ਸਨ।
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ।
ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ ਦੇ ਕਾਲ ’ਚ ਕੀ ਤੁਹਾਨੂੰ ਨੀਂਦ ਘੱਟ ਆ ਰਹੀ ਹੈ, ਕੀ ਇਹ ਬਿਮਾਰੀ ਹੈ ਜਾਂ ਕੁਝ ਹੋਰ
- ਜਦੋਂ ਤੁਸੀਂ ਮਿੱਠਾ ਖਾਣਾ ਛੱਡ ਦਿੰਦੇ ਹੋ ਤਾਂ ਤੁਹਾਡੇ ਦਿਮਾਗ ''ਤੇ ਕੀ ਅਸਰ ਹੁੰਦਾ ਹੈ
- ਆਈਫ਼ੋਨ 13 ''ਚ ਕੀ ਹੈ ਖ਼ਾਸ ਤੇ ਭਾਰਤ ਵਿੱਚ ਕੀ ਹੋਵੇਗੀ ਕੀਮਤ
https://www.youtube.com/watch?v=VE8KERqbVes
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''843b8aa3-304f-46dc-b09b-82318ad668fe'',''assetType'': ''STY'',''pageCounter'': ''punjabi.india.story.58950594.page'',''title'': ''ਰੇਲ ਰੋਕੋ ਅੰਦੋਲਨ˸ ਲਖਨਊ ਪੁਲਿਸ ਨੇ ਕਿਸਾਨਾਂ ਖ਼ਿਲਾਫ਼ ਜਾਰੀ ਕੀਤਾ NSA ਲਾਉਣ ਦਾ ਫ਼ਰਮਾਨ'',''published'': ''2021-10-18T04:23:53Z'',''updated'': ''2021-10-18T04:23:53Z''});s_bbcws(''track'',''pageView'');