ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਨਵੀਂ ਪਾਰਟੀ ਬਣਾਉਣ ਦਾ ਐਲਾਨ, ਇੰਝ ਦਿੱਤੇ ਭਾਜਪਾ ਨਾਲ ਜਾਣ ਦੇ ਸੰਕੇਤ

Tuesday, Oct 19, 2021 - 10:23 PM (IST)

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਨਵੀਂ ਪਾਰਟੀ ਬਣਾਉਣ ਦਾ ਐਲਾਨ, ਇੰਝ ਦਿੱਤੇ ਭਾਜਪਾ ਨਾਲ ਜਾਣ ਦੇ ਸੰਕੇਤ
ਕੈਪਟਨ ਅਮਰਿੰਦਰ ਸਿੰਘ
BBC

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਕਿਸਾਨ ਅੰਦੋਲਨ ਦਾ ਹੱਲ ਕਿਸਾਨਾਂ ਦੇ ਹੱਕ ਵਿੱਚ ਹੋਇਆ ਤਾਂ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਇੱਕ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਪੰਜਾਬ ਅਤੇ ਉਸ ਦੇ ਲੋਕਾਂ ਦਾ ਪੱਖ ਪੂਰੇਗੀ।

https://twitter.com/RT_Media_Capt/status/1450498933780672519

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕਾਫੀ ਤਲਖ਼ੀ ਵਧੀ। ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੈਪਟਨ ਵਿਰੋਧੀ ਗੁੱਟ ਕਾਫੀ ਮਜ਼ਬੂਤ ਹੋਇਆ।

ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਵਿੱਚ ਉਨ੍ਹਾਂ ਦੇ ਵੱਡੇ ਯੋਗਦਾਨ ਮਗਰੋਂ ਵੀ ਉਨ੍ਹਾਂ ਦਾ ਅਪਮਾਨ ਹੋਇਆ ਹੈ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਨਹੀਂ ਰਹਿਣਗੇ। ਹਾਲਾਂਕਿ, ਉਨ੍ਹਾਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਵੀ ਨਹੀਂ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰ ਚੁੱਕੇ ਹਨ।

ਹਾਲਾਂਕਿ, ਉਸ ਵੇਲੇ ਉਨ੍ਹਾਂ ਨੇ ਇਸ ਵੇਲੇ ਮੁਲਾਕਾਤ ਦੇ ਏਜੰਡੇ ਨੂੰ ਪੰਜਾਬ ਦੀ ਸੁਰੱਖਿਆ ਨਾਲ ਜੁੜਿਆ ਹੀ ਦੱਸਿਆ ਸੀ।

ਇਹ ਵੀ ਪੜ੍ਹੋ:

ਇਹ ਵੀ ਵੇਖੋ:

https://www.youtube.com/watch?v=GEQv1PzwXvo

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a649c4e1-63e3-4a16-ad16-f41a6557627d'',''assetType'': ''STY'',''pageCounter'': ''punjabi.india.story.58974544.page'',''title'': ''ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਨਵੀਂ ਪਾਰਟੀ ਬਣਾਉਣ ਦਾ ਐਲਾਨ, ਇੰਝ ਦਿੱਤੇ ਭਾਜਪਾ ਨਾਲ ਜਾਣ ਦੇ ਸੰਕੇਤ'',''published'': ''2021-10-19T16:52:49Z'',''updated'': ''2021-10-19T16:52:49Z''});s_bbcws(''track'',''pageView'');

Related News