ਭਾਜਪਾ ਨਾਲ ਗਠਜੋੜ ਵਾਲੀ ਗੱਲ ਕਹਿਣ ਮਗਰੋਂ ਘਿਰੇ ਕੈਪਟਨ, ''''ਭਾਜਪਾ ਵੀ ਖ਼ਤਮ ਹੋ ਜਾਵੇਗੀ ਤੇ ਕੈਪਟਨ ਅਮਰਿੰਦਰ ਵੀ''''
Wednesday, Oct 20, 2021 - 01:53 PM (IST)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਹੱਥ ਮਿਲਾਉਣ ਦੀ ਸੰਭਾਵਨਾ ਦੇ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂ ਉਨ੍ਹਾਂ ਨੂੰ ਘੇਰ ਰਹੇ ਹਨ।
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਤਿੱਖਾ ਹਮਲਾ ਕਰਦਿਆਂ ਕਿਹਾ ਕਿਹਾ,''''ਕਾਂਗਰਸ ਪਾਰਟੀ ਕਦੇ ਖ਼ਤਮ ਨਹੀਂ ਹੋ ਸਕਦੀ, ਸਗੋਂ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਖ਼ਤਮ ਕਰ ਦਿੱਤਾ।''''
ਇਸ ਤੋਂ ਇਲਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੈਪਟਨ ਉੱਪਰ ਸ਼ਬਦੀ ਹਮਲਾ ਕੀਤਾ ਕਿ ਆਖ਼ਰ ਉਨ੍ਹਾਂ ਦਾ ਭਾਜਪਾ ਨਾਲ ਪਿਆਰ ਜੱਗਜਾਹਰ ਹੋ ਹੀ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਰਲ ਕੇ ਕਾਂਗਰਸ ਨੂੰ ਨੁਕਸਾਨ ਪਹੁੰਚਾਏ ਜਾਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰੰਧਾਵਾ ਨੇ ਕਿਹਾ, ''''ਜੇ ਨੁਕਸਾਨ ਪਹੁੰਚਾਉਣ ਜੋਗਾ ਹੁੰਦਾ ਤਾਂ ਉਸ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾਉਂਦੇ, ਅਸੀਂ ਉਨ੍ਹਾਂ ਦੇ ਨਾਲ਼ ਰਹੇ ਹਾਂ ਸਾਨੂੰ ਪਤਾ ਹੈ ਕੈਪਟਨ ਅਮਰਿੰਦਰ ਸਿੰਘ ਵਿੱਚ ਕਿੰਨੀ ਜਾਨ ਹੈ।''''
ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਛੇਤੀ ਹੀ ਇੱਕ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਪੰਜਾਬ ਅਤੇ ਉਸ ਦੇ ਲੋਕਾਂ ਦਾ ਪੱਖ ਪੂਰੇਗੀ।
ਇਹ ਵੀ ਪੜ੍ਹੋ:
- ਕੈਪਟਨ ਅਮਰਿੰਦਰ ਸਿੰਘ ਦੇ ਉਹ ਚੋਣ ਵਾਅਦੇ ਜਿਨ੍ਹਾਂ ਨੇ ਆਪਣੇ ਹੀ ਪਰਾਏ ਕੀਤੇ
- ਸਿੱਧੂ ਪੰਜਾਬ ਲਈ ਤਬਾਹੀ ਸਾਬਿਤ ਹੋਵੇਗਾ, ਜੇਕਰ ਉਹ ਸੀਐੱਮ ਬਣੇ ਤਾਂ ਮੈਂ ਡਟ ਕੇ ਵਿਰੋਧ ਕਰਾਂਗਾ- ਕੈਪਟਨ ਅਮਰਿੰਦਰ ਸਿੰਘ
- ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਨਵੀਂ ਪਾਰਟੀ ਬਣਾਉਣ ਦਾ ਐਲਾਨ, ਇੰਝ ਦਿੱਤੇ ਭਾਜਪਾ ਨਾਲ ਜਾਣ ਦੇ ਸੰਕੇਤ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਕਿਸਾਨਾਂ ਦਾ ਹੱਕ ਵੀ ਦੁਆਵੇਗੀ ਜੋ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ।
ਭਾਜਪਾ ਲਈ ਆਪਣੀਆਂ ਸੰਭਾਵਨਾਵਾਂ ਖੁੱਲ੍ਹੀਆਂ ਰੱਖਦਿਆਂ ਉਨ੍ਹਾਂ ਨੇ ਕਿਹਾ ਸੀ ਕਿ ਜੇ ਕਿਸਾਨ ਅੰਦੋਲਨ ਦਾ ਹੱਲ ਕਿਸਾਨਾਂ ਦੇ ਹੱਕ ਵਿੱਚ ਹੋਇਆ ਤਾਂ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ।
ਕੈਪਟਨ ਦੇ ਭਾਜਪਾ ਨਾਲ ਹੱਥ ਮਿਲਾਉਣ ਦੀ ਸੰਭਾਵਨਾ ਬਾਰੇ ਰੰਧਾਵਾ ਨੇ ਦੋ ਟੁੱਕ ਕਿਹਾ ਕਿ ਭਾਜਪਾ ਵੀ ਪੰਜਾਬ ਵਿੱਚ ਖ਼ਤਮ ਹੋ ਜਾਵੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਖ਼ਤਮ ਹੋ ਜਾਣਗੇ।
ਰੰਧਾਵਾ ਨੇ ਹੋਰ ਕੀ ਕੁਝ ਕਿਹਾ
- ਮੈਨੂੰ ਕੈਪਟਨ ਦੀ ਸਟੇਟਮੈਂਟ ਤੋਂ ਬਹੁਤ ਦੁੱਖ ਪਹੁੰਚਿਆ ਹੈ ਤੇ ਜੇ ਉਨ੍ਹਾਂ ਵਿੱਚ ਥੋੜ੍ਹਾ ਜਿਹਾ ਵੀ ਜ਼ਮੀਰ ਹੋਵੇ ਤਾਂ ਉਨ੍ਹਾਂ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ।
- ਜਾਂ ਫ਼ਿਰ ਉਹ ਇਹ ਕਹਿਣ ਕਿ ਮੈਂ ਜੋ ਪੰਜਾਬ ਵਿੱਚ ਕਰਦਾ ਰਿਹਾ ਹਾਂ ਉਹ ਬਿਲਕੁਲ ਗਲਤ ਕਰਦਾ ਰਿਹਾ ਹਾਂ। ਮੈਂ ਭਾਰਤ ਸਰਕਾਰ ਨੂੰ ਖ਼ੁਸ਼ ਕਰਦਾ ਰਿਹਾ ਹਾਂ।
- ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਕਦੇ ਕਿਸੇ ਦੇ ਘਰ ਅਫ਼ਸੋਸ ਕਰਨ ਨਹੀਂ ਗਏ। ਸੀਐੱਮ ਚੰਨੀ ਤਾਂ ਪਹੁੰਚ ਰਹੇ ਹਨ।
- ਬੇਅਦਬੀ ਦੇ ਮਾਮਲੇ ਵਿੱਚ ਕੈਪਟਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕਿਵੇਂ ਮਸਲਾ ਢਾਈ ਸਾਲ ਹਾਈਕੋਰਟ ਵਿੱਚ ਪਿਆ ਰਿਹਾ ਅਸੀਂ ਕਿਵੇਂ ਇੱਕ ਮਹੀਨੇ ਦੇ ਅੰਦਰ ਸਾਰੀਆਂ ਚੀਜ਼ਾਂ ਖੋਲ੍ਹਣ ਲਈ ਤੁਰ ਪਏ ਹਾਂ।
- ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਣਾ ਕਿ -ਜਨਾਬ ਕੀ ਪੰਜਾਬ ਦਾ ਬੇੜਾ ਗ਼ਰਕ ਕਰਕੇ ਤੁਰ ਗਏ ਹੋ? ਇੰਨੇ ਕੰਡੇ ਖਲਾਰ ਗਏ ਹੋ ਉਹੀ ਚੁਗਣੇ ਬਹੁਤ ਮੁਸ਼ਕਲ ਹੋ ਗਏ ਹਨ।
ਰਾਜਾ ਵੜਿੰਗ ਨੇ ਕੀ ਕਿਹਾ
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੈਪਟਨ ਉੱਪਰ ਸ਼ਬਦੀ ਹਮਲਾ ਕਰਦਿਆਂ ਟਵੀਟ ਕੀਤਾ-
''''ਇਸ਼ਕ ਅਤੇ ਮੁਸ਼ਕ ਲੁਕਾਇਆਂ ਨਹੀਂ ਲੁਕਦੇ!
ਦਿੱਲ ਦੀ ਗੱਲ ਆਖ਼ਰ ਜ਼ੁਬਾਨ ਤੇ ਆ ਗਈ!
ਚਾਰ ਸਾਲ ਅਕਾਲੀ ਦਲ ਤੇ ਭਾਜਪਾ ਨਾਲ ਮਿਲਕੇ ਹੀ ਤਾਂ ਸਰਕਾਰ ਚਲਾਈ ਹੈ ਤੁਸੀਂ ਕੈਪਟਨ ਅਮਰਿੰਦਰ ਸਿੰਘ ਸਾਹਬ।
ਕਾਂਗਰਸ ਨੂੰ ਪੰਜਾਬ ਵਿੱਚ ਕਮਜ਼ੋਰ ਕਰਨ ਦਾ ਹਰ ਸੰਭਵ ਕੰਮ ਤੁਸੀਂ ਕੀਤਾ। ਹੁਣ ਨਵੀਂ ਪਾਰਟੀ ਵਿੱਚ ਆਪਣੇ ਚਹੇਤੇ ਭਤੀਜੇ ਸੁਖਬੀਰ ਬਾਦਲ ਨੂੰ ਸ਼ਾਮਲ ਨਾ ਕਰਨ ਦਾ ਡਰਾਮਾ ਕਿਉਂ?''''
https://twitter.com/rajabrar_inc/status/1450711473764769794?s=21
ਕੈਪਟਨ ਨੇ ਕੀ ਕਿਹਾ ਸੀ?
ਕੈਪਟਨ ਅਮਰਿੰਦਰ ਨੇ ਮੰਗਲਵਾਰ ਨੂੰ ਕਿਹਾ ਸੀ, "ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਛੇਤੀ ਹੀ ਅਸੀਂ ਪਾਰਟੀ ਦਾ ਐਲਾਨ ਕਰ ਸਕਦੇ ਹਾਂ।"
"ਮੈਂ ਉਦੋਂ ਤੱਕ ਆਰਾਮ ਨਹੀਂ ਕਰ ਸਕਦਾ ਜਦੋਂ ਤੱਕ ਆਪਣੇ ਲੋਕਾਂ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਨਹੀਂ ਕਰ ਦਿੰਦਾ। ਪੰਜਾਬ ਨੂੰ ਸਿਆਸੀ ਸਥਿਰਤਾ, ਅੰਦਰੂਨੀ ਤੇ ਬਾਹਰੀ ਖ਼ਤਰਿਆਂ ਤੋਂ ਸੁਰੱਖਿਆ ਦੀ ਲੋੜ ਹੈ।"
"ਮੈਂ ਆਪਣੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਵਾਂਗਾ ਜੋ ਅੱਜ ਦਾਅ ''ਤੇ ਹੈ।"
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਨਾਲ ਮੇਲ ਖਾਣ ਵਾਲੇ ਅਤੇ ਅਕਾਲੀ ਦਲ ਤੋਂ ਵੱਖ ਹੋਏ ਖ਼ਾਸ ਤੌਰ ''ਤੇ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਵੀ ਗਠਜੋੜ ਕਰਨ ਬਾਰੇ ਸੋਚ ਰਹੇ ਹਨ।
https://twitter.com/rt_media_capt/status/1450498933780672519?s=24
ਕੈਪਟਨ ਦੀ ਗੱਲ ਦਾ ਸੁਖਦੇਵ ਢੀਂਡਸਾ ਨੇ ਕੀ ਦਿੱਤਾ ਜਵਾਬ
ਬੀਬੀਸੀ ਪੰਜਾਬੀ ਦੇ ਸਹਿਯੋਗੀ ਸਰਬਜੀਤ ਸਿੰਘ ਧਾਲੀਵਾਲ ਨਾਲ ਫੋਨ ''ਤੇ ਗੱਲਬਾਤ ''ਤੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਅਜੇ ਮੈਂ ਨਾ ਸੁਣਿਆ ਹੈ ਤੇ ਨਾ ਹੀ ਦੇਖਿਆ। ਮੇਰੀ ਕੈਪਟਨ ਨਾਲ ਪਿਛਲੇ ਤਿੰਨ ਸਾਲ ਤੋਂ ਮੁਲਾਕਾਤ ਨਹੀਂ ਹੋਈ। ਕੈਪਟਨ ਨਾਲ ਮਿਲ ਕੇ ਚੱਲਣਾ ਹੈ ਜਾਂ ਨਹੀਂ ਇਹ ਮੇਰਾ ਫੈਸਲਾ ਨਹੀਂ ਹੋਵੇਗਾ, ਸਗੋਂ ਪਾਰਟੀ ਦਾ ਹੋਵੇਗਾ।
ਇਹ ਵੀ ਪੜ੍ਹੋ:
- ਕੋਰੋਨਾਵਾਇਰਸ ਦੇ ਕਾਲ ’ਚ ਕੀ ਤੁਹਾਨੂੰ ਨੀਂਦ ਘੱਟ ਆ ਰਹੀ ਹੈ, ਕੀ ਇਹ ਬਿਮਾਰੀ ਹੈ ਜਾਂ ਕੁਝ ਹੋਰ
- ਜਦੋਂ ਤੁਸੀਂ ਮਿੱਠਾ ਖਾਣਾ ਛੱਡ ਦਿੰਦੇ ਹੋ ਤਾਂ ਤੁਹਾਡੇ ਦਿਮਾਗ ''ਤੇ ਕੀ ਅਸਰ ਹੁੰਦਾ ਹੈ
- ਆਈਫ਼ੋਨ 13 ''ਚ ਕੀ ਹੈ ਖ਼ਾਸ ਤੇ ਭਾਰਤ ਵਿੱਚ ਕੀ ਹੋਵੇਗੀ ਕੀਮਤ
https://www.youtube.com/watch?v=0BC4LgeNQpo
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''5bc2e6cb-f9f0-43a2-8673-552310fb1bbb'',''assetType'': ''STY'',''pageCounter'': ''punjabi.india.story.58978144.page'',''title'': ''ਭਾਜਪਾ ਨਾਲ ਗਠਜੋੜ ਵਾਲੀ ਗੱਲ ਕਹਿਣ ਮਗਰੋਂ ਘਿਰੇ ਕੈਪਟਨ, \''ਭਾਜਪਾ ਵੀ ਖ਼ਤਮ ਹੋ ਜਾਵੇਗੀ ਤੇ ਕੈਪਟਨ ਅਮਰਿੰਦਰ ਵੀ\'''',''published'': ''2021-10-20T08:14:24Z'',''updated'': ''2021-10-20T08:22:29Z''});s_bbcws(''track'',''pageView'');