ਕਿਸਾਨ ਜਥੇਬੰਦੀਆਂ ਨੇ ਨਕਾਰੇ ਕੈਪਟਨ ਅਮਰਿੰਦਰ ਦੇ ਨਜ਼ਦੀਕੀਆਂ ਨਾਲ ਗੱਲਬਾਤ ਦੇ ਦਾਅਵੇ - ਪ੍ਰੈਸ ਰਿਵਿਊ

Monday, Oct 25, 2021 - 08:38 AM (IST)

ਕਿਸਾਨ ਜਥੇਬੰਦੀਆਂ ਨੇ ਨਕਾਰੇ ਕੈਪਟਨ ਅਮਰਿੰਦਰ ਦੇ ਨਜ਼ਦੀਕੀਆਂ ਨਾਲ ਗੱਲਬਾਤ ਦੇ ਦਾਅਵੇ - ਪ੍ਰੈਸ ਰਿਵਿਊ
ਬਲਬੀਰ ਸਿੰਘ ਰਾਜੇਵਾਲ
BBC

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਬਾਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਵੱਲੋਂ ਕੀਤੇ ਦਾਅਵਿਆਂ ਨੂੰ ਕਿਸਾਨ ਜਥੇਬੰਦੀਆਂ ਨੇ ਨਕਾਰਿਆ ਹੈ।

ਅੰਗਰੇਜ਼ੀ ਅਖ਼ਬਾਰ ''ਦਿ ਟ੍ਰਿਬਿਊਨ'' ਵਿਚ ਛਪੀ ਖਬਰ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਨੇ ਇਹ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ।

ਖ਼ਬਰ ਮੁਤਾਬਿਕ ਇਹ ਦਾਅਵਾ ਵੀ ਕੀਤਾ ਗਿਆ ਕਿ ਛੇਤੀ ਹੀ ਇਸ ਮਸਲੇ ਦਾ ਹੱਲ ਹੋ ਸਕਦਾ ਹੈ ਅਤੇ ਇਸ ਬਾਰੇ ਘੋਸ਼ਣਾ ਕੀਤੀ ਜਾ ਸਕਦੀ ਹੈ। ਇਹ ਕਥਿਤ ਗੱਲਬਾਤ ਕਿਹੜੇ ਕਿਸਾਨ ਆਗੂਆਂ ਨਾਲ ਹੋ ਰਹੀ ਹੈ ਇਸ ਬਾਰੇ ਕਿਸੇ ਨਾਮ ਦੀ ਪੁਸ਼ਟੀ ਨਹੀਂ ਕੀਤੀ ਗਈ।

ਖਬਰ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਾਬਕਾ ਮੁੱਖ ਮੰਤਰੀ ਦੇ ਨਜ਼ਦੀਕੀਆਂ ਨਾਲ ਕਿਸਾਨ ਜੱਥੇਬੰਦੀਆਂ ਦੀ ਗੱਲਬਾਤ ਦੇ ਦਾਅਵਿਆਂ ਨੂੰ ਨਕਾਰਿਆ ਹੈ।

ਇਹ ਵੀ ਪੜ੍ਹੋ:

ਉਨ੍ਹਾਂ ਮੁਤਾਬਕ ਸਰਕਾਰ ਵੱਲੋਂ ਅਫ਼ਵਾਹਾਂ ਫੈਲਾਈਆਂ ਜਾਂਦੀਆਂ ਹਨ ਤਾਂ ਜੋ ਸ਼ਾਂਤੀ ਨਾਲ ਚੱਲ ਰਹੇ ਧਰਨੇ ਨੂੰ ਪ੍ਰਭਾਵਿਤ ਕੀਤਾ ਜਾ ਸਕੇ।

ਡਾ ਦਰਸ਼ਨ ਪਾਲ ਨੇ ਵੀ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸੁਖਦੇਵ ਸਿੰਘ ਕੋਕਰੀ ਨੇ ਵੀ ਇਸ ਦਾਅਵੇ ਨੂੰ ਨਕਾਰਦੇ ਹੋਏ ਆਖਿਆ ਕਿ ਕਿਸਾਨਾਂ ਦੀ ਮੰਗ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਿਸੇ ਨਜ਼ਦੀਕੀ ਨਾਲ ਉਨ੍ਹਾਂ ਦੀ ਕੋਈ ਚਰਚਾ ਨਹੀਂ ਹੋਈ।

ਆਰਿਅਨ ਖਾਨ ਦੀ ਰਿਹਾਈ ਲਈ ਪੈਸਿਆਂ ਦੀ ਮੰਗ ਦੇ ਇਲਜ਼ਾਮਾਂ ਨੂੰ ਐੱਨਸੀਬੀ ਨੇ ਨਕਾਰਿਆ

ਮੁੰਬਈ ਵਿੱਚ ਆਰਿਅਨ ਖਾਨ ਦੀ ਗ੍ਰਿਫਤਾਰੀ ਸਬੰਧੀ ਇਕ ਗਵਾਹ ਨੇ ਨਾਰਕੋਟਿਕਸ ਕੰਟਰੋਲ ਬਿਉਰੋ (ਐੱਨਸੀਬੀ) ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਐੱਨਸੀਬੀ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਝੂਠ ਤੋਂ ਪ੍ਰੇਰਿਤ ਦੱਸਿਆ ਗਿਆ ਹੈ।

ਅੰਗਰੇਜ਼ੀ ਅਖ਼ਬਾਰ ''ਦਿ ਹਿੰਦੂ''ਵਿਚ ਛਪੀ ਖਬਰ ਮੁਤਾਬਕ ਇਕ ਆਜ਼ਾਦ ਗਵਾਹ ਵੱਲੋਂ ਇਲਜ਼ਾਮ ਲਗਾਏ ਗਏ ਗਏ ਇਸ ਮਾਮਲੇ ਵਿੱਚ ਆਰਿਅਨ ਖ਼ਾਨ ਨੂੰ ਰਿਹਾਅ ਕਰਨ ਲਈ 25 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਗਵਾਹ ਪ੍ਰਭਾਕਰ ਸੈੱਲ ਮੁਤਾਬਕ ਉਸ ਤੋਂ ਕੁਝ ਕੋਰੇ ਕਾਗਜ਼ਾਂ ’ਤੇ ਦਸਤਖ਼ਤ ਵੀ ਕਰਵਾਏ ਗਏ ਸਨ।

ਐੱਨਸੀਬੀ ਵੱਲੋਂ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਇਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪ੍ਰਭਾਕਰ ਦੇ ਇਲਜ਼ਾਮਾਂ ਨੂੰ ਨਕਾਰਿਆ ਗਿਆ ਹੈ।

ਨੋਟਿਸ ਵਿੱਚ ਆਖਿਆ ਗਿਆ ਹੈ ਕਿ ਇਹ ਕੇਸ ਅਦਾਲਤ ਵਿੱਚ ਹੈ ਅਤੇ ਜੇਕਰ ਗਵਾਹ ਵੱਲੋਂ ਕੁਝ ਆਖਿਆ ਜਾਣਾ ਹੈ ਤਾਂ ਸੋਸ਼ਲ ਮੀਡੀਆ ਤੇ ਮੀਡੀਆ ਦੀ ਬਜਾਏ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾਵੇ। ਸਮੀਰ ਵਾਨਖੇੜੇ ਜੋ ਮੁੰਬਈ ਜ਼ੋਨਲ ਯੂਨਿਟ ਦੇ ਡਾਇਰੈਕਟਰ ਹਨ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕੀਤਾ ਗਿਆ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

https://www.youtube.com/watch?v=xWw19z7Edrs

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰਿਅਨ ਖ਼ਾਨ ਨੂੰ ਕਰੂਜ਼ ''ਚੋਂ ਮਿਲੇ ਕਥਿਤ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਐੱਨਸੀਬੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਰਿਅਨ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਹਨ ਅਤੇ 3 ਅਕਤੂਬਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਚੀਨ ਵੱਲੋਂ ਨਵਾਂ ਸਰਹੱਦੀ ਕਾਨੂੰਨ ਪਾਸ

ਚੀਨ ਦੀ ਸੰਸਦ ਵੱਲੋਂ ਇਕ ਨਵਾਂ ਕਾਨੂੰਨ ਭਾਰਤ ਕੀਤਾ ਗਿਆ ਹੈ ਜਿਸ ਦਾ ਭਾਰਤ ਚੀਨ ਸਰਹੱਦ ਉੱਪਰ ਅਸਰ ਪੈ ਸਕਦਾ ਹੈ।

ਅੰਗਰੇਜ਼ੀ ਅਖ਼ਬਾਰ ''ਦਿ ਟਾਈਮਜ਼ ਆਫ ਇੰਡੀਆ'' ਦੀ ਖ਼ਬਰ ਮੁਤਾਬਕ ਇਹ ਕਾਨੂੰਨ ਅਗਲੇ ਸਾਲ ਦੀ ਸ਼ੁਰੁਆਤ ਤੋਂ ਲਾਗੂ ਹੋਵੇਗਾ।

ਇਸ ਕਾਨੂੰਨ ਵਿੱਚ ਆਖਿਆ ਗਿਆ ਹੈ ਕਿ ਇਹ ਕਾਨੂੰਨ ਸਰਹੱਦ ਉੱਪਰ ਸੁਰੱਖਿਆ ਨੂੰ ਮਜ਼ਬੂਤ ਕਰਨ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਸਹਾਇਤਾ ਕਰਨ ਅਤੇ ਸਰਹੱਦੀ ਖੇਤਰਾਂ ਨੂੰ ਖੋਲ੍ਹਣ ਵਿੱਚ ਸਹਾਇਤਾ ਕਰੇਗਾ।

ਚੀਨ-ਭਾਰਤ
AFP

ਚੀਨ ਵੱਲੋਂ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਦਾ ਦੇਸ਼ ਆਪਸੀ ਭਰੋਸੇ ਤੇ ਸੰਵਾਦ ਨਾਲ ਗੁਆਂਢੀ ਦੇਸ਼ਾਂ ਨਾਲ ਚੱਲ ਰਹੇ ਸਰਹੱਦੀ ਮੁੱਦਿਆਂ ਨੂੰ ਨਿਬੇੜੇਗਾ।

ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਪਿਛਲੇ ਹਫ਼ਤੇ ਆਖਿਆ ਸੀ ਕਿ ਭਾਰਤ ਚੀਨ ਸਰਹੱਦ ਤੇ ਘਟਨਾਵਾਂ ਨੇ ਸਰਹੱਦੀ ਖੇਤਰ ਦੇ ਅਮਨ ਚੈਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦਾ ਅਸਰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਉੱਪਰ ਵੀ ਪਿਆ ਹੈ।

ਇਹ ਵੀ ਪੜ੍ਹੋ:

https://www.youtube.com/watch?v=4H-GJN2SBeE

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''9cca3492-9152-47ed-af59-5dd179390485'',''assetType'': ''STY'',''pageCounter'': ''punjabi.india.story.59033115.page'',''title'': ''ਕਿਸਾਨ ਜਥੇਬੰਦੀਆਂ ਨੇ ਨਕਾਰੇ ਕੈਪਟਨ ਅਮਰਿੰਦਰ ਦੇ ਨਜ਼ਦੀਕੀਆਂ ਨਾਲ ਗੱਲਬਾਤ ਦੇ ਦਾਅਵੇ - ਪ੍ਰੈਸ ਰਿਵਿਊ'',''published'': ''2021-10-25T03:04:48Z'',''updated'': ''2021-10-25T03:04:48Z''});s_bbcws(''track'',''pageView'');

Related News