ਬੀਐੱਸਐੱਫ਼ ਦਾ ਦਾਇਰਾ ਵਧਾਉਣ ਵਾਲਾ ਫ਼ੈਸਲਾ ਨਾ ਲਿਆ ਤਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦ ਕੇ ਰੱਦ ਕਰਾਂਗੇ

10/25/2021 4:08:57 PM

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਦੀਆਂ ਆਲ ਪਾਰਟੀ ਬੈਠਕ ਤੋਂ ਬਾਅਦ ਕਿਹਾ ਹੈ ਕਿ ਜੇਕਰ ਕੇਂਦਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਦਾ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਸ ਨੂੰ ਰੱਦ ਕੀਤਾ ਜਾਵੇਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਐਸਐਫ ਦੇ ਦਾਇਰੇ ਨੂੰ ਲੈ ਕੇ ਕੇਂਦਰ ਸਰਕਾਰ ''ਤੇ ਹਮਲਾ ਬੋਲਿਆ ਹੈ।

ਇਹ ਵੀ ਪੜ੍ਹੋ:

  • ਬੀਐੱਸਐੱਫ ਦੇ ਅਧਿਕਾਰ ਖੇਤਰ ''ਚ ਵਾਧੇ ਦਾ ਪੰਜਾਬ ''ਚ ਇਕੱਲੇ ਕੈਪਟਨ ਹੀ ਕਿਉਂ ਕਰ ਰਹੇ ਹਨ ਸਮਰਥਨ
  • ਹੁਣ ਬੀਐੱਸਐੱਫ ਕਈ ਸੂਬਿਆਂ ''ਚ 50 ਕਿੱਲੋਮੀਟਰ ਅੰਦਰ ਤੱਕ ਕਰ ਸਕਦੀ ਹੈ ਕਾਰਵਾਈ, ਪੰਜਾਬ ''ਚ ਤਿੱਖਾ ਵਿਰੋਧ

ਨਵਜੋਤ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।

https://twitter.com/sherryontopp/status/1452531882478878721

ਉਨ੍ਹਾਂ ਕਿਹਾ ਕੇਂਦਰ ਸਰਕਾਰ ਸੂਬੇ ਅੰਦਰ ਇੱਕ ਹੋਰ ਸੂਬਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨਾਲ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਸ਼ਾਂਤੀ ਅਤੇ ਸੁਰੱਖਿਅਤ ਢੰਗ ਨਾਲ ਰਹਿਣ ਦੇ ਯੋਗ ਬਣਾਵੇ।

ਆਪਣੇ ਸਿਲਸਿਲੇਵਾਰ ਟਵੀਟਸ ਰਾਹੀਂ ਪੰਜਾਬ ਕਾਂਗਰਸ ਪ੍ਰਧਾਨ ਨੇ ਸਵਾਲ ਪੁੱਛਿਆ ਕਿ ਕੀ ਸਰਹੱਦ ਦੀ ਪਰਿਭਾਸ਼ਾ 50 ਕਿਲੋਮੀਟਰ ਹੈ। ਪਬਲਿਕ ਆਰਡਰ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਤਾਂ ਜੋ ਲੋਕ ਸ਼ਾਂਤੀ ਨਾਲ ਰਹਿ ਸਕਣ।

https://twitter.com/sherryontopp/status/1452536929103192072

ਉਨ੍ਹਾਂ ਕਿਹਾ ਕਿ ਬੀਐਸਐਫ ਦੇ ਬਹਾਨੇ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਝੂਠੇ ਕੇਸ ਪਾਏ ਜਾਣਗੇ ਅਤੇ ਲੋਕਾਂ ਨੂੰ ਬਿਨਾਂ ਕਾਰਨ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਛਮੀ ਬੰਗਾਲ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਬੀਐਸਐਫ ਰੋਜ਼ਾਨਾ ਸੁਰੱਖਿਆ ਦੇ ਨਾਂ ''ਤੇ ਦੇਸ਼ ਦੀ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਕਰਦੀ ਹੈ ਅਤੇ ਇਸ ਵਿੱਚ ਤਸ਼ੱਦਦ, ਝੂਠੇ ਕੇਸ, ਮਨਮਾਨੀ ਨਜ਼ਰਬੰਦੀ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਗੈਰਕਨੂੰਨੀ ਗ੍ਰਿਫਤਾਰੀਆਂ ਦੀਆਂ ਘਟਨਾਵਾਂ ਵੀ ਹੋਣਗੀਆਂ। ਬੰਗਾਲ ਵਿੱਚ ਅਜਿਹੇ ਕਈ ਮਾਮਲੇ ਹਨ ਜਿੱਥੇ ਬੀਐੱਸਐਫ ਨੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸਥਾਨਕ ਪੁਲਿਸ ਨੂੰ ਸੂਚਿਤ ਨਹੀਂ ਕੀਤਾ।

https://twitter.com/sherryontopp/status/1452533218117226497

ਉਨ੍ਹਾਂ ਕਿਹਾ ਕਿ ਬੰਗਾਲ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਬੀਐੱਸਐਫ ''ਤੇ ਤਸ਼ੱਦਦ ਦੇ ਕੁੱਲ 240 ਕੇਸ, ਅਦਾਲਤੀ ਫਾਂਸੀ ਦੇ 60 ਕੇਸ ਅਤੇ ਜਬਰੀ ਲਾਪਤਾ ਹੋਣ ਦੇ ਅੱਠ ਕੇਸ ਦਰਜ ਕੀਤੇ ਹਨ। ਇਨ੍ਹਾਂ ''ਚੋਂ 33 ਮਾਮਲਿਆਂ ਵਿੱਚ ਐਨਐਚਆਰਸੀ ਨੇ ਪੀੜਤਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਸਿਫਾਰਸ਼ ਕੀਤੀ ਸੀ।

ਇਹ ਵੀ ਪੜ੍ਹੋ:

  • ਕੋਰੋਨਾਵਾਇਰਸ ਦੇ ਕਾਲ ’ਚ ਕੀ ਤੁਹਾਨੂੰ ਨੀਂਦ ਘੱਟ ਆ ਰਹੀ ਹੈ, ਕੀ ਇਹ ਬਿਮਾਰੀ ਹੈ ਜਾਂ ਕੁਝ ਹੋਰ
  • ਜਦੋਂ ਤੁਸੀਂ ਮਿੱਠਾ ਖਾਣਾ ਛੱਡ ਦਿੰਦੇ ਹੋ ਤਾਂ ਤੁਹਾਡੇ ਦਿਮਾਗ ''ਤੇ ਕੀ ਅਸਰ ਹੁੰਦਾ ਹੈ
  • ਆਈਫ਼ੋਨ 13 ''ਚ ਕੀ ਹੈ ਖ਼ਾਸ ਤੇ ਭਾਰਤ ਵਿੱਚ ਕੀ ਹੋਵੇਗੀ ਕੀਮਤ

https://www.youtube.com/watch?v=fk736j61ktA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''27ecc507-6843-4523-99dc-54bc74df8034'',''assetType'': ''STY'',''pageCounter'': ''punjabi.india.story.59037404.page'',''title'': ''ਬੀਐੱਸਐੱਫ਼ ਦਾ ਦਾਇਰਾ ਵਧਾਉਣ ਵਾਲਾ ਫ਼ੈਸਲਾ ਨਾ ਲਿਆ ਤਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦ ਕੇ ਰੱਦ ਕਰਾਂਗੇ'',''published'': ''2021-10-25T10:37:48Z'',''updated'': ''2021-10-25T10:37:48Z''});s_bbcws(''track'',''pageView'');