ਕੋਰੋਨਾਵਾਇਰਸ: ਅਮਰੀਕਾ ਨੇ ਹਵਾਈ ਸਫ਼ਰ ਲਈ ਟੀਕਿਆਂ ਸਬੰਧੀ ਇਹ ਨਵੇਂ ਨਿਯਮ ਜਾਰੀ ਕੀਤੇ - ਪ੍ਰੈੱਸ ਰਿਵਿਊ

10/26/2021 8:53:57 AM

Reuters

ਅਮਰੀਕਾ ਨੇ ਦੂਸਰੇ ਦੇਸ਼ਾਂ ਤੋਂ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਸਬੰਧੀ ਨਵੇਂ ਨਿਯਮ ਜਾਰੀ ਕੀਤੇ ਹਨ। ਕੋਰੋਨਾਵਾਇਰਸ ਮਹਾਂਮਾਰੀ ਫੈਲਣ ਤੋਂ ਬਾਅਦ ਅਮਰੀਕਾ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਨੇ ਹਵਾਈ ਉਡਾਣਾਂ ਅਤੇ ਯਾਤਰੀਆਂ ਉਪਰ ਪਾਬੰਦੀ ਲਗਾ ਦਿੱਤੀ ਸੀ।

ਅੰਗਰੇਜ਼ੀ ਅਖ਼ਬਾਰ ''ਦਿ ਹਿੰਦੂ'' ਦੀ ਖਬਰ ਮੁਤਾਬਕ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਨਵੇਂ ਪ੍ਰੈਜ਼ੀਡੈਂਸ਼ੀਅਲ ਪ੍ਰੋਕਲੇਮੇਸ਼ਨ ''ਤੇ ਹਸਤਾਖ਼ਰ ਕੀਤੇ ਹਨ।

ਇਸ ਮੁਤਾਬਕ ਅਮਰੀਕਾ ਦੇ ਗ਼ੈਰ-ਨਾਗਰਿਕ ਅਤੇ ਪੱਕੇ ਵਸਨੀਕ ਜਿਨ੍ਹਾਂ ਦੇ ਕੋਰੋਨਾਵਾਇਰਸ ਖ਼ਿਲਾਫ਼ ਦੋਵੇਂ ਟੀਕੇ ਲੱਗੇ ਹਨ ਅਮਰੀਕਾ ਆ ਸਕਦੇ ਹਨ।

ਇਨ੍ਹਾਂ ਟੀਕਿਆਂ ਵਿੱਚ ਵਿਸ਼ਵ ਸਿਹਤ ਸੰਗਠਨ ਵੱਲੋਂ ਨਿਰਧਾਰਤ 6 ਟੀਕੇ ਸ਼ਾਮਿਲ ਹਨ।

ਆਕਸਫੋਰਡ ਐਸਟਰੋਜੈਨਿਕ ਵਾਲਾ ਭਾਰਤ ਵਿੱਚ ਤਿਆਰ ਕੋਵੀਸ਼ੀਲਡ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਭਾਰਤ ਦੀ ਦੋ ਵੈਕਸੀਨ ਬਾਰੇ ਵਿਸ਼ਵ ਸਿਹਤ ਸੰਗਠਨ ਵੱਲੋਂ ਮੰਗਲਵਾਰ ਨੂੰ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ:

  • ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰਿਅਨ ਦੇ ਮਾਮਲੇ ''ਚ ਹੁਣ ਤੱਕ ਜੋ-ਜੋ ਪਤਾ ਹੈ
  • ਭਾਰਤੀ ਟੀਮ ''ਚ 11 ਖਿਡਾਰੀ ਟਰੋਲਿੰਗ ਮੁਹੰਮਦ ਸ਼ਮੀ ਦੀ ਹੀ ਕਿਉਂ? ''ਅਸੀਂ ਕਿੱਥੇ ਪਹੁੰਚ ਗਏ ਹਾਂ, ਸ਼ਮੀ ਸਾਨੂੰ ਮਾਫ਼ ਕਰਨਾ''
  • ਕੀ ਖੇਤੀ ਕਾਨੂੰਨਾਂ ਨੂੰ ਪੰਜਾਬ ਸਰਕਾਰ ਆਪਣੇ ਤੌਰ ਉੱਤੇ ਰੱਦ ਕਰ ਸਕਦੀ ਹੈ

ਅਮਰੀਕਾ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਨਾਲ ਭਾਰਤ,ਬ੍ਰਾਜ਼ੀਲ, ਆਇਰਲੈਂਡ,ਸਾਊਥ ਅਫ਼ਰੀਕਾ ਇੰਗਲੈਂਡ ਸਮੇਤ ਕਈ ਦੇਸ਼ਾਂ ਦੇ ਯਾਤਰੀਆਂ ਨੂੰ ਫਾਇਦਾ ਪਹੁੰਚੇਗਾ।

ਅਮਰੀਕੀ ਨਾਗਰਿਕਾਂ ਅਤੇ ਪੱਕੇ ਵਸਨੀਕ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ, ਨੂੰ ਉਡਾਨ ਵਾਲੇ ਦਿਨ ਟੈਸਟ ਕਰਵਾਉਣਾ ਹੋਵੇਗਾ ਜੋ ਨੈਗੇਟਿਵ ਹੋਣਾ ਚਾਹੀਦਾ ਹੈ। ਟੀਕਾਕਰਨ ਕਰਵਾ ਚੁੱਕੇ ਯਾਤਰੀ ਉਡਾਣ ਤੋਂ ਤਿੰਨ ਦਿਨ ਪਹਿਲਾਂ ਤਕ ਇਹ ਟੈਸਟ ਕਰਵਾ ਸਕਦੇ ਹਨ।

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਮਰੀਕਾ ਆਉਣ ਲਈ ਟੀਕਾਕਰਨ ਦੇ ਨਿਯਮ ਤੋਂ ਦੂਰ ਰੱਖਿਆ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿਚਲੀ ਸੀਡੀਸੀ ਦੀ ਸੂਚੀ ਮੁਤਾਬਕ ਬੱਚਿਆਂ ਦਾ ਟੀਕਾਕਰਨ ਨਹੀਂ ਹੋਇਆ।

ਲਖੀਮਪੁਰ ਖੀਰੀ ਹਿੰਸਾ- ਕਿਸਾਨਾਂ ਦਾ ਅੱਜ ਰੋਸ ਪ੍ਰਦਰਸ਼ਨ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ ਦੀਆਂ ਸਰਹੱਦਾਂ ''ਤੇ ਧਰਨੇ ਨੂੰ ਗਿਆਰਾਂ ਮਹੀਨੇ ਪੂਰੇ ਹੋਣ ਦੇ ਮੌਕੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਲਖੀਮਪੁਰ ਖੀਰੀ ਹਿੰਸਾ ਖ਼ਿਲਾਫ਼ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਜਾਵੇਗੀ।

ਅੰਗਰੇਜ਼ੀ ਅਖ਼ਬਾਰ ''ਦਿ ਨਿਊ ਇੰਡੀਅਨ ਐਕਸਪ੍ਰੈੱਸ'' ਦੀ ਖ਼ਬਰ ਮੁਤਾਬਕ ਦੇਸ਼ ਦੇ ਵੱਖ ਵੱਖ ਜ਼ਿਲਿਆਂ ’ਚ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਤੋਂ ਬਾਅਦ ਸੂਬਾ ਸਰਕਾਰਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਮੈਮੋਰੰਡਮ ਵੀ ਦਿੱਤਾ ਜਾਵੇਗਾ।

Getty Images

ਸੰਯੁਕਤ ਕਿਸਾਨ ਕਿਸਾਨ ਮੋਰਚਾ ਵੱਲੋਂ ਸਾਂਝੇ ਤੌਰ ਤੇ ਇਹ ਫ਼ੈਸਲਾ ਲਿਆ ਗਿਆ ਹੈ। 3 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।

ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ’ਤੇ ਸ਼ਾਮਿਲ ਹੋਣ ਦਾ ਇਲਜ਼ਾਮ ਹੈ।

ਪੁਲੀਸ ਵੱਲੋਂ ਬਾਅਦ ਵਿੱਚ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਸੀ। ਮਾਮਲੇ ਵਿੱਚ ਇੱਕ ਦਰਜਨ ਤੋਂ ਵੱਧ ਲੋਕਾਂ ਦੀ ਗ੍ਰਿਫਤਾਰੀ ਹੋਈ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

https://www.youtube.com/watch?v=xWw19z7Edrs

ਬੇਅਦਬੀ ਮਾਮਲਾ : ਅਦਾਲਤ ਵੱਲੋਂ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਰੰਟ ਜਾਰੀ

2015 ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਸੋਮਵਾਰ ਨੂੰ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

ਅੰਗਰੇਜ਼ੀ ਅਖ਼ਬਾਰ ''ਹਿੰਦੁਸਤਾਨ ਟਾਈਮਜ਼'' ਦੀ ਖ਼ਬਰ ਮੁਤਾਬਕ ਕੋਰਟ ਨੇ ਆਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 29 ਅਕਤੂਬਰ ਨੂੰ ਸੁਣਵਾਈ ਲਈ ਗੁਰਮੀਤ ਰਾਮ ਰਹੀਮ ਨੂੰ ਪੇਸ਼ ਕਰੇ।

Getty Images

ਐਸਆਈਟੀ ਵੱਲੋਂ ਕੋਰਟ ਵਿਚ ਪ੍ਰੋਡਕਸ਼ਨ ਵਾਰੰਟ ਦੀ ਅਪੀਲ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ ਗਏ ਹਨ।

2015 ਵਿੱਚ ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪਹਿਲਾਂ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿਚ 12 ਲੋਕ ਜਿਨ੍ਹਾਂ ਵਿੱਚ ਡੇਰਾ ਮੁਖੀ ਦੇ ਨਾਮ ਸ਼ਾਮਲ ਹੈ, ਮੁਲਜ਼ਮਾਂ ਵਜੋਂ ਇਸ ਕੇਸ ਵਿੱਚ ਪੈ ਗਿਆ ਸੀ।

ਕੋਵੈਕਸਿਨ :ਮਨਜ਼ੂਰੀ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਦੀ ਬੈਠਕ ਅੱਜ

ਭਾਰਤ ਬਾਇਓਟੈਕ ਦੇ ਕੋਰੋਨਾਵਾਇਰਸ ਖ਼ਿਲਾਫ਼ ਟੀਕੇ ਕੋਵੈਕਸਿਨ ਨੂੰ ਮਨਜ਼ੂਰੀ ਲਈ ਵਿਸ਼ਵ ਸਿਹਤ ਸੰਗਠਨ ਮੰਗਲਵਾਰ ਨੂੰ ਬੈਠਕ ਕਰੇਗਾ। ਇਸ ਬੈਠਕ ਤੋਂ ਬਾਅਦ ਮਨਜ਼ੂਰੀ ਸਬੰਧੀ ਫ਼ੈਸਲਾ ਸੰਭਵ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਵਿਸ਼ਵ ਸਿਹਤ ਸੰਗਠਨ ਦੇ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਦੱਸਿਆ ਹੈ ਕਿ ਸੰਗਠਨ ਭਾਰਤ ਬਾਇਓਟੈਕ ਨਾਲ ਇਸ ਬਾਰੇ ਕੰਮ ਕਰ ਰਿਹਾ ਹੈ।

ਟੈਕਨੀਕਲ ਐਡਵਾਇਜ਼ਰੀ ਸਮੂਹ ਦੀ ਬੈਠਕ ਵਿੱਚ ਕੋਵੈਕਸੀਨ ਨੂੰ ਸੂਚੀ ਵਿੱਚ ਸ਼ਾਮਲ ਕਰਨ ਬਾਰੇ ਚਰਚਾ ਹੋਵੇਗੀ।

Getty Images

ਹੁਣ ਤੱਕ ਇਸ ਵਿਚ ਛੇ ਟੀਕੇ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਵਿਚ ਫਾਈਜ਼ਰ, ਐਸਟਰਾਜੈਨਿਕਾ, ਜੌਹਨਸਨ ਐਂਡ ਜੌਹਨਸਨ,ਮਾਡਰਨਾ ਅਤੇ ਚੀਨ ਦੇ ਸਾਈਨੋਫਾਰਮ, ਸਾਇਨੋਵਿਕ ਸ਼ਾਮਿਲ ਹਨ।

ਜੇਕਰ ਵਿਸ਼ਵ ਸਿਹਤ ਸੰਗਠਨ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ ਜਾਂ ਵਿਦੇਸ਼ ਯਾਤਰਾ ਲਈ ਕਈ ਨਾਗਰਿਕਾਂ ਨੂੰ ਆਸਾਨੀ ਹੋ ਜਾਵੇਗੀ। ਫਿਲਹਾਲ ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਨੂੰ ਸੂਚੀ ਵਿੱਚ ਸ਼ਾਮਲ ਨਾ ਕੀਤੇ ਜਾਣ ਕਾਰਨ ਭਾਰਤੀ ਨਾਗਰਿਕ ਕੁਝ ਦੇਸ਼ਾਂ ਵਿਚ ਨਹੀਂ ਜਾ ਸਕਦੇ।

ਭਾਰਤ ਵਿੱਚ ਭਾਰਤ ਬਾਇਓਟੈਕ ਵੱਲੋਂ ਬਣਾਏ ਗਏ ਇਸ ਟੀਕੇ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਲੈ ਚੁੱਕੇ ਹਨ।

ਇਹ ਵੀ ਪੜ੍ਹੋ:

  • ਕੋਰੋਨਾਵਾਇਰਸ ਦੇ ਕਾਲ ’ਚ ਕੀ ਤੁਹਾਨੂੰ ਨੀਂਦ ਘੱਟ ਆ ਰਹੀ ਹੈ, ਕੀ ਇਹ ਬਿਮਾਰੀ ਹੈ ਜਾਂ ਕੁਝ ਹੋਰ
  • ਜਦੋਂ ਤੁਸੀਂ ਮਿੱਠਾ ਖਾਣਾ ਛੱਡ ਦਿੰਦੇ ਹੋ ਤਾਂ ਤੁਹਾਡੇ ਦਿਮਾਗ ''ਤੇ ਕੀ ਅਸਰ ਹੁੰਦਾ ਹੈ
  • ਆਈਫ਼ੋਨ 13 ''ਚ ਕੀ ਹੈ ਖ਼ਾਸ ਤੇ ਭਾਰਤ ਵਿੱਚ ਕੀ ਹੋਵੇਗੀ ਕੀਮਤ

https://www.youtube.com/watch?v=nPtQFDSh1E0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''bdd3b378-3eec-443a-ae7e-647192344d85'',''assetType'': ''STY'',''pageCounter'': ''punjabi.india.story.59046315.page'',''title'': ''ਕੋਰੋਨਾਵਾਇਰਸ: ਅਮਰੀਕਾ ਨੇ ਹਵਾਈ ਸਫ਼ਰ ਲਈ ਟੀਕਿਆਂ ਸਬੰਧੀ ਇਹ ਨਵੇਂ ਨਿਯਮ ਜਾਰੀ ਕੀਤੇ - ਪ੍ਰੈੱਸ ਰਿਵਿਊ'',''published'': ''2021-10-26T03:09:47Z'',''updated'': ''2021-10-26T03:09:47Z''});s_bbcws(''track'',''pageView'');