ਭਾਰਤ-ਪਾਕਿਸਤਾਨ ਟੀ-20˸ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ

Tuesday, Oct 26, 2021 - 05:08 PM (IST)

ਭਾਰਤ-ਪਾਕਿਸਤਾਨ ਟੀ-20˸ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ
ਕ੍ਰਿਕਟ
Getty Images
ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ

ਜੰਮੂ-ਕਸ਼ਮੀਰ ਪੁਲਿਸ ਨੇ ਮੈਡੀਕਲ ਦੇ ਵਿਦਿਆਰਥੀਆਂ ''ਤੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਨੂੰ ਲੈ ਕੇ ਕੇਸ ਦਰਜ ਕੀਤਾ ਹੈ।

ਐਤਵਾਰ ਨੂੰ ਹੋਏ ਭਾਰਤ-ਪਾਕਿਸਤਾਨ ਟੀ-20 ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ ਅਤੇ ਕੁਝ ਮੈਡੀਕਲ ਵਿਦਿਆਰਥੀਆਂ ਵਿੱਚ ਇਸ ਜਿੱਤ ''ਤੇ ਖੁਸ਼ੀਆਂ ਮਨਾਈਆਂ।

ਇਹ ਮਾਮਲਾ ਕਰਨ ਨਗਰ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਸ਼੍ਰੀਨਗਰ ਦੇ ਸ਼ੌਰਾ ਸਥਿਤ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ।

ਇਨ੍ਹਾਂ ਦੋਵਾਂ ਕਾਲਜਾਂ ਦੇ ਵਿਦਿਆਰਥੀਆਂ ''ਤੇ ਐਤਵਾਰ ਨੂੰ ਟੀ-20 ਵਰਲਡ ਕੱਪ ਮੈਚ ਦੌਰਾਨ ਪਾਕਿਸਤਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰਨ ਦਾ ਇਲਜ਼ਾਮ ਹੈ।

ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਸਮਾਚਾਰ ਏਜੰਸੀ ਏਐੱਨਆਈ ਨੂੰ ਦੱਸਿਆ, "ਟੀ-20 ਵਿਸ਼ਵ ਕੱਪ ਮੈਚ ਵਿੱਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਕਥਿਤ ਤੌਰ ''ਤੇ ਜਸ਼ਨ ਮਨਾਉਣ ਲਈ ਜੀਐੱਮਸੀ ਅਤੇ ਐੱਸਕੇਆਈਐੱਮਐੱਸ ਦੇ ਕੁਝ ਮੈਡੀਕਲ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।"

https://twitter.com/ANI/status/1452847932374351880

ਵਿਜ ਨੇ ਦੱਸਿਆ ਗੱਦਾਰ

ਇਸੇ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਨੂੰ ਗਦਾਰਾਂ ਕਹਿ ਕੇ ਸੰਬੋਧਨ ਕੀਤਾ ਹੈ।

ਵਿਜ ਨੇ ਟਵੀਟ ਕੀਤਾ, "ਪਾਕਿਸਤਾਨ ਕ੍ਰਿਕਟ ਮੈਚ ਜਿੱਤਣ ''ਤੇ ਭਾਰਤ ਵਿੱਚ ਪਟਾਕੇ ਚਲਾਉਣ ਵਾਲਿਆਂ ਦਾ ਡੀਐਨਏ ਭਾਰਤੀ ਨਹੀਂ ਹੋ ਸਕਦਾ। ਆਪਣੇ ਘਰ ਵਿੱਚ ਲੁਕੇ ਗੱਦਾਰਾਂ ਤੋਂ ਸਾਵਧਾਨ ਰਹੋ"।

https://twitter.com/anilvijminister/status/1452820123903954945

ਦੂਜੇ ਪਾਸੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਕ੍ਰਿਕਟ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਇਸ ਮੈਚ ਦੀ ਹਾਰ ਨਾਲ ਭਾਰਤ ਨੂੰ ਟੀ-20 ਵਿਸ਼ਵ ਕੱਪ ਜਿਤਾ ਸਕਦੀ ਹੈ ਕਿਉਂਕਿ ਇਸ ਮੈਚ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਅਗਲੇ ਆਉਣ ਵਾਲੇ ਮੈਚਾਂ ''ਚ ਹੋਰ ਬਿਹਤਰ ਹੋਕੇ ਖੇਡਣਗੇ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਐਤਵਾਰ ਨੂੰ ਯੂਏਈ ''ਚ ਜਾਰੀ ਟੀ-20 ਵਿਸ਼ਵ ਕੱਪ ਦੇ ਦੂਜੇ ਮੈਚ ''ਚ ਭਾਰਤ ਨੂੰ ਦਸ ਵਿਕਟਾਂ ਨਾਲ ਹਰਾਇਆ ਸੀ।

ਵਿਸ਼ਵ ਕੱਪ ਮੁਕਬਾਲੇ ਵਿਚ ਭਾਰਤ ਨੂੰ ਪਾਕਿਸਤਾਨੀ ਖਿਡਾਰੀਆਂ ਨੇ 29 ਸਾਲ ਬਾਅਦ ਹਰਾਇਆ ਹੈ। ਇਸ ਤਰ੍ਹਾਂ ਪਾਕਿਸਤਾਨੀ ਟੀਮ ਨੇ ਵਿਸ਼ਵ ਪੱਧਰੀ ਮੁਕਾਬਲੇ ਵਿਚ ਲਗਾਤਾਰ ਛੇਵੀਂ ਜਿੱਤ ਤੋਂ ਵਾਂਝਾ ਕਰ ਲਿਆ।

ਭਾਰਤ ਵੱਲੋਂ ਜਿੱਤ ਲਈ 152 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ਾਂ ਨੇ ਬਿਨਾਂ ਕੋਈ ਵਿਕਟ ਗੁਆਏ ਇਹ ਟੀਚਾ ਹਾਸਲ ਕਰ ਲਿਆ ਸੀ।

ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਕੁੱਟਮਾਰ

ਇਸ ਤੋਂ ਪਹਿਲਾਂ ਦੇ ਨਿੱਜੀ ਸਿੱਖਿਅਕ ਸੰਸਥਾਨ ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨੋਲਾਜੀ, ਸੰਗਰੂਰ ਵਿੱਚ ਪੜ੍ਹਨ ਵਾਲੇ ਕਸ਼ਮੀਰੀ ਵਿਦਿਆਰਥੀਆਂ ਦੇ ਨਾਲ ਪਾਕਿਸਤਾਨ ਦੀ ਜਿੱਤ ਤੋਂ ਬਾਅਦ ਕੁੱਟਮਾਰ ਕੀਤੀ ਗਈ।

ਉਨ੍ਹਾਂ ਨੂੰ ਧਮਕੀ ਦਿੱਤੀ ਗਈ ਅਤੇ ਉਨ੍ਹਾਂ ਦੇ ਹੋਸਟਲ ਦੇ ਕਮਰਿਆਂ ਵਿੱਚ ਭੰਨ ਤੋੜ ਕੀਤੀ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ''ਤੇ ਬੇਹੱਦ ਵਾਇਰਲ ਹੋਇਆ।

ਜਿਸ ਤੋਂ ਬਾਅਦ ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀ ਸਵਪਨ ਸ਼ਰਮਾ ਨੇ ਕਿਹਾ ਸੀ ਕਿ ਮਾਮਲਾ ਸੁਲਝ ਗਿਆ ਹੈ।

ਉਨ੍ਹਾਂ ਨੇ ਕਿਹਾ, "ਦੋਵੇਂ ਪੱਖਾਂ ਨੇ ਅੱਜ (ਸੋਮਵਾਰ) ਸਵੇਰੇ ਪੁਲਿਸ ਅਤੇ ਕਾਲਜ ਦੇ ਅਧਿਕਾਰੀਆਂ ਸਾਹਮਣੇ ਮੁਆਫ਼ੀ ਮੰਗੀ ਹੈ।"

ਇਹ ਵੀ ਪੜ੍ਹੋ:

https://www.youtube.com/watch?v=8Gn_TjTge3U

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''3ca37dca-3a15-4bd2-9df5-e00c7992092a'',''assetType'': ''STY'',''pageCounter'': ''punjabi.international.story.59050257.page'',''title'': ''ਭਾਰਤ-ਪਾਕਿਸਤਾਨ ਟੀ-20˸ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ'',''published'': ''2021-10-26T11:27:07Z'',''updated'': ''2021-10-26T11:27:07Z''});s_bbcws(''track'',''pageView'');

Related News