ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਇੱਥੇ ਹੋਣਗੇ ਮਾਲ, ਥੀਏਟਰ ਬੰਦ - ਪ੍ਰੈੱਸ ਰਿਵੀਊ

Saturday, Dec 04, 2021 - 09:09 AM (IST)

ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਇੱਥੇ ਹੋਣਗੇ ਮਾਲ, ਥੀਏਟਰ ਬੰਦ - ਪ੍ਰੈੱਸ ਰਿਵੀਊ
ਕੋਰੋਨਾ
AFP
ਸਕੂਲ-ਕਾਲਜ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਵੀ ਟੀਕੇ ਦੀਆਂ ਦੋ ਖੁਰਾਕਾਂ ਜ਼ਰੂਰੀ

ਕਰਨਾਟਕ ਦੇ ਬੈਂਗਲੁਰੂ ਵਿੱਚ ਕੋਵਿਡ-19 ਦੇ ਨਵੇਂ ਵੇਰੀਐਂਟ ਦੇ, ਦੇਸ਼ ''ਚ ਪਹਿਲੇ ਦੋ ਮਾਮਲੇ ਮਿਲਣ ਤੋਂ ਬਾਅਦ ਸੂਬਾ ਸਰਕਾਰ ਚਿੰਤਾ ਵਿੱਚ ਹੈ।

ਇੰਡੀਅਨ ਐਕਸਪ੍ਰੈਸ ਦੀ ਖਬਰ ਮੁਤਾਬਕ, ਇਸਦੇ ਚੱਲਦਿਆਂ ਹੀ ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕੋਵਿਡ-19 ਤੋਂ ਬਚਣ ਲਈ ਟੀਕਿਆਂ ਦੀਆਂ ਸਾਰੀਆਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ ਮਾਲ ਅਤੇ ਥੀਏਟਰਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਰੈਵੇਨਿਊ ਵਿਭਾਗ ਦੇ ਪ੍ਰਮੁੱਖ ਸਕੱਤਰ ਤੁਸ਼ਾਰ ਗਿਰੀਨਾਥ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕਿਹਾ ਗਿਆ ਹੈ, "ਮਾਲ, ਸਿਨੇਮਾ ਹਾਲਾਂ/ਥਿਏਟਰਾਂ ਵਿੱਚ ਦਾਖਲੇ ਦੀ ਇਜਾਜ਼ਤ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਕੋਵਿਡ-19 ਵੈਕਸੀਨ ਦੀਆਂ ਦੋ ਖੁਰਾਕਾਂ ਦੇ ਟੀਕੇ ਲਗਵਾਏ ਹਨ।''''

ਕਰਨਾਟਕ ਸਰਕਾਰ ਨੇ ਕਿਹਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਦੋਵੇਂ ਖੁਰਾਕਾਂ ਲੈਣੀਆਂ ਚਾਹੀਦੀਆਂ ਹਨ।

ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, "ਸਕੂਲ/ਕਾਲਜ ਜਾਣ ਵਾਲੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਮਾਤਾ-ਪਿਤਾ ਨੂੰ ਲਾਜ਼ਮੀ ਤੌਰ ''ਤੇ ਟੀਕੇ ਦੀਆਂ ਦੋ ਖੁਰਾਕਾਂ ਲੈਣੀਆਂ ਚਾਹੀਦੀਆਂ ਹਨ।''''

ਇਹ ਵੀ ਪੜ੍ਹੋ:

ਪਾਕਿਸਤਾਨ ਦੀ ਪ੍ਰਦੂਸ਼ਿਤ ਹਵਾ ਦਿੱਲੀ ਨੂੰ ਪ੍ਰਭਾਵਿਤ ਕਰ ਰਹੀ ਹੈ: ਯੂਪੀ ਸਰਕਾਰ

ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪਾਕਿਸਤਾਨ ਦੀ ਪ੍ਰਦੂਸ਼ਿਤ ਹਵਾ ਦਿੱਲੀ ਦੀ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੀ ਹੈ।

ਇੰਡੀਆ ਟੁਡੇ ਦੀ ਖਬਰ ਅਨੁਸਾਰ, ਨਾਲ ਹੀ ਯੂਪੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਵਿੱਚ ਉੱਤਰ ਪ੍ਰਦੇਸ਼ ਦੇ ਉਦਯੋਗਾਂ ਦੀ ਕੋਈ ਭੂਮਿਕਾ ਨਹੀਂ ਹੈ।

ਹਵਾ ਪ੍ਰਦੂਸ਼ਣ
Getty Images
ਉੱਤਰ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦੇ ਉਦਯੋਗਾਂ ਨਾਲ ਦਿੱਲੀ ਦੀ ਹਵਾ ''ਚ ਨਹੀਂ ਫੇਲ ਰਿਹਾ ਪ੍ਰਦੂਸ਼ਣ

ਭਾਰਤ ਦੇ ਚੀਫ਼ ਜਸਟਿਸ ਐਨਵੀ ਰਮੰਨਾ ਦੀ ਅਗਵਾਈ ਵਾਲੀ ਬੈਂਚ ਦਿੱਲੀ-ਐਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਬਾਰੇ ਇੱਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ।

ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਣਜੀਤ ਕੁਮਾਰ ਨੇ ਦਲੀਲ ਦਿੱਤੀ ਕਿ ਸੂਬੇ ਦੇ ਉਦਯੋਗ ਹੇਠਾਂ ਵੱਲ ਨੂੰ ਹਨ ਅਤੇ ਪ੍ਰਦੂਸ਼ਿਤ ਹਵਾ ਦਿੱਲੀ ਵੱਲ ਨਹੀਂ ਜਾਂਦੀ।

ਨਾਲ ਹੀ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਗੰਨਾ ਅਤੇ ਦੁੱਧ ਉਦਯੋਗ ''ਤੇ ਅੱਠ ਘੰਟੇ ਦੀ ਪਾਬੰਦੀ ਨਾਲ ਇਹ ਉਦਯੋਗ ਪ੍ਰਭਾਵਿਤ ਹੋਣਗੇ।

ਉਨ੍ਹਾਂ ਕਿਹਾ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਨ ਲਈ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੀ ਪ੍ਰਦੂਸ਼ਿਤ ਹਵਾ ਜ਼ਿੰਮੇਵਾਰ ਹੈ।

ਇਸ ''ਤੇ ਸੀਜੇਆਈ ਐਨਵੀ ਰਮੰਨਾ ਨੇ ਚੁਟਕੀ ਲੈਂਦਿਆਂ ਪੁੱਛਿਆ, "ਤਾਂ ਤੁਸੀਂ ਚਾਹੁੰਦੇ ਹੋ ਕਿ ਅਸੀਂ ਪਾਕਿਸਤਾਨ ਦੇ ਉਦਯੋਗਾਂ ''ਤੇ ਪਾਬੰਦੀ ਲਗਾ ਦੇਈਏ?"

ਕੋਵਿਡ-19: ਕੁਆਰੰਟੀਨ ਨਿਯਮਾਂ ਦੀ ਉਲੰਘਣਾ ਕਰਨ ''ਤੇ ਚੰਡੀਗੜ੍ਹ ਦੀ ਮਹਿਲਾ ''ਤੇ ਮਾਮਲਾ ਦਰਜ

ਪੁਲਿਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚੰਡੀਗੜ੍ਹ ਦੀ ਇੱਕ ਮਹਿਲਾ, ਜੋ ਹਾਲ ਹੀ ਵਿੱਚ ਦੱਖਣੀ ਅਫ਼ਰੀਕਾ ਤੋਂ ਵਾਪਸ ਆਈ ਸੀ, ''ਤੇ ਕੁਆਰੰਟੀਨ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਕੋਰੋਨਾ
Getty Images
8 ਦਸੰਬਰ ਨੂੰ ਮਹਿਲਾ ਦਾ ਦੂਜਾ ਕੋਵਿਡ ਟੈਸਟ ਹੋਣਾ ਸੀ

ਦਿ ਟ੍ਰਿਬਿਊਨ ਦੀ ਖਬਰ ਮੁਤਾਬਕ, ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ 48 ਦੀ ਇਹ 48 ਸਾਲਾ ਮਹਿਲਾ 1 ਦਸੰਬਰ ਨੂੰ ਦੱਖਣੀ ਅਫਰੀਕਾ ਤੋਂ ਭਾਰਤ ਆਈ ਸੀ।

ਭਾਰਤ ਪਹੁੰਚਣ ''ਤੇ ਉਸ ਦਾ ਪਹਿਲਾ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆਇਆ ਸੀ। ਕੋਵਿਡ ਨਿਯਮਾਂ ਅਨੁਸਾਰ ਉਸ ਨੂੰ ਸੱਤ ਦਿਨਾਂ ਲਈ ਘਰ ਵਿੱਚ ਹੀ ਕੁਆਰੰਟੀਨ ਰਹਿਣ ਲਈ ਕਿਹਾ ਗਿਆ ਸੀ।

ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮਹਿਲਾ ਨੇ ਕੁਆਰੰਟੀਨ ਨਿਯਮਾਂ ਦੀ ਉਲੰਘਣਾ ਕੀਤੀ ਅਤੇ 2 ਦਸੰਬਰ ਨੂੰ ਉਹ ਹਯਾਤ ਰੀਜੈਂਸੀ ਹੋਟਲ ਵਿੱਚ ਗਈ, ਫਿਰ ਹੋਟਲ ਛੱਡ ਦਿੱਤਾ ਅਤੇ ਰਾਤ ਨੂੰ ਵਾਪਸ ਆ ਗਈ।

ਕੇਂਦਰ ਸਰਕਾਰ ਨੇ "ਵਧੇਰੇ ਜੋਖਮ ਵਾਲੇ" ਦੇਸ਼ਾਂ ਤੋਂ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਹਵਾਈ ਅੱਡੇ ''ਤੇ ਕੋਵਿਡ-19 ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ। ਦੱਖਣੀ ਅਫ਼ਰੀਕਾ ਵਿੱਚ ਓਮੀਕਰੋਨ ਵੇਰੀਐਂਟ ਦੇ ਪਹਿਲੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ।

ਫਿਲਹਾਲ ਮਹਿਲਾ ''ਤੇ ਭਾਰਤੀ ਦੰਡਾਵਲੀ ਦੀ ਧਾਰਾ 269 (ਜੀਵਨ ਲਈ ਖਤਰਨਾਕ ਬਿਮਾਰੀ ਫੈਲਣ ਦੀ ਸੰਭਾਵਨਾ ਵਾਲੀ ਲਾਪਰਵਾਹੀ) ਅਤੇ ਆਫ਼ਤ ਪ੍ਰਬੰਧਨ ਐਕਟ ਦੇ ਨਿਯਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

https://www.youtube.com/watch?v=R8WFu2KwyyA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''086ec24a-f178-4ac6-913b-7d91e2510048'',''assetType'': ''STY'',''pageCounter'': ''punjabi.india.story.59530247.page'',''title'': ''ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਇੱਥੇ ਹੋਣਗੇ ਮਾਲ, ਥੀਏਟਰ ਬੰਦ - ਪ੍ਰੈੱਸ ਰਿਵੀਊ'',''published'': ''2021-12-04T03:28:24Z'',''updated'': ''2021-12-04T03:28:24Z''});s_bbcws(''track'',''pageView'');

Related News