ਸਿੰਘੂ ਬਾਰਡਰ ''''ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਜਾਰੀ, ਹੁਣ ਕੀ ਹਨ 6 ਮੁੱਖ ਮੰਗਾਂ

Saturday, Dec 04, 2021 - 03:24 PM (IST)

ਸਿੰਘੂ ਬਾਰਡਰ ''''ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਜਾਰੀ, ਹੁਣ ਕੀ ਹਨ 6 ਮੁੱਖ ਮੰਗਾਂ
ਕਿਸਾਨ ਅੰਦੋਲਨ
Getty Images

ਖੇਤੀ ਕਾਨੂੰਨਾਂ ਦੇ ਰੱਦ ਹੋਣ ਮਗਰੋਂ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ''ਤੇ ਅਹਿਮ ਬੈਠਕ ਜਾਰੀ ਹੈ। ਅਨੁਮਾਨ ਹੈ ਕਿ ਬੈਠਕ ਵਿੱਚ ਮੋਰਚੇ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ''ਤੇ ਬੈਠੇ ਹਨ। ਲੰਘੀ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਰਾਕੇਸ਼ ਟਿਕੈਤ
Getty Images

ਫਿਰ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਬਿੱਲ ਪਾਸ ਕੀਤਾ ਗਿਆ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਾਨੂੰਨ ਵਾਪਸੀ ਬਿੱਲ ''ਤੇ ਅੰਤਿਮ ਮੋਹਰ ਲਗਾ ਕੇ ਇਨ੍ਹਾਂ ਨੂੰ ਰਸਮੀ ਰੂਪ ਨਾਲ ਰੱਦ ਕਰ ਦਿੱਤਾ।

ਪਰ ਕਿਸਾਨ ਅਜੇ ਵੀ ਕੁਝ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ''ਤੇ ਹੀ ਬੈਠੇ ਹਨ।

ਇਹ ਵੀ ਪੜ੍ਹੋ:

ਕੀ ਹਨ ਕਿਸਾਨਾਂ ਦੀ ਮੰਗ

ਖੇਤੀ ਕਾਨੂੰਨ ਰੱਦ ਹੋਣ ''ਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਰੱਦ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਕੁਝ ਹੋਰ ਵੀ ਮੰਗਾਂ ਹਨ ਜੋ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਸੀ, ਜਿਸ ਵਿੱਚ ਕਿਸਾਨਾਂ ਨੇ ਆਪਣੀਆਂ 6 ਮੰਗਾਂ ਦੁਹਰਾਈਆਂ ਸਨ ਅਤੇ ਇਨ੍ਹਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ ਸੀ।

1.ਐੱਮਐੱਸਪੀ ਉੱਤੇ ਕਾਨੂੰਨ ਬਣਾਉਣ ਲਈ ਕਿਸਾਨਾਂ ਦੀ ਬਰਾਬਰ ਨੁਮਾਇੰਦਗੀ ਵਾਲੀ ਸਮਾਂਬੱਧ ਕਮੇਟੀ ਬਣਾਈ ਜਾਵੇ।

2. ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦੌਰਾਨ ਜੋ ਪਰਾਲੀ ਅਤੇ ਬਿਜਲੀ ਬਿਲ ਨੂੰ ਵਾਪਸ ਲੈਣ ਬਾਰੇ ਸਹਿਮਤੀ ਬਣੀ ਸੀ, ਉਸ ਬਾਰੇ ਵੀ ਐਲਾਨ ਹੋਵੇ।

3. ਕਿਸਾਨ ਅੰਦੋਲਨ ਦੌਰਾਨ ਦੇਸ਼ ਭਰ ਵਿੱਚ ਜਿੰਨੇ ਵੀ ਕਿਸਾਨਾਂ ਉੱਤੇ ਮੁਕੱਦਮੇ ਦਰਜ ਹੋਏ ਹਨ, ਉਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ।

4. ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸਾਜ਼ਿਸ਼ਕਾਰ ਸਮਝੇ ਜਾਂਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਵੇ।

5. ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਸਿੰਘੂ ਬਾਰਡਰ ਉੱਤੇ ਅੰਦੋਲਨ ਦੀ ਯਾਦਗਾਰ ਉਸਾਰਨ ਲਈ ਥਾਂ ਦਿੱਤੀ ਜਾਵੇ।

6. ਡੀਜ਼ਲ ਦੀਆਂ ਕੀਮਤਾਂ ਵਿੱਚ ਕਿਸਾਨਾਂ ਲਈ ਖਾਸ ਛੋਟ ਦਿੱਤੀ ਜਾਵੇ।

ਮ੍ਰਿਤਕ ਕਿਸਾਨ

ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ''ਤੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਕਿਸਾਨ ਅੰਦੋਲਨ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਬੰਦ ਕਰੇ।

ਮੋਰਚੇ ਨੇ ਸਰਕਾਰ ਕੋਲ ਮ੍ਰਿਤਕ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਬਾਰੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੋਰਚੇ ਦੌਰਾਨ ਮਾਰੇ ਗਏ 700 ਦੇ ਕਰੀਬ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਨਰਿੰਦਰ ਸਿੰਘ ਤੋਮਰ
Getty Images
ਕਿਸਾਨ ਆਗੂ ਤੇ ਸੰਸਦ ਵਿਚ ਵਿਰੋਧੀ ਧਿਰ, ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋਣ ਦਾ ਦਾਅਵਾ ਕਰਦੇ ਹਨ

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਸਰਕਾਰ ਕੋਲ ਖੇਤੀ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਬਾਰੇ ਕੋਈ ਅੰਕੜਾ ਨਹੀਂ ਹੈ ਇਸ ਲਈ ਮੁਆਵਜ਼ੇ ਦਾ ਸਵਾਲ ਨਹੀਂ ਬਣਦਾ।

ਮੋਰਚੇ ਵੱਲੋਂ ਅਪੀਲ ਕੀਤੀ ਗਈ ਕਿ ਲੋਕ ਮੋਰਚੇ ਦੀ ਸਮਾਪਤੀ ਦੀਆਂ ਅਫ਼ਵਾਹਾਂ ਉੱਪਰ ਇਤਬਾਰ ਨਾ ਕਰਨ ਅਤੇ ਮੋਰਚੇ ਦਿੱਲੀ ਦੀਆਂ ਸਰਹੱਦਾਂ ਦੇ ਆਲੇ-ਦੁਆਲੇ ਜਾਰੀ ਹਨ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

https://www.youtube.com/watch?v=R8WFu2KwyyA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''8dee5c25-b4e3-48e9-a244-4dd791f9acd3'',''assetType'': ''STY'',''pageCounter'': ''punjabi.india.story.59530561.page'',''title'': ''ਸਿੰਘੂ ਬਾਰਡਰ \''ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਜਾਰੀ, ਹੁਣ ਕੀ ਹਨ 6 ਮੁੱਖ ਮੰਗਾਂ'',''published'': ''2021-12-04T09:52:09Z'',''updated'': ''2021-12-04T09:52:09Z''});s_bbcws(''track'',''pageView'');

Related News