ਨਾਗਾਲੈਂਡ ਵਿੱਚ ਕਈ ''''ਆਮ ਲੋਕਾਂ'''' ਦੀ ਮੌਤ, ਮੁੱਖ ਮੰਤਰੀ ਨੇ ਕਿਹਾ, ‘SIT ਤੋਂ ਹੋਵੇਗੀ ਜਾਂਚ’
Sunday, Dec 05, 2021 - 10:39 AM (IST)


ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੇ ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿੱਚ ਐਨਐੱਸਸੀਐੱਨ (ਕੇ) ਦੇ ਅੱਤਵਾਦੀਆਂ ਖਿਲਾਫ਼ ਇੱਕ ਮੁਹਿੰਮ ਚਲਾਈ ਸੀ, ਜਿਸ ਵਿੱਚ ਕਈ ਨਾਗਰਿਕਾਂ ਦੀ ਮੌਤ ਹੋ ਗਈ ਹੈ।
ਸਮਾਚਾਰ ਏਜੰਸੀ ਪੀਟੀਆਈ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਇਸ ਘਟਨਾ ਵਿੱਚ ਘੱਟੋ-ਘੱਟ 11 ਆਮ ਲੋਕਾਂ ਦੀ ਮੌਤ ਹੋਈ ਹੈ।
ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਟਵੀਟ ਕਰਕੇ ਦੱਸਿਆ ਹੈ ਕਿ ਸੂਬੇ ਦੇ ਮੋਨ ਜ਼ਿਲ੍ਹੇ ਦੇ ''ਓਟਿੰਗ ਵਿੱਚ ਆਮ ਲੋਕਾਂ ਦੀ ਹੱਤਿਆ ਬਹੁਤ ਦੁਖਦਾਈ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ''।
https://twitter.com/Neiphiu_Rio/status/1467329194963070979
ਮੁੱਖ ਮੰਤਰੀ ਰੀਓ ਨੇ ਕਿਹਾ ਹੈ ਕਿ ਉਹ ਮਾਰੇ ਗਏ ਲੋਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ।
ਉਨ੍ਹਾਂ ਕਿਹਾ, “ਜਾਂਚ ਲਈ ਉੱਚ ਪੱਧਰੀ ਐਸ.ਆਈ.ਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਇਨਸਾਫ਼ ਕੀਤਾ ਜਾਵੇਗਾ, ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਹੈ।”
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਘਟਨਾ ''ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।
https://twitter.com/AmitShah/status/1467345038615068675
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਐਸਆਈਟੀ ਟੀਮ ਦਾ ਗਠਨ ਕੀਤਾ ਗਿਆ ਹੈ ਜੋ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਨੂੰ ਯਕੀਨੀ ਬਣਾਵੇਗੀ। ਇਸ ਘਟਨਾ ਵਿੱਚ ਇੱਕ ਜਵਾਨ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ:
- ਛਾਤੀ ਦਾ ਕੈਂਸਰ : ਕੁੜੀਆਂ ''ਚ ਕੇਸ ਤੇਜ਼ੀ ਨਾਲ ਵਧਣ ਦੇ ਕੀ ਹਨ ਕਾਰਨ ਅਤੇ ਕੀ ਹੈ ਬਚਾਅ ਦਾ ਤਰੀਕਾ
- ਕੀ ਹੁੰਦੀ ਹੈ ਰੇਵ ਪਾਰਟੀ ਤੇ ਇਸ ਪਾਰਟੀ ਵਿੱਚ ਕੀ ਕਰਦੇ ਹਨ ਲੋਕ
- ਵਿਗਿਆਨੀਆਂ ਨੇ ਲੱਭਿਆ ਦਿਮਾਗ ਦਾ ਉਹ ਸੈਂਸਰ, ਜਿਸ ਕਾਰਨ ਕੱਦ ਲੰਬਾ ਹੁੰਦਾ ਹੈ
ਇਹ ਵੀ ਦੇਖੋ:
https://www.youtube.com/watch?v=R8WFu2KwyyA
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''47063bd9-537d-4a7a-bc02-5c2e2a857afa'',''assetType'': ''STY'',''pageCounter'': ''punjabi.india.story.59537115.page'',''title'': ''ਨਾਗਾਲੈਂਡ ਵਿੱਚ ਕਈ \''ਆਮ ਲੋਕਾਂ\'' ਦੀ ਮੌਤ, ਮੁੱਖ ਮੰਤਰੀ ਨੇ ਕਿਹਾ, ‘SIT ਤੋਂ ਹੋਵੇਗੀ ਜਾਂਚ’'',''published'': ''2021-12-05T05:08:17Z'',''updated'': ''2021-12-05T05:08:17Z''});s_bbcws(''track'',''pageView'');