ਕਿਸਾਨ ਅੰਦੋਲਨ : ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਐੱਸਕੇਐੱਮ ਦੀ ਬੈਠਕ ਜਾਰੀ

12/07/2021 4:39:44 PM

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਬਣ ਗਈ ਹੈ।

ਸਿੰਘੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਤੋਂ ਬਾਅਦ ਕਿਸਾਨ ਆਗੂ ਕੁਲਵੰਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਮਐੱਸਪੀ ਉੱਤੇ ਕਮੇਟੀ ਬਣਾਉਣ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਸਾਰੇ ਮੁਕੱਦਮੇ ਰੱਦ ਕਰਨ ਅਤੇ ਪੰਜਾਬ ਦੇ ਤਰਜ ਉੱਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਉੱਤੇ ਲਿਖਤੀ ਸਹਿਮਤੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਕਿਸਾਨ ਅੰਦੋਲਨ ਖ਼ਤਮ ਕਰਨ ਦਾ ਰਸਮੀ ਐਲਾਨ ਕੀਤਾ ਜਾਵੇਗਾ।

ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਉੱਤੇ ਧਰਨਾ ਲਾਈ ਬੈਠੇ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਤਿੰਨੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ, ਉਸ ਉਪਰੰਤ 29 ਨਵੰਬਰ ਨੂੰ ਸੰਸਦ ਵਿਚ ਕਾਨੂੰਨ ਰੱਦ ਕਰ ਦਿੱਤੇ ਗਏ।

ਪਰ ਕਿਸਾਨ ਪੈਡਿੰਗ ਮੁੱਦਿਆਂ ਉੱਤੇ ਕੇਂਦਰ ਸਰਕਾਰ ਤੋਂ ਲਿਖਤੀ ਭਰੋਸੇ ਦੀ ਮੰਗ ਕਰ ਰਹੇ ਸਨ।

ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਵਿਚ ਬੈਠਕ ਚੱਲ ਰਹੀ ਹੈ ਅਤੇ ਕਿਸੇ ਵੀ ਵੇਲੇ ਮੋਰਚੇ ਦੀ ਦਿਸ਼ਾ ਬਾਰੇ ਅਗਲਾ ਐਲਾਨ ਆ ਸਕਦਾ ਹੈ।

ਇਹ ਵੀ ਪੜ੍ਹੋ:

  • ਛਾਤੀ ਦਾ ਕੈਂਸਰ : ਕੁੜੀਆਂ ''ਚ ਕੇਸ ਤੇਜ਼ੀ ਨਾਲ ਵਧਣ ਦੇ ਕੀ ਹਨ ਕਾਰਨ ਅਤੇ ਕੀ ਹੈ ਬਚਾਅ ਦਾ ਤਰੀਕਾ
  • ਕੀ ਹੁੰਦੀ ਹੈ ਰੇਵ ਪਾਰਟੀ ਤੇ ਇਸ ਪਾਰਟੀ ਵਿੱਚ ਕੀ ਕਰਦੇ ਹਨ ਲੋਕ
  • ਵਿਗਿਆਨੀਆਂ ਨੇ ਲੱਭਿਆ ਦਿਮਾਗ ਦਾ ਉਹ ਸੈਂਸਰ, ਜਿਸ ਕਾਰਨ ਕੱਦ ਲੰਬਾ ਹੁੰਦਾ ਹੈ

ਇਹ ਵੀ ਦੇਖੋ:

https://www.youtube.com/watch?v=zQdiAOgAuIA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a31dce30-35e4-424a-9d3d-7076f5eed384'',''assetType'': ''STY'',''pageCounter'': ''punjabi.india.story.59562996.page'',''title'': ''ਕਿਸਾਨ ਅੰਦੋਲਨ : ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਐੱਸਕੇਐੱਮ ਦੀ ਬੈਠਕ ਜਾਰੀ'',''published'': ''2021-12-07T11:02:18Z'',''updated'': ''2021-12-07T11:02:18Z''});s_bbcws(''track'',''pageView'');