ਪੰਡਿਤ ਬਿਰਜੂ ਮਹਾਰਾਜ: ਪ੍ਰਸਿੱਧ ਕੱਥਕ ਡਾਂਸਰ ਦਾ ਦੇਹਾਂਤ

01/17/2022 8:25:25 AM

ਭਾਰਤ ਦੇ ਮੰਨੇ ਪ੍ਰਮੰਨੇ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਐਤਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ।

ਪਦਮ ਵਿਭੂਸ਼ਣ ਪੰਡਿਤ ਬਿਰਜੂ ਮਹਾਰਾਜ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ।

ਆਪਣੀ ਫੇਸਬੁੱਕ ਪੋਸਟ ''ਚ ਉਨ੍ਹਾਂ ਨੇ ਲਿਖਿਆ ਹੈ, "ਬੜੇ ਗਹਿਰੇ ਦੁਖ ਨਾਲ ਦੱਸਣਾ ਪੈ ਰਿਹਾ ਹੈ ਕਿ ਅੱਜ ਅਸੀਂ ਆਪਣੇ ਪਰਿਵਾਰ ਦੇ ਸਭ ਤੋਂ ਪਿਆਰੇ ਪੰਡਿਤ ਬਿਰਜੂ ਮਹਾਰਾਜ ਜੀ ਨੂੰ ਗੁਆ ਦਿੱਤਾ ਹੈ। 17 ਜਨਵਰੀ ਨੂੰ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ।"

ਲਖਨਊ ਦੇ ਕਥਕ ਘਰਾਣੇ ਵਿੱਚ ਪੈਦਾ ਹੋਏ ਪੰਡਿਤ ਬਿਰਜੂ ਮਹਾਰਾਜ ਦੇ ਪਿਤਾ ਅੱਛੁਣ ਮਹਾਰਾਜ ਅਤੇ ਚਾਚਾ ਸ਼ੰਭੂ ਮਹਾਰਾਜ ਦੇਸ਼ ਦੇ ਪ੍ਰਸਿੱਧ ਕਲਾਕਾਰਾਂ ਵਿੱਚ ਸ਼ਾਮਿਲ ਸਨ।

ਉਨ੍ਹਾਂ ਦਾ ਸ਼ੁਰੂਆਤੀ ਨਾਮ ਬ੍ਰਿਜ ਮੋਹਨ ਮਿਸ਼ਰਾ ਸੀ ਅਤੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਘਰ ਦੀ ਜ਼ਿੰਮੇਵਾਰੀ ਸੰਭਾਲੀ। ਇਸ ਦੇ ਨਾਲ ਹੀ ਉਨ੍ਹਾਂ ਦੇ ਆਪਣੇ ਚਾਚਾ ਤੋਂ ਕੱਥਕ ਬਾਰੇ ਸਿੱਖਿਆ ਵੀ ਲੈਣੀ ਸ਼ੁਰੂ ਕੀਤੀ।

ਦਿੱਲੀ ਆ ਕੇ ਉਨ੍ਹਾਂ ਨੇ ਛੋਟੇ ਬੱਚਿਆਂ ਨੂੰ ਕੱਥਕ ਦੀ ਸਿਖਲਾਈ ਦੇਣੀ ਸ਼ੁਰੂ ਕੀਤੀ ਅਤੇ ਫਿਰ ਦਿੱਲੀ ਦੇ ਕਥਾ ਕੇਂਦਰ ਨੂੰ ਸੰਭਾਲਿਆ।

ਉਨ੍ਹਾਂ ਨੇ ਕਈ ਫ਼ਿਲਮਾਂ ਵਿੱਚ ਵੀ ਕੋਰੀਓਗ੍ਰਾਫੀ ਕੀਤੀ ਹੈ।

ਇਹ ਵੀ ਪੜ੍ਹੋ:

  • ਵਿਗਿਆਨੀਆਂ ਨੇ ਲੱਭਿਆ ਦਿਮਾਗ ਦਾ ਉਹ ਸੈਂਸਰ, ਜਿਸ ਕਾਰਨ ਕੱਦ ਲੰਬਾ ਹੁੰਦਾ ਹੈ
  • ਇੱਥੇ ਜੰਗਲਾਂ ''ਚ ਲੁਕਿਆ ਹੈ ''ਤਰਲ ਸੋਨੇ'' ਦਾ ਖਜ਼ਾਨਾ ਜੋ ਬਦਲ ਰਿਹਾ ਹੈ ਲੋਕਾਂ ਦੀ ਜ਼ਿੰਦਗੀ
  • ਹੋਮੁਰਜ਼ : ਇੰਦਰਧਨੁਸ਼ੀ ਟਾਪੂ ਦਾ ਕੀ ਹੈ ਰਹੱਸ, ਜਿਸ ਦੀ ਮਿੱਟੀ ਵੀ ਖਾਧੀ ਜਾ ਸਕਦੀ ਹੈ

ਇਹ ਵੀ ਦੇਖੋ:

https://www.youtube.com/watch?v=MXF3lt3nHSY

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''af058b89-d1b2-4dfd-b14a-db9efeeae348'',''assetType'': ''STY'',''pageCounter'': ''punjabi.india.story.60020047.page'',''title'': ''ਪੰਡਿਤ ਬਿਰਜੂ ਮਹਾਰਾਜ: ਪ੍ਰਸਿੱਧ ਕੱਥਕ ਡਾਂਸਰ ਦਾ ਦੇਹਾਂਤ'',''published'': ''2022-01-17T02:49:20Z'',''updated'': ''2022-01-17T02:49:20Z''});s_bbcws(''track'',''pageView'');