ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Sunday, Jan 23, 2022 - 10:10 AM (IST)

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਨ ਸਭਾ ਮੈਂਬਰ ਹਰਮੀਤ ਸਿੰਘ ਕਾਲਕਾ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਹੋਣਗੇ।

ਖ਼ਬਰ ਏਜੰਸੀ ਏਐੱਨਆਈ ਦੁਆਰਾ ਪ੍ਰਾਪਤ ਜਾਣਕਾਰੀ ਮੁਤਾਬਕ, ਪ੍ਰਧਾਨ ਦੀਆਂ ਚੋਣਾਂ ਸਮੇਂ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਮੇਟੀ ਦੇ ਮੈਂਬਰਾਂ ਵਿਚਕਾਰ ਕਾਫ਼ੀ ਵਾਦ ਵਿਵਾਦ ਹੋਇਆ , ਜਿਸ ਤੋਂ ਬਾਅਦ ਸ਼ਨੀਵਾਰ ਨੂੰ ਕਾਲਕਾ ਨੂੰ ਇਸ ਅਹੁਦੇ ਲਈ ਚੁਣਿਆ ਗਿਆ।

ਪੈਦਾ ਹੋਏ ਹਾਲਾਤ ਨਾਲ ਨਿਪਟਣ ਲਈ ਅਰਥ ਸੈਨਿਕ ਬਲਾਂ ਨੂੰ ਵੀ ਬੁਲਾਇਆ ਗਿਆ ਸੀ

ਪਹਿਲਾਂ ਇਹ ਸਾਰੀ ਪ੍ਰਕਿਰਿਆ ਲਈ ਵੋਟਿੰਗ ਰਾਹੀਂ ਕੀਤੀ ਜਾ ਰਹੀ ਸੀ, ਜਿਸ ਦੌਰਾਨ ਵੋਟ ਦੇਣ ਵਾਲੇ ਇੱਕ ਮੈਂਬਰ ਨੇ ਆਪਣੀ ਵੋਟ ਜਨਤਕ ਕਰ ਦਿੱਤੀ ਅਤੇ ਇਸ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ।

ਹਰਮੀਤ ਸਿੰਘ ਕਾਲਕਾ ਨੇ ਆਪਣੇ ਸੋਸ਼ਲ ਮੀਡੀਆ ''ਤੇ ਵੀ ਇਸ ਬਾਰੇ ਜਾਣਕਾਰੀ ਸਾਂਝਾ ਕੀਤੀ ਅਤੇ ਲਿਖਿਆ, ''''ਮੇਰੇ ਵਿੱਚ ਵਿਸ਼ਵਾਸ ਜਤਾਉਣ ਲਈ ਦਿੱਲੀ ਦੀ ਸੰਗਤ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਤੁਹਾਡੇ ਸਹਿਯੋਗ ਅਤੇ ਆਸ਼ੀਰਵਾਦ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।''''

ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਸੀ ਅਸਤੀਫਾ

ਪਿਛਲੇ ਸਾਲ ਦਸੰਬਰ ਮਹੀਨੇ ''ਚ ਸਾਬਕਾ ਅਕਾਲੀ ਦਲ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਸ ਫ਼ੈਸਲੇ ਲਈ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਨਵੀਂ ਬਣ ਰਹੀ ਕਮੇਟੀ ਵਿੱਚ ਕਿਸੇ ਵੀ ਅਹੁਦੇ ਉੱਪਰ ਕੰਮ ਨਹੀਂ ਕਰਨਗੇ।

https://twitter.com/mssirsa/status/1465994839187550209

ਕੀ ਬੋਲੇ ਐਕਟਿੰਗ ਪ੍ਰਧਾਨ

ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਐਕਟਿੰਗ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ, ''''ਗੁਰੂ ਗ੍ਰੰਥ ਸਾਹਿਬ ਦਾ ਸੁਖਆਸਨ ਸ਼ਰਧਾ ਪੂਰਵਕ ਪੂਰਾ ਹੋਇਆ, ਜਿਵੇਂ ਕਿ ''ਸੰਗਤ'' ਕਾਹਲੀ ਪੈ ਰਹੀ ਸੀ। ਕਾਫੀ ਦੇਰ ਹੋ ਚੁੱਕੀ ਸੀ। ਸਾਨੂੰ ਫੋਨ, ਮੈਸੇਜ ਤੇ ਵੀਡੀਓਜ਼ ਆ ਰਹੇ ਸਨ। ਆਪਣੀ ਜ਼ਿੰਮੇਵਾਰੀ ਹੋਣ ਦੇ ਨਾਤੇ, ਮੈਂ ਹਰੇਕ ਨੂੰ ਬੇਨਤੀ ਕੀਤੀ ਅਤੇ ਮੇਰੀ ਬੇਨਤੀ ਸਵੀਕਾਰਨ ਲਈ ਮੈਂ ਸਭ ਦਾ ਧੰਨਵਾਦ ਕਰਦਾ ਹਾਂ।''''

ਇਸ ਤੋਂ ਪਹਿਲਾਂ ਜਦੋਂ ਕੁਲਵੰਤ ਸਿੰਘ ਬਾਠ ਨੂੰ ਪ੍ਰਧਾਨ ਅਹੁਦੇ ਲਈ ਚੋਣਾਂ ਬਾਰੇ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ''''ਨਿਰਦੇਸ਼ਕ ਅਤੇ ਉਨ੍ਹਾਂ ਦੀ ਟੀਮ ਚੋਣ ਕਰਾਉਣ ਲਈ ਜਿੰਮੇਵਾਰ ਹੈ, ਉਹੀ ਜਵਾਬ ਦੇਣਗੇ।''''

ਇਹ ਵੀ ਪੜ੍ਹੋ:

ਕੀ ਹੈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਿੱਖਾਂ ਦੀ ਧਾਰਮਿਕ ਸੰਸਥਾ ਹੈ, ਜਿਹੜੀ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਦੇਖਦੀ ਹੈ। ਇਸ ਵਲੋਂ ਕਈ ਸਿੱਖਿਆ ਅਤੇ ਸਿਹਤ ਅਦਾਰੇ ਵੀ ਚਲਾਏ ਜਾ ਰਹੇ ਹਨ।

ਇਹ ਕਮੇਟੀ ਇੱਕ ਖੁਦਮੁਖਤਿਆਰ ਸੰਸਥਾ ਹੈ ਅਤੇ ਇਸ ਦੀਆਂ ਪਹਿਲੀ ਵਾਰ ਚੋਣਾਂ 1974 ਵਿੱਚ ਹੋਈਆਂ ਸਨ।

ਦਿੱਲੀ ਸਰਕਾਰ ਦੇ ਡਾਇਰੈਟੋਰੇਟ ਆਫ ਗੁਰਦੁਆਰਾ ਇਲੈਕਸ਼ਨਜ਼ ਦੀ ਸਥਾਪਨਾ 1974 ਵਿੱਚ ਹੋਈ ਸੀ। ਇਸ ਲਈ ਦੇਸ ਦੀ ਸੰਸਦ ਵਿੱਚ ਐਕਟ ਪਾਸ ਕੀਤਾ ਗਿਆ ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਵਜੋਂ ਜਾਣਿਆ ਜਾਣ ਲੱਗਾ।

ਇਹ ਐਕਟ ਦਿੱਲੀ ਦੇ ਗੁਰਦੁਆਰੇ ਅਤੇ ਉਨ੍ਹਾਂ ਨਾਲ ਜੁੜੀਆਂ ਜਾਇਦਾਦਾਂ ਦੀ ਸਾਂਭ ਸੰਭਾਲ ਦੇ ਪ੍ਰਬੰਧ ਦੇ ਨਿਯਮ ਤੇ ਦਿਸ਼ਾ ਨਿਰਦੇਸ਼ ਤੈਅ ਕਰਦਾ ਹੈ।

ਸ਼ੁਰੂਆਤੀ ਦੌਰ ''ਚ ਇਸ ਲਈ 5 ਮੈਂਬਰ ਬੋਰਡ ਕੰਮ ਕਰਦਾ ਸੀ ਪਰ ਇਸ ਐਕਟ ਦੇ ਅਧੀਨ ਦਿੱਲੀ ਸਿੱਖ ਪ੍ਰਬੰਧਕ ਕਮੇਟੀ ਲਈ ਪਹਿਲੀ ਚੋਣ 1974 ਵਿੱਚ ਹੋਈ ਸੀ।

ਇਸ ਕਮੇਟੀ ਵਿੱਚ ਦਿੱਲੀ ਦੇ ਸਿੱਖਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦਾ ਕਾਰਜਕਾਲ 4 ਸਾਲਾਂ ਲਈ ਤੈਅ ਕੀਤਾ ਗਿਆ। ਇਨ੍ਹਾਂ ਦਾ ਮੁੱਖ ਉਦੇਸ਼ ਦਿੱਲੀ ਦੇ 10 ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਇਨ੍ਹਾਂ ਦਾ ਪ੍ਰਬੰਧ ਕਰਨਾ ਹੈ।

ਇਸ ਤੋਂ ਇਲਾਵਾ ਦਿੱਲੀ ਕਮੇਟੀ ਉਨ੍ਹਾਂ ਗੁਰਦੁਆਰਿਆਂ ਦੀ ਸਾਂਭ-ਸੰਭਾਲ ਵੀ ਕਰਦੀ ਹੈ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਕਮੇਟੀ ਨੂੰ ਸੌਂਪਿਆ ਜਾਂਦਾ ਹੈ।

ਕਮੇਟੀ ਦੇ ਮੈਂਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ 51 ਮੈਂਬਰ ਚੁਣੇ ਜਾਂਦੇ ਹਨ। ਜਿਨ੍ਹਾਂ ਵਿੱਚ 46 ਮੈਂਬਰ ਦਿੱਲੀ ਦੀ ਸਿੱਖ ਸੰਗਤ ਵੱਲੋਂ ਚੁਣੇ ਜਾਂਦੇ ਹਨ।

ਇਸ ਤੋਂ ਇਲਾਵਾ 5 ਨਾਮਜ਼ਦ ਮੈਂਬਰ ਹੁੰਦੇ ਹਨ, 2 ਕੋ-ਆਪਸ਼ਨ ਰਾਹੀਂ ਚੁਣੇ ਜਾਂਦੇ ਹਨ, ਸਿੰਘ ਸਭਾ ਗੁਰਦੁਆਰਿਆਂ (ਰਜਿਸਟਰਡ) ਦੇ ਪ੍ਰਧਾਨਾਂ ਵਿੱਚੋਂ 2 ਮੈਂਬਰ ਲਾਟਰੀ ਰਾਹੀਂ ਮਨੋਨੀਤ ਕੀਤੇ ਜਾਂਦੇ ਹਨ, ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਨੁਮਾਇੰਦਾ ਹੁੰਦਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਤੋਂ ਇਲਾਵਾ ਚਾਰ ਤਖ਼ਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟਿੰਗ ਦਾ ਅਧਿਕਾਰ ਨਹੀਂ ਹੁੰਦਾ ਹੈ।

ਐਕਟ ਮੁਤਾਬਕ ਕੌਣ ਹੋ ਸਕਦਾ ਹੈ ਵੋਟਰ

- ਸਾਬਤ-ਸੂਰਤ ਸਿੱਖ, ਜਿਸ ਦੀ ਉਮਰ 25 ਸਾਲ ਤੋਂ ਘੱਟ ਨਾ ਹੋਵੇ, ਉਹ ਵੋਟ ਕਰ ਸਕਦਾ ਹੈ

- 6 ਮਹੀਨੇ ਤੋਂ ਵਾਰਡ ਅੰਦਰ ਰਹਿ ਰਿਹਾ ਹੋਵੇ

- ਕੇਸਾਂ ਦੀ ਬੇਅਦਬੀ ਨਾ ਕਰਦਾ ਹੋਵੇ, ਸ਼ਰਾਬ, ਸਿਗਰਟ ਅਤੇ ਕੋਈ ਨਸ਼ਾ ਨਾ ਕਰਦਾ ਹੋਵੇ

ਐਕਟ ਮੁਤਾਬਕ ਕੌਣ ਹੋ ਸਕਦਾ ਹੈ ਉਮੀਦਵਾਰ

- ਸਾਬਤ-ਸੂਰਤ ਸਿੱਖ, ਜਿਸ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ

- ਭਾਰਤ ਦਾ ਨਾਗਰਿਕ ਹੋਵੇ, ਵੋਟਰ ਵਜੋਂ ਨਾਮਜ਼ਦ ਹੋਵੇ

- ਕੇਸਾਂ ਦੀ ਬੇਅਦਬੀ ਨਾ ਕਰਦਾ ਹੋਵੇ, ਸ਼ਰਾਬ, ਸਿਗਰਟ ਅਤੇ ਕੋਈ ਨਸ਼ਾ ਨਾ ਕਰਦਾ ਹੋਵੇ

- ਨੈਤਿਕਤਾ ਦੇ ਆਧਾਰ ''ਤੇ ਕਿਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਜਾਂ ਸਰਕਾਰ, ਬੋਰਡ, ਕਮੇਟੀ ਜਾਂ ਕਿਸੇ ਸਥਾਨਕ ਓਥਾਰਟੀ ਵੱਲੋਂ, ਨੈਤਿਕਤਾ ਦੇ ਆਧਾਰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਵਿਅਕਤੀ ਨਹੀਂ ਹੋਣਾ ਚਾਹੀਦਾ

- ਕਿਸੇ ਵੀ ਗੁਰਦੁਆਰੇ ਨੌਕਰੀਪੇਸ਼ਾ ਸੇਵਾਦਾਰ ਨਹੀਂ ਹੋਣਾ ਚਾਹੀਦਾ

- ਗੁਰਮੁਖੀ ਪੜ੍ਹਨੀ, ਲਿਖਣੀ ਜਾਣਦਾ ਹੋਵੇ, ਗੁਰੂ ਗ੍ਰੰਥ ਸਾਹਿਬ ਜੀ ਪਾਠ ਕਰਨ ਦੇ ਸਮਰੱਥ ਹੋਵੇ

ਇਹ ਵੀ ਪੜ੍ਹੋ:

ਇਹ ਵੀ ਦੇਖੋ:

https://www.youtube.com/watch?v=4PheSpseNQU

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''adf8feff-0de7-41a1-a6e7-e1d1b0bc370b'',''assetType'': ''STY'',''pageCounter'': ''punjabi.india.story.60100701.page'',''title'': ''ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ'',''published'': ''2022-01-23T04:40:22Z'',''updated'': ''2022-01-23T04:40:22Z''});s_bbcws(''track'',''pageView'');

Related News