ਦੇਵ ਥਰੀਕੇਵਾਲਾ: ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਨਹੀਂ ਰਹੇ

01/25/2022 10:40:31 AM

ਜਾਣੇ-ਪਛਾਣੇ ਪੰਜਾਬੀ ਗੀਤਕਾਰ ਦੇਵ ਥਰੀਕੇਵਾਲੇ ਦਾ ਦੇਹਾਂਤ ਹੋ ਗਿਆ ਹੈ। ਉਹ 82 ਸਾਲਾਂ ਦੇ ਸਨ।

ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਨੇ ਪਰਿਵਾਰਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਵ ਥਰੀਕੇਵਾਲਾ ਸਦੀਵੀ ਵਿਛੋੜਾ ਦੇ ਗਏ।

ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਗੋਰਾਇਆਂ ਨੇੜੇ ਪੈਂਦੇ ਥਰੀਕੇ ਪਿੰਡ ਵਿੱਚ ਦੁਪਹਿਰ 2 ਵਜੇ ਦੇ ਕਰੀਬ ਹੋਵੇਗਾ।

ਦੇਵ ਥਰੀਕੇ ਵਾਲਾ ਦਾ ਪੂਰਾ ਨਾਂ ਹਰਦੇਵ ਸਿੰਘ ਦਿਲਗੀਰ ਸੀ। ਉਹ ਪੰਜਾਬੀ ਸੰਗੀਤ ਜਗਤ ਦਾ ਇੱਕ ਵੱਡਾ ਸਤਿਕਾਰਤ ਨਾਂ ਸਨ।

ਥਰੀਕੇਵਾਲਾ ਨੇ ਪੰਜਾਬੀ ਗਾਇਕੀ ਲਈ ਸੈਂਕੜੇ ਦੋਗਾਣੇ, ਕਲੀਆਂ, ਲੋਕ ਗਾਥਾਵਾਂ ਤੇ ਕਿੱਸਿਆਂ ਸਣੇ 4 ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ।

ਦੇਵ ਥਰੀਕੇ ਵਾਲੇ ਦਾ ਜਨਮ ਲੁਧਿਆਣਾ ਸ਼ਹਿਰ ਦੇ ਪਿੰਡ ਥਰੀਕੇ ਵਿੱਚ 19 ਸਤੰਬਰ 1940 ਨੂੰ ਹੋਇਆ ਸੀ।

ਇਹ ਵੀ ਪੜ੍ਹੋ:

  • ਵਿਗਿਆਨੀਆਂ ਨੇ ਲੱਭਿਆ ਦਿਮਾਗ ਦਾ ਉਹ ਸੈਂਸਰ, ਜਿਸ ਕਾਰਨ ਕੱਦ ਲੰਬਾ ਹੁੰਦਾ ਹੈ
  • ਇੱਥੇ ਜੰਗਲਾਂ ''ਚ ਲੁਕਿਆ ਹੈ ''ਤਰਲ ਸੋਨੇ'' ਦਾ ਖਜ਼ਾਨਾ ਜੋ ਬਦਲ ਰਿਹਾ ਹੈ ਲੋਕਾਂ ਦੀ ਜ਼ਿੰਦਗੀ
  • ਹੋਮੁਰਜ਼ : ਇੰਦਰਧਨੁਸ਼ੀ ਟਾਪੂ ਦਾ ਕੀ ਹੈ ਰਹੱਸ, ਜਿਸ ਦੀ ਮਿੱਟੀ ਵੀ ਖਾਧੀ ਜਾ ਸਕਦੀ ਹੈ

ਇਹ ਵੀ ਦੇਖੋ:

https://www.youtube.com/watch?v=PofwRytSQwk

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''5ccaa0f7-68ff-4f9d-9f42-5ed4866acff4'',''assetType'': ''STY'',''pageCounter'': ''punjabi.india.story.60122409.page'',''title'': ''ਦੇਵ ਥਰੀਕੇਵਾਲਾ: ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਨਹੀਂ ਰਹੇ'',''published'': ''2022-01-25T05:06:22Z'',''updated'': ''2022-01-25T05:06:22Z''});s_bbcws(''track'',''pageView'');