ਨਵਨੀਤ ਕੌਰ ਰਾਣਾ ਤੇ ਰਵੀ ਰਾਣਾ ਉੱਤੇ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਲਈ ਅਧਾਰ ਬਣਾਏ ਗਏ 4 ਕਾਰਨ

Monday, Apr 25, 2022 - 12:37 PM (IST)

ਨਵਨੀਤ ਕੌਰ ਰਾਣਾ ਤੇ ਰਵੀ ਰਾਣਾ ਉੱਤੇ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਲਈ ਅਧਾਰ ਬਣਾਏ ਗਏ 4 ਕਾਰਨ

ਮਹਾਰਾਸ਼ਟਰ ਦੇ ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਰਾਣਾ ਅਤੇ ਉਨ੍ਹਾਂ ਦੇ ਪਤੀ ਰਵੀ ਰਾਣਾ ਦੀ ਹਨੂੰਮਾਨ ਚਾਲੀਸਾ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ, ਮਹਾਰਾਸ਼ਟਰ ਪੁਲਿਸ ਨੇ ਇਸ ਜੋੜੇ ਉੱਪਰ ਰਾਜ ਧ੍ਰੋਹ ਦਾ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੇ ਰਾਣਾ ਜੋੜੇ ਉੱਪਰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ 124(ਏ) ਵੀ ਲਗਾਈ ਹੈ।

ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੀ ਜ਼ਮਾਨਤ ''ਤੇ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ।

https://twitter.com/ANI/status/1518266608774709248

ਇਨ੍ਹਾਂ 4 ਕਾਰਨਾਂ ਕਰਕੇ ਲੱਗਿਆ ਰਾਜ-ਧ੍ਰੋਹ

ਸਰਕਾਰੀ ਵਕੀਲ ਪ੍ਰਦੀਪ ਗਰਤ ਮੁਤਾਬਕ ਰਾਣਾ ਜੋੜੇ ਨੂੰ ਹੇਠ ਲਿਖੇ ਕਾਰਨਾਂ ਕਰਕੇ ਰਾਜ-ਧ੍ਰੋਹ ਦਾ ਸਾਹਮਣਾ ਕਰਨਾ ਪਿਆ ਹੈ:

  1. ਰਾਣਾ ਜੋੜੇ ਨੇ ਸਰਕਾਰੀ ਸਿਸਟਮ ''ਤੇ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਨੂੰ ਚੁਣੌਤੀ ਦਿੱਤੀ।
  2. ਉਨ੍ਹਾਂ ਨੂੰ ਪਹਿਲਾਂ ਹੀ ਨੋਟਿਸ ਦਿੱਤਾ ਗਿਆ ਸੀ ਕਿ ਇਸ ਦੌਰਾਨ ਹੰਗਾਮਾ ਹੋ ਸਕਦਾ ਹੈ, ਪਰ ਉਹ ਪਿੱਛੇ ਨਹੀਂ ਹਟੇ।
  3. ਦੋਵਾਂ ਨੇ ਦਾਅਵਾ ਕੀਤਾ ਸੀ ਕਿ ਹਨੂੰਮਾਨ ਚਾਲੀਸਾ ਪਵਿੱਤਰ ਹੈ ਅਤੇ ਇਸ ਨੂੰ ਪੜ੍ਹਿਆ ਜਾ ਸਕਦਾ ਹੈ ਤਾਂ ਇਸ ਵਿੱਚ ਗਲ਼ਤ ਕੀ ਹੈ, ਪਰ ਕਿਸੇ ਨਿੱਜੀ ਘਰ ਦੇ ਮਾਲਕ ਦੀ ਸਹਿਮਤੀ ਤੋਂ ਬਿਨ੍ਹਾਂ ਅਜਿਹਾ ਨਹੀਂ ਕੀਤਾ ਜਾ ਸਕਦਾ। ਇਹ ਜਗ੍ਹਾ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਦਾ ਨਿੱਜੀ ਘਰ ਹੈ, ਜਿੱਥੇ ਕਾਨੂੰਨ ਵਿਵਸਥਾ ਦੀ ਸਮੱਸਿਆ ਹੋ ਸਕਦੀ ਸੀ।
  4. ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ, ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਵਾਲੇ ਵਿਅਕਤੀ ਲਈ ਅਪਮਾਨਜਨਕ ਭਾਸ਼ਾ ਨਹੀਂ ਵਰਤਣੀ ਚਾਹੀਦੀ।

ਰਾਜ-ਧ੍ਰੋਹ ਦਾ ਕੇਸ ਦਰਜ ਹੋਣ ਤੋਂ ਬਾਅਦ ਹੁਣ ਕੀ ਹੋਵੇਗਾ ?

ਰਾਜ-ਧ੍ਰੋਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਪੁੱਛੇ ਜਾਣ ''ਤੇ ਸਰਕਾਰੀ ਵਕੀਲ ਪ੍ਰਦੀਪ ਗਰਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਣਾ ਜੋੜੇ ਨੂੰ 3 ਸਾਲ ਦੀ ਜੇਲ੍ਹ ਜਾਂ ਉਮਰ ਕੈਦ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਨਵਨੀਤ ਕੌਰ ਰਾਣਾ ਅਤੇ ਉਨ੍ਹਾਂ ਦੇ ਪਤੀ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਪੀਲ ਕੀਤੀ ਹੈ, ਜੋ ਕਿ ਦੋਵਾਂ ਦਾ ਹੱਕ ਹੈ।

ਇਹ ਵੀ ਪੜ੍ਹੋ:

ਕੀ ਹੈ ਮਾਮਲਾ?

ਨਵਨੀਤ ਕੌਰ ਰਾਣਾ ਤੇ ਉਨ੍ਹਾਂ ਦੇ ਪਤੀ ''ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਬਿਨਾਂ ਇਜਾਜ਼ਤ ਲਏ ਮੁੱਖ ਮੰਤਰੀ ਉਧਵ ਠਾਕਰੇ ਦੇ ਘਰ ਦੇ ਬਾਹਰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ ਕੀਤਾ ਸੀ, ਪਰ ਉਸ ਤੋਂ ਪਹਿਲਾਂ ਹੀ ਸ਼ਿਵ ਸੈਨਾ ਵਰਕਰਾਂ ਨੇ ਉਨ੍ਹਾਂ ਦਾ ਘਰ ਘੇਰ ਲਿਆ।

ਇਸ ਤੋਂ ਬਾਅਦ ਨਵਨੀਤ ਕੌਰ ਰਾਣਾ ਅਤੇ ਰਵੀ ਰਾਣਾ ਨੂੰ ਮਹਾਰਾਸ਼ਟਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਅਦਾਲਤ ਵਿਚ ਪੇਸ਼ ਕੀਤੇ ਜਾਣ ਮਗਰੋਂ ਉਨ੍ਹਾਂ ਦਾ 14 ਦਿਨਾਂ ਦਾ ਅਦਾਲਤੀ ਰਿਮਾਂਡ ਦੇ ਦਿੱਤਾ ਗਿਆ।

ਕੌਣ ਹਨ ਨਵਨੀਤ ਕੌਰ ਰਾਣਾ?

2019 ਵਿੱਚ ਮਹਾਰਸ਼ਟਰ ਤੋਂ ਸੰਸਦ ਪਹੁੰਚੀਆਂ ਅੱਠ ਔਰਤਾਂ ਵਿੱਚੋਂ ਇੱਕ ਨਵਨੀਤ ਨੂੰ ਕਾਂਗਰਸ-ਐੱਨਸੀਪੀ ਨੇ ਹਮਾਇਤ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਿਵ ਸੈਨਾ ਦੇ ਮੌਜੂਦਾ ਲੋਕ ਸਭਾ ਮੈਂਬਰ ਅਨੰਦ ਰਾਓ ਅਡਸੁਲ ਨੂੰ ਹਰਾਇਆ ਸੀ।

ਲੋਕ ਸਭਾ ਦੀ ਵੈੱਬਸਾਈਟ ''ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਨਵਨੀਤ ਰਾਣਾ ਦਾ ਜਨਮ ਮੁੰਬਈ ''ਚ ਹੋਇਆ ਸੀ ਅਤੇ ਉਸ ਨੇ ਬੀ.ਕਾਮ ਦੀ ਪੜ੍ਹਾਈ ਕੀਤੀ ਹੈ।

ਉਨ੍ਹਾਂ ਨੇ ਅਦਾਕਾਰਾ ਵਜੋਂ ਪੰਜਾਬੀ ਫ਼ਿਲਮਾਂ ਵੀ ਕੀਤੀਆਂ ਅਤੇ ਦੱਖਣ ਭਾਰਤੀ ਫ਼ਿਲਮਾਂ ਰਾਹੀਂ ਖਾਸ ਤੌਰ ''ਤੇ ਨਾਮ ਖੱਟਿਆ।

ਉਨ੍ਹਾਂ ਦਾ ਵਿਆਹ ਰਵੀ ਰਾਣਾ ਨਾਲ ਹੋਇਆ ਹੈ , ਜੋ ਖੁਦ ਇੱਕ ਮਹਾਰਸ਼ਟਰ ਵਿੱਚ ਹੀ ਵਿਧਾਇਕ ਹਨ।

ਨਵਨੀਤ ਰਾਣਾ ਦੀ ਜਾਤੀ ਨੂੰ ਲੈ ਕੇ ਵੀ ਵਿਵਾਦ ਰਹਿ ਚੁੱਕਿਆ ਹੈ।

ਬੰਬੇ ਹਾਈ ਕੋਰਟ ਨੇ ਜੂਨ 2021 ਵਿੱਚ ਉਨ੍ਹਾਂ ਦਾ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਨਵਨੀਤ ਕੌਰ ਰਾਣਾ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਇਹ ਜਾਤੀ ਸਰਟੀਫਿਕੇਟ ਹਾਸਲ ਕੀਤਾ ਸੀ।

ਇਸਦੇ ਨਾਲ ਹੀ ਰਾਣਾ ''ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ।

ਹਾਲਾਂਕਿ, ਇਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਅਦਾਲਤ ਨੇ ਹਾਈ ਕੋਰਟ ਦੇ ਫੈਸਲੇ ''ਤੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ:

https://www.youtube.com/watch?v=7tAVcyIsQTs

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''14b684d8-e2ae-4303-97a5-4b8e1348c2f8'',''assetType'': ''STY'',''pageCounter'': ''punjabi.india.story.61213918.page'',''title'': ''ਨਵਨੀਤ ਕੌਰ ਰਾਣਾ ਤੇ ਰਵੀ ਰਾਣਾ ਉੱਤੇ ਰਾਜਧ੍ਰੋਹ ਦਾ ਮਾਮਲਾ ਦਰਜ ਕਰਨ ਲਈ ਅਧਾਰ ਬਣਾਏ ਗਏ 4 ਕਾਰਨ'',''published'': ''2022-04-25T06:57:18Z'',''updated'': ''2022-04-25T06:57:18Z''});s_bbcws(''track'',''pageView'');

Related News