ਪੰਜਾਬ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ’ਚ ਕਥਿਤ ਘੁਟਾਲੇ ਦਾ ਕੀ ਮਾਮਲਾ ਹੈ ਜਿਸ ਦੀ ਹੋਵੇਗੀ ਜਾਂਚ
Friday, Apr 29, 2022 - 07:07 AM (IST)

ਪੰਜਾਬ ਸਰਕਾਰ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀਰਵਾਰ ਨੂੰ ਦਿੱਤੀ।
ਮਾਮਲਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਹੈ। ਹਰਜੋਤ ਬੈਂਸ ਨੇ ਸਪੀਕਰ ਨੂੰ ਲਿਖਤ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਦੇ ਰਾਜ (ਸਾਲ 2017-22) ਦੌਰਾਨ ਰਾਜ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ਵਿੱਚ ਬੇਨਿਯਮੀਆਂ ਹੋਈਆਂ ਸਨ।
ਬੀਬੀਸੀ ਪੰਜਾਬੀ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਇਹ ਮੰਨਦੇ ਹੋਏ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ, ਕਿਹਾ, "ਅਸੀਂ ਇਸ ਦੀ ਜਾਂਚ ਕਰਾਂਗੇ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।"
ਉਨ੍ਹਾਂ ਕਿਹਾ ਕਿ ਜਲਦੀ ਹੀ ਜਾਂਚ ਪੂਰੀ ਕਰ ਲਈ ਜਾਵੇਗੀ।
ਇਹ ਪੁੱਛੇ ਜਾਣ ’ਤੇ ਕਿ ਕੌਣ ਇਸ ਦੀ ਜਾਂਚ ਕਰੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦੀ ਉੱਚ ਪੱਧਰੀ ਜਾਂਚ ਕਰਾਈ ਜਾਵੇਗੀ. ਉਨ੍ਹਾਂ ਨੇ ਕਿਹਾ ਕਿ ਮਾਮਲਾ ਗੰਭੀਰ ਇਸ ਕਰਕੇ ਹੋ ਜਾਂਦਾ ਹੈ ਕਿਉਂਕਿ ਸ਼ਿਕਾਇਤ ਕਰਨ ਵਾਲੇ ਇੱਕ ਮੰਤਰੀ ਹਨ।
ਇਹ ਵੀ ਪੜ੍ਹੋ:
- ''ਕਰਜ਼ੇ ਦੇ ਦੈਂਤ ਨੇ ਮੇਰੇ ਨੌਜਵਾਨ ਪੁੱਤਰਾਂ ਨੂੰ ਨਿਗਲ ਲਿਆ, ਮੈਂ ਕਿੱਧਰ ਨੂੰ ਜਾਵਾਂ?''
- ਐਮਓਯੂ ਕੀ ਹੁੰਦੇ ਹਨ, ਦਿੱਲੀ ਅਤੇ ਪੰਜਾਬ ਦੇ ਸਮਝੌਤੇ ''ਤੇ ਹੰਗਾਮਾ ਕਿਉਂ
- ਬ੍ਰਿਟੇਨ ਨਾਗਰਿਕਤਾ ਬਿੱਲ ਵਿਵਾਦ : ਭਾਰਤ ਸਣੇ ਦੂਜੇ ਮੁਲਕਾਂ ਤੋਂ ਆਕੇ ਵਸੇ ਲੋਕ ਡਰ ਕਿਉਂ ਰਹੇ ਹਨ
ਹਰਜੋਤ ਬੈਂਸ ਨਾਲ ਵੀ ਬੀਬੀਸੀ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੇ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਉਹ ਕਈ ਮੀਟਿੰਗਾਂ ਵਿੱਚ ਰੁੱਝੇ ਹੋਏ ਹਨ।
ਦੂਜੇ ਪਾਸੇ ਬੀਬੀਸੀ ਨੇ ਉਸ ਵੇਲੇ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨਾਲ ਗਲ ਕੀਤੀ ਤੇ ਉਨ੍ਹਾਂ ਨੇ ਕਿਹਾ ਕਿ ਕਿਸੇ ਭਰਤੀ ਵਿਚ ਕੋਈ ਘਪਲਾ ਨਹੀਂ ਹੈ ਤੇ ਜੋ ਇਲਜ਼ਾਮ ਲਗਾ ਰਹੇ ਹਨ ਉਹ ਸਾਬਤ ਕਰ ਕੇ ਦਿਖਾਉਣ।
ਬੈਂਸ ਨੇ ਸ਼ਿਕਾਇਤ ਕੀਤੀ ਹੈ ਕਿ ਉਕਤ ਸਮੇਂ ਦੌਰਾਨ ਵਿਧਾਨ ਸਭਾ ਵਿੱਚ 170 ਮੁਲਾਜ਼ਮ ਭਰਤੀ ਕੀਤੇ ਗਏ ਸਨ।
ਸ਼ਿਕਾਇਤ ਵਿੱਚ ਉਨ੍ਹਾਂ ਕਾਂਗਰਸ ਦੇ ਕਈ ਆਗੂਆਂ ਦਾ ਨਾਂ ਵੀ ਲਿਖਿਆ ਹੈ ਤੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਨੇ ਆਪਣੇ ਚਹੇਤਿਆਂ ਨੂੰ ਅਹੁਦਿਆਂ ''ਤੇ ਨਿਯੁਕਤ ਕਰ ਕੇ ਯੋਗ ਉਮੀਦਵਾਰਾਂ ਨੂੰ ਵਾਂਝੇ ਰੱਖਿਆ |
ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਇਹ ਬਹੁਤ ਵੱਡਾ ਘਪਲਾ ਹੈ।
ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦਾ ਰਾਜ ਹੈ, ਜੋ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੱਤਾ ਵਿੱਚ ਆਈ ਸੀ।
ਇਹ ਵੀ ਪੜ੍ਹੋ:
- 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
- ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
- ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ
https://www.youtube.com/watch?v=7tAVcyIsQTs
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''8036db59-d5b5-41ff-b127-1e312cd5732a'',''assetType'': ''STY'',''pageCounter'': ''punjabi.india.story.61260873.page'',''title'': ''ਪੰਜਾਬ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ’ਚ ਕਥਿਤ ਘੁਟਾਲੇ ਦਾ ਕੀ ਮਾਮਲਾ ਹੈ ਜਿਸ ਦੀ ਹੋਵੇਗੀ ਜਾਂਚ'',''author'': ''ਅਰਵਿੰਦ ਛਾਬੜਾ'',''published'': ''2022-04-29T01:28:56Z'',''updated'': ''2022-04-29T01:28:56Z''});s_bbcws(''track'',''pageView'');