ਪਟਿਆਲਾ ਹਿੰਸਾ: ਮੁੱਖ ਮੁਲਜ਼ਮ ਦੱਸੇ ਜਾ ਰਹੇ ਪਰਵਾਨਾ ਦੀ ਪਤਨੀ ਤੇ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਬਾਰੇ ਕੀ ਦੱਸਿਆ

Monday, May 02, 2022 - 09:07 AM (IST)

ਪਟਿਆਲਾ ਹਿੰਸਾ: ਮੁੱਖ ਮੁਲਜ਼ਮ ਦੱਸੇ ਜਾ ਰਹੇ ਪਰਵਾਨਾ ਦੀ ਪਤਨੀ ਤੇ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਬਾਰੇ ਕੀ ਦੱਸਿਆ

ਪਟਿਆਲਾ ਵਿਖੇ 29 ਅਪ੍ਰੈਲ ਨੂੰ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਚਰਚਾ ਵਿੱਚ ਹਨ।

ਐਤਵਾਰ ਤੱਕ ਬਰਜਿੰਦਰ ਸਿੰਘ ਪਰਵਾਨਾ ਸਮੇਤ ਪੰਜਾਬ ਪੁਲਿਸ ਵੱਲੋਂ 9 ਲੋਕਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਗਈ ਹੈ।

ਪਰਵਾਨਾ ਦਾ ਸਬੰਧ ਪਟਿਆਲਾ ਦੇ ਰਾਜਪੁਰਾ ਨਾਲ ਹੈ ਅਤੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਜਾਣ ਪਛਾਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਉਹ ਰਾਜਪੁਰਾ ਵਿਖੇ ਗੁਰਦੁਆਰਾ ਬਾਬਾ ਬਲਵੰਤ ਸਿੰਘ ਦੁਧਾਧਾਰੀ ਦੇ ਮੁਖੀ ਹਨ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਕੰਮ ਕਰਦੇ ਹਨ।

ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਸ਼ਿਵ ਸੈਨਾ ਵੱਲੋਂ ਖਾਲਿਸਤਾਨ ਵਿਰੋਧੀ ਮਾਰਚ ਤੋਂ ਬਾਅਦ ਹੋਏ ਟਕਰਾਅ ਵਿੱਚ ਉਨ੍ਹਾਂ ਦੀ ਭੂਮਿਕਾ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਮੁਹਾਲੀ ਤੋਂ ਹੋਈ ਹੈ।

''ਮੁਲਾਕਾਤ ਤੋਂ ਬਾਅਦ ਹੀ ਦਿੱਤਾ ਜਾਵੇਗਾ ਬਿਆਨ''

ਬੀਬੀਸੀ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ।

ਗੁਰਦੁਆਰਾ ਬਾਬਾ ਬਲਵੰਤ ਸਿੰਘ ਦੁਧਾਧਾਰੀ
BBC
ਗੁਰਦੁਆਰਾ ਬਾਬਾ ਬਲਵੰਤ ਸਿੰਘ ਦੁਧਾਧਾਰੀ

ਉਨ੍ਹਾਂ ਦੀ ਪਤਨੀ ਨੇ ਬੀਬੀਸੀ ਨੂੰ ਆਖਿਆ ਕਿ ਉਹ ਜੇਲ੍ਹ ਵਿੱਚ ਪਰਵਾਨਾ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਉਸ ਤੋਂ ਬਾਅਦ ਹੀ ਮੀਡੀਆ ਵਿੱਚ ਕੋਈ ਬਿਆਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਬੇਟੀ ਵੀ ਹੈ, ਜੋ ਕਿ 6ਵੀਂ ਕਲਾਸ ਵਿੱਚ ਪੜ੍ਹਦੀ ਹੈ।

ਪਰਵਾਨਾ ਦੀ ਮਾਤਾ ਨਾਲ ਵੀ ਬੀਬੀਸੀ ਨੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਆਖਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਅਲੱਗ ਰਹਿ ਗਏ ਹਨ।

ਗ੍ਰਿਫ਼ਤਾਰੀ ਤੋਂ ਬਾਅਦ ਗੁਰਦੁਆਰਾ ਬਾਬਾ ਬਲਵੰਤ ਸਿੰਘ ਦੁਧਾਧਾਰੀ ਵਿਖੇ ਹਾਲਾਤ ਆਮ ਵਰਗੇ ਹਨ। ਇਸੇ ਗੁਰਦੁਆਰੇ ਦੇ ਬਾਹਰ ਉਨ੍ਹਾਂ ਦੀ ਇੱਕ ਵੈਨ ਵੀ ਖੜ੍ਹੀ ਹੈ। ਜਿਸਦੇ ਉੱਪਰ ਦਮਦਮੀ ਟਕਸਾਲ ਜੱਥਾ ਰਾਜਪੁਰ ਅਤੇ ਆਸਰਾ ਫਾਊਂਡੇਸ਼ਨ ਲਿਖਿਆ ਹੋਇਆ ਹੈ।

ਪਟਿਆਲਾ
BBC
ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਵੈਨ

ਗੁਰਦੁਆਰੇ ਦੇ ਬਾਹਰ ਮੌਜੂਦ ਬਸੰਤ ਸਿੰਘ, ਜੋ ਕਿ ਉੱਥੇ ਦੁਕਾਨ ਕਰਦੇ ਹਨ। ਉਨ੍ਹਾਂ ਨੇ ਬੀਬੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਗ੍ਰਿਫ਼ਤਾਰੀ ਬਾਰੇ ਪਤਾ ਲੱਗਿਆ ਹੈ ਤੇ ਪਰਵਾਨਾ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਲੱਗੇ ਰਹਿੰਦੇ ਹਨ।

ਉਨ੍ਹਾਂ ਨੇ ਆਖਿਆ," ਉਹ ਸਥਾਨਕ ਗੁਰਦੁਆਰੇ ਦੇ ਮੁਖੀ ਹਨ ਅਤੇ ਸਾਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਖ਼ਬਰਾਂ ਤੋਂ ਹੀ ਪਤਾ ਲੱਗਿਆ ਹੈ। ਸਾਡੀ ਦੁਕਾਨ ਬਹੁਤ ਪੁਰਾਣੀ ਹੈ। ਪਹਿਲਾਂ ਅਸੀਂ ਉਨ੍ਹਾਂ ਨੂੰ ਨਹੀਂ ਜਾਣਦੇ ਸਾਂ ਪਰ ਗੁਰਦੁਆਰੇ ਦੇ ਪ੍ਰਧਾਨ ਬਣਨ ਤੋਂ ਬਾਅਦ ਹੀ ਉਨ੍ਹਾਂ ਬਾਰੇ ਪਤਾ ਲੱਗਿਆ ਹੈ।"

ਇਹ ਵੀ ਪੜ੍ਹੋ:

ਪਟਿਆਲਾ ਹਿੰਸਾ: ਬਰਜਿੰਦਰ ਪਰਵਾਨਾ, ਹਰੀਸ਼ ਸਿੰਗਲਾ ਅਤੇ ਗੱਗੀ ਪੰਡਿਤ ਕੌਣ ਹਨ

ਸੋਸ਼ਲ ਮੀਡੀਆ ''ਤੇ ਭੜਕਾਊ ਬਿਆਨਾਜ਼ੀ ਕਰਨ ਦਾ ਇਲਜ਼ਾਮ

ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਸੀ ਕਿ ਬਰਜਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਭੜਕਾਊ ਬਿਆਨਬਾਜ਼ੀ ਕੀਤੀ ਜਾਂਦੀ ਹੈ।

ਬਰਜਿੰਦਰ ਸਿੰਘ ਦੇ ਸੋਸ਼ਲ ਮੀਡੀਆ ਉੱਪਰ ਹਜ਼ਾਰਾਂ ਫਾਲੋਅਰਜ਼ ਹਨ। ਬਰਜਿੰਦਰ ਸਿੰਘ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਪ੍ਰੋਫਾਇਲ ਤੋਂ 29 ਅਪ੍ਰੈਲ ਨੂੰ ਸ਼ਿਵ ਸੈਨਾ ਦੇ ਮਾਰਚ ਦੇ ਵਿਰੋਧ ਵਿੱਚ ਵੀ ਕਈ ਵੀਡੀਓ ਪੋਸਟ ਕੀਤੀਆਂ ਗਈਆਂ ਸਨ।

ਇੱਕ ਵੀਡੀਓ ਵਿੱਚ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ''ਤੇ ਭਰੋਸਾ ਹੈ ਅਤੇ ਅਜਿਹਾ ਵਿਰੋਧ ਮਾਰਚ ਪੁਲਿਸ ਵੱਲੋਂ ਨਹੀਂ ਕੱਢਣ ਦਿੱਤਾ ਜਾਵੇਗਾ।

ਬਸੰਤ ਸਿੰਘ,ਨੇ ਬੀਬੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਗ੍ਰਿਫ਼ਤਾਰੀ ਬਾਰੇ ਪਤਾ ਲੱਗਿਆ ਹੈ
BBC
ਬਸੰਤ ਸਿੰਘ ਨੇ ਬੀਬੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਗ੍ਰਿਫ਼ਤਾਰੀ ਬਾਰੇ ਪਤਾ ਲੱਗਿਆ ਹੈ

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਪਹਿਲਾਂ ਵੀ ਪਰਵਾਨਾ ਉੱਪਰ ਚਾਰ ਐੱਫਆਈਆਰ ਦਰਜ ਹਨ।

ਇਨ੍ਹਾਂ ਵਿਚੋਂ ਤਿੰਨ ਐੱਫਆਈਆਰ ਪਟਿਆਲਾ ਜ਼ਿਲ੍ਹੇ ਵਿੱਚ ਹਨ ਜਦੋਂਕਿ ਇੱਕ ਮੁਹਾਲੀ ਵਿੱਚ ਹੈ।

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਪਰਵਾਨਾ ਰਾਜਪੁਰਾ ਦੇ ਵਸਨੀਕ ਹਨ।

ਪੰਜਾਬ ਪੁਲਿਸ ਨੇ ਅੱਗੇ ਦੱਸਿਆ ਕਿ 2007-2008 ਦੌਰਾਨ ਉਹ ਸਿੰਗਾਪੁਰ ਗਏ ਸਨ। ਤਕਰੀਬਨ ਡੇਢ ਸਾਲ ਉਥੇ ਰਹਿਣ ਤੋਂ ਬਾਅਦ ਉਹ ਭਾਰਤ ਵਾਪਸ ਆਏ। ਇਸ ਮਗਰੋਂ ਧਾਰਮਿਕ ਦੀਵਾਨ ਲਗਾ ਕੇ ਉਨ੍ਹਾਂ ਨੇ ਸਿੱਖ ਧਰਮ ਦਾ ਪ੍ਰਚਾਰ ਕੀਤਾ।

ਇਸੇ ਦੌਰਾਨ ਬਰਜਿੰਦਰ ਸਿੰਘ ਪਰਵਾਨਾ ਨੇ ਦਮਦਮੀ ਟਕਸਾਲ ਰਾਜਪੁਰਾ ਨਾਂ ਦਾ ਜਥਾ ਬਣਾਇਆ ਅਤੇ ਖੁਦ ਹੀ ਇਸ ਦਾ ਮੁਖੀ ਬਣ ਗਿਆ।

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋਏ ਕਿਸਾਨ ਅੰਦੋਲਨ ਵਿੱਚ ਵੀ ਬਰਜਿੰਦਰ ਸਿੰਘ ਵੱਲੋਂ ਵੀ ਹਿੱਸਾ ਲਿਆ ਗਿਆ ਸੀ।

ਇਹ ਵੀ ਪੜ੍ਹੋ:

https://www.youtube.com/watch?v=RwRW4NsWtN0

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a59060d9-1933-4730-8c4c-7c158f9974eb'',''assetType'': ''STY'',''pageCounter'': ''punjabi.india.story.61295006.page'',''title'': ''ਪਟਿਆਲਾ ਹਿੰਸਾ: ਮੁੱਖ ਮੁਲਜ਼ਮ ਦੱਸੇ ਜਾ ਰਹੇ ਪਰਵਾਨਾ ਦੀ ਪਤਨੀ ਤੇ ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਬਾਰੇ ਕੀ ਦੱਸਿਆ'',''published'': ''2022-05-02T03:28:06Z'',''updated'': ''2022-05-02T03:34:10Z''});s_bbcws(''track'',''pageView'');

Related News