ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ: 7 ਬਿੰਦੂਆਂ ਰਾਹੀਂ ਜਾਣੋ ਹੁਣ ਤੱਕ ਕੀ ਕੀ ਹੋਇਆ
Friday, May 06, 2022 - 02:08 PM (IST)

ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਸਵੇਰੇ ਪੰਜਾਬ ਪੁਲਿਸ ਦੁਆਰਾ ਉਨ੍ਹਾਂ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 36 ਸਾਲਾ ਤਜਿੰਦਰ ਪਾਲ ਸਿੰਘ ਬੱਗਾ ਦਿੱਲੀ ਦੇ ਹਰੀ ਨਗਰ ਤੋਂ 2020 ਵਿੱਚ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦਿੱਲੀ ਯੂਨਿਟ ਦੇ ਬੁਲਾਰੇ ਹਨ।
ਉਹ ਇਸ ਤੋਂ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਰਹੇ ਹਨ। ਸੋਸ਼ਲ ਮੀਡੀਆ ਉੱਪਰ ਤਜਿੰਦਰ ਪਾਲ ਸਿੰਘ ਬੱਗਾ ਦੇ ਵੱਡੀ ਗਿਣਤੀ ਵਿੱਚ ਫਾਲੋਅਰਸ ਹਨ ਅਤੇ 2015 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਨਿਵਾਸ ਸਥਾਨ ''ਤੇ ਸੋਸ਼ਲ ਮੀਡੀਆ ਇੰਫਲੂਐਂਸਰਜ਼ ਦੀ ਬੈਠਕ ਵਿੱਚ ਵੀ ਬੱਗਾ ਸ਼ਾਮਲ ਸਨ।
2020 ਦੀਆਂ ਚੋਣਾਂ ਸਮੇਂ ਚੋਣ ਕਮਿਸ਼ਨ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਉਪਰ ਤਿੰਨ ਐਫਆਈਆਰ ਦਰਜ ਸਨ। ਇਨ੍ਹਾਂ ਵਿੱਚੋਂ ਇੱਕ ਪ੍ਰਸ਼ਾਂਤ ਭੂਸ਼ਨ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀ ਜਦੋਂ ਕਿ ਦੋ ਵਿਰੋਧ ਪ੍ਰਦਰਸ਼ਨ ਕਾਰਨ ਦਰਜ ਹੋਈਆਂ ਸਨ।
2017 ਵਿੱਚ ਉਨ੍ਹਾਂ ਨੂੰ ਦਿੱਲੀ ਭਾਜਪਾ ਦੇ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ:
- ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 50 ਦਿਨ ਪੂਰੇ, ਭਗਵੰਤ ਮਾਨ ਨੇ ਕੀਤੇ ਇਹ ਐਲਾਨ
- ਪਟਿਆਲਾ ਹਿੰਸਾ: ਮੁੱਖ ਮੁਲਜ਼ਮ ਦੱਸੇ ਜਾ ਰਹੇ ਪਰਵਾਨਾ ਬਾਰੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੇ ਕੀ ਦੱਸਿਆ
ਸਵੇਰ ਤੋਂ ਹੁਣ ਤੱਕ ਕੀ-ਕੀ ਹੋਇਆ
- ਪੰਜਾਬ ਪੁਲਿਸ ਅੱਜ ਸਵੇਰੇ ਤਜਿੰਦਰ ਪਾਲ ਸਿੰਘ ਬੱਗਾ ਦੇ ਦਿੱਲੀ ਸੱਥਿਤ ਘਰ ਪਹੁੰਚੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਜਨਕਪੁਰੀ ਪੁਲਿਸ ਸਟੇਸ਼ਨ ਲੈ ਗਈ।
- ਪੁਲਿਸ ਸਟੇਸ਼ਨ ''ਚ ਮੌਜੂਦ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਇਲਜ਼ਾਮ ਲਗਾਏ ਹਨ ਕਿ ਗ੍ਰਿਫ਼ਤਾਰੀ ਲਈ ਪਹੁੰਚੀ ਪੁਲਿਸ ਨੇ ਉਨ੍ਹਾਂ (ਬੱਗਾ ਦੇ ਪਿਤਾ) ਨਾਲ ਕੁੱਟਮਾਰ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਤਜਿੰਦਰ ਬੱਗਾ ਨੂੰ ਧੂਹ ਕੇ ਲੈ ਗਈ।
- ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ ''ਕਸ਼ਮੀਰ ਫਾਈਲਜ਼'' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ ''ਆਪ'' ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਆਧਾਰ ''ਤੇ ਪੁਲਿਸ ਨੇ 1 ਅਪ੍ਰੈਲ ਨੂੰ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ।
- ਪੰਜਾਬ ਪੁਲਿਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ, ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ।
- ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਪੁਲਿਸ ''ਤੇ ਤਜਿੰਦਰ ਪਾਲ ਸਿੰਘ ਬੱਗਾ ਦੀ ''ਕਿਡਨੈਪਿੰਗ'' ਦੀ ਐੱਫਆਈਆਰ ਦਰਜ ਕਰ ਲਈ ਗਈ ਹੈ।
- ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿੱਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ ''ਤੇ ਪੁਲਿਸ ਨੇ ਉਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ:
- 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
- ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
- ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ
https://www.youtube.com/watch?v=RwRW4NsWtN0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''667c04ee-4b37-49c6-ac40-42ef1e67c877'',''assetType'': ''STY'',''pageCounter'': ''punjabi.india.story.61344080.page'',''title'': ''ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ: 7 ਬਿੰਦੂਆਂ ਰਾਹੀਂ ਜਾਣੋ ਹੁਣ ਤੱਕ ਕੀ ਕੀ ਹੋਇਆ'',''published'': ''2022-05-06T08:27:59Z'',''updated'': ''2022-05-06T08:27:59Z''});s_bbcws(''track'',''pageView'');