ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਗਾਏ ਜਾਣ ਦਾ ਕੀ ਹੈ ਮਾਮਲਾ

Sunday, May 08, 2022 - 12:08 PM (IST)

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਗਾਏ ਜਾਣ ਦਾ ਕੀ ਹੈ ਮਾਮਲਾ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ''ਚ ਵਿਧਾਨ ਸਭਾ ਦੀ ਇਮਾਰਤ ਅਤੇ ਗੇਟ ਅੱਗੇ ਖਾਲਿਸਤਾਨ ਦੇ ਝੰਡੇ ਲੱਗੇ ਹੋਏ ਦਿਖਾਈ ਦਿੱਤੇ। ਇਸਦੇ ਨਾਲ ਹੀ ਇਮਾਰਤ ਦੀਆਂ ਕੰਧਾਂ ''ਤੇ ਹਰੇ ਰੰਗ ਨਾਲ ਖਾਲਿਸਤਾਨ ਵੀ ਲਿਖਿਆ ਹੋਇਆ ਸੀ।

ਬੀਬੀਸੀ ਸਹਿਯੋਗੀ ਪੰਕਜ ਸ਼ਰਮਾ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੀ ਮੌਕੇ ''ਤੇ ਪਹੁੰਚਿਆ।

ਪ੍ਰਸ਼ਾਸਨ ਵੱਲੋਂ ਝੰਡੇ ਹਟਵਾਏ ਗਏ ਅਤੇ ਕੰਧਾਂ ਦੀ ਸਫ਼ਾਈ ਕਰਵਾਈ ਗਈ।

https://twitter.com/ANI/status/1523134282587590657

ਧਰਮਸ਼ਾਲਾ ਦੀ ਐੱਸਡੀਐੱਮ ਸ਼ਿਲਪੀ ਬੇਕਟਾ ਨੇ ਦੱਸਿਆ, ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਹਿਮਾਚਲ ਪ੍ਰਦੇਸ਼ ਖੁੱਲ੍ਹੀਆਂ ਥਾਵਾਂ (ਵਿਗਾੜ ਦੀ ਰੋਕਥਾਮ) ਐਕਟ, 1985 ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ''''ਇਹ ਸਾਨੂੰ ਚੌਕਸ ਕਰਨ ਵਾਲੀ ਗੱਲ ਹੈ ਕਿ ਅਸੀਂ ਵਧੇਰੇ ਚੌਕਸੀ ਨਾਲ ਕੰਮ ਕਰਨਾ ਹੈ।''''

https://twitter.com/ANI/status/1523154789412270080

ਉੱਧਰ ਮੌਕੇ ''ਤੇ ਪਹੁੰਚੇ ਕਾਂਗੜਾ ਦੇ ਐੱਸਪੀ ਕੁਸ਼ਾਲ ਸ਼ਰਮਾ ਨੇ ਕਿਹਾ, ''''ਇਹ ਦੇਰ ਰਾਤ ਜਾਂ ਅੱਜ ਤੜਕੇ ਵਾਪਰਿਆ ਹੋ ਸਕਦਾ ਹੈ। ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨ ਦੇ ਝੰਡੇ ਉਤਾਰ ਦਿੱਤੇ ਹਨ। ਅਸੀਂ ਇਸ ਸਬੰਧੀ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਾਂ।''''

https://twitter.com/ANI/status/1523134701510176768

ਇਹ ਵੀ ਪੜ੍ਹੋ:

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਟਵੀਟ ਕਰਕੇ ਇਸ ਨੂੰ ਕਾਇਰਤਾ ਵਾਲੀ ਹਰਕਤ ਕਹਿੰਦਿਆਂ ਸਖ਼ਤ ਨਿੰਦਾ ਕੀਤੀ ਹੈ।

ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ, ''''ਧਰਮਸ਼ਾਲਾ ਵਿਧਾਨ ਸਭਾ ਪਰਿਸਰ ਦੇ ਗੇਟ ''ਤੇ ਰਾਤ ਦੇ ਹਨੇਰੇ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਉਣ ਵਾਲੀ ਕਾਇਰਤਾਪੂਰਨ ਘਟਨਾ ਦੀ ਮੈਂ ਨਿੰਦਾ ਕਰਦਾ ਹਾਂ। ਇਸ ਵਿਧਾਨ ਸਭਾ ਵਿੱਚ ਸਿਰਫ਼ ਸਰਦ ਰੁੱਤ ਸੈਸ਼ਨ (ਵਿੰਟਰ ਸੈਸ਼ਨ) ਹੀ ਹੁੰਦਾ ਹੈ, ਇਸ ਲਈ ਇੱਥੇ ਉਸ ਦੌਰਾਨ ਹੀ ਵਧੇਰੇ ਸੁਰੱਖਿਆ ਪ੍ਰਬੰਧਾਂ ਦੀ ਲੋੜ ਹੁੰਦੀ ਹੈ।''''

https://twitter.com/jairamthakurbjp/status/1523160756283650048

ਆਪਣੇ ਦੂਜੇ ਟਵੀਟ ''ਚ ਉਨ੍ਹਾਂ ਕਿਹਾ, ''''ਇਸੇ ਦਾ ਫਾਇਦਾ ਉਠਾ ਕੇ ਇਸ ਕਾਇਰਤਾਪੂਰਨ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਸ ਘਟਨਾ ਦੀ ਤੁਰੰਤ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਉਨ੍ਹਾਂ ਲੋਕਾਂ ਨੂੰ ਕਹਿਣਾ ਚਾਹਾਂਗਾ ਕਿ ਜੇਕਰ ਹਿੰਮਤ ਹੈ ਤਾਂ ਰਾਤ ਦੇ ਹਨੇਰੇ ''ਚ ਨਹੀਂ ਦਿਨ ਦੇ ਚਾਨਣ ''ਚ ਸਾਹਮਣੇ ਆਉਣ।''''

ਬੀਬੀਸੀ ਸਹਿਯੋਗੀ ਪੰਕਜ ਸ਼ਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਸਿਖਸ ਫਾਰ ਜਸਟਿਸ ਸੰਸਥਾ ਚਲਾਉਣ ਵਾਲੇ ਗੁਰਪਤਵੰਤ ਸਿੰਘ ਪੰਨੂ ਨੇ ਪਿਛਲੇ ਸਾਲ ਅਪ੍ਰੈਲ ''ਚ ਸ਼ਿਮਲਾ ''ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਧਮਕੀ ਦਿੱਤੀ ਸੀ।

ਇਸ ਤੋਂ ਬਾਅਦ ਪਿਛਲੇ ਸਾਲ ਅਕਤੂਬਰ ''ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਫਿਰ ਤੋਂ ਧਮਕੀ ਮਿਲੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਉਹ ਜਾਂ ਤਾਂ ਸ਼ਿਮਲਾ ਨੂੰ ਖਾਲਿਸਤਾਨ ਦਾ ਹਿੱਸਾ ਮੰਨ ਲੈਣ ਜਾਂ ਫਿਰ ਦੇਸ਼ ਦੇ ਹੋਰ ਹਿੱਸਿਆਂ ਵਿਚ ਚਲੇ ਜਾਣ।

ਹਾਲਾਂਕਿ, ਪਹਿਲਾਂ ਤੋਂ ਰਿਕਾਰਡ ਕੀਤੀਆਂ ਇਨ੍ਹਾਂ ਧਮਕੀਆਂ ਦੀ ਸਾਈਬਰ ਪੁਲਿਸ ਕੋਲ ਸ਼ਿਕਾਇਤ ਨਹੀਂ ਆਈ ਹੈ। ਪਰ, ਸੀਆਈਡੀ ਦੀ ਸਾਈਬਰ ਪੁਲਿਸ ਪਹਿਲਾਂ ਤੋਂ ਦਰਜ ਹੋਏ ਕੇਸ ਦੀ ਜਾਂਚ ਕਰ ਰਹੀ ਹੈ। ਇਸ ਵਿਚ ਇੰਟਰਪੋਲ ਤੋਂ ਕੁਝ ਜਾਣਕਾਰੀ ਮੰਗੀ ਗਈ ਹੈ। ਇਸ ਵਿਚ ਕੇਂਦਰੀ ਜਾਂਚ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ:

https://www.youtube.com/watch?v=CAWm7irYaBE

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''a0ce10ad-1970-4359-bbbc-7fcce36ec529'',''assetType'': ''STY'',''pageCounter'': ''punjabi.india.story.61368686.page'',''title'': ''ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਗਾਏ ਜਾਣ ਦਾ ਕੀ ਹੈ ਮਾਮਲਾ'',''published'': ''2022-05-08T06:24:35Z'',''updated'': ''2022-05-08T06:24:35Z''});s_bbcws(''track'',''pageView'');

Related News