ਮੋਹਾਲੀ ਧਮਾਕੇ ਵਿੱਚ ਫੜੇ ਗਏ ਇੱਕ ਔਰਤ ਸਣੇ ਹੋਰ ਮੁਲਜ਼ਮਾਂ ਬਾਰੇ ਡੀਜੀਪੀ ਨੇ ਕੀ ਦੱਸਿਆ
Friday, May 13, 2022 - 04:53 PM (IST)

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈਡਕੁਆਰਟਰ ''ਤੇ ਹੋਏ ਧਮਾਕੇ ਦੀ ਜਾਂਚ ਤੋਂ ਬਾਅਦ ਪੰਜਾਬ ਡੀਜੀਪੀ ਵੀ ਕੇ ਭਵਰਾ ਨੇ ਇਸ ਮਾਮਲੇ ਵਿੱਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਵੱਲੋਂ ਛੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਤੋਂ ਬਾਅਦ ਕਿਹਾ ਸੀ ਕਿ ਪੁਲਿਸ ਨੂੰ ਇਸਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਇਸ ਕੇਸ ਨੂੰ ਸੁਲਝਾਉਣਾ ਚਾਹੀਦਾ ਹੈ। ਉਸ ਤੋਂ ਬਾਅਦ ਪੁਲਿਸ ਨੇ ਤਿੰਨ ਦਿਨਾਂ ਵਿੱਚ ਕੇਸ ਸੁਲਝਾ ਲਿਆ ਹੈ।
ਕੌਣ ਹਨ ਇਸ ਮਾਮਲੇ ਵਿੱਚ ਮੁਲਜ਼ਮ
ਡੀਜੀਪੀ ਨੇ ਦੱਸਿਆ, ਮੁੱਖ ਸਾਜਿਸ਼ਕਾਰ ਜਿਸ ਨੇ ਸਭ ਬੰਦੋਬਸਤ ਕੀਤਾ ਉਹ ਵਿਅਕਤੀ ਹੈ ਲਖਵੀਰ ਸਿੰਘ ਲਾਡਾ, ਜੋ ਕਿ ਤਰਨਤਾਰਨ ਜਿਲ੍ਹੇ ਦਾ ਰਹਿਣ ਵਾਲਾ ਹੈ।
ਲਖਵੀਰ ਸਿੰਘ ਲਾਡਾ ਇੱਕ ਸਾਬਕਾ ਗੈਂਗਸਟਰ ਹੈ ਅਤੇ 2017 ਵਿੱਚ ਕੈਨੇਡਾ ਜਾ ਕੇ ਵਸ ਗਿਆ ਸੀ। ਉਹ ਹਰਵਿੰਦਰ ਸਿੰਘ ਦਾ ਨਜ਼ਦੀਕੀ ਸਾਥੀ ਸੀ। ਹਰਵਿੰਦਰ ਸਿੰਘ ਨੂੰ ਵਧਾਵਾ ਸਿੰਘ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਨੇ ਮਿਲ ਕੇ ਹੀ ਪਾਕਿਸਤਾਨ ਦੀ ਸੂਹੀਆ ਏਜੰਸੀ ਆਈਐਸਆਈ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ ਹੈ।
ਦੂਜਾ ਵਿਅਕਤੀ ਨਿਸ਼ਾਨ ਸਿੰਘ ਵੀ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਕੁਝ ਦਿਨ ਪਹਿਲਾਂ ਉਸ ਨੂੰ ਫਰੀਦਕੋਟ ਪੁਲਿਸ ਵੱਲੋਂ ਵੀ ਰਾਊਂਡਅਪ ਕੀਤਾ ਗਿਆ ਸੀ।
ਤੀਜਾ ਵਿਅਕਤੀ ਚੜਤ ਸਿੰਘ ਵੀ ਤਰਨਤਾਰਨ ਤੋਂ ਹੈ। ਡੀਜੀਪੀ ਨੇ ਕਿਹਾ, ਨਿਸ਼ਾਨ ਸਿੰਘ ਨੇ ਹੀ ਘਟਨਾ ਨੂੰ ਅੰਜਾਮ ਦੇਣ ਆਏ ਦੋ ਵਿਅਕਤੀਆਂ ਨੂੰ ਪਨਾਹ ਦੇਣ ਦਾ ਕੰਮ ਕੀਤਾ।
ਇਹ ਵੀ ਪੜ੍ਹੋ:
- 4 ਸਾਲ ਦੀ ਉਮਰ ’ਚ ਅਗਵਾ ਹੋਏ ਵਿਅਕਤੀ ਨੇ ਯਾਦਾਂ ਦੇ ਨਕਸ਼ੇ ਰਾਹੀਂ ਕਰੀਬ 30 ਸਾਲ ਬਾਅਦ ਮਾਂ ਨੂੰ ਲੱਭਿਆ
- ਮੱਧ ਕਾਲ ਵਿੱਚ ਲੋਕ ਰਾਤ ਦੀ ਨੀਂਦ ਨੂੰ ਦੋ ਹਿੱਸਿਆਂ ਵਿੱਚ ਵੰਡਦੇ ਸੀ, ਨੀਂਦ ਬਾਰੇ ਅਜਿਹੀਆਂ ਦਿਲਚਸਪ ਗੱਲਾਂ
- ਆਪਣੇ ਮ੍ਰਿਤਕ ਪੁੱਤਰ ਦੇ ਸ਼ੁਕਰਾਣੂ ਕਿਉਂ ਮੰਗ ਰਹੇ ਹਨ ਇਹ ਮਾਂ-ਬਾਪ
https://www.youtube.com/watch?v=kcW2eO_p0e0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws(''syndSource'',''ISAPI'');s_bbcws(''orgUnit'',''ws'');s_bbcws(''platform'',''partner'');s_bbcws(''partner'',''jagbani'');s_bbcws(''producer'',''punjabi'');s_bbcws(''language'',''pa'');s_bbcws(''setStory'', {''origin'': ''cps'',''guid'': ''5e29c04a-0ca1-4580-b686-89820bbd88f9'',''assetType'': ''STY'',''pageCounter'': ''punjabi.india.story.61438647.page'',''title'': ''ਮੋਹਾਲੀ ਧਮਾਕੇ ਵਿੱਚ ਫੜੇ ਗਏ ਇੱਕ ਔਰਤ ਸਣੇ ਹੋਰ ਮੁਲਜ਼ਮਾਂ ਬਾਰੇ ਡੀਜੀਪੀ ਨੇ ਕੀ ਦੱਸਿਆ'',''published'': ''2022-05-13T11:21:33Z'',''updated'': ''2022-05-13T11:21:33Z''});s_bbcws(''track'',''pageView'');